X
X

Fact Check: ਕਪਿਲ ਸ਼ਰਮਾ ਦੇ ਸ਼ੋਅ ‘ਚ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੀ ਕਥਾ ਦਾ ਵੀਡੀਓ ਚਲਾਉਣ ਦਾ ਦਾਅਵਾ FAKE ਹੈ

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਕਪਿਲ ਸ਼ਰਮਾ ਸ਼ੋਅ ਵਿੱਚ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੇ ਬਿਆਨ ਦਾ ਵਾਇਰਲ ਵੀਡੀਓ ਐਡਿਟ ਕੀਤਾ ਗਿਆ ਹੈ। ਦਰਅਸਲ, ਵਾਇਰਲ ਵੀਡੀਓ ਦੋ ਵੱਖ-ਵੱਖ ਵੀਡੀਓਜ਼ ਨੂੰ ਮਿਲਾ ਕੇ ਬਣਾਇਆ ਗਿਆ ਹੈ। ਕੁਝ ਲੋਕ ਐਡਿਟ ਕੀਤੀ ਵੀਡੀਓ ਨੂੰ ਸੱਚ ਮੰਨ ਕੇ ਗ਼ਲਤ ਦਾਅਵਿਆਂ ਨਾਲ ਸ਼ੇਅਰ ਕਰ ਰਹੇ ਹਨ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਦਿ ਕਪਿਲ ਸ਼ਰਮਾ ਸ਼ੋਅ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਅਕਸ਼ੈ ਕੁਮਾਰ ਅਤੇ ਅਦਾਕਾਰਾ ਮਾਨੁਸ਼ੀ ਛਿੱਲਰ ਨੂੰ ਦੇਖਿਆ ਜਾ ਸਕਦਾ ਹੈ। ਵੀਡੀਓ ‘ਚ ਬਾਗੇਸ਼ਵਰ ਧਾਮ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਵੀਡੀਓ ਸਕ੍ਰੀਨ ‘ਤੇ ਚੱਲ ਰਿਹਾ ਹੈ। ਵੀਡੀਓ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਪਿਲ ਸ਼ਰਮਾ ਦੇ ਸ਼ੋਅ ‘ਚ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੀ ਕਥਾ ਚਲਾਈ ਗਈ ਹੈ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ। ਇਹ ਵੀਡੀਓ ਵੱਖ-ਵੱਖ ਵੀਡੀਓਜ਼ ਨੂੰ ਮਿਲਾ ਕੇ ਤਿਆਰ ਕੀਤਾ ਗਿਆ ਹੈ। ਅਸਲ ਵੀਡੀਓ ਵਿੱਚ, ਸਾਰੇ ਕਲਾਕਾਰ ਸਕ੍ਰੀਨ ‘ਤੇ ਮੀਮ ਨੂੰ ਪੜ੍ਹ ਰਹੇ ਹਨ, ਜਿਸ ਨੂੰ ਐਡਿਟ ਕਰ ਉਸ ਵਿੱਚ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੀ ਵੀਡੀਓ ਨੂੰ ਜੋੜ ਦਿੱਤਾ ਗਿਆ ਹੈ।

ਕੀ ਵਾਇਰਲ ਹੋ ਰਿਹਾ ਹੈ?

ਫੇਸਬੁੱਕ ਯੂਜ਼ਰ ‘ਦੀਪਕ ਠਾਕੁਰ’ ਨੇ 21 ਨਵੰਬਰ 2024 (ਆਰਕਾਈਵ ਲਿੰਕ) ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ,”बागेश्वर धाम बाबा की कथा को बार कपिल शर्मा शो में चलाया जा रहा है अक्षय कुमार और बागेश्वर लिमिटेड भी आए हुए हैं#bhageshwar dham sarkar #Ram#hanuman#बागेश्वर धाम बाबा की कथा।”

ਪੜਤਾਲ

ਵਾਇਰਲ ਵੀਡੀਓ ਦੀ ਜਾਂਚ ਕਰਨ ਲਈ, ਅਸੀਂ ਸਭ ਤੋਂ ਪਹਿਲਾਂ ਸੰਬੰਧਿਤ ਕੀਵਰਡਸ ਨਾਲ ਸਰਚ ਕੀਤੀ। ਸਾਨੂੰ ਦਾਅਵੇ ਨਾਲ ਸਬੰਧਤ ਕੋਈ ਭਰੋਸੇਯੋਗ ਮੀਡੀਆ ਰਿਪੋਰਟ ਨਹੀਂ ਮਿਲੀ।

ਵਾਇਰਲ ਵੀਡੀਓ ਦੀ ਜਾਂਚ ਕਰਨ ਲਈ ਅਸੀਂ ਇਸਦੇ ਸਕ੍ਰੀਨਸ਼ੋਟ ਨੂੰ ਗੂਗਲ ਲੈਂਸ ਦੀ ਮਦਦ ਨਾਲ ਸਰਚ ਕੀਤਾ। ਸਾਨੂੰ Sony LIV ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਵੀਡੀਓ ਮਿਲਾ। ਵੀਡੀਓ ਨੂੰ 6 ਅਗਸਤ 2022 ਨੂੰ ਅਪਲੋਡ ਕੀਤਾ ਗਿਆ ਹੈ। ਵੀਡੀਓ ‘ਚ 28:29 ‘ਤੇ ਵਾਇਰਲ ਹੋਈ ਵੀਡੀਓ ਕਲਿੱਪ ਨੂੰ ਦੇਖਿਆ ਜਾ ਸਕਦਾ ਹੈ। ਅਕਸ਼ੈ ਕੁਮਾਰ ਅਤੇ ਮਾਨੁਸ਼ੀ ਛਿੱਲਰ ਫਿਲਮ ‘ਸਮਰਾਟ ਪ੍ਰਿਥਵੀਰਾਜ’ ਦੇ ਪ੍ਰਮੋਸ਼ਨ ਲਈ ਸ਼ੋਅ ‘ਚ ਪਹੁੰਚੇ ਸਨ।

ਦੂਜਾ ਵੀਡੀਓ

ਸਾਨੂੰ ਇਹ ਵੀਡੀਓ ਸੋਨੀ LIV ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਮਿਲਿਆ। ਵੀਡੀਓ ਨੂੰ 5 ਮਾਰਚ 2023 ਨੂੰ ਅਪਲੋਡ ਕੀਤਾ ਗਿਆ ਹੈ। ਵੀਡੀਓ ‘ਚ 32:03 ਤੋਂ ਵਾਇਰਲ ਹੋਈ ਵੀਡੀਓ ਦਾ ਹਿੱਸਾ ਦੇਖਿਆ ਜਾ ਸਕਦਾ ਹੈ। ਅਸਲ ਵੀਡੀਓ ‘ਚ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਤੇ ਕੀਤੇ ਗਏ ਕਮੈਂਟਸ ਨੂੰ ਪੜ੍ਹਿਆ ਜਾ ਰਿਹਾ ਹੈ। ਇਹ ਕਲਾਕਾਰ ਫਿਲਮ ‘ਬੱਚਨ ਪਾਂਡੇ’ ਦੀ ਪ੍ਰਮੋਸ਼ਨ ਲਈ ਕਪਿਲ ਸ਼ਰਮਾ ਸ਼ੋਅ ‘ਚ ਆਏ ਸਨ।

ਵਾਇਰਲ ਵੀਡੀਓ ‘ਚ ਨਜ਼ਰ ਆ ਰਹੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਵੀਡੀਓ ShriRadheRadhe ਨਾਮ ਦੇ ਯੂਟਿਊਬ ਚੈਨਲ ‘ਤੇ ਮਿਲਾ। ਵੀਡੀਓ 27 ਜੁਲਾਈ 2023 ਨੂੰ ਅਪਲੋਡ ਕੀਤਾ ਗਿਆ ਹੈ।

ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ। ਅਸੀਂ ਮੁੰਬਈ ਦੇ ਸੀਨੀਅਰ ਮਨੋਰੰਜਨ ਪੱਤਰਕਾਰ ਪਰਾਗ ਛਾਪੇਕਰ ਨਾਲ ਵੀਡੀਓ ਸਾਂਝੀ ਕੀਤੀ। ਉਨਾਂਹ ਨੇ ਵੀਡੀਓ ਨੂੰ ਐਡੀਟੇਡ ਦੱਸਿਆ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਲਗਭਗ 6 ਹਜ਼ਾਰ ਲੋਕ ਯੂਜ਼ਰ ਨੂੰ ਫੋਲੋ ਕਰਦੇ ਹਨ। ਯੂਜ਼ਰ ਨੇ ਖੁਦ ਨੂੰ ਇੰਦੌਰ ਦਾ ਰਹਿਣ ਵਾਲਾ ਦੱਸਿਆ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਕਪਿਲ ਸ਼ਰਮਾ ਸ਼ੋਅ ਵਿੱਚ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੇ ਬਿਆਨ ਦਾ ਵਾਇਰਲ ਵੀਡੀਓ ਐਡਿਟ ਕੀਤਾ ਗਿਆ ਹੈ। ਦਰਅਸਲ, ਵਾਇਰਲ ਵੀਡੀਓ ਦੋ ਵੱਖ-ਵੱਖ ਵੀਡੀਓਜ਼ ਨੂੰ ਮਿਲਾ ਕੇ ਬਣਾਇਆ ਗਿਆ ਹੈ। ਕੁਝ ਲੋਕ ਐਡਿਟ ਕੀਤੀ ਵੀਡੀਓ ਨੂੰ ਸੱਚ ਮੰਨ ਕੇ ਗ਼ਲਤ ਦਾਅਵਿਆਂ ਨਾਲ ਸ਼ੇਅਰ ਕਰ ਰਹੇ ਹਨ।

  • Claim Review : ਕਪਿਲ ਸ਼ਰਮਾ ਸ਼ੋਅ 'ਚ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੀ ਕਥਾ ਚਲਾਈ ਗਈ ਹੈ।
  • Claimed By : Facebook user - Deepak Thakur
  • Fact Check : ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later