X
X

Fact Check: ਅਯੁੱਧਿਆ ‘ਚ ‘ਜਟਾਯੂ’ ਦੇ ਨਾਂ ‘ਤੇ ਵਾਇਰਲ ਗਿਰਝਾਂ ਦਾ ਇਹ ਵੀਡੀਓ ਸਾਲ 2021 ਦਾ ਹੈ, ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਪਤਾ ਲੱਗਾ ਕਿ ਜਟਾਯੂ ਦੇ ਅਯੁੱਧਿਆ ਆਉਣ ਦੇ ਦਾਅਵੇ ਨਾਲ ਵਾਇਰਲ ਵੀਡੀਓ ਸਾਲ 2021 ਤੋਂ ਸੋਸ਼ਲ ਮੀਡੀਆ ‘ਤੇ ਮੌਜੂਦ ਹੈ। ਇਸ ਵੀਡੀਓ ਦਾ ਮੌਜੂਦਾ ਹਾਲਾਤ ਨਾਲ ਕੋਈ ਸਬੰਧ ਨਹੀਂ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਗਿਰਝਾਂ ਦਾ ਝੁੰਡ ਸੜਕ ‘ਤੇ ਦੇਖਿਆ ਜਾ ਸਕਦਾ ਹੈ। ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸਦਿਆਂ ਦਾਅਵਾ ਕਰ ਰਹੇ ਹਨ ਕਿ ਇਹ ਅਯੁੱਧਿਆ ਪਹੁੰਚੇ ‘ਜਟਾਯੂ’ ਦੇ ਇੱਕ ਝੁੰਡ ਦਾ ਵੀਡੀਓ ਹੈ।

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਪਾਇਆ ਗਿਆ। ਦਰਅਸਲ ਇਹ ਵੀਡੀਓ ਸਾਲ 2021 ਤੋਂ ਸੋਸ਼ਲ ਮੀਡੀਆ ‘ਤੇ ਮੌਜੂਦ ਹੈ। ਵੀਡੀਓ ਨੂੰ ਹਾਲੀਆ ਦੱਸਦੇ ਹੋਏ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਦਾ ਅਯੁੱਧਿਆ ਨਾਲ ਕੋਈ ਸਬੰਧ ਨਹੀਂ ਹੈ।

ਕੀ ਹੋ ਰਿਹਾ ਹੈ ਵਾਇਰਲ ?

ਇੰਸਟਾਗ੍ਰਾਮ ਯੂਜ਼ਰ mukesh_kumar935412 ਨੇ 1 ਦਸੰਬਰ 2024 ਨੂੰ ਵਾਇਰਲ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ ਦੇ ਕੈਪਸ਼ਨ ‘ਚ ਲਿਖਿਆ ਹੈ, ‘‘100 साल पहले लुप्त हुए जटायु गिद्ध आज अयोध्या जन्म भूमि पर वापस लौट आया तो दिल से बोलो जय श्री राम।’

ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖੋ।

ਪੜਤਾਲ

ਵਾਇਰਲ ਵੀਡੀਓ ਦੀ ਜਾਂਚ ਕਰਨ ਲਈ, ਅਸੀਂ ਵੀਡੀਓ ਦੇ ਕਈ ਕੀਫ੍ਰੇਮ ਕੱਢੇ ਅਤੇ ਗੂਗਲ ਰਿਵਰਸ ਇਮੇਜ ਦੀ ਮਦਦ ਨਾਲ ਉਹਨਾਂ ਨੂੰ ਸਰਚ ਕੀਤਾ। ਸਾਨੂੰ @Putrieffendi ਨਾਮ ਦੇ ਯੂਟਿਊਬ ਚੈਨਲ ‘ਤੇ ਅੱਪਲੋਡ ਕੀਤਾ ਹੋਇਆ ਮਿਲਿਆ। ਇਹ ਵੀਡੀਓ ਪੁਰਾਣਾ ਹੈ। ਜਿਸ ਤੋਂ ਸਾਫ਼ ਹੈ ਕਿ ਇਸ ਵੀਡੀਓ ਦਾ ਮੌਜੂਦਾ ਹਾਲਾਤ ਨਾਲ ਕੋਈ ਸਬੰਧ ਨਹੀਂ ਹੈ।

ਸਰਚ ਕਰਨ ‘ਤੇ ਵੀਡੀਓ البراري ਨਾਮ ਦੇ ਫੇਸਬੁੱਕ ਯੂਜ਼ਰ ਵਲੋਂ ਸ਼ੇਅਰ ਮਿਲਿਆ। ਵੀਡੀਓ ਨੂੰ 11 ਦਸੰਬਰ 2021 ਨੂੰ ਅੱਪਲੋਡ ਕੀਤਾ ਗਿਆ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਵੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਇਸੇ ਦਾਅਵੇ ਨਾਲ ਵਾਇਰਲ ਹੋਈ ਸੀ। ਉਸ ਸਮੇਂ ਅਸੀਂ ਅਯੁੱਧਿਆ ਦੇ ਦੈਨਿਕ ਜਾਗਰਣ ਦੇ ਸੰਪਾਦਕੀ ਇੰਚਾਰਜ ਰਾਮਸ਼ਰਨ ਅਵਸਥੀ ਨਾਲ ਵੀਡੀਓ ਨੂੰ ਲੈ ਕੇ ਗੱਲ ਕੀਤੀ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗਲਤ ਹੈ। ਇਹ ਅਯੁੱਧਿਆ ਦਾ ਵੀਡੀਓ ਨਹੀਂ ਹੈ। ਰਾਮ ਮੰਦਰ ਦੇ ਨੇੜੇ ਅਜਿਹਾ ਕੋਈ ਪੰਛੀ ਨਹੀਂ ਦੇਖਿਆ ਗਿਆ।” ਤੁਸੀਂ ਫ਼ੈਕ੍ਟ ਚੈੱਕ ਰਿਪੋਰਟ ਇੱਥੇ ਪੜ੍ਹ ਸਕਦੇ ਹੋ।

ਵੀਡੀਓ ਬਾਰੇ ਵਿਸ਼ਵਾਸ ਨਿਊਜ਼ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਕਰਦਾ ਕਿ ਇਹ ਵੀਡੀਓ ਕਦੋਂ ਅਤੇ ਕਿੱਥੋਂ ਦਾ ਹੈ। ਪਰ ਇਹ ਸਾਫ਼ ਹੈ ਕਿ ਇਸ ਵੀਡੀਓ ਦਾ ਅਯੁੱਧਿਆ ਨਾਲ ਕੋਈ ਸਬੰਧ ਨਹੀਂ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸਾਂਝਾ ਕਰਨ ਵਾਲੇ ਇੰਸਟਾਗ੍ਰਾਮ ਯੂਜ਼ਰ ਨੂੰ ਸਕੈਨ ਕੀਤਾ। ਇਹ ਸਾਹਮਣੇ ਆਇਆ ਕਿ ਯੂਜ਼ਰ ਨੂੰ 115 ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਪਤਾ ਲੱਗਾ ਕਿ ਜਟਾਯੂ ਦੇ ਅਯੁੱਧਿਆ ਆਉਣ ਦੇ ਦਾਅਵੇ ਨਾਲ ਵਾਇਰਲ ਵੀਡੀਓ ਸਾਲ 2021 ਤੋਂ ਸੋਸ਼ਲ ਮੀਡੀਆ ‘ਤੇ ਮੌਜੂਦ ਹੈ। ਇਸ ਵੀਡੀਓ ਦਾ ਮੌਜੂਦਾ ਹਾਲਾਤ ਨਾਲ ਕੋਈ ਸਬੰਧ ਨਹੀਂ ਹੈ।

  • Claim Review : 100 ਸਾਲ ਪਹਿਲਾਂ ਅਲੋਪ ਹੋਏ ਜਟਾਯੂ ਗਿਰਝ ਅੱਜ ਅਯੁੱਧਿਆ ਜਨਮ ਭੂਮੀ 'ਤੇ ਵਾਪਸ ਪਰਤ ਆਏ
  • Claimed By : ਇੰਸਟਾਗ੍ਰਾਮ ਯੂਜ਼ਰ- mukesh_kumar935412
  • Fact Check : ਭ੍ਰਮਕ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later