X
X

Fact Check : ਹਾਰਦਿਕ ਪੰਡਯਾ ਨੇ ਵਿਰਾਟ ਕੋਹਲੀ ‘ਤੇ ਨਹੀਂ ਦਿੱਤਾ ਇਹ ਬਿਆਨ, ਫਰਜ਼ੀ ਦਾਅਵਾ ਵਾਇਰਲ

ਕ੍ਰਿਕਟਰ ਹਾਰਦਿਕ ਪੰਡਯਾ ਦੇ ਨਾਂ ‘ਤੇ ਵਾਇਰਲ ਕਥਿਤ ਬਿਆਨ ਫਰਜ਼ੀ ਨਿਕਲਿਆ। ਹਾਰਦਿਕ ਨੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ‘ਚ ਵਿਰਾਟ ਕੋਹਲੀ ਦੇ ਪ੍ਰਦਰਸ਼ਨ ਨੂੰ ਲੈ ਕੇ ਕੋਈ ਬਿਆਨ ਨਹੀਂ ਦਿੱਤਾ ਹੈ। ਲੋਕ ਗਲਤ ਪੋਸਟ ਸ਼ੇਅਰ ਕਰ ਰਹੇ ਹਨ।

  • By: Jyoti Kumari
  • Published: Dec 20, 2024 at 06:02 PM
  • Updated: Dec 20, 2024 at 06:17 PM

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ ਗਾਵਸਕਰ ਟਰਾਫੀ (BGT 2024-25) ਸੀਰੀਜ਼ ਦਾ ਤੀਜਾ ਮੈਚ ਬ੍ਰਿਸਬੇਨ ਦੇ ਗਾਬਾ ਮੈਦਾਨ ‘ਤੇ ਖੇਡਿਆ ਗਿਆ, ਜੋ ਮੀਂਹ ਕਾਰਨ ਡਰਾਅ ਹੋ ਗਿਆ। ਇਸ ਦੌਰਾਨ ਸੋਸ਼ਲ ਮੀਡਿਆ ‘ਤੇ ਭਾਰਤੀ ਟੀਮ ਦੇ ਖਿਡਾਰੀ ਹਾਰਦਿਕ ਪੰਡਯਾ ਦੇ ਨਾਂ ‘ਤੇ ਇਕ ਕਥਿਤ ਬਿਆਨ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਰਦਿਕ ਪੰਡਯਾ ਨੇ ਕਿਹਾ ਹੈ ਕਿ ਵਿਰਾਟ ਕੋਹਲੀ ਨੂੰ ਵਾਟਰ ਬੁਆਏ ਬਣ ਜਾਣਾ ਚਾਹੀਦਾ ਹੈ, ਕਿਉਂਕਿ ਵਿਰਾਟ ਚੰਗਾ ਪ੍ਰਦਰਸ਼ਨ ਨਹੀਂ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗਲਤ ਪਾਇਆ ਗਿਆ। ਸੋਸ਼ਲ ਮੀਡੀਆ ‘ਤੇ ਹਾਰਦਿਕ ਪੰਡਯਾ ਦੇ ਨਾਂ ‘ਤੇ ਵਾਇਰਲ ਪੋਸਟ ਫਰਜ਼ੀ ਹੈ। ਹਾਰਦਿਕ ਪੰਡਯਾ ਨੇ ਵਿਰਾਟ ਕੋਹਲੀ ਬਾਰੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ, ਜਿਵੇਂ ਕਿ ਵਾਇਰਲ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ।

ਕੀ ਹੈ ਵਾਇਰਲ ਪੋਸਟ ‘ਚ ?

ਫੇਸਬੁੱਕ ਯੂਜ਼ਰ Priya Mathur ਨੇ ਵਾਇਰਲ ਪੋਸਟ (ਆਰਕਾਈਵ ਲਿੰਕ) ਨੂੰ ਸਾਂਝਾ ਕੀਤਾ ਅਤੇ ਲਿਖਿਆ ਹੈ, “ਹਾਰਦਿਕ ਪੰਡਯਾ ਨੇ ਕਿਹਾ ਮੈਨੂੰ ਲੱਗਦਾ ਹੈ ਕਿ ਵਿਰਾਟ ਭਾਈ ਨੂੰ ਤੀਜੇ ਟੈਸਟ ਮੈਚ ‘ਚ ਵਾਟਰ ਬੁਆਏ ਬਣ ਜਾਣਾ ਚਾਹੀਦਾ ਹੈ, ਉਹ ਪ੍ਰਦਰਸ਼ਨ ਨਹੀਂ ਕਰ ਰਿਹਾ, ਮੈਂ ਇਹ ਵਿਰਾਟ ਕੋਹਲੀ ਦੀ ਬੁਰਾਈ ਨਹੀਂ ਕਰ ਰਿਹਾ, ਉਨ੍ਹਾਂ ਦੀ ਸੱਚਾਈ ਦੱਸ ਰਿਹਾ ਹਾਂ।#biggbossjiocinema #viralpost2024シ #priyamathur #cricketchallenge #”

ਪੜਤਾਲ

ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ‘ਤੇ ਸਰਚ ਕੀਤਾ। ਸਰਚ ਕਰਨ ‘ਤੇ ਸਾਨੂੰ ਕੋਈ ਭਰੋਸੇਯੋਗ ਮੀਡੀਆ ਰਿਪੋਰਟ ਨਹੀਂ ਮਿਲੀ, ਜਿਸ ‘ਚ ਹਾਰਦਿਕ ਪੰਡਯਾ ਨੇ ਵਿਰਾਟ ਕੋਹਲੀ ਬਾਰੇ ਅਜਿਹਾ ਕੋਈ ਬਿਆਨ ਦਿੱਤਾ ਹੋਵੇ। ਜੇਕਰ ਹਾਰਦਿਕ ਅਜਿਹਾ ਬਿਆਨ ਦਿੱਤਾ ਹੁੰਦਾ, ਤਾਂ ਇਹ ਸੁਰਖੀਆਂ ਵਿੱਚ ਹੋਣਾ ਸੀ।

ਅਸੀਂ ਆਪਣੀ ਜਾਂਚ ਨੂੰ ਅੱਗੇ ਵਧਾਇਆ ਅਤੇ ਹਾਰਦਿਕ ਪੰਡਯਾ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਦੀ ਜਾਂਚ ਕੀਤੀ। ਇੱਥੇ ਵੀ ਸਾਨੂੰ ਵਾਇਰਲ ਦਾਅਵੇ ਨਾਲ ਸਬੰਧਤ ਕੋਈ ਪੋਸਟ ਨਹੀਂ ਮਿਲੀ।

ਅਸੀਂ ਦੈਨਿਕ ਜਾਗਰਣ ਦੇ ਖੇਡ ਸੰਪਾਦਕ ਅਭਿਸ਼ੇਕ ਤ੍ਰਿਪਾਠੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ, ਹਾਰਦਿਕ ਪੰਡਯਾ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਦਾਅਵਾ ਗਲਤ ਹੈ।

ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਕਿਸੇ ਖਿਡਾਰੀ ਦੇ ਨਾਂ ‘ਤੇ ਫਰਜ਼ੀ ਬਿਆਨ ਵਾਇਰਲ ਹੋਇਆ ਹੋਵੇ। ਇਸ ਤੋਂ ਪਹਿਲਾਂ ਵਿਰਾਟ ਕੋਹਲੀ, ਰੋਹਿਤ ਸ਼ਰਮਾ ਅਤੇ ਮੁਹੰਮਦ ਸਿਰਾਜ ਸਮੇਤ ਕਈ ਹੋਰ ਖਿਡਾਰੀਆਂ ਦੇ ਨਾਂ ‘ਤੇ ਅਜਿਹੇ ਕਥਿਤ ਬਿਆਨ ਵਾਇਰਲ ਹੋ ਚੁੱਕੇ ਹਨ। ਜਿਸ ਦੀ ਫੈਕਟ ਚੈੱਕ ਰਿਪੋਰਟ ਵਿਸ਼ਵਾਸ ਨਿਊਜ਼ ਦੀ ਵੈੱਬਸਾਈਟ ‘ਤੇ ਪੜ੍ਹੀ ਜਾ ਸਕਦੀ ਹੈ।

ਅੰਤ ਵਿੱਚ ਅਸੀਂ ਪੋਸਟ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਪਤਾ ਲੱਗਾ ਕਿ ਕਰੀਬ 8 ਹਜ਼ਾਰ ਲੋਕ ਯੂਜ਼ਰ ਨੂੰ ਫੋਲੋ ਕਰਦੇ ਹਨ। ਯੂਜ਼ਰ ਨੇ ਖੁਦ ਨੂੰ ਆਗਰਾ ਦਾ ਰਹਿਣ ਵਾਲਾ ਦੱਸਿਆ ਹੈ।

ਨਤੀਜਾ: ਕ੍ਰਿਕਟਰ ਹਾਰਦਿਕ ਪੰਡਯਾ ਦੇ ਨਾਂ ‘ਤੇ ਵਾਇਰਲ ਕਥਿਤ ਬਿਆਨ ਫਰਜ਼ੀ ਨਿਕਲਿਆ। ਹਾਰਦਿਕ ਨੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ‘ਚ ਵਿਰਾਟ ਕੋਹਲੀ ਦੇ ਪ੍ਰਦਰਸ਼ਨ ਨੂੰ ਲੈ ਕੇ ਕੋਈ ਬਿਆਨ ਨਹੀਂ ਦਿੱਤਾ ਹੈ। ਲੋਕ ਗਲਤ ਪੋਸਟ ਸ਼ੇਅਰ ਕਰ ਰਹੇ ਹਨ।

  • Claim Review : ਹਾਰਦਿਕ ਪੰਡਯਾ ਨੇ ਕਿਹਾ, ਮੈਨੂੰ ਲੱਗਦਾ ਹੈ ਕਿ ਵਿਰਾਟ ਭਾਈ ਨੂੰ ਤੀਜੇ ਟੈਸਟ ਮੈਚ 'ਚ ਵਾਟਰ ਬੁਆਏ ਬਣ ਜਾਣਾ ਚਾਹੀਦਾ ਹੈ।
  • Claimed By : Priya Mathur
  • Fact Check : ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later