Fact Check: ਰਿੰਕੂ ਸਿੰਘ ਅਤੇ ਪ੍ਰਿਆ ਸਰੋਜ ਦੀ ਮੰਗਣੀ ਦੇ ਦਾਅਵੇ ਨਾਲ ਵਾਇਰਲ ਤਸਵੀਰ AI ਕ੍ਰੀਏਟੇਡ ਹੈ
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਰਿੰਕੂ ਸਿੰਘ ਅਤੇ ਪ੍ਰਿਆ ਸਰੋਜ ਦੀ ਤਸਵੀਰ ਨੂੰ ਲੈ ਕੇ ਵਾਇਰਲ ਕੀਤਾ ਜਾ ਰਿਹਾ ਦਾਅਵਾ ਗਲਤ ਹੈ। ਦਰਅਸਲ, ਵਾਇਰਲ ਤਸਵੀਰ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਨਾਲ ਬਣਾਈ ਗਈ ਹੈ। ਪ੍ਰਿਆ ਸਰੋਜ ਦੇ ਪਿਤਾ ਤੂਫਾਨੀ ਸਰੋਜ ਨੇ ਖੁਦ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਾਰੀਆਂ ਤਸਵੀਰਾਂ ਅਤੇ ਖਬਰਾਂ ਨੂੰ ਝੂਠਾ ਦੱਸਿਆ ਹੈ।
- By: Jyoti Kumari
- Published: Jan 25, 2025 at 04:29 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਕ੍ਰਿਕਟਰ ਰਿੰਕੂ ਸਿੰਘ ਅਤੇ ਸਮਾਜਵਾਦੀ ਪਾਰਟੀ ਦੀ ਸਾਂਸਦ ਮੈਂਬਰ ਪ੍ਰਿਆ ਸਰੋਜ ਦੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਫੋਟੋ ਨੂੰ ਅਸਲੀ ਮੰਨ ਕੇ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਫੋਟੋ ਰਿੰਕੂ ਸਿੰਘ ਅਤੇ ਪ੍ਰਿਆ ਸਰੋਜ ਦੀ ਮੰਗਣੀ ਦੀ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਵਾਇਰਲ ਤਸਵੀਰ ਅਸਲੀ ਨਹੀਂ ਹੈ,ਸਗੋਂ ਇਹ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਬਣਾਈ ਗਈ ਹੈ। ਕਈ ਖਬਰਾਂ ਤੋਂ ਪਤਾ ਲੱਗਾ ਹੈ ਕਿ ਦੋਂਨਾਂ ਦਾ ਵਿਆਹ ਜਲਦ ਹੋਣ ਵਾਲਾ ਹੈ, ਪਰ ਵਾਇਰਲ ਤਸਵੀਰ ਅਸਲੀ ਨਹੀਂ ਹੈ। ਪ੍ਰਿਆ ਸਰੋਜ ਦੇ ਪਿਤਾ, ਸਾਬਕਾ ਸਪਾ ਸੰਸਦ ਮੈਂਬਰ ਅਤੇ ਕੇਰਾਕਤ ਤੋਂ ਵਿਧਾਇਕ ਤੂਫਾਨੀ ਸਰੋਜ ਨੇ ਖੁਦ ਸੋਸ਼ਲ ਮੀਡੀਆ ‘ਤੇ ਵਾਇਰਲ ਤਸਵੀਰ ਨੂੰ ਫਰਜ਼ੀ ਦੱਸਿਆ ਹੈ।
ਕੀ ਹੈ ਵਾਇਰਲ ਪੋਸਟ ਵਿੱਚ?
ਫੇਸਬੁੱਕ ਯੂਜ਼ਰ Sher Mohammed ਨੇ ਵਾਇਰਲ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ, ”ਸਪਾ ਸਾਂਸਦ ਪ੍ਰਿਆ ਸਰੋਜ ਅਤੇ ਕ੍ਰਿਕਟਰ ਰਿੰਕੂ ਸਿੰਘ ਨੂੰ ਮੰਗਣੀ ਦੀ ਹਾਰਦਿਕ ਸ਼ੁੱਭਕਾਮਨਾਵਾਂ ਅਤੇ ਬਹੁਤ-ਬਹੁਤ ਵਧਾਈਆਂ।ਰੱਬ ਤੁਹਾਨੂੰ ਦੋਹਾਂ ਨੂੰ ਹਮੇਸ਼ਾ ਖੁਸ਼ ਰੱਖੇ।”
ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖੋ।

ਪੜਤਾਲ
ਵਾਇਰਲ ਦਾਅਵੇ ਦੀ ਜਾਂਚ ਕਰਨ ਲਈ, ਅਸੀਂ ਸੰਬੰਧਿਤ ਕੀਵਰਡਸ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਦੈਨਿਕ ਜਾਗਰਣ ਦੀ ਵੈੱਬਸਾਈਟ ‘ਤੇ ਇੱਕ ਖਬਰ ਮਿਲੀ। 20 ਜਨਵਰੀ 2025 ਨੂੰ ਛਪੀ ਖ਼ਬਰ ਵਿੱਚ ਦੱਸਿਆ ਗਿਆ, “ਸਾਬਕਾ ਸਪਾ ਸਾਂਸਦ ਮੈਂਬਰ ਅਤੇ ਕੇਰਾਕਤ ਤੋਂ ਵਿਧਾਇਕ ਤੂਫਾਨੀ ਸਰੋਜ ਨੇ ਦੱਸਿਆ ਕਿ ਉਨ੍ਹਾਂ ਦੇ ਵਿਆਹ ਦੀ ਗੱਲ ਪਿਛਲੇ ਇੱਕ ਸਾਲ ਤੋਂ ਚੱਲ ਰਹੀ ਹੈ ਅਤੇ ਦੋਵਾਂ ਦੇ ਪਰਿਵਾਰ ਵਿਆਹ ਲਈ ਰਾਜੀ ਹਨ। ਪਰ ਦੋਨਾਂ ਕੋਲ ਸਮਾਂ ਨਹੀਂ ਹੈ। ਤੂਫ਼ਾਨੀ ਸਰੋਜ ਨੇ ਰਿੰਕੂ ਸਿੰਘ ਅਤੇ ਪ੍ਰਿਆ ਸਿੰਘ ਦੀ ਮੰਗਣੀ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਾਰੀਆਂ ਤਸਵੀਰਾਂ ਨੂੰ ਝੂਠ ਦੱਸਿਆ ਹੈ।”
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਰਿੰਕੂ ਸਿੰਘ ਦੇ ਸੋਸ਼ਲ ਮੀਡੀਆ ਹੈਂਡਲ ਨੂੰ ਚੈੱਕ ਕੀਤਾ। ਸਾਨੂੰ ਵਾਇਰਲ ਦਾਅਵੇ ਨਾਲ ਸਬੰਧਤ ਕੋਈ ਪੋਸਟ ਨਹੀਂ ਮਿਲੀ।
ਅਸੀਂ ਪ੍ਰਿਆ ਸਰੋਜ ਦੇ ਸੋਸ਼ਲ ਮੀਡੀਆ ਹੈਂਡਲ ਦੀ ਵੀ ਜਾਂਚ ਕੀਤੀ। ਸਾਨੂੰ ਉੱਥੇ ਵੀ ਅਜਿਹੀ ਕੋਈ ਪੋਸਟ ਨਹੀਂ ਮਿਲੀ, ਜੋ ਵਾਇਰਲ ਦਾਅਵੇ ਦੀ ਪੁਸ਼ਟੀ ਕਰ ਸਕੇ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ, ਫੋਟੋ ਨੂੰ ਅਸੀਂ ਏਆਈ ਦੀ ਮਦਦ ਨਾਲ ਬਣੇ ਮਲਟੀਮੀਡੀਆ ਦੀ ਜਾਂਚ ਕਰਨ ਵਾਲੇ ਟੂਲਸ ਦੀ ਮਦਦ ਨਾਲ ਸਰਚ ਕੀਤਾ। ਅਸੀਂ hivemoderation.com ਦੀ ਮਦਦ ਨਾਲ ਫੋਟੋ ਨੂੰ ਸਰਚ ਕੀਤਾ। ਇਸ ਟੂਲ ਨੇ ਫੋਟੋ ਨੂੰ 98.9 ਪ੍ਰਤੀਸ਼ਤ ਤੱਕ AI ਜਨਰੇਟ ਹੋਣ ਦੀ ਸੰਭਾਵਨਾ ਜਤਾਈ ਹੈ।

ਅਸੀਂ ਇੱਕ ਹੋਰ ਟੂਲ, ਏਆਈ ਸਾਈਟ ਇੰਜਣ ਰਾਹੀਂ ਫੋਟੋ ਨੂੰ ਸਰਚ ਕੀਤਾ। ਟੂਲ ਨੇ ਫੋਟੋ ਦੇ 92 ਪ੍ਰਤੀਸ਼ਤ ਏਆਈ ਹੋਣ ਦੀ ਸੰਭਾਵਨਾ ਦੱਸੀ ਹੈ।

ਤਸਵੀਰ ਦੇ ਬਾਰੇ, ਅਸੀਂ ਜੌਨਪੁਰ ਵਿੱਚ ਦੈਨਿਕ ਜਾਗਰਣ ਦੇ ਜ਼ਿਲ੍ਹਾ ਇੰਚਾਰਜ ਆਨੰਦ ਸਵਰੂਪ ਚਤੁਰਵੇਦੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਪ੍ਰਿਆ ਸਰੋਜ ਦੇ ਪਿਤਾ ਤੂਫਾਨੀ ਸਰੋਜ ਨਾਲ ਗੱਲ ਕੀਤੀ। ਤੂਫਾਨੀ ਸਰੋਜ ਨੇ ਵਾਇਰਲ ਦਾਅਵੇ ਦਾ ਖੰਡਨ ਕੀਤਾ ਹੈ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਤਸਵੀਰਾਂ ਨੂੰ ਫਰਜ਼ੀ ਕਰਾਰ ਦਿੱਤਾ ਹੈ।
ਅੰਤ ਵਿੱਚ, ਅਸੀਂ ਗਲਤ ਦਾਅਵੇ ਨਾਲ ਫੋਟੋ ਸਾਂਝੀ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੂੰ 17 ਹਜ਼ਾਰ ਲੋਕ ਫੋਲੋ ਕਰਦੇ ਹਨ। ਯੂਜ਼ਰ ਨੇ ਖੁਦ ਨੂੰ ਅਲਵਰ ਦਾ ਰਹਿਣ ਵਾਲਾ ਦੱਸਿਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਰਿੰਕੂ ਸਿੰਘ ਅਤੇ ਪ੍ਰਿਆ ਸਰੋਜ ਦੀ ਤਸਵੀਰ ਨੂੰ ਲੈ ਕੇ ਵਾਇਰਲ ਕੀਤਾ ਜਾ ਰਿਹਾ ਦਾਅਵਾ ਗਲਤ ਹੈ। ਦਰਅਸਲ, ਵਾਇਰਲ ਤਸਵੀਰ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਨਾਲ ਬਣਾਈ ਗਈ ਹੈ। ਪ੍ਰਿਆ ਸਰੋਜ ਦੇ ਪਿਤਾ ਤੂਫਾਨੀ ਸਰੋਜ ਨੇ ਖੁਦ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਾਰੀਆਂ ਤਸਵੀਰਾਂ ਅਤੇ ਖਬਰਾਂ ਨੂੰ ਝੂਠਾ ਦੱਸਿਆ ਹੈ।
- Claim Review : ਸਪਾ ਸਾਂਸਦ ਪ੍ਰਿਆ ਸਰੋਜ ਅਤੇ ਕ੍ਰਿਕਟਰ ਰਿੰਕੂ ਸਿੰਘ ਦੀ ਮੰਗਣੀ ਦੀ ਫੋਟੋ।
- Claimed By : Sher Mohammed
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











