Fact Check: ਭਗਵੰਤ ਮਾਨ ਦੇ ਰੋਣ ਦਾ ਪੁਰਾਣਾ ਵੀਡੀਓ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਹਾਰ ਨਾਲ ਜੋੜ ਕੇ ਵਾਇਰਲ
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਸੀਐਮ ਭਗਵੰਤ ਮਾਨ ਦੇ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਦਾਅਵਾ ਗਲਤ ਹੈ। ਦਰਅਸਲ ਇਹ ਵੀਡੀਓ ਸਾਲ 2024 ਦਾ ਹੈ, ਜਦੋਂ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਦਿੱਲੀ ਦੇ ਜੰਤਰ-ਮੰਤਰ ਵਿੱਚ ਇੱਕ ਰੈਲੀ ਕੱਢੀ ਗਈ ਸੀ ਅਤੇ ਇਸ ਦੌਰਾਨ ਸੀਐਮ ਭਗਵੰਤ ਮਾਨ ਭਾਵੁਕ ਹੋ ਗਏ ਸਨ। ਹੁਣ ਪੁਰਾਣੇ ਵੀਡੀਓ ਨੂੰ ਵਿਧਾਨਸਭਾ ਚੌਣਾਂ 2025 ਨਾਲ ਜੋੜ ਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- By: Jyoti Kumari
- Published: Feb 10, 2025 at 01:29 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਦਿੱਲੀ ਵਿਧਾਨਸਭਾ ਚੋਣਾਂ 2025 ਵਿੱਚ ਭਾਰਤੀ ਜਨਤਾ ਪਾਰਟੀ ਨੇ ਜਿੱਤ ਹਾਸਿਲ ਕੀਤੀ ਹੈ। ਹੁਣ ਇਸ ਨਾਲ ਜੋੜਦੇ ਹੋਏ ਸੋਸ਼ਲ ਮੀਡਿਆ ‘ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਕਲਿੱਪ ਵਾਇਰਲ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਵਿੱਚ ਉਨ੍ਹਾਂ ਨੂੰ ਭਾਵੁਕ ਹੁੰਦੇ ਹੋਏ ਦੇਖਿਆ ਜਾ ਸਕਦਾ ਹੈ। ਕੁਝ ਯੂਜ਼ਰਸ ਇਸ ਵੀਡੀਓ ਕਲਿੱਪ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਹਾਰ ਤੋਂ ਬਾਅਦ ਸੀਐਮ ਭਗਵੰਤ ਮਾਨ ਰੋਣ ਲੱਗੇ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗਲਤ ਹੈ। ਵਾਇਰਲ ਵੀਡੀਓ ਜੁਲਾਈ 2024 ਦਾ ਹੈ, ਜਦੋਂ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਜੇਲ ‘ਚ ਬੰਦ ਅਰਵਿੰਦ ਕੇਜਰੀਵਾਲ ਲਈ ਜੰਤਰ-ਮੰਤਰ ‘ਤੇ ਇੱਕ ਰੈਲੀ ਕੱਢੀ ਗਈ ਸੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੁਕ ਹੋ ਗਏ ਸਨ। ਲੋਕ ਹੁਣ ਅਸਲੀ ਵੀਡੀਓ ਦੇ ਇੱਕ ਹਿੱਸੇ ਨੂੰ ਕੱਟ ਕੇ ਗਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ ਕੌਮੀ ਯੋਧਾ ਦੀਪ (ਆਰਕਾਈਵ ਲਿੰਕ) ਨੇ 9 ਫਰਵਰੀ 2025 ਨੂੰ ਵਾਇਰਲ ਪੋਸਟ ਸਾਂਝੀ ਕੀਤੀ ਅਤੇ ਲਿਖਿਆ, “ਭਗਵੰਤ ਮਾਨ ਕੇਜਰੀਵਾਲ ਦੀ ਹਾਰ ਤੋਂ ਬਾਅਦ ਲੱਗਿਆ ਰੋਣ।”

ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ ਦੈਨਿਕ ਜਾਗਰਣ ਦੇ ਆਧਿਕਾਰਿਕ ਯੂਟਿਊਬ ਚੈਨਲ ‘ਤੇ ਮਿਲੀ। 31 ਜੁਲਾਈ 2024 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ,”ਅਰਵਿੰਦ ਕੇਜਰੀਵਾਲ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੇ ਸਮਰਥਨ ਵਿਚ, ਜੰਤਰ-ਮੰਤਰ ਵਿਖੇ ਇਕ ਰੈਲੀ ਕੱਢੀ ਗਈ। ਇਸ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਜ਼ੋਰਦਾਰ ਹਮਲਾ ਕੀਤਾ ਅਤੇ ਆਪਣੀ ਗੱਲ ਕਰਦੇ ਹੋਏ ਸੀਐਮ ਮਾਨ ਕਾਫ਼ੀ ਭਾਵੁਕ ਨਜਰ ਆਏ।”
ਸਾਨੂੰ ਆਮ ਆਦਮੀ ਪਾਰਟੀ ਦੇ ਆਧਿਕਾਰਿਕ ਯੂਟਿਊਬ ਚੈਨਲ ‘ਤੇ ਵੀਡੀਓ ਮਿਲਾ। ਵੀਡੀਓ 30 ਜੁਲਾਈ 2024 ਨੂੰ ਅਪਲੋਡ ਕੀਤਾ ਗਿਆ ਹੈ। 15 ਮਿੰਟ 48 ਸੈਕਿੰਡ ਦੇ ਵੀਡੀਓ ਵਿੱਚ ਵਾਇਰਲ ਵੀਡੀਓ ਦੇ ਹਿੱਸੇ ਨੂੰ 9 ਮਿੰਟ 27 ਸੈਕਿੰਡ ਵਿਚ ਦੇਖਿਆ ਜਾ ਸਕਦਾ ਹੈ।
ਵੀਡੀਓ ਵਿੱਚ ਭਗਵੰਤ ਮਾਨ ਬੋਲ ਰਹੇ ਹਨ ਕਿ, “ਹੱਦ ਹੈ … ਕਿਥੇ ਜਾਈਏ ਅਸੀਂ,ਸੁਪਰੀਮ ਕੋਰਟ ਜਾਈਏ, ਕਿਥੇ ਜਾਈਏ, ਦੱਸ ਤਾਂ ਦਿਓ, ਕਿਹੜਾ ਵਕੀਲ ਕਰੀਏ, ਦੱਸ ਤਾਂ ਦਿਓ, ਕਿ ਕਸੂਰ ਹੋ ਗਿਆ ਦੱਸ ਤਾਂ ਦਿਓ, ਕਿ ਕਸਰੂ ਹੋ ਗਿਆ, ਸਕੂਲ ਬਣਾ ਦਿੱਤੇ, ਕੀ ਕਸੂਰ ਹੋ ਗਿਆ ਹਸਪਤਾਲ ਬਣਾ ਦਿੱਤੇ,ਕੀ ਕਸੂਰ ਹੋ ਗਿਆ ਯਾਰ, ਬਿਜਲੀ ਮੁਫਤ ਕਰ ਦਿੱਤੀ। ਹੱਦ ਹੈ ਯਾਰ ਕਸੂਰ ਤਾਂ ਦੱਸ ਦੀਓ, ਕਸੂਰ ਦੱਸ ਨਹੀਂ ਪਾ ਰਹੇ ਹਨ।”
ਜਗਬਾਣੀ ਦੇ ਵੇਰੀਫਾਈਡ ਐਕਸ ਹੈਂਡਲ ‘ਤੇ ਵੀਡੀਓ ਨੂੰ 31 ਜੁਲਾਈ 2024 ਨੂੰ ਸ਼ੇਅਰ ਕੀਤਾ ਗਿਆ ਹੈ।
ਵਾਇਰਲ ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਵੇਖੀ ਜਾ ਸਕਦੀ ਹੈ।
ਵਧੇਰੇ ਜਾਣਕਾਰੀ ਲਈ, ਅਸੀਂ ਦੈਨਿਕ ਜਾਗਰਣ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੀਆਂ ਖਬਰਾਂ ਨੂੰ ਕਵਰ ਕਰਨ ਵਾਲੇ ਰਿਪੋਰਟਰ ਵੀ ਕੇ ਸ਼ੁਕਲਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗਲਤ ਹੈ। ਇਹ ਵੀਡੀਓ ਪੁਰਾਣਾ ਹੈ।
ਅੰਤ ਵਿੱਚ ਅਸੀਂ ਪੋਸਟ ਸਾਂਝੀ ਕਰਨ ਵਾਲੇ ਯੂਜ਼ਰ ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਨੂੰ 8 ਹਜ਼ਾਰ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਸੀਐਮ ਭਗਵੰਤ ਮਾਨ ਦੇ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਦਾਅਵਾ ਗਲਤ ਹੈ। ਦਰਅਸਲ ਇਹ ਵੀਡੀਓ ਸਾਲ 2024 ਦਾ ਹੈ, ਜਦੋਂ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਦਿੱਲੀ ਦੇ ਜੰਤਰ-ਮੰਤਰ ਵਿੱਚ ਇੱਕ ਰੈਲੀ ਕੱਢੀ ਗਈ ਸੀ ਅਤੇ ਇਸ ਦੌਰਾਨ ਸੀਐਮ ਭਗਵੰਤ ਮਾਨ ਭਾਵੁਕ ਹੋ ਗਏ ਸਨ। ਹੁਣ ਪੁਰਾਣੇ ਵੀਡੀਓ ਨੂੰ ਵਿਧਾਨਸਭਾ ਚੌਣਾਂ 2025 ਨਾਲ ਜੋੜ ਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- Claim Review : ਭਗਵੰਤ ਮਾਨ ਕੇਜਰੀਵਾਲ ਦੀ ਹਾਰ ਤੋਂ ਬਾਅਦ ਲੱਗਿਆ ਰੋਣ।
- Claimed By : ਫੇਸਬੁੱਕ ਯੂਜ਼ਰ -ਕੌਮੀ ਯੋਧਾ ਦੀਪ
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











