X
X

Fact Check : ਪੰਜਾਬ ਵਿੱਚ ਮਹਿਲਾ ਨੂੰ ਥੱਪੜ ਮਾਰਦੇ ਪੁਲਿਸਕਰਮੀ ਦਾ ਵੀਡੀਓ ਦੋ ਸਾਲ ਪੁਰਾਣਾ

ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਮਹਿਲਾ ਨੂੰ ਥੱਪੜ ਮਾਰਦੇ ਪੁਲਿਸਕਰਮੀ ਦੇ ਵੀਡੀਓ ਬਾਰੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਇਹ ਵੀਡੀਓ ਹਾਲੀਆ ਨਹੀਂ ਹੈ, ਸਗੋਂ ਲਗਭਗ ਦੋ ਸਾਲ ਪੁਰਾਣਾ ਹੈ। ਜਦੋਂ ਜ਼ਮੀਨ ਅਧਿਗ੍ਰਹਣ ਨੂੰ ਲੈ ਕੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੋਕਣ ਗਏ ਪੁਲਿਸਕਰਮੀ ਵਿਚੋਂ ਇੱਕ ਨੇ ਔਰਤ ਨੂੰ ਥੱਪੜ ਮਾਰ ਦਿੱਤਾ ਸੀ। ਉਸ ਸਮੇਂ, ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਪੁਲਿਸ ਵਾਲੇ ਨੂੰ ਲਾਈਨ ਹਾਜਰ ਕੀਤਾ ਸੀ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਸ਼ੰਭੂ ਅਤੇ ਖਨੋਰੀ ਬਾਰਡਰ ‘ਤੇ ਪਿਛਲੇ ਕਈ ਮਹੀਨਿਆਂ ਤੋਂ ਬੈਠ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਹਟਾ ਦਿੱਤਾ ਹੈ। ਇਸ ਨਾਲ ਜੋੜਦੇ ਹੋਏ, ਪੰਜਾਬ ਪੁਲਿਸ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ, ਇੱਕ ਪੁਲਿਸਕਰਮੀ ਨੂੰ ਇੱਕ ਮਹਿਲਾ ਨੂੰ ਥੱਪੜ ਮਾਰਦੇ ਅਤੇ ਭਜਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਹਾਲੀਆ ਦੱਸ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕਿਸਾਨਾਂ ਨੂੰ ਹਟਾਉਣ ਲਈ ਸੰਭੁ ਬਾਰਡਰ ਪਹੁੰਚੇ ਪੁਲਿਸ ਦਾ ਵੀਡੀਓ ਹੈ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਇਹ ਵੀਡੀਓ ਹਾਲੀਆ ਨਹੀਂ ਹੈ, ਸਗੋਂ ਲਗਭਗ ਦੋ ਸਾਲ ਪੁਰਾਣਾ ਹੈ। ਜਦੋਂ ਜ਼ਮੀਨ ਅਧਿਗ੍ਰਹਣ ਨੂੰ ਲੈ ਕੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਉੱਥੇ ਪਹੁੰਚੀ ਸੀ। ਉਸ ਸਮੇਂ, ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਪੁਲਿਸਕਰਮੀ ਨੂੰ ਲਾਈਨ ਹਾਜਰ ਕਰ ਦਿੱਤਾ ਸੀ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਯੂਜ਼ਰ ‘ਅਮਰ ਗੋਲਡਰ’ ਨੇ 19 ਮਾਰਚ 2025 ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ, “ਮਹਿਲਾ ਕਿਸਾਨ ਨੂੰ MSP ਦਿੰਦੀ ਹੋਈ ਕੇਜਰੀਵਾਲ ਦੀ ਪੰਜਾਬ ਪੁਲਿਸ ‘ਤੇ… ਤਾਨਾਸ਼ਾਹ ਤਾਂ ਮੋਦੀ ਜੀ ਹੈ।”

ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖੋ।

ਪੜਤਾਲ

ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ, ਅਸੀਂ ਵੀਡੀਓ ਦੇ ਕਈ ਕੀ ਫਰੇਮ ਕੱਢੇ ਅਤੇ ਗੂਗਲ ਰਿਵਰਸ ਇਮੇਜ ਦੀ ਮਦਦ ਨਾਲ ਉਨ੍ਹਾਂ ਨੂੰ ਖੋਜਿਆ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ ਏਬੀਪੀ ਨਿਊਜ਼ ਦੀ ਅਧਿਕਾਰਤ ਵੈੱਬਸਾਈਟ ‘ਤੇ ਮਿਲੀ। ਰਿਪੋਰਟ ਨੂੰ 18 ਮਈ 2023 ਨੂੰ ਪ੍ਰਕਾਸ਼ਤ ਕੀਤਾ ਗਿਆ ਸੀ। ਦਿੱਤੀ ਗਈ ਜਾਣਕਾਰੀ ਅਨੁਸਾਰ,”ਵੀਡੀਓ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਹੋਈ ਘਟਨਾ ਦਾ ਹੈ। ਦਿੱਲੀ-ਕਟੜਾ ਨੇਸ਼ਨਲ ਹਾਈਵੇ ‘ਤੇ ਕਿਸਾਨਾਂ ਨੇ ਜ਼ਮੀਨ ਅਧਿਗ੍ਰਹਣ ਨੂੰ ਲੈ ਕੇ ਵਿਰੋਧ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਸ੍ਰੀ ਹਰਗੋਬਿੰਦਪੁਰ ਬਲਾਕ ਦੇ ਭਮਰੀ ਪਿੰਡ ਵਿੱਚ ਛਾਪਾ ਮਾਰਿਆ ਸੀ। ਛਾਪੇਮਾਰੀ ਦੌਰਾਨ ਇੱਕ ਪੁਲਿਸਕਰਮੀ ਨੇ ਮਹਿਲਾ ਕਿਸਾਨ ਨੂੰ ਥੱਪੜ ਮਾਰ ਦਿੱਤਾ ਸੀ।”

ਪੀਟੀਸੀ ਵੈੱਬਸਾਈਟ ‘ਤੇ 18 ਮਈ 2023 ਨੂੰ ਪ੍ਰਕਾਸ਼ਤ ਇੱਕ ਰਿਪੋਰਟ ਦੇ ਅਨੁਸਾਰ, ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸਕਰਮੀ ‘ਤੇ ਕਾਰਵਾਈ ਕਰਦੇ ਹੋਏ ਉਸਨੂੰ ਲਾਈਨ ਹਾਜਰ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਬਟਾਲਾ ਦੇ ਐਸਐਸਪੀ ਨੇ ਕਿਹਾ ਸੀ ਕਿ ਆਰੋਪੀ ਪੁਲਿਸਕਰਮੀ ਨੂੰ ਲਾਈਨ ਹਾਜਰ ਕਰ ਦਿੱਤਾ ਹੈ ਅਤੇ ਉਸਦੇ ਖਿਲਾਫ ਵਿਭਾਗੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ ਅਸੀਂ ਸੰਬੰਧਿਤ ਕੀਵਰਡਸ ਨਾਲ ਗੂਗਲ ‘ਤੇ ਸਰਚ ਕਰਨ ‘ਤੇ ਸਾਨੂੰ ਨਵਭਾਰਤ ਟਾਈਮਜ਼ ਦੀ ਵੈੱਬਸਾਈਟ ‘ਤੇ ਦਾਅਵੇ ਨਾਲ ਸਬੰਧਤ ਇੱਕ ਰਿਪੋਰਟ ਮਿਲੀ। ਰਿਪੋਰਟ ਨੂੰ 18 ਮਈ 2023 ਨੂੰ ਪ੍ਰਕਾਸ਼ਤ ਕੀਤਾ ਗਿਆ ਸੀ। ਉਪਲਬਧ ਜਾਣਕਾਰੀ ਅਨੁਸਾਰ, ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ਦੀ ਬਹੁਤ ਆਲੋਚਨਾ ਕੀਤੀ ਸੀ।

ਪੰਜਾਬ ਕੇਸਰੀ ਦੀ ਵੈੱਬਸਾਈਟ ‘ਤੇ 18 ਅਪ੍ਰੈਲ 2023 ਨੂੰ ਪ੍ਰਕਾਸ਼ਤ ਰਿਪੋਰਟ ਦੇ ਅਨੁਸਾਰ, ਭਾਰਤ ਮਾਲਾ ਪ੍ਰੋਜੈਕਟ ਲਈ ਦਿੱਲੀ-ਕਟੜਾ ਨੇਸ਼ਨਲ ਹਾਈਵੇ ‘ਤੇ ਜ਼ਮੀਨ ਅਧਿਗ੍ਰਹਣ ਕੀਤੀ ਜਾ ਰਹੀ ਸੀ। ਇਸ ਨੂੰ ਲੈ ਕੇ ਕਿਸਾਨਾਂ ਦਾ ਕਹਿਣਾ ਸੀ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸਹੀ ਢੰਗ ਨਾਲ ਮੁਆਵਜ਼ੇ ਦੇ ਪੈਸੇ ਨਹੀਂ ਦਿੱਤੇ ਅਤੇ ਸਿਰਫ ਕੁਝ ਹੀ ਕਿਸਾਨਾਂ ਨੂੰ ਪੈਸੇ ਦਿੱਤੇ ਗਏ ਸੀ। ਇਸੇ ਲਈ ਉਹ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ।

ਵਧੇਰੇ ਜਾਣਕਾਰੀ ਲਈ, ਅਸੀਂ ਦੈਨਿਕ ਜਾਗਰਣ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪੱਤਰਕਾਰ ਸੁਨੀਲ ਥਾਨੇਵਾਲੇ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ ਸਗੋਂ ਲਗਭਗ ਦੋ ਸਾਲ ਪੁਰਾਣਾ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਇੱਕ ਖਾਸ ਵਿਚਾਰਧਾਰਾ ਨਾਲ ਸਬੰਧਤ ਪੋਸਟਾਂ ਸਾਂਝੀਆਂ ਕਰਦਾ ਹੈ। ਯੂਜ਼ਰ ਨੇ ਆਪਣੀ ਪ੍ਰੋਫਾਈਲ ਵਿੱਚ ਖੁਦ ਨੂੰ ਦਿੱਲੀ ਦਾ ਨਿਵਾਸੀ ਦੱਸਿਆ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਮਹਿਲਾ ਨੂੰ ਥੱਪੜ ਮਾਰਦੇ ਪੁਲਿਸਕਰਮੀ ਦੇ ਵੀਡੀਓ ਬਾਰੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਇਹ ਵੀਡੀਓ ਹਾਲੀਆ ਨਹੀਂ ਹੈ, ਸਗੋਂ ਲਗਭਗ ਦੋ ਸਾਲ ਪੁਰਾਣਾ ਹੈ। ਜਦੋਂ ਜ਼ਮੀਨ ਅਧਿਗ੍ਰਹਣ ਨੂੰ ਲੈ ਕੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੋਕਣ ਗਏ ਪੁਲਿਸਕਰਮੀ ਵਿਚੋਂ ਇੱਕ ਨੇ ਔਰਤ ਨੂੰ ਥੱਪੜ ਮਾਰ ਦਿੱਤਾ ਸੀ। ਉਸ ਸਮੇਂ, ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਪੁਲਿਸ ਵਾਲੇ ਨੂੰ ਲਾਈਨ ਹਾਜਰ ਕੀਤਾ ਸੀ।

  • Claim Review : ਪੰਜਾਬ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਟਾਉਂਦੀ ਪੁਲਿਸ ਦਾ ਵੀਡੀਓ।
  • Claimed By : FB User Amar Golder
  • Fact Check : ਭ੍ਰਮਕ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later