X
X

Fact Check : CM ਭਗਵੰਤ ਮਾਨ ਅੱਗੇ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਨਹੀਂ ਗਾਇਆ ਚਿੱਟਾ ਗਾਣਾ,ਵੀਡੀਓ ਐਡੀਟੇਡ ਹੈ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸਿੰਗਰ ਰਣਜੀਤ ਬਾਵਾ ਦੀ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗਲਤ ਹੈ। ਅਸਲ ਵੀਡੀਓ ਦੇ ਵਿੱਚ ਰਣਜੀਤ ਬਾਵਾ ਕੋਈ ਹੋਰ ਗਾਣਾ ਗਾ ਰਹੇ ਹਨ। ਅਸਲ ਵੀਡੀਓ ਦੇ ਆਡੀਓ ਨੂੰ ਐਡਿਟ ਕਰ ਗਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ‘ਤੇ ਗਾਇਕ ਅਤੇ ਐਕਟਰ ਰਣਜੀਤ ਬਾਵਾ ਦਾ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਉਨ੍ਹਾਂ ਨੂੰ ਸੀਐਮ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨਾਲ ਵੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਪੰਜਾਬੀ ਗਾਇਕ ਗੁਰਦਾਸ ਮਾਨ ਅਤੇ ਮੁਹੰਮਦ ਸਦੀਕ ਵੀ ਨਜਰ ਆ ਰਹੇ ਹਨ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਰਣਜੀਤ ਬਾਵਾ ਨੇ ਭਗਵੰਤ ਮਾਨ ਦੇ ਸਾਹਮਣੇ ਚਿੱਟਾ ਗੀਤ ਗਾਇਆ।

ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗਲਤ ਪਾਇਆ। ਸਿੰਗਰ ਰਣਜੀਤ ਬਾਵਾ ਦਾ ਵਾਇਰਲ ਕੀਤਾ ਜਾ ਰਿਹਾ ਵੀਡੀਓ ਐਡੀਟੇਡ ਹੈ। ਅਸਲ ਵੀਡੀਓ ਵਿੱਚ ਰਣਜੀਤ ਬਾਵਾ ਕੋਈ ਹੋਰ ਗਾਣਾ ਗਾ ਰਹੇ ਹੈ। ਕੁਝ ਲੋਕ ਵੀਡੀਓ ਦੇ ਅਸਲੀ ਆਡੀਓ ਨੂੰ ਐਡਿਟ ਕਰ ਦੁਰਪ੍ਰਚਾਰ ਦੇ ਇਰਾਦੇ ਨਾਲ ਵਾਇਰਲ ਕਰ ਰਹੇ ਹਨ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ Parm Sharma ਨੇ (ਆਰਕਾਈਵ ਲਿੰਕ) 8 ਅਪ੍ਰੈਲ 2025 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਹੈ,”ਰਣਜੀਤ ਬਾਵਾ ਨਾ ਮੰਤਰੀ ਸਾਬ ਦਾ ਮੂੰਹ ਬੋਲ ਸੀ ਚਿੱਟਾ ਸਰਕਾਰਾ ਬਕਾਉਂਦੀ ਨਾ”

ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸੱਚ ਮੰਨ ਕੇ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤੀ। ਸਾਨੂੰ ਵਾਇਰਲ ਦਾਅਵੇ ਦੀ ਪੁਸ਼ਟੀ ਕਰਦੀ ਕੋਈ ਵੀ ਭਰੋਸੇਯੋਗ ਮੀਡਿਆ ਰਿਪੋਰਟ ਨਹੀਂ ਮਿਲੀ। ਪਰ ਸਾਨੂੰ ਸਰਚ ਦੌਰਾਨ ਕਈ ਨਿਊਜ ਵੈੱਬਸਾਈਟ ‘ਤੇ ਵੀਡੀਓ ਨਾਲ ਜੁੜੀ ਖਬਰਾਂ ਮਿਲਿਆ। ਦੈਨਿਕ ਜਾਗਰਣ ਦੀ ਵੈੱਬਸਾਈਟ ‘ਤੇ ਵੀਡੀਓ ਨਾਲ ਜੁੜੀ ਖਬਰ ਮਿਲੀ। 29 ਮਾਰਚ 2025 ਨੂੰ ਪ੍ਰਕਾਸ਼ਤ ਖਬਰ ਵਿੱਚ ਦੱਸਿਆ ਗਿਆ ਕਿ, ਇਹ ਵੀਡੀਓ ਸੀਐਮ ਭਗਵੰਤ ਮਾਨ ਦੀ ਧੀ ਨਿਆਮਤ ਕੌਰ ਦੇ ਜਨਮਦਿਨ ਦਾ ਹੈ। ਇਸ ਦੌਰਾਨ ਕਈ ਵੱਡੀਆਂ ਹਸਤੀਆਂ ਨੇ ਸ਼ਿਰਕਤ ਕੀਤੀ ਸੀ। ਗਾਇਕ ਗੁਰਦਾਸ ਮਾਨ ਅਤੇ ਅਦਾਕਾਰ ਤੇ ਗਾਇਕ ਰਣਜੀਤ ਬਾਵਾ ਨੇ ਗਾਣੇ ਵੀ ਗਏ ਸਨ। ਸਾਨੂੰ ਇੱਥੇ ਕਹਿ ਵੀ ਵਾਇਰਲ ਦਾਅਵੇ ਨਾਲ ਜੁੜੀ ਜਾਣਕਾਰੀ ਨਹੀਂ ਮਿਲੀ।

ਸਾਨੂੰ ਦੈਨਿਕ ਸਵੇਰਾ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਇਸ ਪ੍ਰੋਗਰਾਮ ਦਾ ਵੀਡੀਓ ਮਿਲਾ। ਵੀਡੀਓ ਨੂੰ 29 ਮਾਰਚ 2025 ਨੂੰ ਅਪਲੋਡ ਕੀਤਾ ਗਿਆ ਹੈ। ਅਸੀਂ ਇਸ ਵੀਡੀਓ ਨੂੰ ਪੂਰਾ ਵੇਖਿਆ, ਸਾਨੂੰ ਕੀਤੇ ਵੀ ਵਾਇਰਲ ਵੀਡੀਓ ਵਾਲਾ ਹਿੱਸਾ ਨਹੀਂ ਮਿਲਾ। ਵੀਡੀਓ ਨਾਲ ਦੱਸਿਆ ਗਿਆ,ਆਪਣੀ ਧੀ ਦੇ ਪਹਿਲੇ ਜਨਮ ਦਿਨ ‘ਤੇ ਗੁਰਦਾਸ ਮਾਨ ਅਤੇ ਰਣਜੀਤ ਬਾਵਾ ਨਾਲ ਮੁੱਖਮੰਤਰੀ ਭਗਵੰਤ ਮਾਨ ਨੇ ਭੰਗੜਾ ਪਾਇਆ।

ਸਾਨੂੰ ਅਸਲ ਵੀਡੀਓ ਰਣਜੀਤ ਬਾਵਾ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਮਿਲਾ। ਵੀਡੀਓ ਨੂੰ 29 ਮਾਰਚ 2025 ਨੂੰ ਅਪਲੋਡ ਕੀਤਾ ਗਿਆ ਹੈ। ਇੱਥੇ ਸਾਫ ਦੇਖਿਆ ਜਾ ਸਕਦਾ ਹੈ ਕਿ ਰਣਜੀਤ ਬਾਵਾ ਕੋਈ ਹੋਰ ਗੀਤ ਗਾ ਰਹੇ ਹਨ।

ਇੰਸਟਾਗ੍ਰਾਮ ਯੂਜ਼ਰ preet_dhiman_5 ਨੇ ਵੀ ਅਸਲ ਵੀਡੀਓ 7 ਅਪ੍ਰੈਲ 2025 ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ,”ਆ ਏ ਅਸਲੀ ਵੀਡੀਓ… ਦੇਖਲੋ.. ਪਾਉਣ ਵਾਲੇ ਐਵੀ ਇਡਿਟ ਕਰ ਕਰ ਪਈ ਜਾਂਦੀ… ਅਗਿਓ ਭੇਡਾਂ shere ਤੇ shere ਕਰੀ ਜਾਂ ਰਹੀਆਂ… ਪਹਿਲਾ ਚੈਕ ਤਾਂ ਕਰਲਿਆ ਕਰੋ.. ਸੱਚ ਯਾ ਝੂਠ”

ਵਾਇਰਲ ਵੀਡੀਓ ਨਾਲ ਜੁੜਿਆ ਹੋਰ ਖਬਰਾਂ ਇੱਥੇ ਵੇਖੀ ਪੜ੍ਹੀ ਜਾ ਸਕਦੀ ਹੈ।

ਅਸੀਂ ਵੀਡੀਓ ਨੂੰ ਲੈ ਕੇ ਅਸੀਂ ਪੰਜਾਬੀ ਜਾਗਰਣ ਵਿੱਚ ਮਨੋਰੰਜਨ ਦੀਆਂ ਖਬਰਾਂ ਨੂੰ ਕਵਰ ਕਰਨ ਵਾਲੇ ਲੇਖਕ ਤੇ ਪੱਤਰਕਾਰ ਯਾਦਵਿੰਦਰ ਸਿੰਘ ਭੁੱਲਰ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵੀਡੀਓ ਐਡੀਟੇਡ ਹੈ। ਅਸਲ ਵਿੱਚ ਉਹ ਕੋਈ ਹੋਰ ਗੀਤ ਗਾ ਰਹੇ ਹਨ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਨੂੰ ਇੱਕ ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਯੂਜ਼ਰ ਨੇ ਖੁਦ ਨੂੰ ਪੰਜਾਬ ਦੇ ਮਾਨਸਾ ਦਾ ਰਹਿਣ ਵਾਲਾ ਦੱਸਿਆ ਹੈ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸਿੰਗਰ ਰਣਜੀਤ ਬਾਵਾ ਦੀ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗਲਤ ਹੈ। ਅਸਲ ਵੀਡੀਓ ਦੇ ਵਿੱਚ ਰਣਜੀਤ ਬਾਵਾ ਕੋਈ ਹੋਰ ਗਾਣਾ ਗਾ ਰਹੇ ਹਨ। ਅਸਲ ਵੀਡੀਓ ਦੇ ਆਡੀਓ ਨੂੰ ਐਡਿਟ ਕਰ ਗਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।

  • Claim Review : ਰਣਜੀਤ ਬਾਵਾ ਨਾ ਮੰਤਰੀ ਸਾਬ ਦਾ ਮੂੰਹ ਬੋਲ ਸੀ ਚਿੱਟਾ ਸਰਕਾਰਾ ਬਕਾਉਂਦੀ ਨਾ
  • Claimed By : FB User-Parm Sharma
  • Fact Check : ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later