Fact Check: ਆਪਸ ਵਿੱਚ ਲੜਦੇ ਪੁਲਿਸ ਮੁਲਾਜਮਾਂ ਦਾ ਪੁਰਾਣਾ ਵੀਡੀਓ ਗੁਮਰਾਹਕੁੰਨ ਦਾਅਵੇ ਨਾਲ ਵਾਇਰਲ
ਵਿਸ਼ਵਾਸ ਨਿਊਜ ਨੇ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਅਸਲ ਵਿੱਚ ਵਾਇਰਲ ਕੀਤਾ ਜਾ ਰਿਹਾ ਵੀਡੀਓ ਹਾਲੀਆ ਨਹੀਂ ਹੈ। ਇਹ ਮਾਮਲਾ ਸਾਲ 2020 ਦਾ ਸੀਤਾਪੁਰ ਦਾ ਹੈ, ਜਿਸਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
- By: Jyoti Kumari
- Published: May 28, 2025 at 01:51 PM
ਵਿਸ਼ਵਾਸ ਨਿਊਜ (ਨਵੀਂ ਦਿੱਲੀ)। ਸੋਸ਼ਲ ਮੀਡਿਆ ਵਿੱਚ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇਕ ਪੁਲਿਸ ਮੁਲਾਜ਼ਮ ਨੂੰ ਸੀਨੀਅਰ ਅਫਸਰ ਨੂੰ ਕੁੱਟਦੇ ਹੋਏ ਵੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਅਸਲ ਵਿੱਚ ਇਹ ਵੀਡੀਓ ਅਪ੍ਰੈਲ 2020 ਦਾ ਹੈ, ਜਦੋਂ ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਲਾਕਡਾਉਨ ਦੌਰਾਨ ਇੱਕ ਸਿਪਾਹੀ ਨੇ ਸੜਕ ‘ਤੇ ਦਰੋਗਾ ਦੀ ਕੁੱਟਾਈ ਕਰ ਦਿੱਤੀ ਸੀ। ਵੀਡੀਓ ਉਸੇ ਸਮੇਂ ਦਾ ਹੈ, ਜਿਸਨੂੰ ਹੁਣ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਇੰਸਟਾਗ੍ਰਾਮ ਯੂਜ਼ਰ jagjitsinghjohnny ਨੇ 25 ਮਈ 2025 ਨੂੰ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖੀ ਹੈ,”ਚੱਲ ਉਏ ਸੇਵਕਾਂ ਇੱਥੇ ਤਾਂ ਕੰਮ ਬਾਹਲਾ ਖ਼ਤਰਨਾਕ ਹੋਇਆ ਖੜਾ”
ਵੀਡੀਓ ਉੱਤੇ ਲਿਖਿਆ ਹੋਇਆ ਹੈ: ਲੋਕਾਂ ਦੀ ਰਕਸ਼ਾ ਤਾ ਦੂਰ ਦੀ ਗੱਲ ਐ ਇਹ ਤਾ ਆਪਸ ਵਿੱਚ ਹੀ ਡਾਂਗੋ ਡਾਂਗੀ ਹੋਈ ਖੜੇ,ਸਿਪਾਹੀ ਡਾਂਗ ਵਰਾਈ ਜਾਂਦਾ ਇੰਸਪੈਕਟਰ ਤੇ “
ਪੋਸਟ ਦਾ ਆਰਕਾਈਵਡ ਵਰਜ਼ਨ ਇੱਥੇ ਦੇਖੋ।

ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ
Nation Next ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਮਿਲੀ। ਵੀਡੀਓ ਨੂੰ 28 ਅਪ੍ਰੈਲ 2020 ਨੂੰ ਅਪਲੋਡ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ,”ਵੀਡੀਓ ਉੱਤਰ ਪ੍ਰਦੇਸ਼ ਦੇ ਸੀਤਾਪੁਰ ਦਾ ਹੈ। ਜਿੱਥੇ ਲਾਕਡਾਉਨ ਦੀ ਡਿਊਟੀ ਦੌਰਾਨ ਇੱਕ ਸਿਪਾਹੀ ਨੇ ਦਰੋਗਾ ਦੀ ਆਪਣੇ ਡੰਡੇ ਨਾਲ ਕੁੱਟਾਈ ਕਰ ਦਿੱਤੀ ਸੀ। ਇਸ ਤੋਂ ਬਾਅਦ, ਸਿਪਾਹੀ ਖ਼ਿਲਾਫ਼ ਕੇਸ ਦਰਜ ਕਰਦੇ ਹੋਏ ਉਸਨੂੰ ਮੁਅੱਤਲ ਕਰ ਦਿੱਤਾ ਗਿਆ ਸੀ।”
ਸਾਨੂੰ jansatta.com ਦੀ ਵੈੱਬਸਾਈਟ ‘ਤੇ ਵੀ ਵੀਡੀਓ ਨਾਲ ਜੁੜੀ ਖਬਰ ਮਿਲੀ। 21 ਅਪ੍ਰੈਲ 2020 ਨੂੰ ਪ੍ਰਕਾਸ਼ਤ ਖਬਰ ਵਿੱਚ ਦੱਸਿਆ ਗਿਆ,”ਇਹ ਮਾਮਲਾ ਸ਼ਹਿਰ ਕੋਤਵਾਲੀ ਦਾ ਹੈ। ਲਾਕਡਾਉਨ ਦੌਰਾਨ ਰਮੇਸ਼ ਚੌਹਾਨ ਅਤੇ ਸਿਪਾਹੀ ਰਾਮਆਸਰੇ ਦੀ ਡਿਊਟੀ ਆਰਐਮਪੀ ਚੌਰਾਹੇ ‘ਤੇ ਲਗਾਈ ਗਈ ਸੀ। ਗੱਡੀ ਦੀ ਚੈਕਿੰਗ ਦੌਰਾਨ ਦੋਵਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ। ਬਹਿਸ ਦਾ ਇਹ ਸਿਲਸਿਲਾ ਜਲਦ ਹੀ ਕੁੱਟਮਾਰ ਤੱਕ ਪਹੁੰਚ ਗਿਆ। ਰਮੇਸ਼ ਚੌਹਾਨ ਨੇ ਜਦੋਂ ਸਿਪਾਹੀ ਨੂੰ ਝਿੜਕਿਆ, ਤਾਂ ਉਹ ਅਚਾਨਕ ਹਿੰਸਕ ਹੋ ਗਿਆ ਅਤੇ ਉਸਨੇ ਆਪਣੇ ਸੀਨੀਅਰ ‘ਤੇ ਲਾਠੀ ਬਰਸਾ ਦਿੱਤੀ। ਬਹੁਤ ਦੇਰ ਤੱਕ ਹੰਗਾਮਾ ਹੁੰਦਾ ਰਿਹਾ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਅਧਿਸ਼ਕ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਿਪਾਹੀ ਨੂੰ ਮੁਅੱਤਲ ਕਰ ਦਿੱਤਾ। ਸਿਪਾਹੀ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਸੀ।”
ਸਾਨੂੰ ਵੀਡੀਓ ਨਾਲ ਜੁੜੀ ਖਬਰ ਕਈ ਹੋਰ ਨਿਊਜ ਵੈਬਸਾਈਟਾਂ ‘ਤੇ ਮਿਲੀ, ਜਿਸਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ।
ਸਾਲ 2021 ਵਿੱਚ ਇਹ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਹੋਇਆ ਸੀ। ਉਸ ਸਮੇਂ ਵਿਸ਼ਵਾਸ ਨਿਊਜ ਨੇ ਸੀਤਾਪੁਰਾ ਦੇ ਪੁਲਿਸ ਅਧਿਸ਼ਕ ਆਰਪੀ ਸਿੰਘ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਸੀ ਕਿ ਇਹ ਘਟਨਾ ਪੁਰਾਣੀ ਹੈ। ਉਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਦੋਸ਼ੀ ਨੂੰ ਜੇਲ੍ਹ ਭੇਜਿਆ ਗਿਆ ਸੀ।
ਹਿੰਦੀ ਭਾਸ਼ਾ ਵਿੱਚ ਕਿੱਤੀ ਗਈ ਫੈਕਟ ਚੈੱਕ ਰਿਪੋਰਟ ਨੂੰ ਇੱਥੇ ਪੜ੍ਹੋ।
ਅੰਤ ਵਿਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਇੰਸਟਾਗ੍ਰਾਮ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ 37 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਅਸਲ ਵਿੱਚ ਵਾਇਰਲ ਕੀਤਾ ਜਾ ਰਿਹਾ ਵੀਡੀਓ ਹਾਲੀਆ ਨਹੀਂ ਹੈ। ਇਹ ਮਾਮਲਾ ਸਾਲ 2020 ਦਾ ਸੀਤਾਪੁਰ ਦਾ ਹੈ, ਜਿਸਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
- Claim Review : ਆਪਸ ਵਿੱਚ ਲੜਦੇ ਪੁਲਿਸ ਮੁਲਾਜਮਾਂ ਦਾ ਇਹ ਵੀਡੀਓ ਹਾਲੀਆ ਹੈ।
- Claimed By : Insta User-jagjitsinghjohnny
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











