X
X

ਸਿੱਧੂ ਮੂਸਵਾਲਾ ਦੀ ਹੱਤਿਆ ਤੋਂ ਬਾਅਦ ਵਾਇਰਲ ਹੋਈ ਤਸਵੀਰਾਂ ਅਤੇ ਵੀਡੀਓ ਦਾ ਸੱਚ, ਪੜ੍ਹੋ ਰਿਪੋਰਟ

ਸਮੇਂ-ਸਮੇਂ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੇ ਦਾਅਵੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੇ ਗਏ। ਵਿਸ਼ਵਾਸ ਨਿਊਜ ਇਹਨਾਂ ਵਾਇਰਲ ਦਾਅਵਿਆਂ ਦੀ ਪੜਤਾਲ ਕਰ ਸੱਚਾਈ ਸਾਹਮਣੇ ਲਾਏ।

ਵਿਸ਼ਵਾਸ ਨਿਊਜ (ਨਵੀਂ ਦਿੱਲੀ)। 29 ਮਈ 2022 ਦਾ ਉਹ ਦਿਨ, ਜਦੋਂ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਦਿਨ ਦਿਹਾੜੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ ਉਸ ਘਟਨਾ ਨੂੰ ਤਿੰਨ ਸਾਲ ਹੋ ਗਏ ਹਨ। ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ 29 ਮਈ 2025 ਨੂੰ ਪਿੰਡ ਮੂਸਾ ‘ਚ ਮਨਾਈ ਗਈ। ਅੱਜ ਵੀ ਸਿੱਧੂ ਆਪਣੇ ਗਾਣਿਆਂ ਕਰਕੇ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਜਿਉਂਦਾ ਹੈ। ਸਮੇਂ-ਸਮੇਂ ‘ਤੇ ਸਿੱਧੂ ਮੂਸੇਵਾਲਾ ਨਾਲ ਜੁੜੇ ਕਈ ਵੀਡੀਓ ਅਤੇ ਤਸਵੀਰਾਂ ਨੂੰ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਜਾਂਦਾ ਹੈ। ਅੱਜ ਦੀ ਇਸ ਫੈਕਟ ਚੈੱਕ ਰਿਪੋਰਟ ਵਿੱਚ ਅਸੀਂ ਤੁਹਾਨੂੰ ਅਜਿਹੇ ਹੀ ਕੁਝ ਦਾਅਵਿਆਂ ਬਾਰੇ ਦੱਸਾਂਗੇ।

ਪਹਿਲਾ ਦਾਅਵਾ

ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ। ਉਨ੍ਹਾਂ ਦੀ ਮਾਤਾ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਨਾਲ ਜੋੜਦੇ ਸੋਸ਼ਲ ਮੀਡਿਆ ‘ਤੇ ਇੱਕ ਪੋਸਟ ਸ਼ੇਅਰ ਕੀਤੀ ਗਈ, ਜਿਸ ਵਿੱਚ ਦੋ ਬੱਚਿਆਂ ਦੀ ਫੋਟੋ ਲੱਗੀ ਹੋਈ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਜੁੜਵਾ ਬੱਚਿਆਂ ਨੂੰ ਜਨਮ ਦਿੱਤਾ ਹੈ।

ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਿਆ। ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਇੱਕ ਬੇਟੇ ਨੂੰ ਜਨਮ ਦਿੱਤਾ ਹੈ। ਕੁਝ ਲੋਕ ਸੋਸ਼ਲ ਮੀਡਿਆ ‘ਤੇ ਗ਼ਲਤ ਪੋਸਟ ਸ਼ੇਅਰ ਕਰ ਰਹੇ ਸਨ।

ਪੂਰੀ ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ :

ਦੁੱਜਾ ਦਾਅਵਾ

ਕੁਝ ਯੂਜ਼ਰਸ ਨੇ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਕਰ ਦਾਅਵਾ ਕੀਤਾ ਕਿ ਬਾਲੀਵੁੱਡ ਐਕਟਰ ਸੰਜੇ ਦੱਤ ਪਿੰਡ ਮੁੱਸਾ ਪਹੁੰਚੇ ਹੈ। ਇਸ ਵੀਡੀਓ ਵਿੱਚ ਭੀੜ ਨੂੰ ਇੱਕ ਕਾਰ ਨੂੰ ਘੇਰੇ ਹੋਏ ਦੇਖਿਆ ਜਾ ਸਕਦਾ ਹੈ। ਕਈ ਯੂਜਰਸ ਨੇ ਇਸ ਵੀਡੀਓ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦਾ ਦੱਸਦੇ ਹੋਏ ਵੀ ਸ਼ੇਅਰ ਕੀਤਾ ਸੀ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਦਾਅਵੇ ਨੂੰ ਫਰਜ਼ੀ ਪਾਇਆ। ਅਸਲ ਵਿੱਚ ਵਾਇਰਲ ਵੀਡੀਓ ਸਾਲ 2022 ਦਾ ਹੈ, ਜਦੋਂ ਹੰਸਰਾਜ ਹੰਸ ਸਿੱਧੂ ਮੂਸੇਵਾਲੇ ਦੇ ਘਰ ਪਹੁੰਚੇ ਸੀ। ਉਸੇ ਵੀਡੀਓ ਨੂੰ ਯੂਜ਼ਰਸ ਨੇ ਵੱਖ-ਵੱਖ ਦਾਅਵਿਆਂ ਨਾਲ ਸ਼ੇਅਰ ਕੀਤਾ।

ਪੂਰੀ ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ :

ਤੀਜਾ ਦਾਅਵਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਵੀ ਇੱਕ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਹੋਇਆ ਸੀ। ਦਾਅਵਾ ਕੀਤਾ ਗਿਆ ਕਿ ਇਸ ਵੀਡੀਓ ਵਿੱਚ ਇਮਰਾਨ ਖਾਨ ਸਿੱਧੂ ਮੂਸੇਵਾਲਾ ਬਾਰੇ ਗੱਲ ਰਹੇ ਹੈ।

ਵਿਸ਼ਵਾਸ ਨਿਊਜ ਨੇ ਪੜਤਾਲ ਵਿੱਚ ਦਾਅਵੇ ਨੂੰ ਫਰਜੀ ਪਾਇਆ। ਵਾਇਰਲ ਵੀਡੀਓ ਸਾਲ 2018 ਦਾ ਹੈ, ਜਦੋਂ ਕਰਤਾਰਪੁਰ ਬਾਰਡਰ ਦੇ ਉਦਘਾਟਨ ਸਮਾਰੋਹ ਦੌਰਾਨ ਇਮਰਾਨ ਖਾਨ ਨੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੀ ਤਰੀਫ ਕੀਤੀ ਸੀ। ਲੋਕਾਂ ਨੇ ਉਸੇ ਪੁਰਾਣੇ ਵੀਡੀਓ ਦੇ ਇੱਕ ਹਿੱਸੇ ਨੂੰ ਕੱਟ ਕੇ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ।

ਪੂਰੀ ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ :

ਚੌਥਾ ਦਾਅਵਾ

ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਸਿੱਧੂ ਮੂਸੇਵਾਲੇ ਕਤਲ ਕੇਸ ਦੀ ਜਾਂਚ ਲਈ ਮਾਨਸਾ ਪੁਲਿਸ ਅੱਗੇ ਪੇਸ਼ ਹੋਏ ਸਨ। ਕੁਝ ਯੂਜ਼ਰਸ ਨੇ ਇਸ ਨਾਲ ਜੋੜਦੇ ਹੋਏ ਇੱਕ ਤਸਵੀਰ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਨੂੰ ਪੁਲਿਸ ਅਧਿਕਾਰੀ ਨਾਲ ਦੇਖਿਆ ਜਾ ਸਕਦਾ ਹੈ। ਯੂਜ਼ਰਸ ਨੇ ਇਸ ਤਸਵੀਰ ਨੂੰ ਸ਼ੇਅਰ ਕਰ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾਏ।

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਪਤਾ ਲੱਗਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ,ਜਿਸਨੂੰ ਹਾਲੀਆ ਦੱਸ ਕੇ ਗ਼ਲਤ ਦਾਅਵੇ ਨਾਲ ਸਾਂਝਾ ਕੀਤਾ ਗਿਆ ਸੀ। ਵਾਇਰਲ ਤਸਵੀਰ 2020 ਤੋਂ ਸੋਸ਼ਲ ਮੀਡੀਆ ‘ਤੇ ਮੌਜੂਦ ਹੈ।

ਪੂਰੀ ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ :

ਪੰਜਵਾਂ ਦਾਅਵਾ

ਸੋਸ਼ਲ ਮੀਡਿਆ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਤਸਵੀਰ ਵਾਇਰਲ ਹੋਈ, ਜਿਸ ਵਿੱਚ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੀ ਤਸਵੀਰ ਫੜੇ ਹੋਏ ਦੇਖਿਆ ਜਾ ਸਕਦਾ ਹੈ। ਤਸਵੀਰ ਵਿੱਚ ਲਿਖਿਆ ਹੈ “King of Punjabi Industry” ਦਾਅਵਾ ਕੀਤਾ ਗਿਆ ਕਿ ਪੀਐਮ ਮੋਦੀ ਨੇ ਸਿੱਧੂ ਮੂਸੇਵਾਲੇ ਦੀ ਫੋਟੋ ਫ੍ਰੇਮ ਫੜੀ ਹੈ।

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਦਾਅਵਾ ਫਰਜੀ ਨਿਕਲਿਆ। ਵਾਇਰਲ ਤਸਵੀਰ ਐਡੀਟੇਡ ਹੈ, ਜਿਸਨੂੰ ਅਸਲ ਸਮਝ ਕੇ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਗਿਆ ਸੀ।

ਪੂਰੀ ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ :

ਵਿਸ਼ਵਾਸ ਨਿਊਜ ਦੀ ਵੈਬਸਾਈਟ ‘ਤੇ ਤੁਸੀਂ ਸਿੱਧੂ ਮੂਸੇਵਾਲਾ ਨਾਲ ਜੁੜੇ ਕਈ ਦਾਅਵਿਆਂ ਬਾਰੇ ਪੜ੍ਹ ਸਕਦੇ ਹੋ।

ਨਤੀਜਾ: ਸਮੇਂ-ਸਮੇਂ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੇ ਦਾਅਵੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੇ ਗਏ। ਵਿਸ਼ਵਾਸ ਨਿਊਜ ਇਹਨਾਂ ਵਾਇਰਲ ਦਾਅਵਿਆਂ ਦੀ ਪੜਤਾਲ ਕਰ ਸੱਚਾਈ ਸਾਹਮਣੇ ਲਾਏ।

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later