X
X

Fact Check: ਸੁਖਬੀਰ ਬਾਦਲ ਅਤੇ ਸ਼ਾਹਰੁਖ ਖਾਨ ਦੀ ਪੁਰਾਣੀ ਵੀਡੀਓ ਹਾਲੀਆ ਦੱਸ ਕੇ ਕੀਤੀ ਜਾ ਰਹੀ ਵਾਇਰਲ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੁਖਬੀਰ ਬਾਦਲ ਅਤੇ ਸ਼ਾਹਰੁਖ ਖਾਨ ਦਾ ਵਾਇਰਲ ਵੀਡੀਓ ਹਾਲੀਆ ਨਹੀਂ ਹੈ। ਅਸਲ ਵਿੱਚ ਇਹ ਵੀਡੀਓ ਸਾਲ 2011 ਦੇ ਦੂੱਜੇ ਵਿਸ਼ਵ ਕੱਪ ਕਬੱਡੀ ਦੇ ਉਦਘਾਟਨ ਸਮਾਰੋਹ ਦੌਰਾਨ ਦਾ ਹੈ। ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਵਿਸ਼ਵਾਸ ਨਿਊਜ (ਨਵੀਂ ਦਿੱਲੀ)। ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਅਸਲ ਵਿੱਚ ਇਹ ਵੀਡੀਓ ਸਾਲ 2011 ਦਾ ਹੈ, ਜਦੋਂ ਸ਼ਾਹਰੁਖ ਖਾਨ ਬਠਿੰਡਾ ਕਬੱਡੀ ਕਪ ਦੇ ਉਦਘਾਟਨ ਦੌਰਾਨ ਪੰਜਾਬ ਪਹੁੰਚੇ ਸੀ। ਵੀਡੀਓ ਉਸੇ ਸਮੇਂ ਦਾ ਹੈ, ਜਿਸਨੂੰ ਹੁਣ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਇੰਸਟਾਗ੍ਰਾਮ ਯੂਜ਼ਰ pendu_punjabi_1 ਨੇ 28 ਮਈ 2025 ਨੂੰ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖੀ ਹੈ,”ਸੁਖਬੀਰ ਬਾਦਲ ਤੇ ਸ਼ਾਹਰੁਖ
ਖਾਨ ਨੇ ਲਾਈਆਂ ਰੌਣਕਾ”

ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਵਰਜ਼ਨ ਇੱਥੇ ਦੇਖੋ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤੀ। ਸਾਨੂੰ ਵੀਡੀਓ
theindianjatt11 ਨਾਮ ਦੇ ਯੂਟਿਊਬ ਚੈਨਲ ‘ਤੇ ਮਿਲੀ। ਵੀਡੀਓ ਨੂੰ 18 ਨਵੰਬਰ 2011 ਨੂੰ ਅਪਲੋਡ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, ਬਠਿੰਡਾ ਦੇ ਸਪੋਰਟਸ ਸਟੇਡੀਅਮ ਵਿੱਚ ਹੋਏ ਦੂਜੇ ਪਰਲਜ਼ ਵਿਸ਼ਵ ਕਬੱਡੀ ਕੱਪ-2011 ਦੇ ਉਦਘਾਟਨ ਸਮਾਰੋਹ ‘ਤੇ ਸ਼ਾਹਰੁਖ ਖਾਨ ਪਹੁੰਚੇ ਅਤੇ ਉਨ੍ਹਾਂ ਨੇ ਢਾਂਚੇ ਵੀ ਕੀਤਾ।

ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਖਬਰ ndtv.com ਦੀ ਵੈਬਸਾਈਟ ‘ਤੇ ਵੀ ਮਿਲੀ। 2 ਨਵੰਬਰ 2011 ਨੂੰ ਪ੍ਰਕਾਸ਼ਤ ਖਬਰ ਵਿੱਚ ਦੱਸਿਆ ਗਿਆ,”ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਵਿਸ਼ਵ ਕੱਪ ਕਬੱਡੀ ਦੇ ਉਦਘਾਟਨ ਦੇ ਲਈ ਪਹੁੰਚੇ ਅਤੇ ਉਨ੍ਹਾਂ ਨੇ ਡਾਂਸ ਵੀ ਕੀਤਾ।”

ਸਾਨੂੰ PTCmannke ਨਾਮ ਦੇ ਯੂਟਿਊਬ ਚੈਨਲ ‘ਤੇ ਮਿਲਦਾ-ਜੁਲਦਾ ਵੀਡੀਓ ਮਿਲਾ। 1 ਨਵੰਬਰ 2011 ਨੂੰ ਅਪਲੋਡ ਵੀਡੀਓ ਨਾਲ ਦੱਸਿਆ ਗਿਆ ਕਿ, ਇਹ ਵੀਡੀਓ 2011 ਦੇ ਕਬੱਡੀ ਵਰਡ ਕਪ ਦਾ ਹੈ।

ਸੁਖਬੀਰ ਬਾਦਲ ਨੇ ਵੀ ਇਸ ਸਮਾਰੋਹ ਦੀ ਤਸਵੀਰ ਆਪਣੇ ਫੇਸਬੁੱਕ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। 2 ਨਵੰਬਰ 2011 ਨੂੰ ਸ਼ੇਅਰ ਤਸਵੀਰ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਕ, ਇਹ ਤਸਵੀਰ ਦੂੱਜੇ ਵਿਸ਼ਵ ਕੱਪ ਕਬੱਡੀ ਦੇ ਉਦਘਾਟਨ ਦੇ ਦੌਰਾਨ ਦੀ ਹੈ।

ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੀ ਜਾ ਸਕਦੀ ਹੈ।

ਵੀਡੀਓ ਨੂੰ ਅਸੀਂ ਪੰਜਾਬੀ ਜਾਗਰਣ, ਬਠਿੰਡਾ ਦੇ ਡਿਸਟ੍ਰਿਕਟ ਇੰਚਾਰਜ ਗੁਰਤੇਜ ਸਿੱਧੂ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਕਬੱਡੀ ਸਮਾਰੋਹ ਦਾ ਹੈ ਅਤੇ ਬਹੁਤ ਪੁਰਾਣਾ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਇੰਸਟਾਗ੍ਰਾਮ ਯੂਜ਼ਰ ਦੀ ਸਕੈਨਿੰਗ ਕੀਤੀ। ਪਤਾ ਲੱਗਿਆ ਕਿ ਯੂਜ਼ਰ ਨੂੰ 32.2 ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੁਖਬੀਰ ਬਾਦਲ ਅਤੇ ਸ਼ਾਹਰੁਖ ਖਾਨ ਦਾ ਵਾਇਰਲ ਵੀਡੀਓ ਹਾਲੀਆ ਨਹੀਂ ਹੈ। ਅਸਲ ਵਿੱਚ ਇਹ ਵੀਡੀਓ ਸਾਲ 2011 ਦੇ ਦੂੱਜੇ ਵਿਸ਼ਵ ਕੱਪ ਕਬੱਡੀ ਦੇ ਉਦਘਾਟਨ ਸਮਾਰੋਹ ਦੌਰਾਨ ਦਾ ਹੈ। ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

  • Claim Review : ਸੁਖਬੀਰ ਬਾਦਲ ਅਤੇ ਸ਼ਾਹਰੁਖ ਖਾਨ ਦੀ ਇਹ ਵੀਡੀਓ ਹਾਲੀਆ ਹੈ
  • Claimed By : Insta User-pendu_punjabi_1
  • Fact Check : ਭ੍ਰਮਕ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later