X
X

Fact Check: ਤੇਂਦੂਏ ਅਤੇ ਕੁੱਤੇ ਦੀ ਲੜਾਈ ਦਾ ਇਹ ਵੀਡੀਓ ਪੁਰਾਣਾ ਹੈ, ਗੁਮਰਾਹਕੁੰਨ ਦਾਅਵਾ ਵਾਇਰਲ

ਵਿਸ਼ਵਾਸ ਨਿਊਜ ਨੇ ਜਾਂਚ ਵਿਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਆਦਮੀ ‘ਤੇ ਹਮਲਾ ਕਰਦੇ ਤੇਂਦੂਏ ਅਤੇ ਬਾਅਦ ਵਿੱਚ ਤੇਂਦੂਏ ਨੂੰ ਘੇਰ ਕੇ ਲੜਦੇ ਕੁੱਤਿਆਂ ਦਾ ਵੀਡੀਓ ਸਾਲ 2020 ਦਾ ਹੈ। ਇਹ ਘਟਨਾ ਹੈਦਰਾਬਾਦ ਦੀ ਹੈ, ਜਿਸਨੂੰ ਹੁਣ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਤੇਂਦੂਏ ਨੂੰ ਇੱਕ ਟਰੱਕ ਡਰਾਈਵਰ ‘ਤੇ ਹਮਲਾ ਕਰਦੇ ਦੇਖਿਆ ਜਾ ਸਕਦਾ ਹੈ। ਬਾਅਦ ਵਿੱਚ ਕੁਝ ਕੁੱਤੇ ਆ ਕੇ ਤੇਂਦੂਏ ਨੂੰ ਘੇਰ ਲੈਂਦੇ ਹਨ। ਯੂਜ਼ਰ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਅਸਲ ਵਿੱਚ ਇਹ ਘਟਨਾ ਸਾਲ 2020 ਦੀ ਹੈ, ਜਦੋਂ ਹੈਦਰਾਬਾਦ ਵਿੱਚ ਤੇਂਦੂਏ ਨੇ ਇੱਕ ਟਰੱਕ ਡਰਾਈਵਰ ‘ਤੇ ਹਮਲਾ ਕੀਤਾ ਸੀ, ਉਸੇ ਸਮੇਂ ਕੁਝ ਕੁੱਤੇ ਉਸਨੂੰ ਘੇਰ ਲੈਂਦੇ ਹਨ। ਉਸੇ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਕੇ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਇੰਸਟਾਗ੍ਰਾਮ ਯੂਜ਼ਰ luckybhat71 ਨੇ 3 ਜੂਨ 2025 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰ ਲਿਖਿਆ ਹੈ,”ਜੇ CCTV ਨਾ ਹੁੰਦਾ ਕਿਸੇ ਨੇ ਯਕੀਨ ਨੀ ਕਰਨਾ ਸੀ।”

ਸੋਸ਼ਲ ਮੀਡੀਆ ‘ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ। ਵਾਇਰਲ ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖੋ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤੀ। ਸਾਨੂੰ ਵੀਡੀਓ ਨਾਲ ਜੁੜੀ ਖਬਰ ndtv.com ਦੀ ਵੈਬਸਾਈਟ ‘ਤੇ ਮਿਲੀ। ਰਿਪੋਰਟ ਨੂੰ 18 ਮਈ 2020 ਨੂੰ ਪ੍ਰਕਾਸ਼ਤ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ, ਇਹ ਵੀਡੀਓ ਹੈਦਰਾਬਾਦ ਦਾ ਹੈ, ਜਿੱਥੇ ਇੱਕ ਤੇਂਦੂਏ ਨੇ ਪਹਿਲਾਂ ਇੱਕ ਟਰੱਕ ਡਰਾਈਵਰ ‘ਤੇ ਹਮਲਾ ਕੀਤਾ ਅਤੇ ਬਾਅਦ ਵਿੱਚ ਕੁਝ ਕੁੱਤਿਆਂ ਨੇ ਤੇਂਦੂਏ ਨੂੰ ਘੇਰ ਲਿਆ। ਤੇਂਦੂਏ ਨੇ ਕੁੱਤਿਆਂ ਨੂੰ ਭਜਾ ਦਿੱਤਾ।” ਪੂਰੀ ਖਬਰ ਇੱਥੇ ਪੜ੍ਹੋ।

ਸਰਚ ਦੌਰਾਨ 10TV News Telugu ਦੀ ਅਧਿਕਾਰਕ ਯੂਟਿਊਬ ਚੈਨਲ ‘ਤੇ ਵੀਡੀਓ ਮਿਲਾ। 16 ਮਈ 2020 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਵੀਡੀਓ ਹੈਦਰਾਬਾਦ ਦਾ ਹੈ। ਇੱਕ ਤੇਂਦੂਆ ਆਦਮੀ ‘ਤੇ ਹਮਲਾ ਕਰ ਰਿਹਾ ਸੀ,ਤਾਂ ਆਦਮੀ ਟਰੱਕ ‘ਤੇ ਚੜ ਗਿਆ ਅਤੇ ਕੁੱਤਿਆਂ ਨੇ ਤੇਂਦੂਏ ਨੂੰ ਘੇਰ ਲਿਆ।”

ਸਰਚ ਦੌਰਾਨ ਸਾਨੂੰ ਵੀਡੀਓ ਨਾਲ ਜੁੜੀ ਖਬਰ timesofindia ਦੀ ਵੈਬਸਾਈਟ ‘ਤੇ ਵੀ ਮਿਲੀ। ਖਬਰ ਨੂੰ 16 ਮਈ 2020 ਨੂੰ ਪ੍ਰਕਾਸ਼ਤ ਕੀਤਾ ਗਿਆ ਹੈ।

ਵਾਇਰਲ ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਵੇਖੀ ਜਾ ਸਕਦੀ ਹੈ।

ਵਧੇਰੇ ਜਾਣਕਾਰੀ ਲਈ, ਅਸੀਂ ਹੈਦਰਾਬਾਦ ਦੇ ਸਥਾਨਕ ਰਿਪੋਰਟਰ ਸ੍ਰੀ ਹਰਸ਼ਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਘਟਨਾ ਕਈ ਸਾਲ ਪੁਰਾਣੀ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪਤਾ ਲੱਗਿਆ ਕਿ ਯੂਜ਼ਰ ਨੂੰ 456 ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਆਦਮੀ ‘ਤੇ ਹਮਲਾ ਕਰਦੇ ਤੇਂਦੂਏ ਅਤੇ ਬਾਅਦ ਵਿੱਚ ਤੇਂਦੂਏ ਨੂੰ ਘੇਰ ਕੇ ਲੜਦੇ ਕੁੱਤਿਆਂ ਦਾ ਵੀਡੀਓ ਸਾਲ 2020 ਦਾ ਹੈ। ਇਹ ਘਟਨਾ ਹੈਦਰਾਬਾਦ ਦੀ ਹੈ, ਜਿਸਨੂੰ ਹੁਣ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

  • Claim Review : ਤੇਂਦੂਏ ਦਾ ਇਹ ਵੀਡੀਓ ਹਾਲੀਆ ਹੈ।
  • Claimed By : Instagram user: luckybhat71
  • Fact Check : ਭ੍ਰਮਕ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later