Fact Check: ਰੂਸ ਦੇ ਪੁਰਾਣੇ ਵੀਡੀਓ ਨੂੰ ਕੇਦਾਰਨਾਥ ਹੈਲੀਕਾਪਟਰ ਕਰੈਸ਼ ਦਾ ਦੱਸ ਕੇ ਕੀਤਾ ਜਾ ਰਿਹਾ ਵਾਇਰਲ
ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਕੇਦਾਰਨਾਥ ਵਿੱਚ ਹਾਲ ਹੀ ‘ਚ ਹੈਲੀਕਾਪਟਰ ਕਰੈਸ਼ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਵੀਡੀਓ ਰੂਸ ਦਾ ਹੈ, ਜਦੋਂ ਸਾਲ 2014 ਵਿੱਚ ਇੱਕ ਹੈਲੀਕਾਪਟਰ ਵਿੱਚ ਅੱਗ ਲੱਗ ਗਈ ਸੀ। ਜਿਸਨੂੰ ਹੁਣ ਕੇਦਾਰਨਾਥ ਦੇ ਨਾਮ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ।
- By: Jyoti Kumari
- Published: Jun 17, 2025 at 03:46 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। 15 ਜੂਨ 2025 ਨੂੰ ਰੁਦਰਪ੍ਰਯਾਗ ਦੇ ਗੌਰੀਕੁੰਡ ਅਤੇ ਸੋਨਪ੍ਰਯਾਗ ਇਲਾਕੇ ਵਿੱਚ ਇੱਕ ਹੈਲੀਕਾਪਟਰ ਦੁਰਘਟਨਾਗ੍ਰਸਤ ਹੋ ਗਿਆ। ਇਹ ਹੈਲੀਕਾਪਟਰ ਕੇਦਾਰਨਾਥ ਤੋਂ ਸ਼ਰਧਾਲੂਆਂ ਨੂੰ ਲੈ ਕੇ ਵਾਪਸ ਆ ਰਿਹਾ ਸੀ ਉਸੇ ਸਮੇਂ ਇਹ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਪਾਇਲਟ ਸਮੇਤ ਸਾਰੇ ਯਾਤਰੀਆਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਜਹਾਜ਼ ਨੂੰ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੁੰਦੇ ਦੇਖਿਆ ਜਾ ਸਕਦਾ ਹੈ। ਯੂਜ਼ਰਸ ਇਸ ਵੀਡੀਓ ਨੂੰ ਕੇਦਾਰਨਾਥ ਦਾ ਦੱਸ ਕੇ ਸ਼ੇਅਰ ਕਰ ਹਨ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗਲਤ ਪਾਇਆ। ਅਸਲ ਵਿੱਚ ਇਹ ਵੀਡੀਓ ਰੂਸ ਵਿੱਚ 2014 ‘ਚ ਹੋਏ ਹਾਦਸੇ ਦਾ ਹੈ। ਜਿਸਨੂੰ ਕੇਦਾਰਨਾਥ ‘ਚ ਹਾਲ ਵਿੱਚ ਹੋਏ ਹੈਲੀਕਾਪਟਰ ਕਰੈਸ਼ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ?
ਇੰਸਟਾਗ੍ਰਾਮ ਯੂਜ਼ਰ gurpal3228 ਨੇ 16 ਜੂਨ 2025 ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ,”ਕੇਦਾਰਨਾਥ ਇੱਕ ਫੇਰ ਹੋਇਆ ਹੈਲੀਕਾਪਟਰ ਕਰੇਸ਼ ਮੋਕੇ ਤੇ ਪੰਜ ਲੋਕਾਂ ਦੀ ਮੌਤ।”

ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਸਕ੍ਰੀਨਸ਼ੋਟ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਲੈਂਸ ਦੀ ਮਦਦ ਨਾਲ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ carscoops.com ਦੀ ਵੈੱਬਸਾਈਟ ‘ਤੇ ਮਿਲੀ। 10 ਸਤੰਬਰ 2014 ਨੂੰ ਪ੍ਰਕਾਸ਼ਤ ਖਬਰ ਵਿੱਚ ਦੱਸਿਆ ਗਿਆ,ਵੀਡੀਓ ਰੂਸ ਦੇ ਗੇਲੇਂਡਜ਼ਿਕ ਸ਼ਹਿਰ ਦਾ ਹੈ, ਜਿੱਥੇ ਇੱਕ ਏਅਰ ਸ਼ੋਅ ਦੌਰਾਨ Mi-8 ਹੈਲੀਕਾਪਟਰ ਕਰੈਸ਼ ਹੋ ਗਿਆ ਸੀ।
ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ military.com ਦੀ ਵੈੱਬਸਾਈਟ ‘ਤੇ ਵੀ ਮਿਲੀ। 8 ਸਤੰਬਰ 2014 ਨੂੰ ਪ੍ਰਕਾਸ਼ਤ ਖਬਰ ਵਿੱਚ ਦੱਸਿਆ ਗਿਆ,”ਰੂਸ ਵਿੱਚ ਇੱਕ ਏਅਰ ਸ਼ੋਅ ਦੌਰਾਨ ਮਿਲ ਐਮਆਈ-8 ਹੈਲੀਕਾਪਟਰ ਕਰੈਸ਼ ਹੋ ਗਿਆ। ਲੈਂਡਿੰਗ ਕਰਦੇ ਸਮੇਂ ਹੈਲੀਕਾਪਟਰ ਦੇ ਦੋ ਟੁਕੜੇ ਹੋ ਗਏ ਅਤੇ ਉਸ ਵਿੱਚ ਅੱਗ ਲੱਗ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ।”

ਵਾਇਰਲ ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੀ ਜਾ ਸਕਦੀ ਹੈ।
ਅਸੀਂ ਵੀਡੀਓ ਨੂੰ ਰੁਦਰਪ੍ਰਯਾਗ ਦੇ ਰਿਪੋਰਟਰ ਬ੍ਰਿਜੇਸ਼ ਭੱਟ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵੀਡੀਓ ਕੇਦਾਰਨਾਥ ਵਿੱਚ ਹੋਏ ਹਾਦਸੇ ਦਾ ਨਹੀਂ ਹੈ।
15 ਜੂਨ 2025 ਨੂੰ ਰੁਦਰਪ੍ਰਯਾਗ ਦੇ ਗੌਰੀਕੁੰਡ ਅਤੇ ਸੋਨਪ੍ਰਯਾਗ ਇਲਾਕੇ ਵਿੱਚ ਇੱਕ ਹੈਲੀਕਾਪਟਰ ਦੁਰਘਟਨਾਗ੍ਰਸਤ ਹੋ ਗਿਆ। ਇਹ ਹੈਲੀਕਾਪਟਰ ਕੇਦਾਰਨਾਥ ਤੋਂ ਸ਼ਰਧਾਲੂਆਂ ਨੂੰ ਲੈ ਕੇ ਵਾਪਸ ਆ ਰਿਹਾ ਸੀ ਉਸੇ ਸਮੇਂ ਇਹ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਪਾਇਲਟ ਸਮੇਤ ਸਾਰੇ ਯਾਤਰੀਆਂ ਦੀ ਮੌਤ ਹੋ ਗਈ। ਇਸ ਹਾਦਸੇ ਨਾਲ ਜੁੜੀ ਪੂਰੀ ਜਾਣਕਾਰੀ ਇੱਥੇ ਪੜ੍ਹੀ ਜਾ ਸਕਦੀ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪਤਾ ਲੱਗਿਆ ਕਿ 162 ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਕੇਦਾਰਨਾਥ ਵਿੱਚ ਹਾਲ ਹੀ ‘ਚ ਹੈਲੀਕਾਪਟਰ ਕਰੈਸ਼ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਵੀਡੀਓ ਰੂਸ ਦਾ ਹੈ, ਜਦੋਂ ਸਾਲ 2014 ਵਿੱਚ ਇੱਕ ਹੈਲੀਕਾਪਟਰ ਵਿੱਚ ਅੱਗ ਲੱਗ ਗਈ ਸੀ। ਜਿਸਨੂੰ ਹੁਣ ਕੇਦਾਰਨਾਥ ਦੇ ਨਾਮ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ।
- Claim Review : ਕੇਦਾਰਨਾਥ ਇੱਕ ਫੇਰ ਹੋਇਆ ਹੈਲੀਕਾਪਟਰ ਕਰੇਸ਼ ਮੋਕੇ ਤੇ ਪੰਜ ਲੋਕਾਂ ਦੀ ਮੌਤ।
- Claimed By : ਇੰਸਟਾਗ੍ਰਾਮ ਯੂਜ਼ਰ- gurpal3228
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











