X
X

Fact Check: ਧਰਮਿੰਦਰ ਦੀ ਮੌਤ ਦੀ ਅਫਵਾਹਾਂ ਉਡਾਉਂਦੀ ਪੋਸਟ ਫਰਜੀ

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿਚ ਪਾਇਆ ਕਿ ਧਰਮਿੰਦਰ ਦਿਓਲ ਦੀ ਮੌਤ ਦਾ ਵਾਇਰਲ ਦਾਅਵਾ ਗਲਤ ਹੈ। ਧਰਮਿੰਦਰ ਪੂਰੀ ਤਰ੍ਹਾਂ ਤੰਦਰੁਸਤ ਹੈ। ਉਨ੍ਹਾਂ ਦੀ ਮੌਤ ਬਾਰੇ ਵਾਇਰਲ ਕੀਤੀ ਜਾ ਰਹੀ ਪੋਸਟ ਫਰਜੀ ਹੈ। ਉਹ ਆਪਣੇ ਸੋਸ਼ਲ ਮੀਡੀਆ ਅਕਾਉਂਟਸ ‘ਤੇ ਨਿਰੰਤਰ ਐਕਟਿਵ ਹਨ। ਸੋਸ਼ਲ ਮੀਡਿਆ ‘ਤੇ ਅਕਸਰ ਮਸ਼ਹੂਰ ਹਸਤੀਆਂ ਦੀ ਮੌਤ ਬਾਰੇ ਅਜਿਹੀਆਂ ਫਰਜੀ ਪੋਸਟਾਂ ਵਾਇਰਲ ਹੁੰਦੀਆਂ ਹਨ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਧਰਮਿੰਦਰ ਦਿਓਲ ਬਾਰੇ ਇੱਕ ਪੋਸਟ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਧਰਮਿੰਦਰ ਦਿਓਲ ਦਾ ਦਿਹਾਂਤ ਹੋ ਗਿਆ ਹੈ।

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿਚ ਪਾਇਆ ਕਿ ਵਾਇਰਲ ਦਾਅਵਾ ਗਲਤ ਹੈ। ਧਰਮਿੰਦਰ ਪੂਰੀ ਤਰ੍ਹਾਂ ਤੰਦਰੁਸਤ ਹੈ। ਉਨ੍ਹਾਂ ਦੀ ਮੌਤ ਬਾਰੇ ਵਾਇਰਲ ਹੋ ਰਹੀ ਪੋਸਟ ਫਰਜੀ ਹੈ। ਉਹ ਆਪਣੇ ਸੋਸ਼ਲ ਮੀਡੀਆ ਅਕਾਉਂਟਸ ‘ਤੇ ਨਿਰੰਤਰ ਐਕਟਿਵ ਹਨ। ਉਨ੍ਹਾਂ ਨੇ ਅੱਜ ਯੋਗਾ ਦਿਵਸ ‘ਤੇ ਇੱਕ ਇੰਟਰਵਿਊ ਦਿੱਤਾ ਹੈ ਕਿ ਮੈਂ ਜਵਾਨ ਹਾਂ। ਸੋਸ਼ਲ ਮੀਡਿਆ ਅਕਸਰ ਮਸ਼ਹੂਰ ਹਸਤੀਆਂ ਦੀ ਮੌਤ ਬਾਰੇ ਇਸ ਤਰ੍ਹਾਂ ਦੀਆਂ ਫਰਜੀ ਪੋਸਟ ਵਾਇਰਲ ਹੁੰਦੀ ਰਹਿੰਦੀ ਹਨ।

ਕੀ ਹੈ ਵਾਇਰਲ ਪੋਸਟ ਵਿੱਚ?

ਇੰਸਟਾਗ੍ਰਾਮ ਯੂਜ਼ਰ rajput.suryapratap111 ਨੇ ਵਾਇਰਲ ਪੋਸਟ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ,”आप बहुत याद आएंगे।”

पोस्ट पर लिखा हुआ है, “बॉलीवुड के बड़े कलाकार अब हमारे बीच नहीं रहे..आप बहुत याद आएंगे।”

ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖੋ।

ਪੜਤਾਲ

ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ, ਅਸੀਂ ਸਬੰਧਤ ਕੀਵਰਡ ਦੀ ਸਹਾਇਤਾ ਨਾਲ ਗੂਗਲ ‘ਤੇ ਸਰਚ ਕੀਤੀ। ਸਾਨੂੰ ਕੀਤੇ ਵੀ ਅਦਾਕਾਰ ਧਰਮਿੰਦਰ ਦਿਓਲ ਦੀ ਮੌਤ ਦੀ ਕੋਈ ਖ਼ਬਰ ਨਹੀਂ ਮਿਲੀ, ਜਿਵੇਂ ਕਿ ਵਾਇਰਲ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ। ਅਭਿਨੇਤਾ ਧਰਮਿੰਦਰ ਇਕ ਬਹੁਤ ਵੱਡੀ ਸ਼ਖਸੀਅਤ ਹਨ ਅਤੇ ਜੇ ਅਜਿਹੀ ਕੋਈ ਖ਼ਬਰ ਉਨ੍ਹਾਂ ਬਾਰੇ ਆਈ ਹੁੰਦੀ, ਤਾਂ ਇਹ ਮੀਡੀਆ ਵਿਚ ਜਰੂਰ ਹੁੰਦੀ।

ਸਾਨੂੰ ਧਰਮਿੰਦਰ ਦਿਓਲ ਦਾ ਇੱਕ ਵੀਡੀਓ ਨਿਊਜ ਏਜੰਸੀ ANI ਦੇ ਅਧਿਕਾਰਤ ਐਕਸ ਅਕਾਉਂਟ ‘ਤੇ ਮਿਲਿਆ। ਵੀਡੀਓ ਨੂੰ 21 ਜੂਨ 2025 ਨੂੰ ਸਾਂਝਾ ਕੀਤਾ ਗਿਆ ਸੀ। ਉਨ੍ਹਾਂ ਨੇ ਯੋਗ ਦਿਵਸ ‘ਤੇ ਇੰਟਰਵਿਊ ਦਿੰਦੇ ਹੋਏ ਕਿਹਾ ਕਿ ਮੈਂ ਹੁਣ ਵੀ ਜਵਾਨ ਹਾਂ। ਉਨ੍ਹਾਂ ਨੇ ਨਾਲ ਹੀ ਯੋਗਾ ਦੇ ਮਹੱਤਵ ਨੂੰ ਵੀ ਸਮਝਾਇਆ।

ਜਾਂਚ ਵਿੱਚ ਅੱਗੇ ਅਸੀਂ ਧਰਮਿੰਦਰ ਦਿਓਲ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟਸ ਨੂੰ ਸਰਚ ਕੀਤਾ। ਅਸੀਂ ਪਾਇਆ ਕਿ ਉਹ ਆਪਣੇ ਸੋਸ਼ਲ ਮੀਡੀਆ ਅਕਾਉਂਟਸ ‘ਤੇ ਨਿਰੰਤਰ ਐਕਟਿਵ ਹਨ। ਉਨ੍ਹਾਂ ਨੇ 19 ਜੂਨ 2025 ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੇ ਆਪ ਦੀ ਇੱਕ ਭਾਵਨਾਤਮਕ ਵੀਡੀਓ ਸਾਂਝੀ ਕੀਤੀ ਸੀ। ਸਿਰਫ 20 ਜੂਨ 2025 ਨੂੰ ਆਪਣੀ ਇੰਸਟਾਗ੍ਰਾਮ ਸਟੋਰੀਜ਼ ਤੇ ਬਹੁਤ ਸਾਰੀਆਂ ਪੋਸਟ ਸਾਂਝੀਆਂ ਕੀਤੀਆਂ ਸਨ।

ਵਧੇਰੇ ਜਾਣਕਾਰੀ ਲਈ ਅਸੀਂ ਮੁੰਬਈ ਵਿੱਚ ਬਾਲੀਵੁੱਡ ਨੂੰ ਕਵਰ ਕਰਨ ਵਾਲੀ ਦੈਨਿਕ ਜਾਗਰਣ ਦੀ ਸੀਨੀਅਰ ਪੱਤਰਕਾਰ ਨਾਲ ਸੰਪਰਕ ਕੀਤਾ। ਉਨਾਂਹ ਨੇ ਵਾਇਰਲ ਦਾਅਵੇ ਨੂੰ ਗਲਤ ਦੱਸਿਆ ਹੈ।

ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਸੋਸ਼ਲ ਮੀਡੀਆ ‘ਤੇ ਕਿਸੇ ਮਸ਼ਹੂਰ ਹਸਤੀ ਦੀ ਮੌਤ ਦੀ ਫਰਜੀ ਅਫਵਾਹ ਵਾਇਰਲ ਹੋਈ ਹੈ। ਅਕਸਰ ਅਜਿਹੀਆਂ ਪੋਸਟਾਂ ਵਾਇਰਲ ਹੁੰਦੀਆਂ ਹਨ। ਵਿਸ਼ਵਾਸ ਨਿਊਜ ਨੇ ਅਜਿਹੀਆਂ ਬਹੁਤ ਸਾਰੀਆਂ ਪੋਸਟਾਂ ਦੀ ਜਾਂਚ ਕਰ ਸੱਚਾਈ ਸਾਹਮਣੇ ਰੱਖੀ ਹੈ।

ਅੰਤ ਵਿੱਚ ਅਸੀਂ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਨੂੰ 32 ਹਜ਼ਾਰ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿਚ ਪਾਇਆ ਕਿ ਧਰਮਿੰਦਰ ਦਿਓਲ ਦੀ ਮੌਤ ਦਾ ਵਾਇਰਲ ਦਾਅਵਾ ਗਲਤ ਹੈ। ਧਰਮਿੰਦਰ ਪੂਰੀ ਤਰ੍ਹਾਂ ਤੰਦਰੁਸਤ ਹੈ। ਉਨ੍ਹਾਂ ਦੀ ਮੌਤ ਬਾਰੇ ਵਾਇਰਲ ਕੀਤੀ ਜਾ ਰਹੀ ਪੋਸਟ ਫਰਜੀ ਹੈ। ਉਹ ਆਪਣੇ ਸੋਸ਼ਲ ਮੀਡੀਆ ਅਕਾਉਂਟਸ ‘ਤੇ ਨਿਰੰਤਰ ਐਕਟਿਵ ਹਨ। ਸੋਸ਼ਲ ਮੀਡਿਆ ‘ਤੇ ਅਕਸਰ ਮਸ਼ਹੂਰ ਹਸਤੀਆਂ ਦੀ ਮੌਤ ਬਾਰੇ ਅਜਿਹੀਆਂ ਫਰਜੀ ਪੋਸਟਾਂ ਵਾਇਰਲ ਹੁੰਦੀਆਂ ਹਨ।

  • Claim Review : ਧਰਮਿੰਦਰ ਦਿਓਲ ਦਾ ਹੋਇਆ ਦਿਹਾਂਤ।
  • Claimed By : Inst user rajput.suryapratap111
  • Fact Check : ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later