Fact Check : ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਮਿਲਾਉਂਦੇ ਅਜੇ ਦੇਵਗਨ ਦਾ ਇਹ ਵੀਡੀਓ ਪਹਿਲਗਾਮ ਹਮਲੇ ਤੋਂ ਪਹਿਲਾਂ ਦਾ ਹੈ
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਮਿਲਾਉਂਦੇ ਅਦਾਕਾਰ ਅਜੇ ਦੇਵਗਨ ਦਾ ਇਹ ਵੀਡੀਓ ਪੁਰਾਣਾ ਹੈ। ਅਸਲ ਵਿਚ ਵਾਇਰਲ ਵੀਡੀਓ ਸਾਲ 2024 ਵਿੱਚ ਬਰਮਿੰਘਮ ‘ਚ ਹੋਏ ਵਰਲਡ ਚੈਂਪੀਅਨਸ਼ਿਪ ਆਫ ਲੈਜੈਂਡਜ਼ ਦੇ ਮੁਕਾਬਲੇ ਦਾ ਹੈ। ਇਸ ਦੌਰਾਨ ਅਜੀ ਨੇ ਭਾਰਤ ਅਤੇ ਪਾਕਿਸਤਾਨ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਸੀ। ਉਸੇ ਪੁਰਾਣੇ ਵੀਡੀਓ ਨੂੰ ਹੁਣ ਗੁਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਅਧੂਰਾ ਹੈ। ਪੂਰੇ ਵੀਡੀਓ ਵਿੱਚ ਅਜੇ ਦੇਵਗਨ ਨੂੰ ਭਾਰਤ ਅਤੇ ਪਾਕਿਸਤਾਨ ਦੇ ਖਿਡਾਰੀਆਂ ਨਾਲ ਹੱਥ ਮਿਲਾਉਂਦੇ ਦੇਖਿਆ ਜਾ ਸਕਦਾ ਹੈ।
- By: Jyoti Kumari
- Published: Jul 9, 2025 at 03:53 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਐਕਟਰ ਅਜੇ ਦੇਵਗਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਅਜੇ ਦੇਵਗਨ ਨੂੰ ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਮਿਲਾਉਂਦੇ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ। ਦਾਅਵਾ ਕੀਤਾ ਗਿਆ ਕਿ ਅਜੇ ਨੇ ਹਾਲ ਹੀ ਵਿੱਚ ਪਾਕਿਸਤਾਨ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਹੈ।
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਅਜੇ ਦੇਵਗਨ ਦਾ ਇਹ ਵੀਡੀਓ ਸਾਲ 2024 ਦਾ ਹੈ, ਜਦੋਂ ਉਨ੍ਹਾਂ ਨੇ ਬਰਮਿੰਘਮ ਵਿੱਚ ਹੋਏ ਵਰਲਡ ਚੈਂਪੀਅਨਸ਼ਿਪ ਆਫ ਲੈਜੈਂਡਜ਼ 2024 ਦੇ ਮੁਕਾਬਲੇ ਦੌਰਾਨ ਭਾਰਤ ਅਤੇ ਪਾਕਿਸਤਾਨ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਸੀ। ਵੀਡੀਓ ਨੂੰ ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰ ਜੀ 3’ ਦੇ ਬਾਅਦ ਉਠੇ ਵਿਵਾਦ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਅਧੂਰਾ ਹੈ। ਪੂਰੇ ਵੀਡੀਓ ਵਿੱਚ ਅਜੇ ਦੇਵਗਨ ਨੂੰ ਭਾਰਤ ਅਤੇ ਪਾਕਿਸਤਾਨ ਦੇ ਖਿਡਾਰੀਆਂ ਨਾਲ ਮਿਲਦੇ ਹੋਏ ਦੇਖਿਆ ਜਾ ਸਕਦਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ Punjab Online ਨੇ 6 ਜੁਲਾਈ 2025 ਨੂੰ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ, “ਉਦਰ ਭਗਤ ਕਹਿੰਦੇ ਦਿਲਜੀਤ ਗ਼ਦਾਰ ਆ. ਇਧਰ ਕੱਲ ਇਹਨਾਂ ਦਾ ਜੁਬਾਨ ਕੇਸਰੀ ਪਾਕਿਸਤਾਨ ਪਲੇਰਾ ਨਾਲ ਇੰਜ ਖੁਸ਼ ਵਿਖਿਆ ਜਿਵੇਂ ਵੋਹਟੀ ਪਹਿਲੀ ਵਾਰ ਪੇਕੇ ਜਾਣ ਲੱਗੀ ਹੁੰਦੀ ਆ”
ਕਈ ਯਜ਼ਰਸ ਨੇ ਇਸ ਪੋਸਟ ਨੂੰ ਸਮਾਨ ਦਵਾਈਆਂ ਨਾਲ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖੋ।

ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਗੂਗਲ ਓਪਨ ਸਰਚ ਟੂਲ ਦਾ ਇਸਤੇਮਾਲ ਕੀਤਾ। ਅਸੀਂ ਸੰਬੰਧਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤੀ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ ਏਬੀਪੀ ਲਾਈਵ ਦੀ ਵੈੱਬਸਾਈਟ ‘ਤੇ ਮਿਲੀ। ਰਿਪੋਰਟ ਨੂੰ 7 ਜੁਲਾਈ 2024 ਨੂੰ ਪ੍ਰਕਾਸ਼ਤ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, “ਵਰਲਡ ਚੈਂਪੀਅਨਸ਼ਿਪ ਆਫ ਲੈਜੈਂਡਜ਼ 2024 ਬਾਲੀਵੁੱਡ ਅਦਾਕਾਰ ਅਜੇ ਦੇਵਗਨ ਭਾਰਤ ਅਤੇ ਪਾਕਿਸਤਾਨ ਦਾ ਮੈਚ ਵੇਖਣ ਲਈ ਬਰਮਿੰਘਮ ਪੁੱਜੇ ਸੀ। ਮੈਚ ਤੋਂ ਪਹਿਲਾ ਅਜੇ ਸਾਰੇ ਖਿਡਾਰੀਆਂ ਨੂੰ ਮਿਲੇ। ਇਸ ਮੁਕਾਬਲੇ ਵਿੱਚ ਟੀਮ ਇੰਡੀਆ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। “

ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ ਟੀਵੀ9 ਤੇਲੁਗੁ ਦੇ ਵੇਰੀਫਾਈਡ ਇੰਸਟਾਗ੍ਰਾਮ ਹੈਂਡਲ ‘ਤੇ ਮਿਲੀ। 7 ਜੁਲਾਈ 2024 ਨੂੰ ਅਪਲੋਡ ਵੀਡੀਓ ਵਿਚ ਦੱਸਿਆ ਗਿਆ,”ਅਜੇ ਦੇਵਗਾਨ ਨੇ ਐਜਬੇਸਟਨ ਸਟੇਡੀਅਮ ‘ਚ ਭਾਰਤ ਅਤੇ ਪਾਕਿਸਤਾਨ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ।”
ਵਾਇਰਲ ਵੀਡੀਓ ਨਾਲ ਜੁੜੀ ਹੋਰ ਰਿਪੋਰਟਾਂ ਇੱਥੇ ਵੇਖੀ ਜਾ ਸਕਦੀ ਹੈ।
ਅਸੀਂ ਵੀਡੀਓ ਨੂੰ ਦੈਨਿਕ ਜਾਗਰਣ ਦੇ ਸਪੋਰਟਸ ਐਡੀਟਰ ਅਭਿਸ਼ੇਕ ਤ੍ਰਿਪਾਠੀ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਵੀਡੀਓ ਪੁਰਾਣਾ ਹੈ, ਜਦੋਂ ਵਰਲਡ ਚੈਂਪੀਅਨਸ਼ਿਪ ਆਫ ਲੈਜੈਂਡਜ਼ 2024 ਵਿੱਚ ਅਜੇ ਦੇਵਗਨ ਨੇ ਭਾਰਤ ਅਤੇ ਪਾਕਿਸਤਾਨ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਸੀ। ਹਜੇ ਸੀਰੀਜ਼ ਸ਼ੁਰੂ ਨਹੀਂ ਹੋਈ ਹੈ।
ਦੱਸ ਦੇਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਨਾਵਪੂਰਨ ਹਾਲਾਤ ਹਨ। ਇਸ ਦੌਰਾਨ ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰ ਜੀ 3’ ਰਿਲੀਜ ਹੋਈ ਅਤੇ ਇਸ ਫਿਲਮ ਦਾ ਵਿਰੋਧ ਕੀਤਾ ਗਿਆ। ਕਿਉਂਕਿ ਇਸ ਫਿਲਮ ‘ਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨੇ ਵੀ ਕੰਮ ਕੀਤਾ ਹੈ। ਇਸ ਦੇ ਬਾਅਦ ਅਜੇ ਦੇਵਗਨ ਦੇ ਇਸ ਵੀਡੀਓ ਨੂੰ ਹਾਲੀਆ ਹਾਲਾਤ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ ਹੈ, ਜਦਕਿ ਇਹ ਵੀਡੀਓ ਪਹਿਲਗਾਮ ਅੱਤਵਾਦੀ ਹਮਲੇ ਤੋਂ ਪਹਿਲਾ ਦਾ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਇਸ ਪੇਜ ਨੂੰ ਫੇਸਬੁੱਕ ‘ਤੇ 636K ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਮਿਲਾਉਂਦੇ ਅਦਾਕਾਰ ਅਜੇ ਦੇਵਗਨ ਦਾ ਇਹ ਵੀਡੀਓ ਪੁਰਾਣਾ ਹੈ। ਅਸਲ ਵਿਚ ਵਾਇਰਲ ਵੀਡੀਓ ਸਾਲ 2024 ਵਿੱਚ ਬਰਮਿੰਘਮ ‘ਚ ਹੋਏ ਵਰਲਡ ਚੈਂਪੀਅਨਸ਼ਿਪ ਆਫ ਲੈਜੈਂਡਜ਼ ਦੇ ਮੁਕਾਬਲੇ ਦਾ ਹੈ। ਇਸ ਦੌਰਾਨ ਅਜੀ ਨੇ ਭਾਰਤ ਅਤੇ ਪਾਕਿਸਤਾਨ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਸੀ। ਉਸੇ ਪੁਰਾਣੇ ਵੀਡੀਓ ਨੂੰ ਹੁਣ ਗੁਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਅਧੂਰਾ ਹੈ। ਪੂਰੇ ਵੀਡੀਓ ਵਿੱਚ ਅਜੇ ਦੇਵਗਨ ਨੂੰ ਭਾਰਤ ਅਤੇ ਪਾਕਿਸਤਾਨ ਦੇ ਖਿਡਾਰੀਆਂ ਨਾਲ ਹੱਥ ਮਿਲਾਉਂਦੇ ਦੇਖਿਆ ਜਾ ਸਕਦਾ ਹੈ।
- Claim Review : ਪਾਕਿਸਤਾਨੀ ਖਿਡਾਰੀਆਂ ਨੂੰ ਮਿਲਦੇ ਅਜੇ ਦੇਵਗਨ ਦਾ ਵੀਡੀਓ ਹਾਲੀਆ ਹੈ।
- Claimed By : ਫੇਸਬੁੱਕ ਪੇਜ -Punjab Online
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











