X
X

Fact Check : ਨਿਹੰਗਾਂ ਨਾਲ ਗੁਰਸਿਮਰਨ ਸਿੰਘ ਮੰਡ ਦੇ ਟਕਰਾਅ ਦਾ ਪੁਰਾਣਾ ਵੀਡੀਓ ਵਾਇਰਲ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਜਾ ਰਿਹਾ ਗੁਰਸਿਮਰਨ ਸਿੰਘ ਮੰਡ ਦਾ ਵੀਡੀਓ ਹਾਲੀਆ ਨਹੀਂ, ਸਗੋਂ 4 ਸਾਲ ਪੁਰਾਣਾ ਹੈ। ਵੀਡੀਓ ਨੂੰ ਹਾਲੀਆ ਦੱਸ ਕੇ ਵਾਇਰਲ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਲੋਕਾਂ ਦੀ ਭੀੜ ਦੇਖੀ ਜਾ ਸਕਦੀ ਹੈ। ਵੀਡੀਓ ਵਿੱਚ ਕੁਝ ਨਿਹੰਗਾਂ ਅਤੇ ਹੋਰ ਲੋਕਾਂ ਨੂੰ ਉਂਚੀ-ਉਂਚੀ ਬੋਲਦੇ ਦੇਖਿਆ ਜਾ ਸਕਦਾ ਹੈ। ਕੁਝ ਲੋਕ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਨਿਹੰਗ ਸਿੰਗਾਂ ਦੀ ਗੁਰਸਿਮਰਨ ਮੰਡ ਨਾਲ ਹੱਥੋਂ ਪਾਈ ਹੋਈ ਹੈ।

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਵਾਇਰਲ ਵੀਡੀਓ ਸਾਲ 2021 ਦਾ ਹੈ, ਜਦੋਂ ਲੁਧਿਆਣਾ ਦੇ ਸੀ. ਪੀ. ਦਫ਼ਤਰ ਦੇ ਬਾਹਰ ਗੁਰਸਿਮਰਨ ਸਿੰਘ ਮੰਡ ਅਤੇ ਨਿਹੰਗਾਂ ਵਿਚਾਲੇ ਟਕਰਾਅ ਹੋ ਗਿਆ ਸੀ। ਉਸੇ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਇੰਸਟਾਗ੍ਰਾਮ ਯੂਜ਼ਰ sunpunjabtv ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ,”ਨਿਹੰਗ ਸਿੰਘਾਂ ਨੇ ਘੇਰੇਆ ਗੁਰਸਿਮਰਨ ਮੰਡ ਹੋਈ ਹੱਥੋਂ ਪੈ”

ਕਈ ਯਜ਼ਰਸ ਨੇ ਇਸ ਪੋਸਟ ਨੂੰ ਸਮਾਨ ਦਵਾਈਆਂ ਨਾਲ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖੋ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਅਸੀਂ ਸੰਬੰਧਤ ਕੀਵਰਡ ਨਾਲ ਕੀਤੀ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ ਜਗਬਾਣੀ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਮਿਲੀ। 21 ਅਕਤੂਬਰ 2021 ਨੂੰ ਅਪਲੋਡ ਵੀਡੀਓ ਵਿੱਚ ਦੱਸਿਆ ਗਿਆ,”ਇਹ ਵੀਡੀਓ ਲੁਧਿਆਣਾ ਦੇ ਸੀ. ਪੀ. ਦਫ਼ਤਰ ਦੇ ਬਾਹਰ ਦਾ ਹੈ, ਜਿੱਥੇ ਨਿਹੰਗਾਂ ਨਾਲ ਗੁਰਸਿਮਰਨ ਮੰਡ ਦਾ ਟਕਰਾਅ ਹੋਇਆ ਸੀ। ਵੀਡੀਓ ਵਿੱਚ ਵਾਇਰਲ ਵੀਡੀਓ ਦੇ ਦ੍ਰਿਸ਼ ਨੂੰ ਦੇਖਿਆ ਜਾ ਸਕਦਾ ਹੈ।

ਸਾਨੂੰ ਵੀਡੀਓ “ਹਮਦਰਦ ਮੀਡਿਆ ਗਰੁੱਪ ਕੈਨੇਡਾ” ਦੇ ਯੂਟਿਊਬ ਚੈਨਲ ‘ਤੇ ਵੀ ਮਿਲਾ। ਵੀਡੀਓ ਨੂੰ 22 ਅਕਤੂਬਰ 2021 ਨੂੰ ਅਪਲੋਡ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, “ਲੁਧਿਆਣਾ ਪੁਲਿਸ ਕਮਿਸ਼ਨਰ ਦੇ ਦਫਤਰ ਬਾਹਰ ਸਥਿਤੀ ਤਨਾਵਪੂਰਨ ਹੋ ਗਈ ਜਦੋਂ ਕੁਝ ਨਿਹੰਗ ਸਿੰਘ ਅਤੇ ਹਿੰਦੂ ਆਗੂਆਂ ਵਿਚਾਲੇ ਟਕਰਾਅ ਹੋ ਗਿਆ। ਗੁਰਸਿਮਰਨ ਮੰਡ ਨੇ ਭੱਜ ਕੇ ਆਪਣਾ ਬਚਾਅ ਕੀਤਾ। ਗੁਰਸਿਮਰਨ ਮੰਡ ਨਾਲ ਸ਼ਿਵ ਸੈਨਾ ਆਗੂ ਅਮਿਤ ਅਰੋੜਾ ਵੀ ਸਨ। ਸਥਿਤੀ ਨੂੰ ਕਾਬੂ ਕਰਨ ਲਈ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ ਅਤੇ ਉਨ੍ਹਾਂ ਨੇ ਅਮਿਤ ਅਰੋੜਾ ਨੂੰ ਉਥੋਂ ਬਚਾਅ ਕੇ ਕੱਢਿਆ।”

ਵਾਇਰਲ ਵੀਡੀਓ ਨਾਲ ਜੁੜੀ ਖਬਰਾਂ ਇੱਥੇ ਪੜ੍ਹੀ ਜਾ ਸਕਦੀ ਹੈ।

ਅਸੀਂ ਵੀਡੀਓ ਨੂੰ ਦੈਨਿਕ ਜਾਗਰਣ ਲੁਧਿਆਣਾ ਦੇ ਸੀਨੀਅਰ ਚੀਫ ਰਿਪੋਰਟਰ ਭੁਪੇੰਦ੍ਰ ਭਾਟੀਆ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਵੀਡੀਓ ਬਹੁਤ ਪੁਰਾਣਾ ਹੈ।

ਸਰਚ ਦੌਰਾਨ ਸਾਨੂੰ punjab.news18.com ਦੀ ਇੱਕ ਖਬਰ ਵਿੱਚ ਮਿਲੀ। 16 ਜੂਨ 2025 ਨੂੰ ਪ੍ਰਕਾਸ਼ਤ ਖਬਰ ਵਿੱਚ ਦੱਸਿਆ ਗਿਆ,”ਗੁਰਸਿਮਰਨ ਸਿੰਘ ਮੰਡ ਨੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਆਪਣੀ ਰਾਏ ਦਿੱਤੀ। ਜਦੋਂ ਉਨ੍ਹਾਂ ਤੋਂ ਅੰਮ੍ਰਿਤਪਾਲ ਸਿੰਘ ਮਿਹਰੋਂ ਨਾਲ ਜੁੜੇ ਮਾਮਲੇ ਬਾਰੇ ਪੁੱਛਿਆ ਗਿਆ ਤਾਂ, ਉਨ੍ਹਾਂ ਉਨ੍ਹਾਂ ਨੇ ਕਿਹਾ ਕਿ “ਉਸ ਵੱਲੋਂ ਕੀਤੀ ਗਈ ਹਰਕਤ ਗਲਤ ਸੀ। ਜੇਕਰ ਕੋਈ ਗਰੀਬ ਹੈ ਤਾਂ ਉਸਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕਦੀ ਹੈ, ਜੇਕਰ ਕੋਈ ਸੋਸ਼ਲ ਮੀਡੀਆ ‘ਤੇ ਗਲਤ ਕੰਮ ਕਰ ਰਿਹਾ ਹੈ ਤਾਂ ਪਿਆਰ ਨਾਲ ਸਮਝਾਇਆ ਜਾ ਸਕਦਾ ਹੈ– ਪਰ ਕਿਸੇ ਨੂੰ ਮਾਰਨਾ ਜਾਇਜ਼ ਨਹੀਂ।”

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਇਸ ਪੇਜ ਨੂੰ ਕਰੀਬਨ 20 ਹਜਾਰ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਜਾ ਰਿਹਾ ਗੁਰਸਿਮਰਨ ਸਿੰਘ ਮੰਡ ਦਾ ਵੀਡੀਓ ਹਾਲੀਆ ਨਹੀਂ, ਸਗੋਂ 4 ਸਾਲ ਪੁਰਾਣਾ ਹੈ। ਵੀਡੀਓ ਨੂੰ ਹਾਲੀਆ ਦੱਸ ਕੇ ਵਾਇਰਲ ਕੀਤਾ ਜਾ ਰਿਹਾ ਹੈ।

  • Claim Review : ਨਿਹੰਗ ਸਿੰਘਾਂ ਨੇ ਘੇਰੇਆ ਗੁਰਸਿਮਰਨ ਮੰਡ ਹੋਈ ਹੱਥੋਂ ਪੈ
  • Claimed By : Insta User- sunpunjabtv
  • Fact Check : ਭ੍ਰਮਕ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later