X
X

Fact Check : ਬਾਲੀਵੁੱਡ ਅਭਿਨੇਤਾ ਅਸਰਾਨੀ ਦੀ ਮੌਤ ਦੀ ਪੋਸਟ Fake ਹੈ

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਅਭਿਨੇਤਾ ਅਸਰਾਨੀ ਦੀ ਮੌਤ ਨਾਲ ਜੁੜੇ ਦਾਅਵੇ ਨੂੰ ਗਲਤ ਪਾਇਆ। ਅਸਰਾਨੀ ਪੂਰੀ ਤਰ੍ਹਾਂ ਤੰਦਰੁਸਤ ਹੈ। ਉਨ੍ਹਾਂ ਦੀ ਮੌਤ ਬਾਰੇ ਵਾਇਰਲ ਕਿ ਜਾ ਰਹੀ ਪੋਸਟ ਫਰਜੀ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਬਾਲੀਵੁੱਡ ਅਭਿਨੇਤਾ ਗੋਵਰਧਨ ਅਸਰਾਨੀ ਨਾਲ ਜੁੜੀ ਇੱਕ ਪੋਸਟ ਵਾਇਰਲ ਹੋ ਰਹੀ ਹੈ। ਪੋਸਟ ਵਿੱਚ ਅਸਰਾਨੀ ਦੀ ਤਸਵੀਰ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਲੀਵੁੱਡ 15 ਜੁਲਾਈ 2025 ਨੂੰ ਅਸਰਾਨੀ ਦਾ ਦੇਹਾਂਤ ਹੋ ਗਿਆ ਹੈ।

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿਚ ਪਾਇਆ ਕਿ ਵਾਇਰਲ ਦਾਅਵਾ ਗਲਤ ਹੈ। ਅਭਿਨੇਤਾ ਅਸਰਾਨੀ ਪੂਰੀ ਤਰ੍ਹਾਂ ਤੰਦਰੁਸਤ ਹੈ। ਉਨ੍ਹਾਂ ਦੀ ਮੌਤ ਨੂੰ ਲੈ ਕੇ ਵਾਇਰਲ ਹੋ ਰਹੀ ਪੋਸਟ ਫਰਜੀ ਹੈ। ਲੋਕ ਗਲਤ ਪੋਸਟ ਨੂੰ ਸਾਂਝਾ ਕਰ ਰਹੇ ਹਨ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਪੇਜ ਆਪਣਾ Uk01 ਅਲਮੋੜਾ ਨੇ 16 ਜੁਲਾਈ 2025 ਨੂੰ ਵਾਇਰਲ ਪੋਸਟ ਕਰਦੇ ਹੋਏ ਲਿਖਿਆ ਹੈ,”जन्म 1-1-1941 मृत्यु 15-7-2025 भरतीय सिनेमा के हास्य अभिनेता #गोवर्धन_असरानी पंच तत्व मे लीन हुए, ओम शांति, ईश्वर अपने श्री चरणों में स्थान दे,”

ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਸ ਨੇ ਇਸ ਪੋਸਟ ਨੂੰ ਸੱਚ ਮੰਨ ਕੇ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖੋ।

ਪੜਤਾਲ

ਵਾਇਰਲ ਦਾਅਵੇ ਦੀ ਪੁਸ਼ਟੀ ਕਰਨ ਲਈ ਅਸੀਂ ਸਭ ਤੋਂ ਪਹਿਲਾ ਗੂਗਲ ਓਪਨ ਸਰਚ ਕੀਤਾ। ਸਾਨੂੰ ਦਾਅਵੇ ਦੀ ਪੁਸ਼ਟੀ ਕਰਦੀ ਕੋਈ ਵੀ ਭਰੋਸੇਮੰਦ ਮੀਡਿਆ ਰਿਪੋਰਟ ਨਹੀਂ ਮਿਲੀ। ਜੇਕਰ ਇਹ ਖ਼ਬਰ ਸੱਚ ਹੁੰਦੀ,ਤਾਂ ਇਹ ਸੁਰਖੀਆਂ ਵਿਚ ਹੋਣੀ ਸੀ। ਪਰ ਸਾਨੂੰ ਅਜਿਹੀ ਕੋਈ ਖ਼ਬਰ ਨਹੀਂ ਮਿਲੀ।

ਜਾਂਚ ਵਿੱਚ ਅੱਗੇ ਅਸੀਂ ਅਦਾਕਾਰ ਗੋਵਰਧਨ ਅਸਰਾਨੀ ਦੇ ਸੋਸ਼ਲ ਮੀਡੀਆ ਹੈਂਡਲ ਨੂੰ ਚੈੱਕ ਕੀਤਾ। ਅਸੀਂ ਉਨ੍ਹਾਂ ਦੇ ਵੇਰੀਫਾਈਡ ਇੰਸਟਾਗ੍ਰਾਮ ਅਕਾਊਂਟ ‘ਤੇ ਪੁੱਜੇ। ਅਸਰਾਨੀ ਨੇ 15 ਜੁਲਾਈ 2025 ਨੂੰ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਇਕ ਵੀਡੀਓ ਕਲਿੱਪ ਸਾਂਝੀ ਕੀਤੀ ਹੈ। ਜਿਸ ਵਿਚ ਸ਼ਾਹਰੁਖ ਖਾਨ ਅਤੇ ਜਸਪਰੀਤ ਬੁਮਰਾਹ ਦੇ ਵੀਡਿਓ ਹਨ।

ਵਧੇਰੇ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਮੁੰਬਈ ਵਿੱਚ ਬਾਲੀਵੁੱਡ ਨੂੰ ਕਵਰ ਕਰਨ ਵਾਲੀ ਸੀਨੀਅਰ ਪੱਤਰਕਾਰ ਸਮਿਤਾ ਸ਼੍ਰੀਵਾਸਤਵ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵਾਇਰਲ ਦਾਅਵੇ ਨੂੰ ਗਲਤ ਦੱਸਿਆ ਹੈ। ਉਨ੍ਹਾਂ ਨੇ ਦੱਸਿਆ ਕਿ ਲੋਕ ਸਿਰਫ ਲਾਇਕਸ ਅਤੇ ਵਿਊਸ ਲਈ ਮਸ਼ਹੂਰ ਹਸਤੀਆਂ ਦੀਆਂ ਅਜਿਹੀਆਂ ਪੋਸਟਾਂ ਨੂੰ ਸਾਂਝਾ ਕਰਦੇ ਹਨ।

ਇਸ ਤੋਂ ਪਹਿਲਾਂ ਗਾਇਕ ਆਸ਼ਾ ਭੋਸਲੇ ਦੀ ਮੌਤ ਨਾਲ ਸਬੰਧਤ ਪੋਸਟ ਵਾਇਰਲ ਹੋਈ ਸੀ। ਜਿਸਦੀ ਦੀ ਪੜਤਾਲ ਵਿਹਵਾਸ ਨਿਊਜ ਨੇ ਕੀਤੀ ਹੈ।ਫੈਕਟ ਚੈੱਕ ਰਿਪੋਰਟ ਇਥੇ ਪੜ੍ਹੋ।

ਅੰਤ ਵਿੱਚ ਅਸੀਂ ਪੋਸਟ ਨੂੰ ਸ਼ੇਅਰ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਪਤਾ ਚੱਲਿਆ ਕਿ ਇਕ ਲੱਖ 18 ਹਜ਼ਾਰ ਲੋਕ ਇਸ ਪੇਜ ਨੂੰ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਅਭਿਨੇਤਾ ਅਸਰਾਨੀ ਦੀ ਮੌਤ ਨਾਲ ਜੁੜੇ ਦਾਅਵੇ ਨੂੰ ਗਲਤ ਪਾਇਆ। ਅਸਰਾਨੀ ਪੂਰੀ ਤਰ੍ਹਾਂ ਤੰਦਰੁਸਤ ਹੈ। ਉਨ੍ਹਾਂ ਦੀ ਮੌਤ ਬਾਰੇ ਵਾਇਰਲ ਕਿ ਜਾ ਰਹੀ ਪੋਸਟ ਫਰਜੀ ਹੈ।

  • Claim Review : ਬਾਲੀਵੁੱਡ ਦੇ ਕਲਾਕਾਰ ਅਸਰਾਨੀ ਦਾ ਦੇਹਾਂਤ ਹੋ ਗਿਆ ਹੈ।
  • Claimed By : Fb page-अपना Uk01अल्मोड़ा
  • Fact Check : ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later