Fact Check: ਗਾਇਕ ਰਾਜਵੀਰ ਜਵੰਦਾ ਦੀ ਪਤਨੀ ਦਾ ਨਹੀਂ, ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਪਤਨੀ ਦਾ ਹੈ ਇਹ ਵੀਡੀਓ
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਪਤਨੀ ਦਾ ਨਹੀਂ ਹੈ। ਵੀਡੀਓ ਸਾਲ 2024 ਵਿੱਚ ਹੁਸ਼ਿਆਰਪੁਰ ਦੇ ਪਿੰਡ ਮੁਕੇਰੀਆਂ ਵਿੱਚ ਗੈਂਗਟਰ ਅਤੇ ਪੰਜਾਬ ਪੁਲਿਸ ਵਿਚਾਲੇ ਹੋਈ ਮੁੱਠਭੇੜ ਵਿੱਚ ਸ਼ਹੀਦ ਹੋਏ ਕਾਂਸਟੇਬਲ ਅਮ੍ਰਿਤਪਾਲ ਸਿੰਘ ਦੀ ਪਤਨੀ ਦਾ ਹੈ। ਜਿਸਨੂੰ ਹੁਣ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- By: Jyoti Kumari
- Published: Oct 10, 2025 at 04:54 PM
- Updated: Oct 10, 2025 at 05:15 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ 27 ਸਤੰਬਰ 2025 ਨੂੰ ਭਿਆਨਕ ਐਕਸੀਡੈਂਟ ਹੋ ਗਿਆ ਸੀ ਅਤੇ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਸਨ। 8 ਅਕਤੂਬਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸੇ ਦੌਰਾਨ ਸੋਸ਼ਲ ਮੀਡਿਆ ‘ਤੇ ਉਨ੍ਹਾਂ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਰਾਜਵੀਰ ਜਵੰਦਾ ਦੀ ਪਤਨੀ ਦਾ ਹੈ।
ਵਿਸ਼ਵਾਸ ਨਿਊਜ ਨੇ ਪੜਤਾਲ ਵਿੱਚ ਵਾਇਰਲ ਦਾਅਵੇ ਨੂੰ ਗਲਤ ਪਾਇਆ। ਅਸਲ ਵਿੱਚ ਵਾਇਰਲ ਵੀਡੀਓ ਸਾਲ 2024 ਦਾ ਸ਼ਹੀਦ ਹੌਲਦਾਰ ਅੰਮ੍ਰਿਤਪਾਲ ਸਿੰਘ ਦੀ ਪਤਨੀ ਦਾ ਹੈ। ਜਿਸਨੂੰ ਹੁਣ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਕੀ ਹੋ ਰਿਹਾ ਹੈ ਵਾਇਰਲ?
ਫੇਸਬੁੱਕ ਪੇਜ Political Update Generation Y ਨੇ 9 ਅਕਤੂਬਰ 2025 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰ ਲਿਖਿਆ ਹੈ,”ਰਾਜਵੀਰ ਜਵੰਦਾ ਦੀ ਪਤਨੀ ਦੇ ਬੋਲ ਸੁਣ ਕੇ ਧਾਹਾਂ ਨਿਕਲ ਗਈਆਂ |”
ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ।
ਪੜਤਾਲ
ਵਾਇਰਲ ਵੀਡੀਓ ਦੀ ਜਾਂਚ ਲਈ ਅਸੀਂ ਵੀਡੀਓ ਦੇ ਕੀਫਰੇਮ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੋਜਿਆ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ zeenews.india.com ਦੀ ਇੱਕ ਖਬਰ ਵਿੱਚ ਮਿਲੀ। 18 ਮਾਰਚ 2024 ਨੂੰ ਪ੍ਰਕਾਸ਼ਤ ਖਬਰ ਵਿੱਚ ਵੀਡੀਓ ਦੇ ਸਕ੍ਰੀਨਸ਼ੋਟ ਦਾ ਇਸਤੇਮਾਲ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, “ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਮਨਸੂਰਪੁਰਾ ਵਿੱਚ ਛਾਪੇਮਾਰੀ ਦੌਰਾਨ ਪੰਜਾਬ ਪੁਲਿਸ ਦੀ ਟੀਮ ਉਪਰ ਗੈਂਗਸਟਰ ਸੁਖਵਿੰਦਰ ਸਿੰਘ ਰਾਣਾ ਵੱਲੋਂ ਕੀਤੀ ਗਈ ਫਾਇਰਿੰਗ ‘ਚ ਹੌਲਦਾਰ ਅੰਮ੍ਰਿਤਪਾਲ ਸਿੰਘ ਸ਼ਹੀਦ ਹੋ ਗਏ ਸਨ। ਵੀਡੀਓ ਉਨ੍ਹਾਂ ਦੀ ਪਤਨੀ ਦਾ ਹੈ।”
ਸਾਨੂੰ ਵੀਡੀਓ ‘Daily Post Punjabi’ ਦੇ ਅਧਿਕਾਰਕ ਯੂਟਿਊਬ ਚੈਨਲ ‘ਤੇ ਮਿਲਾ। 18 ਮਾਰਚ 2024 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ,ਵੀਡੀਓ ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਹੈ ਅਤੇ ਵੀਡੀਓ ਵਿੱਚ ਉਨ੍ਹਾਂ ਦੀ ਪਤਨੀ ਹੈ।
ਸਾਨੂੰ ਵੀਡੀਓ Rozana Spokesman ਦੇ ਵੇਰੀਫਾਈਡ ਫੇਸਬੁੱਕ ਪੇਜ ‘ਤੇ ਮਿਲਾ। 18 ਮਾਰਚ 2024 ਨੂੰ ਸ਼ੇਅਰ ਵੀਡੀਓ ਨਾਲ ਦੱਸਿਆ ਗਿਆ, “ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਅਰਥੀ ਨੂੰ ਲਿਪਟ ਕੇ ਰੋਈ ਪਤਨੀ, ਨਹੀਂ ਦੇਖਿਆ ਜਾਂਦਾ ਹਾਲ! ਹਰ ਕੋਈ ਹੋਇਆ ਭਾਵੁਕ”
ਵਾਇਰਲ ਵੀਡੀਓ ਨਾਲ ਜੁੜੀ ਹੋਰ ਰਿਪੋਰਟਾਂ ਇੱਥੇ ਵੇਖੋ।
ਦੱਸ ਦੇਈਏ ਕਿ 27 ਸਤੰਬਰ ਨੂੰ ਰਾਜਵੀਰ ਜਵੰਦਾ ਆਪਣੀ ਬਾਈਕ ‘ਤੇ ਸ਼ਿਮਲਾ ਵੱਲ ਜਾ ਰਹੇ ਸਨ। ਇਸੇ ਵਿੱਚਕਾਰ ਪਿੰਜੋਰ-ਨਾਲਾਗੜ ਰੋਡ ‘ਤੇ ਅਚਾਨਕ ਉਨ੍ਹਾਂ ਦਾ ਸਾਹਮਣਾ ਸੜਕ ‘ਤੇ ਲੜ ਰਹੇ ਦੋ ਸਾਂਡ ਨਾਲ ਹੋਇਆ। ਜਿਸ ਕਾਰਨ ਰਾਜਵੀਰ ਦੀ ਬਾਈਕ ਦਾ ਬੈਲੈਂਸ ਬਿਗੜ ਗਿਆ ਅਤੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਬੋਲੇਰੋ ਨਾਲ ਟੱਕਰਾ ਗਏ। ਇਸ ਹਾਦਸੇ ਵਿੱਚ ਰਾਜਵੀਰ ਨੂੰ ਗੰਭੀਰ ਸੱਟਾਂ ਲੱਗਿਆ ਅਤੇ ਉਨ੍ਹਾਂ ਨੂੰ ਮੁਹਾਲੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਬੁੱਧਵਾਰ 8 ਅਕਤੂਬਰ 2025 ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਅਸੀਂ ਵੀਡੀਓ ਨੂੰ ਲੈ ਕੇ ਰਾਜਵੀਰ ਨਾਲ ਜੁੜੀ ਖਬਰ ਕਵਰ ਕਰਨ ਵਾਲੇ ਮੋਹਾਲੀ ਦੇ ਪੰਜਾਬੀ ਜਾਗਰਣ ਦੇ ਰਿਪੋਰਟਰ ਰਣਜੀਤ ਸਿੰਘ ਰਾਣਾ ਨਾਲ ਗੱਲ ਕੀਤੀ। ਉਨ੍ਹਾਂ ਨੇ ਦੱਸਿਆ ਕੀ ਵੀਡੀਓ ਰਾਜਵੀਰ ਜਵੰਦਾ ਦੀ ਪਤਨੀ ਦਾ ਨਹੀਂ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਗਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਇਸ ਪੇਜ ਨੂੰ 16 ਹਜਾਰ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਪਤਨੀ ਦਾ ਨਹੀਂ ਹੈ। ਵੀਡੀਓ ਸਾਲ 2024 ਵਿੱਚ ਹੁਸ਼ਿਆਰਪੁਰ ਦੇ ਪਿੰਡ ਮੁਕੇਰੀਆਂ ਵਿੱਚ ਗੈਂਗਟਰ ਅਤੇ ਪੰਜਾਬ ਪੁਲਿਸ ਵਿਚਾਲੇ ਹੋਈ ਮੁੱਠਭੇੜ ਵਿੱਚ ਸ਼ਹੀਦ ਹੋਏ ਕਾਂਸਟੇਬਲ ਅਮ੍ਰਿਤਪਾਲ ਸਿੰਘ ਦੀ ਪਤਨੀ ਦਾ ਹੈ। ਜਿਸਨੂੰ ਹੁਣ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- Claim Review : ਇਹ ਵੀਡੀਓ ਰਾਜਵੀਰ ਜਵੰਦਾ ਦੀ ਪਤਨੀ ਦਾ ਹੈ।
- Claimed By : ਫੇਸਬੁੱਕ ਪੇਜ -Political Update Generation Y
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











