X
X

Fact Check: ਧੋਨੀ ਦੀ ਗ੍ਰਿਫਤਾਰੀ ਦਾ ਦਾਅਵਾ ਗਲਤ, ਪੁਰਾਣੀ ਵੀਡੀਓ ਫਰਜ਼ੀ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਮਹਿੰਦਰ ਸਿੰਘ ਧੋਨੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵਾਇਰਲ ਕੀਤਾ ਜਾ ਰਿਹਾ ਦਾਅਵਾ ਗਲਤ ਹੈ। ਵਾਇਰਲ ਵੀਡੀਓ ਸਾਲ 2022 ਦਾ ਹੈ, ਜਦੋਂ ਲੰਡਨ ਵਿੱਚ ਧੋਨੀ ਨੂੰ ਦੇਖ ਕੇ ਪ੍ਰਸ਼ੰਸਕਾਂ ਦੀ ਭੀੜ ਲੱਗ ਗਈ ਸੀ ਅਤੇ ਉਹ ਸੈਲਫੀ ਲੈਣ ਲਈ ਉਨ੍ਹਾਂ ਦੇ ਪਿੱਛੇ ਭੱਜ ਰਹੇ ਸਨ। ਇਸ ਦੌਰਾਨ ਸੁਰੱਖਿਆ ਕਰਮਚਾਰੀ ਉਨ੍ਹਾਂ ਨੂੰ ਭੀੜ ਤੋਂ ਬਚਾ ਕੇ ਲੈ ਕੇ ਜਾ ਰਹੇ ਸਨ। ਉਸੇ ਪੁਰਾਣੇ ਵੀਡੀਓ ਨੂੰ ਹੁਣ ਗਲਤ ਦਾਅਵੇ ਨਾਲ ਫੈਲਾਇਆ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਸੋਸ਼ਲ ਮੀਡੀਆ ‘ਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਕੁਝ ਲੋਕਾਂ ਨੂੰ ਉਨ੍ਹਾਂ ਨੂੰ ਲੈ ਜਾਂਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਯੂਨਾਇਟੇਡ ਕਿੰਗਡਮ ਦਾ ਹੈ, ਜਿੱਥੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਦਾਅਵੇ ਨੂੰ ਗਲਤ ਪਾਇਆ। ਇਹ ਵੀਡੀਓ ਸਾਲ 2022 ਦਾ ਹੈ, ਜਦੋਂ ਲੰਡਨ ਵਿੱਚ ਧੋਨੀ ਨੂੰ ਦੇਖ ਕੇ ਪ੍ਰਸ਼ੰਸਕਾਂ ਦੀ ਭੀੜ ਲੱਗ ਗਈ ਸੀ ਅਤੇ ਉਹ ਸੈਲਫੀ ਲੈਣ ਲਈ ਉਨ੍ਹਾਂ ਦੇ ਪਿੱਛੇ ਭੱਜ ਰਹੇ ਸਨ। ਇਸ ਦੌਰਾਨ ਸੁਰੱਖਿਆ ਕਰਮਚਾਰੀ ਉਨ੍ਹਾਂ ਨੂੰ ਭੀੜ ਤੋਂ ਬਚਾ ਕੇ ਲੈ ਕੇ ਜਾ ਰਹੇ ਸਨ। ਲੋਕ ਪੁਰਾਣੇ ਵੀਡੀਓ ਨੂੰ ਹੁਣ ਗਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।

ਕੀ ਹੋ ਰਿਹਾ ਹੈ ਵਾਇਰਲ?

ਇੰਸਟਾਗ੍ਰਾਮ ਯੂਜ਼ਰ ‘cricket_adda_18_45’ ਨੇ 9 ਨਵੰਬਰ 2025 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ ਹੈ। ਵੀਡੀਓ ਉੱਤੇ ਅੰਗਰੇਜ਼ੀ ਵਿੱਚ ਲਿਖਿਆ ਹੋਇਆ ਹੈ, “ਐੱਮਐੱਸ ਧੋਨੀ ਨੂੰ ਬ੍ਰਿਟਿਸ਼ ਪੁਲਿਸ ਨੇ ਗ੍ਰਿਫ਼ਤਾਰ ਕੀਤਾ।”

ਪੜਤਾਲ

ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਵੀਡੀਓ ਕੀ-ਫਰੇਮ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਦੀ ਮਦਦ ਨਾਲ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ ‘ਅੱਜਤਕ’ ਦੀ ਵੈੱਬਸਾਈਟ ਤੋਂ ਮਿਲੀ। ਰਿਪੋਰਟ ਨੂੰ 17 ਜੁਲਾਈ 2022 ਨੂੰ ਪ੍ਰਕਾਸ਼ਤ ਕੀਤਾ ਗਿਆ ਹੈ। ਰਿਪੋਰਟ ਦੇ ਅਨੁਸਾਰ, ਲੰਡਨ ਦੀਆਂ ਸੜਕਾਂ ‘ਤੇ ਧੋਨੀ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਨਾਲ ਸੈਲਫੀ ਲੈਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ ਸੀ। ਧੋਨੀ ਦਾ ਸੜਕ ‘ਤੇ ਚੱਲਣਾ ਹੀ ਮੁਸ਼ਕਲ ਹੋ ਗਿਆ ਸੀ। ਸੁਰੱਖਿਆ ਕਰਮਚਾਰੀ ਧੋਨੀ ਨੂੰ ਬੜੀ ਮੁਸ਼ਕਲ ਨਾਲ ਭੀੜ ਤੋਂ ਬਚਾ ਕੇ ਲੈ ਜਾਂਦੇ ਹਨ।”

ਇੰਡੀਆ ਟੀਵੀ ਦੀ ਵੈੱਬਸਾਈਟ ‘ਤੇ 16 ਜੁਲਾਈ 2022 ਨੂੰ ਪ੍ਰਕਾਸ਼ਤ ਰਿਪੋਰਟ ਅਨੁਸਾਰ, ਮਹਿੰਦਰ ਸਿੰਘ ਧੋਨੀ ਲੰਡਨ ਵਿੱਚ ਛੁੱਟੀਆਂ ਮਨਾਉਣ ਲਈ ਗਏ ਸਨ। ਉੱਥੇ ਉਨ੍ਹਾਂ ਨੇ ਆਪਣਾ 41ਵਾਂ ਜਨਮਦਿਨ ਵੀ ਮਨਾਇਆ ਸੀ।

ਹੋਰ ਨਿਊਜ਼ ਰਿਪੋਰਟ ਇੱਥੇ ਦੇਖੋ।

ਪੜਤਾਲ ਵਿੱਚ ਅੱਗੇ ਅਸੀਂ ਗੂਗਲ ‘ਤੇ ਮਹਿੰਦਰ ਸਿੰਘ ਧੋਨੀ ਦੀ ਗ੍ਰਿਫ਼ਤਾਰੀ ਬਾਰੇ ਸਰਚ ਕੀਤਾ। ਸਾਨੂੰ ਦਾਅਵੇ ਨਾਲ ਜੁੜੀ ਕੋਈ ਵੀ ਭਰੋਸੇਯੋਗ ਨਿਊਜ਼ ਰਿਪੋਰਟ ਨਹੀਂ ਮਿਲੀ।

ਵਧੇਰੇ ਜਾਣਕਾਰੀ ਲਈ ਅਸੀਂ ਸਪੋਰਟਸ ਐਨਾਲਿਸਟ, ਪੱਤਰਕਾਰ ਅਤੇ ਕੁਮੈਂਟੇਟਰ ਸਈਦ ਹੁਸੈਨ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵੀਡੀਓ ਨੂੰ ਪੁਰਾਣਾ ਅਤੇ ਦਾਅਵੇ ਨੂੰ ਗਲਤ ਦੱਸਿਆ ਹੈ।

ਅੰਤ ਵਿੱਚ, ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਨੂੰ 17 ਸੌ ਤੋਂ ਵੱਧ ਲੋਕ ਫਾਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਮਹਿੰਦਰ ਸਿੰਘ ਧੋਨੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵਾਇਰਲ ਕੀਤਾ ਜਾ ਰਿਹਾ ਦਾਅਵਾ ਗਲਤ ਹੈ। ਵਾਇਰਲ ਵੀਡੀਓ ਸਾਲ 2022 ਦਾ ਹੈ, ਜਦੋਂ ਲੰਡਨ ਵਿੱਚ ਧੋਨੀ ਨੂੰ ਦੇਖ ਕੇ ਪ੍ਰਸ਼ੰਸਕਾਂ ਦੀ ਭੀੜ ਲੱਗ ਗਈ ਸੀ ਅਤੇ ਉਹ ਸੈਲਫੀ ਲੈਣ ਲਈ ਉਨ੍ਹਾਂ ਦੇ ਪਿੱਛੇ ਭੱਜ ਰਹੇ ਸਨ। ਇਸ ਦੌਰਾਨ ਸੁਰੱਖਿਆ ਕਰਮਚਾਰੀ ਉਨ੍ਹਾਂ ਨੂੰ ਭੀੜ ਤੋਂ ਬਚਾ ਕੇ ਲੈ ਕੇ ਜਾ ਰਹੇ ਸਨ। ਉਸੇ ਪੁਰਾਣੇ ਵੀਡੀਓ ਨੂੰ ਹੁਣ ਗਲਤ ਦਾਅਵੇ ਨਾਲ ਫੈਲਾਇਆ ਜਾ ਰਿਹਾ ਹੈ।

  • Claim Review : ਯੂਕੇ ਵਿੱਚ ਪੁਲਿਸ ਨੇ ਮਹਿੰਦਰ ਸਿੰਘ ਧੋਨੀ ਨੂੰ ਕੀਤਾ ਗ੍ਰਿਫਤਾਰ।
  • Claimed By : Inst User cricket_adda_18_45
  • Fact Check : ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later