X
X

Fact Check: ਪੁਲਿਸ ਅਤੇ ਲੋਕਾਂ ਵਿਚਾਲੇ ਝੜਪ ਦਾ ਇਹ ਵੀਡੀਓ ਯੂਪੀ ਨਹੀਂ, ਛੱਤੀਸਗੜ੍ਹ ਦਾ ਹੈ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਪੁਲਿਸ ਅਤੇ ਲੋਕਾਂ ਵਿਚਾਲੇ ਹੁੰਦੀ ਝੜਪ ਦਾ ਇਹ ਵੀਡੀਓ ਉੱਤਰ ਪ੍ਰਦੇਸ਼ ਨਾ ਨਹੀਂ ਹੈ। ਅਸਲ ਵਿੱਚ ਇਹ ਮਾਮਲਾ ਛੱਤੀਸਗੜ੍ਹ ਵਿੱਚ ਕੋਲ ਖਾਨ ਦੇ ਵਿਸਤਾਰ ਨੂੰ ਲੈ ਕੇ ਹੋਈ ਝੜਪ ਦਾ ਹੈ, ਜਿਸਨੂੰ ਹੁਣ ਯੂਪੀ ਦਾ ਦੱਸ ਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਲੋਕਾਂ ਦੀ ਭੀੜ ਅਤੇ ਪੁਲਿਸ ਵਾਲਿਆਂ ਵਿੱਚਕਾਰ ਝੜਪ ਹੁੰਦੇ ਹੋਏ ਦੇਖੀ ਜਾ ਸਕਦੀ ਹੈ। ਵੀਡੀਓ ਵਿੱਚ ਲੋਕਾਂ ਨੂੰ ਪੱਥਰ ਸੁੱਟਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਘਟਨਾ ਉੱਤਰ ਪ੍ਰਦੇਸ਼ ਦੀ ਹੈ, ਜਿੱਥੇ ਸਰਕਾਰ ਖਿਲਾਫ ਲੋਕ ਪ੍ਰਦਰਸ਼ਨ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਉੱਤਰ ਪ੍ਰਦੇਸ਼ ਦਾ ਨਹੀਂ ਹੈ। ਅਸਲ ਵਿੱਚ ਇਹ ਵੀਡੀਓ ਛੱਤੀਸਗੜ੍ਹ ਦਾ ਹੈ, ਜਿੱਥੇ ਸਰਗੁਜਾ ਵਿੱਚ ਕੋਲਾ ਖਾਨ ਦੇ ਵਿਸਥਾਰ ਦਾ ਵਿਰੋਧ ਕਰ ਰਹੇ ਪਿੰਡ ਵਾਸੀ ਅਚਾਨਕ ਭੜਕ ਗਏ ਅਤੇ ਉਨ੍ਹਾਂ ਨੇ ਡੰਡਿਆਂ, ਗੁਲੇਲ ਨਾਲ ਲੈਸ ਹੋ ਕੇ ਪੁਲਿਸ ਬਲਾਂ ‘ਤੇ ਹਮਲਾ ਕਰ ਦਿੱਤਾ। ਉਸੇ ਵੀਡੀਓ ਨੂੰ ਹੁਣ ਯੂਪੀ ਦਾ ਦੱਸ ਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ Gurjinder Singh ਨੇ 10 ਦਸੰਬਰ 2025 ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ,”#ਯੂਪੀ ਦੀ #ਬੀਜੇਪੀ #ਸਰਕਾਰ ਤੋਂ #ਅੱਕੇ ਹੋਏ #ਲੋਕ ਅੱਜ ਆਪਦੀ #ਜਮੀਨ ਨੂੰ #ਬਚਾਉਣ ਲਈ ਆਪ #ਅੱਗੇ ਆਏ #ਸਰਕਾਰੀ #ਤੰਤਰ ਦੇ #ਖਿਲਾਫ #ਵਾਹਿਗੁਰੂ ਭਲੀ ਕਰੇ #ਯੂਪੀ ਦੇ #ਜਾਟਾਂ ਲਈ #ਅਰਦਾਸ ਕਰਿਓ #ਪੰਜਾਬੀਓ”

ਵਾਇਰਲ ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖੋ।

ਪੜਤਾਲ

ਵਾਇਰਲ ਵੀਡੀਓ ਦੀ ਜਾਂਚ ਲਈ ਅਸੀਂ ਇਸਦੇ ਸਕ੍ਰੀਨਸ਼ੋਟ ਨੂੰ ਗੂਗਲ ਲੈਂਸ ਰਾਹੀਂ ਸਰਚ ਕੀਤਾ। ਸਾਨੂੰ ਵੀਡੀਓ News18 India ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਮਿਲਿਆ। ਵੀਡੀਓ ਨੂੰ 3 ਦਸੰਬਰ 2025 ਨੂੰ ਅਪਲੋਡ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਮਾਮਲਾ ਅਮੇਰਾ ਕੋਲਾ ਖਾਨ ਦੇ ਵਿਸਥਾਰ ਨੂੰ ਲੈ ਕੇ ਹੋਏ ਹੰਗਾਮੇ ਦਾ ਹੈ। ਪਿੰਡ ਵਾਸੀਆਂ ਨੇ ਪੁਲੀਸ ’ਤੇ ਪਥਰਾਅ ਕੀਤਾ ਸੀ ਅਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਅਤੇ ਲਾਠੀਚਾਰਜ ਵੀ ਕੀਤਾ।

ਸਾਨੂੰ ਇਸ ਨਾਲ ਜੂੜਾ ਵੀਡੀਓ Argus News ਦੇ ਵੇਰੀਫਾਈਡ ਐਕਸ ਹੈਂਡਲ ‘ਤੇ ਮਿਲਾ। 3 ਦਸੰਬਰ 2025 ਨੂੰ ਸ਼ੇਅਰ ਵੀਡੀਓ ਵਿੱਚ ਇਸ ਘਟਨਾ ਨੂੰ ਛੱਤੀਸਗੜ੍ਹ ਦਾ ਦੱਸਿਆ ਗਿਆ ਹੈ।

ਸਾਨੂੰ prabhatkhabar.com ਦੀ ਵੈੱਬਸਾਈਟ ‘ਤੇ ਵੀਡੀਓ ਨਾਲ ਜੁੜੀ ਖਬਰ ਮਿਲੀ। 7 ਦਸੰਬਰ 2025 ਨੂੰ ਪ੍ਰਕਾਸ਼ਤ ਖਬਰ ਵਿੱਚ ਦੱਸਿਆ ਗਿਆ,”ਛੱਤੀਸਗੜ੍ਹ ਦੇ ਸਰਗੁਜਾ ਵਿੱਚ ਕੋਲਾ ਖਾਨ ਦੇ ਵਿਸਤਾਰ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਝੜਪ ਹੋਈ। ਕੁਝ ਹੀ ਸਮੇਂ ਵਿੱਚ ਸਥਿਤੀ ਇੰਨੀ ਵਿਗੜ ਗਈ ਕਿ ਦੋਵਾਂ ਪਾਸਿਆਂ ਤੋਂ ਭਾਰੀ ਪਥਰਾਅ ਸ਼ੁਰੂ ਹੋ ਗਿਆ, ਜਿਸ ਕਾਰਨ ਕਈ ਪੁਲੀਸ ਮੁਲਾਜ਼ਮ ਅਤੇ ਪਿੰਡ ਵਾਸੀ ਗੰਭੀਰ ਰੂਪ ਤੋਂ ਜ਼ਖ਼ਮੀ ਹੋ ਗਏ।”

ਵਾਇਰਲ ਵੀਡੀਓ ਨਾਲ ਜੁੜੀ ਹੋਰ ਰਿਪੋਰਟਸ ਇੱਥੇ ਪੜ੍ਹੋ।

ਅਸੀਂ ਵੀਡੀਓ ਨੂੰ ਲੈ ਕੇ ਨਈ ਦੁਨੀਆਂ ਅੰਬਿਕਾਪੁਰ ਦੇ ਸੀਨੀਅਰ ਰਿਪੋਰਟਰ ਅਸੀਮ ਸੇਨਗੁਪਤਾ ਨਾਲ ਗੱਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਵੀਡੀਓ ਛੱਤੀਸਗੜ੍ਹ ਦਾ ਹੈ ਅਤੇ ਹਾਲ ਹੀ ਦਾ ਹੈ।

ਜਾਂਚ ਦੇ ਅੰਤ ਵਿੱਚ, ਅਸੀਂ ਵੀਡੀਓ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਯੂਜ਼ਰ ਨੂੰ 6 ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਪੁਲਿਸ ਅਤੇ ਲੋਕਾਂ ਵਿਚਾਲੇ ਹੁੰਦੀ ਝੜਪ ਦਾ ਇਹ ਵੀਡੀਓ ਉੱਤਰ ਪ੍ਰਦੇਸ਼ ਨਾ ਨਹੀਂ ਹੈ। ਅਸਲ ਵਿੱਚ ਇਹ ਮਾਮਲਾ ਛੱਤੀਸਗੜ੍ਹ ਵਿੱਚ ਕੋਲ ਖਾਨ ਦੇ ਵਿਸਤਾਰ ਨੂੰ ਲੈ ਕੇ ਹੋਈ ਝੜਪ ਦਾ ਹੈ, ਜਿਸਨੂੰ ਹੁਣ ਯੂਪੀ ਦਾ ਦੱਸ ਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

  • Claim Review : ਯੂਪੀ ਵਿੱਚ ਮਾਈਨਿੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਲੋਕ।
  • Claimed By : ਫੇਸਬੁੱਕ ਯੂਜ਼ਰ -Gurjinder Singh
  • Fact Check : ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later