Fact Check: ਰਾਜਸਥਾਨ ਵਿੱਚ ਔਰਤਾਂ ਨਾਲ ਹੋਈ ਲੁੱਟ ਦੀ ਘਟਨਾ ਨੂੰ ਹਰਿਆਣਾ ਦੀ ਦੱਸ ਕੇ ਕੀਤਾ ਜਾ ਰਿਹਾ ਹੈ ਵਾਇਰਲ
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਘਰ ਵਿੱਚ ਦਾਖਲ ਹੋ ਕੇ ਔਰਤਾਂ ਨਾਲ ਲੁੱਟਮਾਰ ਕਰਦੇ ਬਦਮਾਸ਼ਾਂ ਦਾ ਇਹ ਵੀਡੀਓ ਹਰਿਆਣਾ ਦਾ ਨਹੀਂ ਹੈ। ਅਸਲ ਵਿੱਚ ਇਹ ਵੀਡੀਓ ਨਵੰਬਰ 2025 ਦਾ ਰਾਜਸਥਾਨ ਦਾ। ਵੀਡੀਓ ਨੂੰ ਹੁਣ ਹਰਿਆਣਾ ਦਾ ਦੱਸ ਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- By: Jyoti Kumari
- Published: Dec 19, 2025 at 03:35 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਰਾਤ ਦੇ ਸਮੇਂ ਛੇ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ਨੂੰ ਇੱਕ ਘਰ ਵਿੱਚ ਦਾਖ਼ਲ ਹੁੰਦੇ ਹੋਏ ਅਤੇ ਉੱਥੇ ਮੌਜੂਦ ਦੋ ਔਰਤਾਂ ਨਾਲ ਕੁੱਟਮਾਰ ਕਰ ਕੇ ਉਨ੍ਹਾਂ ਦੇ ਗਹਿਣੇ ਲੁੱਟ ਲੈਂਦੇ ਹਨ। ਹੁਣ ਕੁਝ ਯੂਜ਼ਰਸ ਇਸ ਘਟਨਾ ਨੂੰ ਹਰਿਆਣਾ ਦੀ ਦੱਸ ਕੇ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗਲਤ ਹੈ। ਘਰ ਅੰਦਰ ਦਾਖਲ ਹੋ ਕੇ ਲੁੱਟਮਾਰ ਕਰਦੇ ਲੁਟੇਰਿਆਂ ਦਾ ਇਹ ਵੀਡੀਓ ਹਰਿਆਣਾ ਦਾ ਨਹੀਂ ਹੈ। ਅਸਲ ਵਿੱਚ ਇਹ ਮਾਮਲਾ ਰਾਜਸਥਾਨ ਦਾ ਨਵੰਬਰ 2025 ਦਾ ਹੈ। ਵੀਡੀਓ ਨੂੰ ਹੁਣ ਹਰਿਆਣਾ ਦੇ ਨਾਮ ‘ਤੇ ਗਲਤ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ ‘Ok Panjab’ ਨੇ (ਆਰਕਾਈਵ ਲਿੰਕ) 18 ਦਸੰਬਰ 2025 ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ, “ਮਾਹੋਲ ਬਹੁਤ ਖ਼ਰਾਬ ਚੱਲ ਰਿਹਾ। ਇਹ ਵੀਡੀਓ ਹਰਿਆਣਾ ਦਾ ਹੈ।”
ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਅਸਲੀ ਮੰਨ ਕੇ ਸ਼ੇਅਰ ਕੀਤਾ ਹੈ।

ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਸਕ੍ਰੀਨਸ਼ੋਟ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਲੈਂਸ ਰਾਹੀਂ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਖਬਰ ‘patrika.com’ ਦੀ ਵੈਬਸਾਈਟ ‘ਤੇ ਮਿਲੀ। ਖਬਰ ਨੂੰ 12 ਨਵੰਬਰ 2025 ਨੂੰ ਪ੍ਰਕਾਸ਼ਤ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, “ਰਾਜਸਥਾਨ ਦੇ ਬਿਆਵਰ ਜ਼ਿਲ੍ਹੇ ਦੇ ਬਰ ਥਾਣਾ ਖੇਤਰ ਦੇ ਪਿੰਡ ਫਤਾਖੇੜਾ ਵਿੱਚ ਹੋਈ ਲੁੱਟ ਦੀ ਵਾਰਦਾਤ ਦੀ ਸੀਸੀਟੀਵੀ ਫੁਟੇਜ ਵਾਇਰਲ ਹੋ ਰਹੀ ਹੈ। ਸ਼ਾਮ ਨੂੰ ਕਰੀਬ ਸੱਤ ਵਜੇ ਪੰਜ-ਛੇ ਬਦਮਾਸ਼ ਘਰ ਵਿੱਚ ਦਾਖਲ ਹੋਏ। ਉਸ ਸਮੇਂ ਔਰਤਾਂ ਆਪਣੇ ਪਸ਼ੂ ਨੂੰ ਚਾਰਾ ਪਾ ਰਹੀ ਸਨ। ਅਚਾਨਕ ਯੁਵਕਾਂ ਦੇ ਘਰ ‘ਚ ਦਾਖਲ ਹੋਣ ‘ਤੇ ਔਰਤਾਂ ਡਰ ਗਈਆਂ। ਇਸ ਤੋਂ ਪਹਿਲਾਂ ਕਿ ਮਹਿਲਾ ਕੁਝ ਸਮਝ ਪਾਉਂਦੀ, ਬਦਮਾਸ਼ਾਂ ਨੇ ਉਨ੍ਹਾਂ ਨੂੰ ਘੇਰ ਲਿਆ। ਉਨ੍ਹਾਂ ਦੇ ਗਹਿਣੇ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ।”

ਸਾਨੂੰ ਵੀਡੀਓ ਨਾਲ ਜੁੜੀ ਖਬਰ ‘pratahkal.com’ ਦੀ ਵੈਬਸਾਈਟ ‘ਤੇ ਵੀ ਮਿਲੀ। 11 ਨਵੰਬਰ 2025 ਨੂੰ ਪ੍ਰਕਾਸ਼ਤ ਖਬਰ ਵਿੱਚ ਦੱਸਿਆ ਗਿਆ, “ਚਿਤੌੜਗੜ੍ਹ ਜ਼ਿਲ੍ਹੇ ਦੇ ਪਿੰਡ ਫੱਤਾਖੇੜਾ ਵਿੱਚ ਅੱਧੀ ਰਾਤ ਨੂੰ ਛੇ ਨਕਾਬਪੋਸ਼ ਲੁਟੇਰਿਆਂ ਨੇ ਘਰ ਵਿੱਚ ਦਾਖ਼ਲ ਹੋ ਕੇ ਦੋ ਔਰਤਾਂ ਦੀ ਕੁੱਟਮਾਰ ਕੀਤੀ ਅਤੇ ਸੋਨੇ-ਚਾਂਦੀ ਦੇ ਗਹਿਣੇ ਲੁੱਟ ਲਏ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।”
‘Alert Nation News’ ਨਾਮ ਦੇ ਯੂਟਿਊਬ ਚੈਨਲ ‘ਤੇ 12 ਨਵੰਬਰ 2025 ਨੂੰ ਵੀਡੀਓ ਅਪਲੋਡ ਮਿਲਿਆ। ਵੀਡੀਓ ਵਿੱਚ ਇਸ ਘਟਨਾ ਨੂੰ ਰਾਜਸਥਾਨ ਦਾ ਦੱਸਿਆ ਗਿਆ ਹੈ।
‘Khabartak News -ख़बर तक लाइव’ ਕੇ ਯੂਟਿਊਬ ਚੈਨਲ ‘ਤੇ ਵੀਡੀਓ ਨਾਲ ਜੁੜੀ ਜਾਣਕਾਰੀ ਮਿਲੀ। 13 ਨਵੰਬਰ 2025 ਨੂੰ ਅਪਲੋਡ ਵੀਡੀਓ ਮੁਤਾਬਕ, “ਬਰ ਥਾਣਾ ਪੁਲਿਸ ਨੇ ਪਿੰਡ ਫੱਤਾਖੇੜਾ ਵਿੱਚ 10 ਨਵੰਬਰ ਦੀ ਰਾਤ ਨੂੰ ਵਾਪਰੀ ਲੁੱਟ ਦੀ ਵਾਰਦਾਤ ਦਾ ਖੁਲਾਸਾ ਕਰਦਿਆਂ ਮਹਿਜ਼ 18 ਘੰਟਿਆਂ ਵਿੱਚ 6 ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੁਲੀਸ ਨੇ ਆਰੋਪੀਆਂ ਦੀ ਨਿਸ਼ਾਨਦੇਹੀ ’ਤੇ ਲੁੱਟ ਦਾ ਸਾਮਾਨ ਵੀ ਬਰਾਮਦ ਕਰ ਲਿਆ ਹੈ।”
ਵਾਇਰਲ ਵੀਡੀਓ ਨਾਲ ਜੁੜੀ ਹੋਰ ਰਿਪੋਰਟਸ ਇੱਥੇ ਵੇਖੋ।
ਅਸੀਂ ਵੀਡੀਓ ਨੂੰ ਰਾਜਸਥਾਨ ਦੇ ਸਥਾਨਕ ਟੀਵੀ ਪੱਤਰਕਾਰ ਸੰਤੋਸ਼ ਪਾਂਡੇ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਵੀਡੀਓ ਰਾਜਸਥਾਨ ਦੇ ਜਿਲ੍ਹਾ ਵਿਆਵਰ ਦਾ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਪੇਜ ਨੂੰ ਸਕੈਨ ਕੀਤਾ। ਪਤਾ ਲੱਗਿਆ ਇਸ ਪੇਜ ਨੂੰ ਦੋ ਲੱਖ 57 ਹਜਾਰ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਘਰ ਵਿੱਚ ਦਾਖਲ ਹੋ ਕੇ ਔਰਤਾਂ ਨਾਲ ਲੁੱਟਮਾਰ ਕਰਦੇ ਬਦਮਾਸ਼ਾਂ ਦਾ ਇਹ ਵੀਡੀਓ ਹਰਿਆਣਾ ਦਾ ਨਹੀਂ ਹੈ। ਅਸਲ ਵਿੱਚ ਇਹ ਵੀਡੀਓ ਨਵੰਬਰ 2025 ਦਾ ਰਾਜਸਥਾਨ ਦਾ। ਵੀਡੀਓ ਨੂੰ ਹੁਣ ਹਰਿਆਣਾ ਦਾ ਦੱਸ ਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- Claim Review : ਲੁੱਟ ਦੀ ਇਹ ਘਟਨਾ ਹਰਿਆਣਾ ਦੀ ਹੈ।
- Claimed By : ਫੇਸਬੁੱਕ ਪੇਜ -Ok Panjab
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











