X
X

Fact Check : AI ਵੀਡੀਓ ਨੂੰ ਲਾਸ ਏਂਜਲਸ ਦੇ ਜੰਗਲਾਂ ਵਿੱਚ ਲੱਗੀ ਅੱਗ ਦਾ ਦੱਸਦੇ ਹੋਏ ਕੀਤਾ ਜਾ ਰਿਹਾ ਸ਼ੇਅਰ

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਲਾਸ ਏਂਜਲਸ ਦੇ ਜੰਗਲਾਂ ‘ਚ ਲੱਗੀ ਅੱਗ ਦੇ ਦਾਅਵੇ ਨਾਲ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗਲਤ ਹੈ। ਵਾਇਰਲ ਵੀਡੀਓ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਬਣਾਈ ਗਈ ਹੈ, ਜਿਸ ਨੂੰ ਗਲਤ ਦਾਅਵਿਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਅਮਰੀਕਾ ਦੇ ਲਾਸ ਏਂਜਲਸ ‘ਚ ਲੱਗੀ ਭਿਆਨਕ ਅੱਗ ਨਾਲ ਜੋੜਦੇ ਹੋਏ ਦੋ ਵੀਡੀਓ ਤੇਜੀ ਨਾਲ ਵਾਇਰਲ ਹੋ ਰਹੇ ਹਨ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਏਅਰਪਲੇਨ ਅਤੇ ਡਰੋਨ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਲਾਸ ਏਂਜਲਸ ਦੇ ਜੰਗਲਾਂ ਵਿੱਚ ਲੱਗੀ ਅੱਗ ਦਾ ਹੈ, ਜਿੱਥੇ ਹਵਾਈ ਜਹਾਜ ਅਤੇ ਡਰੋਨ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗਲਤ ਹੈ। ਵਾਇਰਲ ਵੀਡੀਓ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਬਣਾਈ ਗਈ ਹੈ, ਜਿਸ ਨੂੰ ਹੁਣ ਗਲਤ ਦਾਅਵਿਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਇੰਸਟਾਗ੍ਰਾਮ ਯੂਜ਼ਰ Shahnawazz Hussainn ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ,”ਲਾਸ ਏਂਜਲਸ ਵਿੱਚ ਲੱਗੀ ਅੱਗ ਨੂੰ ਇੰਨੇ ਵਿਮਾਨ ਮਿਲ ਕੇ ਬੁਝਾ ਰਹੇ ਹਨ, ਪਰ ਬੁਝਣ ਦਾ ਨਾਮ ਨਹੀਂ ਲੈ ਰਹੀ ਹੈ।”

13 ਜਨਵਰੀ 2024 ਨੂੰ ਵੀਡੀਓ ਸ਼ੇਅਰ ਕਰਦੇ ਹੋਏ ਇਕ ਐਕਸ ਯੂਜ਼ਰ Deepak Ravi ਨੇ ਲਿਖਿਆ ਹੈ, ‘ਇਹ ਕੋਈ ਫਿਲਮ ਦਾ ਸੀਨ ਨਹੀਂ ਹੈ। ਇਹ ਲਾਸ ਏਂਜਲਸ ਸ਼ਹਿਰ ਹੈ ਜੋ ਇਨ੍ਹੀਂ ਦਿਨੀਂ ਕੁਦਰਤ ਦੀ ਮਾਰ ਦਾ ਝੇਲ ਰਿਹਾ ਹੈ। ਸ਼ਹਿਰ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਹਰ ਤਰ੍ਹਾਂ ਦੇ ਹਵਾਈ ਯਤਨ ਕੀਤੇ ਜਾ ਰਹੇ ਹਨ। ਕਈ ਰਿਹਾਇਸ਼ੀ ਇਲਾਕੇ ਅੱਗ ਦੀ ਚਪੇਟ ਨਾਲ ਖਾਕ ਹੋ ਗਏ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ।

ਪੜਤਾਲ

ਪਹਿਲਾ ਵੀਡੀਓ

ਵਾਇਰਲ ਪੋਸਟ ਦੀ ਸੱਚਾਈ ਜਾਣਨ ਲਈ, ਅਸੀਂ ਇਨਵਿਡ ਟੂਲ ਦੀ ਮਦਦ ਨਾਲ ਵੀਡੀਓ ਦੇ ਕਈ ਕੀਫ੍ਰੇਮ ਕੱਢੇ ਅਤੇ ਗੂਗਲ ਰਿਵਰਸ ਇਮੇਜ ਦੀ ਮਦਦ ਨਾਲ ਸਰਚ ਕੀਤਾ। ਸਾਨੂੰ ਵਾਇਰਲ ਵੀਡੀਓ md_nejam_uddin_official ਨਾਮ ਦੇ ਇੱਕ ਇੰਸਟਾਗ੍ਰਾਮ ਅਕਾਉਂਟ ‘ਤੇ ਮਿਲਿਆ। ਅਕਾਊਂਟ ਨੂੰ ਸਕੈਨ ਕਰਨ ‘ਤੇ, ਅਸੀਂ ਪਾਇਆ ਕਿ ਯੂਜ਼ਰ ਨੇ ਪ੍ਰੋਫਾਈਲ ‘ਤੇ ਆਪਣੇ ਆਪ ਨੂੰ ਇੱਕ ਡਿਜੀਟਲ ਕ੍ਰੀਏਟਰ ਦੱਸਿਆ ਹੈ। ਯੂਜ਼ਰ ਦੇ ਅਕਾਊਂਟ ‘ਤੇ ਅਜਿਹੇ ਕਈ ਹੋਰ ਵੀਡੀਓ ਵੀ ਮੌਜੂਦ ਹਨ।

ਜਾਂਚ ਨੂੰ ਅੱਗੇ ਵਧਾਉਂਦੇ ਹੋਏ, ਵੀਡੀਓ ਦੇ ਕੀਫ੍ਰੇਮ ਨੂੰ ਏਆਈ ਦੀ ਮਦਦ ਨਾਲ ਬਣੇ ਮਲਟੀਮੀਡੀਆ ਦੀ ਜਾਂਚ ਕਰਨ ਵਾਲੇ ਟੂਲ ਦੀ ਮਦਦ ਨਾਲ ਸਰਚ ਕੀਤਾ। ਅਸੀਂ ਸਾਈਟ ਇੰਜਣ ਦੀ ਮਦਦ ਨਾਲ ਫੋਟੋ ਨੂੰ ਸਰਚ ਕੀਤਾ। ਇਸ ਟੂਲ ਨੇ ਤਸਵੀਰ ਨੂੰ 98 ਪ੍ਰਤੀਸ਼ਤ ਤੱਕ AI ਜਨਰੇਟੇਡ ਹੋਣ ਦੀ ਸੰਭਾਵਨਾ ਦੱਸੀ।

ਅਸੀਂ ਕੀਫ੍ਰੇਮ ਨੂੰ ਇੱਕ ਹੋਰ ਟੂਲ, ਡੀਕਾਪੀ ਨਾਲ ਵੀ ਸਰਚ ਕੀਤਾ। ਇਸ ਨੇ ਵੀ 98 ਫੀਸਦੀ ਤੱਕ ਏਆਈ ਜਨਰੇਟੇਡ ਹੋਣ ਦੀ ਸੰਭਾਵਨਾ ਦੱਸੀ ਹੈ।

ਦੁੱਜਾ ਵੀਡੀਓ

ਦੂਜੀ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਵੀਡੀਓ ਨੂੰ ਧਿਆਨ ਨਾਲ ਦੇਖਿਆ। ਅਸੀਂ ਦੇਖਿਆ ਹੈ ਕਿ ਵੀਡੀਓ ਦਾ ਪਹਿਲਾ ਭਾਗ ਇੱਕੋ ਜਿਹਾ ਨਹੀਂ ਹੈ। ਸੜਕਾਂ ‘ਤੇ ਕਾਰਾਂ ਦੀ ਆਵਾਜਾਈ ਕਾਫੀ ਅਜੀਬ ਹੈ। ਵਾਹਨ ਇੱਕ ਦੂਜੇ ਨਾਲ ਟਕਰਾ ਕੇ ਗਾਇਬ ਹੋ ਰਹੇ ਹਨ। ਅਜਿਹੀ ਸਥਿਤੀ ਵਿੱਚ, ਸਾਨੂੰ ਇਸਦੇ ਏਆਈ ਹੋਣ ਦਾ ਸ਼ੱਕ ਹੋਇਆ ਹੈ। ਅਸੀਂ ਵੀਡੀਓ ਦੇ ਕੀਫ੍ਰੇਮ ਕੱਢੇ ਅਤੇ ਉਨ੍ਹਾਂ ਨੂੰ ਟੂਲ ਦੀ ਮਦਦ ਨਾਲ ਸਰਚ ਕੀਤਾ। ਟੂਲ ਨੇ 98 ਫੀਸਦੀ ਤੱਕ ਏਆਈ ਜਨਰੇਟੇਡ ਹੋਣ ਦੀ ਸੰਭਾਵਨਾ ਜਤਾਈ ਹੈ।

ਵੀਡੀਓ ਦੇ ਦੂਜੇ ਭਾਗ ਦੀ ਸੱਚਾਈ ਜਾਣਨ ਲਈ, ਅਸੀਂ ਕੀਫ੍ਰੇਮ ਨੂੰ ਗੂਗਲ ਰਿਵਰਸ ਇਮੇਜ ਦੀ ਮਦਦ ਨਾਲ ਸਰਚ ਕੀਤਾ। ਸਾਨੂੰ ਦੁੱਜਾ ਵੀਡੀਓ 7 ਸਤੰਬਰ 2024 ਨੂੰ explorefurther.photography ਨਾਮ ਦੇ ਇੱਕ ਇੰਸਟਾਗ੍ਰਾਮ ਅਕਾਊਂਟ ‘ਤੇ ਅੱਪਲੋਡ ਮਿਲਾ। ਉੱਥੇ, ਇਸੀ ਦਾ ਇੱਕ ਹੋਰ ਵੀਡੀਓ 12 ਸਤੰਬਰ 2024 ਨੂੰ ਅਪਲੋਡ ਹੋਇਆ ਮਿਲਾ।

ਅੱਜ ਤੱਕ ਦੀ ਵੈੱਬਸਾਈਟ ‘ਤੇ 15 ਜਨਵਰੀ 2025 ਨੂੰ ਪ੍ਰਕਾਸ਼ਿਤ ਰਿਪੋਰਟ ਮੁਤਾਬਕ, 7 ਜਨਵਰੀ ਦੇ ਆਸਪਾਸ ਲਾਸ ਏਂਜਲਸ ਦੇ ਜੰਗਲਾਂ ‘ਚ ਅੱਗ ਲੱਗੀ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਇਹ ਸਰਕਾਰ ਇਸ ‘ਤੇ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ, ਅਜੇ ਤੱਕ ਇਹ ਗੱਲ ਸਾਹਮਣੇ ਨਹੀਂ ਆ ਪਾਈ ਹੈ ਕਿ ਜੰਗਲ ‘ਚ ਅੱਗ ਕਿਵੇਂ ਲੱਗੀ। ਇਸ ਅੱਗ ਕਾਰਨ ਪਿਛਲੇ ਸੱਤ ਦਿਨਾਂ ਵਿੱਚ ਲਾਸ ਏਂਜਲਸ ਦੀ 40 ਹਜ਼ਾਰ ਏਕੜ ਦਾ ਹਿੱਸਾ ਸੜ ਕੇ ਸੁਆਹ ਹੋ ਚੁੱਕਿਆ ਹੈ।

ਵਧੇਰੇ ਜਾਣਕਾਰੀ ਲਈ ਅਸੀਂ ਏਆਈ ਮਾਹਰ ਅੰਸ਼ ਮਹਿਰਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵੀਡੀਓ ਨੂੰ ਡਿਜ਼ੀਟਲ ਤੌਰ ‘ਤੇ ਬਣਾਇਆ ਦੱਸਿਆ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਗਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੇ ਆਪਣੀ ਪ੍ਰੋਫਾਈਲ ‘ਤੇ ਖੁਦ ਨੂੰ ਦਿੱਲੀ ਦਾ ਨਿਵਾਸੀ ਦੱਸਿਆ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਲਾਸ ਏਂਜਲਸ ਦੇ ਜੰਗਲਾਂ ‘ਚ ਲੱਗੀ ਅੱਗ ਦੇ ਦਾਅਵੇ ਨਾਲ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗਲਤ ਹੈ। ਵਾਇਰਲ ਵੀਡੀਓ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਬਣਾਈ ਗਈ ਹੈ, ਜਿਸ ਨੂੰ ਗਲਤ ਦਾਅਵਿਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

  • Claim Review : ਲਾਸ ਏਂਜਲਸ ਦੇ ਜੰਗਲਾਂ 'ਚ ਲੱਗੀ ਅੱਗ ਦਾ ਵੀਡੀਓ।
  • Claimed By : FB User Shahnawazz Hussainn
  • Fact Check : ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later