X
X

Fact Check: ਟ੍ਰੈਕਟਰ ‘ਤੇ ਮਰੀਜਾਂ ਨੂੰ ਲਿਜਾਂਦੇ ਲੋਕਾਂ ਦਾ ਪੁਰਾਣਾ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਜਾ ਰਿਹਾ ਵੀਡੀਓ ਹਾਲੀਆ ਨਹੀਂ ਸੰਗੋ ਸਾਲ 2023 ਦਾ ਹੈ, ਜਦੋਂ ਰਾਜਪੁਰਾ ਵਿੱਚ ਭਾਰੀ ਮੀਂਹ ਕਰਨਾ ਨੀਲਮ ਹਸਪਤਾਲ ਅੰਦਰ ਪਾਣੀ ਵੜ ਗਿਆ ਸੀ ਅਤੇ ਮਰੀਜਾਂ ਨੂੰ ਟ੍ਰੈਕਟਰ ਟਰਾਲੀਆਂ ‘ਤੇ ਦੂੱਜੇ ਹਸਪਤਾਲ ਲਿਜਾਇਆ ਗਿਆ ਸੀ। ਵੀਡੀਓ ਨੂੰ ਹਾਲੀਆ ਦੱਸ ਕੇ ਗੁਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

  • By: Jyoti Kumari
  • Published: Jul 2, 2025 at 05:39 PM
  • Updated: Jul 2, 2025 at 06:03 PM

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਦੇਸ਼ ਦੇ ਕਈ ਹਿਸਿਆਂ ਵਿੱਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਜੋੜਦੇ ਹੋਏ ਸੋਸ਼ਲ ਮੀਡਿਆ ‘ਤੇ ਕਈ ਫਰਜੀ ਅਤੇ ਗੁਮਰਾਹਕੁੰਨ ਦਾਅਵੇ ਵੀ ਵਾਇਰਲ ਕੀਤੇ ਜਾ ਰਹੇ ਹਨ। ਅਜਿਹਾ ਹੀ ਹੜ ਦਾ ਇੱਕ ਵੀਡੀਓ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕੁਝ ਲੋਕਾਂ ਨੂੰ ਮਰੀਜਾਂ ਅਤੇ ਲੋਕਾਂ ਨੂੰ ਟ੍ਰੈਕਟਰ ਟਰਾਲੀਆਂ ‘ਤੇ ਲਿਜਾਂਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਅਸਲ ਵਿੱਚ ਇਹ ਵੀਡੀਓ ਸਾਲ 2023 ਦਾ ਹੈ,ਜਦੋਂ ਭਾਰੀ ਮੀਂਹ ਕਾਰਨ ਨੀਲਮ ਹਸਪਤਾਲ ਦੇ ਅੰਦਰ ਪਾਣੀ ਵੜ ਗਿਆ ਸੀ ਅਤੇ ਮਰੀਜਾਂ ਨੂੰ ਟ੍ਰੈਕਟਰ ਟਰਾਲੀਆਂ ਵਿੱਚ ਦੂੱਜੇ ਹਸਪਤਾਲ ਲਿਜਾਇਆ ਗਿਆ ਸੀ। ਉਸੇ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ ‘ਅਵਾਜ’ ਨੇ 29 ਜੂਨ 2025 ਨੂੰ ਵੀਡੀਓ ਨੂੰ ਸ਼ੇਅਰ ਕਰ ਲਿਖਿਆ ਹੈ,”ਜਮਨਾ ਲਿੰਕ ਟੁੱਟਣ ਦੇ ਕਾਰਨ ਨੀਲਮ ਹੋਸਪਿਟਲ ਚ ਬਣੀ ਹੜ ਵਰਗੀ ਸਥਿਤੀ ਦੇਖੋ ਕਿਵੇਂ ਮਰੀਜ਼ਾਂ ਨੂੰ ਟਰਾਲੀਆਂ ਤੇ ਲਿਆ ਜਾ ਰਿਹਾ ਬਾਹਰ”

ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਹੈ। ਵਾਇਰਲ ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖੋ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ DainikSavera ਦੇ ਅਧਿਕਾਰਕ ਯੂਟਿਊਬ ਚੈਨਲ ‘ਤੇ ਮਿਲੀ। ਵੀਡੀਓ ਨੂੰ 10 ਜੁਲਾਈ 2023 ਨੂੰ ਅਪਲੋਡ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, ਰਾਜਪੁਰਾ ਦੇ ਨੀਲਮ ਹਸਪਤਾਲ ‘ਚ ਮੀਂਹ ਕਾਰਨ ਪਾਣੀ ਵੜ ਗਿਆ ਸੀ ਅਤੇ ਹਸਪਤਾਲ ਵਿੱਚ ਭਰਤੀ ਮਰੀਜਾਂ ਨੂੰ ਟ੍ਰੈਕਟਰ ‘ਤੇ ਲਿਜਾਇਆ ਗਿਆ।”

ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ @abpsanjha ਦੇ ਯੂਟਿਊਬ ਚੈਨਲ ‘ਤੇ ਵੀ ਮਿਲੀ। 10 ਜੁਲਾਈ 2023 ਨੂੰ ਅਪਲੋਡ ਵਿੱਚ ਦੱਸਿਆ ਗਿਆ, ਹਸਪਤਾਲ ਅਤੇ ਚਿਤਕਾਰਾ ਯੂਨੀਵਰਸਿਟੀ ‘ਚ ਫ਼ਸੇ ਵਿਦਿਆਰਥੀ ਨੂੰ ਬਾਹਰ ਕੱਢਿਆ ਗਿਆ।

ਵਾਇਰਲ ਵੀਡੀਓ ਸਾਨੂੰ ਕਈ ਹੋਰ ਥਾਵਾਂ ‘ਤੇ ਸਾਲ 2023 ਵਿੱਚ ਅਪਲੋਡ ਮਿਲਿਆ।

ਅਸੀਂ ਵੀਡੀਓ ਨੂੰ ਲੈ ਕੇ ਪੰਜਾਬੀ ਜਾਗਰਣ ਪਟਿਆਲਾ ਦੇ ਪੱਤਰਕਾਰ ਨਵਦੀਪ ਢੀਂਗਰਾ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਪੁਰਾਣਾ ਹੈ, ਜਦੋਂ ਹਸਪਤਾਲ ਵਿੱਚ ਪਾਣੀ ਭਰ ਗਿਆ ਸੀ ਅਤੇ ਮਰੀਜਾਂ ਨੂੰ ਟ੍ਰੈਕਟਰ ਟਰਾਲੀਆਂ ‘ਤੇ ਦੂੱਜੇ ਹਸਪਤਾਲ ਲਿਜਾਇਆ ਗਿਆ ਸੀ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਪਤਾ ਲੱਗਿਆ ਇਸ ਪੇਜ ਨੂੰ 58 ਹਜਾਰ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਜਾ ਰਿਹਾ ਵੀਡੀਓ ਹਾਲੀਆ ਨਹੀਂ ਸੰਗੋ ਸਾਲ 2023 ਦਾ ਹੈ, ਜਦੋਂ ਰਾਜਪੁਰਾ ਵਿੱਚ ਭਾਰੀ ਮੀਂਹ ਕਰਨਾ ਨੀਲਮ ਹਸਪਤਾਲ ਅੰਦਰ ਪਾਣੀ ਵੜ ਗਿਆ ਸੀ ਅਤੇ ਮਰੀਜਾਂ ਨੂੰ ਟ੍ਰੈਕਟਰ ਟਰਾਲੀਆਂ ‘ਤੇ ਦੂੱਜੇ ਹਸਪਤਾਲ ਲਿਜਾਇਆ ਗਿਆ ਸੀ। ਵੀਡੀਓ ਨੂੰ ਹਾਲੀਆ ਦੱਸ ਕੇ ਗੁਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

  • Claim Review : ਨੀਲਮ ਹਸਪਤਾਲ ਦਾ ਇਹ ਵੀਡੀਓ ਹਾਲੀਆ ਹੈ।
  • Claimed By : ਫੇਸਬੁੱਕ ਪੇਜ -'ਅਵਾਜ'
  • Fact Check : ਭ੍ਰਮਕ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later