Fact Check: ਸਾਊਥ ਅਦਾਕਾਰ ਵਿਜੇ ਦੀ ਰੈਲੀ ਵਿੱਚ ਨਹੀਂ ਚਲਿਆ ਸਿੱਧੂ ਮੂਸੇਵਾਲੇ ਦਾ ਗਾਣਾ, ਐਡੀਟੇਡ ਵੀਡੀਓ ਵਾਇਰਲ
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਸਾਊਥ ਅਦਾਕਾਰ ਵਿਜੇ ਦੀ ਰੈਲੀ ਦਾ ਵਾਇਰਲ ਵੀਡੀਓ ਐਡੀਟੇਡ ਹੈ। ਅਸਲੀ ਵੀਡੀਓ ਵਿੱਚ ਗਾਇਕ ਸਿੱਧੂ ਮੂਸੇਵਾਲਾ ਦਾ ਗਾਣਾ ਨਹੀਂ, ਸਗੋਂ ਕੋਈ ਹੋਰ ਗਾਣਾ ਪੀਛੇ ਚਲ ਰਿਹਾ ਹੈ। ਲੋਕ ਐਡਿਟ ਵੀਡੀਓ ਨੂੰ ਗਲਤ ਦਾਅਵੇ ਨਾਲ ਸਾਂਝਾ ਕਰ ਰਹੇ ਹਨ।
- By: Jyoti Kumari
- Published: Oct 27, 2025 at 03:56 PM
- Updated: Oct 27, 2025 at 03:58 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਸੋਸ਼ਲ ਮੀਡਿਆ ‘ਤੇ ਸਾਊਥ ਦੇ ਅਦਾਕਾਰ ਅਤੇ ਨੇਤਾ ਵਿਜੇ ਦੀ ਰੈਲੀ ਦਾ ਇੱਕ ਵੀਡੀਓ ਹੋ ਰਿਹਾ ਹੈ। ਵੀਡੀਓ ਵਿੱਚ ਪੀਛੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗਾਣਾ ਚਲ ਰਿਹਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਜੇ ਨੇ ਆਪਣੀ ਰੈਲੀ ਵਿੱਚ ਸਿੱਧੂ ਮੂਸੇਵਾਲੇ ਦਾ ਗਾਣਾ ਚਲਾਇਆ ਹੈ। ਵੀਡੀਓ ਵਿੱਚ ਵੱਡੀ ਗਿਣਤੀ ‘ਚ ਲੋਕਾਂ ਦੀ ਭੀੜ ਨੂੰ ਦੇਖਿਆ ਜਾ ਸਕਦਾ ਹੈ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਪਤਾ ਲੱਗਿਆ ਕਿ ਵਾਇਰਲ ਦਾਅਵਾ ਗਲਤ ਹੈ। ਅਸਲ ਵਿੱਚ ਵਾਇਰਲ ਵੀਡੀਓ ਐਡੀਟੇਡ ਹੈ। ਅਸਲੀ ਵੀਡੀਓ ਵਿੱਚ ਕੋਈ ਦੁੱਜਾ ਗਾਣਾ ਚਲ ਰਿਹਾ ਹੈ। ਉਸੇ ਵੀਡੀਓ ਨੂੰ ਐਡਿਟ ਕਰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਕੀ ਹੋ ਰਿਹਾ ਹੈ ਵਾਇਰਲ?
ਇੰਸਟਾਗ੍ਰਾਮ ਯੂਜ਼ਰ ‘ranjeetkatwalbaggu’ ਨੇ 21 ਅਕਤੂਬਰ 2025 ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕੀਤਾ ਹੈ। ਵੀਡੀਓ ਉੱਤੇ ਲਿਖਿਆ ਹੋਇਆ ਹੈ, “ਸਾਊਥ ਅਦਾਕਾਰਾ ਵਿਜੇ ਨੇ
ਲਗਾਇਆ ਸਿੱਧੂ ਮੂਸੇਵਾਲ ਦਾ ਗਾਣਾ
ਆਪਣੀ ਰੈਲੀ ਤੇ”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ
ਵਾਇਰਲ ਵੀਡੀਓ ਦੀ ਜਾਂਚ ਲਈ ਅਸੀਂ ਸਭ ਤੋਂ ਪਹਿਲਾਂ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਵਾਇਰਲ ਦਾਅਵੇ ਦੀ ਪੁਸ਼ਟੀ ਕਰਦੀ ਕੋਈ ਵੀ ਭਰੋਸੇਯੋਗ ਮੀਡਿਆ ਰਿਪੋਰਟ ਨਹੀਂ ਮਿਲੀ।
ਜਾਂਚ ਵਿੱਚ ਅੱਗੇ ਅਸੀਂ ਵੀਡੀਓ ਦੇ ਕੀਫਰੇਮ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਲੈਂਸ ਦੀ ਮੱਦਦ ਨਾਲ ਸਰਚ ਕੀਤਾ। ਸਾਨੂੰ ਵੀਡੀਓ Polimer News ਦੇ ਅਧਿਕਾਰਕ ਫੇਸਬੁੱਕ ਪੇਜ ‘ਤੇ ਮਿਲਾ। 22 ਅਗਸਤ 2025 ਨੂੰ ਅਪਲੋਡ ਵੀਡੀਓ ਵਿੱਚ ਪੀਛੇ ਕੋਈ ਹੋਰ ਗਾਣਾ ਚਲ ਰਿਹਾ ਹੈ।
ਸਾਨੂੰ ਵੀਡੀਓ maktoobmedia ਦੇ ਵੇਰੀਫਾਈਡ ਇੰਸਟਾਗ੍ਰਾਮ ਅਕਾਊਂਟ ‘ਤੇ ਮਿਲਾ। ਵੀਡੀਓ ਨੂੰ 22 ਅਗਸਤ 2025 ਨੂੰ ਅਪਲੋਡ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਵੀਡੀਓ ਮਦੁਰਾਈ ਦਾ ਹੈ, ਜਿੱਥੇ ਵਿਜੇ ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਸਨ। ਵਿਜੇ ਨੇ ਵੀਡੀਓ ਆਪਣੇ ਸੋਸ਼ਲ ਮੀਡਿਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ।
ਸਾਨੂੰ ਵੀਡੀਓ ਵਿਜੇ ਦੇ ਅਧਿਕਾਰਕ ਸੋਸ਼ਲ ਮੀਡਿਆ ਅਕਾਊਂਟਸ ‘ਤੇ ਮਿਲਾ। 22 ਅਗਸਤ 2025 ਨੂੰ ਕੀਤੀ ਗਈ ਪੋਸਟ ਵਿੱਚ ਸਾਫ਼ ਸੁਣਿਆ ਜਾ ਸਕਦਾ ਹੈ ਕਿ ਅਸਲੀ ਵੀਡੀਓ ਵਿੱਚ ਕੋਈ ਹੋਰ ਗਾਣਾ ਚਲ ਰਿਹਾ ਹੈ।
ਵੀਡੀਓ ਨਾਲ ਜੁੜੀ ਹੋਰ ਰਿਪੋਰਟਸ ਇੱਥੇ ਪੜ੍ਹੋ।
ਅਸੀਂ ਵੀਡੀਓ ਨੂੰ ਤਮਿਲਨਾਡੂ ਦੇ ਪੱਤਰਕਾਰ ਪ੍ਰਭਾਕਰਨ ਤਮਿਲਰਾਸੁ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵੀਡੀਓ ਐਡੀਟੇਡ ਹੈ। ਅਸਲੀ ਵੀਡੀਓ ਵਿਜੇ ਨੇ ਆਪਣੇ ਸੋਸ਼ਲ ਮੀਡਿਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਕੋਈ ਹੋਰ ਗਾਣਾ ਚਲ ਰਿਹਾ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਇੰਸਟਾਗ੍ਰਾਮ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਨੂੰ 8,311 ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਸਾਊਥ ਅਦਾਕਾਰ ਵਿਜੇ ਦੀ ਰੈਲੀ ਦਾ ਵਾਇਰਲ ਵੀਡੀਓ ਐਡੀਟੇਡ ਹੈ। ਅਸਲੀ ਵੀਡੀਓ ਵਿੱਚ ਗਾਇਕ ਸਿੱਧੂ ਮੂਸੇਵਾਲਾ ਦਾ ਗਾਣਾ ਨਹੀਂ, ਸਗੋਂ ਕੋਈ ਹੋਰ ਗਾਣਾ ਪੀਛੇ ਚਲ ਰਿਹਾ ਹੈ। ਲੋਕ ਐਡਿਟ ਵੀਡੀਓ ਨੂੰ ਗਲਤ ਦਾਅਵੇ ਨਾਲ ਸਾਂਝਾ ਕਰ ਰਹੇ ਹਨ।
- Claim Review : ਵਿਜੇ ਨੇ ਆਪਣੀ ਰੈਲੀ ਵਿੱਚ ਸਿੱਧੂ ਮੂਸੇਵਾਲੇ ਦਾ ਗਾਣਾ ਚਲਾਇਆ ਹੈ।
- Claimed By : ਇੰਸਟਾਗ੍ਰਾਮ ਯੂਜ਼ਰ -ranjeetkatwalbaggu
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











