Fact Check : ‘ਸਰਦਾਰ ਜੀ 3’ ਫਿਲਮ ਦੇ ਬਾਅਦ ਨਹੀਂ ਕੀਤੀ ਦਿਲਜੀਤ ਦੋਸਾਂਝ ਨੇ ਕਰੀਨਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ ਗੱਲ, ਵੀਡੀਓ ਪੁਰਾਣਾ ਹੈ
ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਪਤਾ ਲੱਗਿਆ ਕਿ ਕਰੀਨਾ ਕਪੂਰ, ਕ੍ਰਿਤੀ ਸੈਨਨ ਅਤੇ ਰੀਆ ਕਪੂਰ ਨਾਲ ਗੱਲ ਕਰਦੇ ਦਿਲਜੀਤ ਦੋਸਾਂਝ ਦਾ ਇਹ ਵੀਡੀਓ ਸਾਲ 2024 ਦਾ ਹੈ, ਜਦੋਂ ਫਿਲਮ ‘ਕਰੂ’ ਦੀ ਰਿਲੀਜ ਤੋਂ ਪਹਿਲਾ ਸਾਰੇ ਕਲਾਕਾਰਾਂ ਦਿਲਜੀਤ ਨਾਲ ਇੰਸਟਾਗ੍ਰਾਮ ਲਾਈਵ ‘ਤੇ ਜੁੜੇ ਸੀ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
- By: Jyoti Kumari
- Published: Jul 3, 2025 at 04:45 PM
- Updated: Jul 11, 2025 at 06:12 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰ ਜੀ 3’ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਸੋਸ਼ਲ ਮੀਡਿਆ ‘ਤੇ ਕਈ ਦਾਅਵੇ ਵਾਇਰਲ ਹੋ ਰਹੇ ਹਨ। ਹੁਣ ਇਸ ਨਾਲ ਜੋੜਦੇ ਹੋਏ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਕਰੀਨਾ ਕਪੂਰ, ਕ੍ਰਿਤੀ ਸੈਨਨ ਅਤੇ ਰੀਆ ਕਪੂਰ ਨਾਲ ਗੱਲ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਅਸਲ ਵਿੱਚ ਦਿਲਜੀਤ ਦੋਸਾਂਝ ਦਾ ਇਹ ਵੀਡੀਓ ਸਾਲ 2024 ਦਾ ਹੈ, ਜਦੋਂ ਉਹ ਫਿਲਮ ‘ਕਰੂ’ ਦੀ ਰਿਲੀਜ ਤੋਂ ਪਹਿਲਾ ਫਿਲਮ ਦੇ ਕਲਾਕਾਰਾਂ ਨਾਲ ਇੰਸਟਾਗ੍ਰਾਮ ‘ਤੇ ਲਾਈਵ ਹੋਏ ਸੀ। ਲੋਕ ਉਸੇ ਪੁਰਾਣੇ ਵੀਡੀਓ ਨੂੰ ਹੁਣ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ All India news live ਨੇ 3 ਜੁਲਾਈ 2025 ਨੂੰ ਇੱਕ ਵੀਡੀਓ ਪੋਸਟ ਕਰਦੇ ਹੋਏ ਦਾਅਵਾ ਲਿਖਿਆ ਹੈ,”ਦੋਆਂਝਾ ਆਲਾ ਨੀ ਟੱਲਦਾ ! #punjab #delhi #Update”
ਵੀਡੀਓ ਉੱਤੇ ਲਿਖਿਆ ਹੋਇਆ ਹੈ: ਦੋਆਂਝਾ ਆਲਾ ਨੀ ਟੱਲਦਾ ! ਹੁਣ Video Call ਚ ਜੋੜ ਲਈਆਂ Kareena Kapoor
Rhea Kapoor ‘ਤੇ Kriti Sanon
ਵਾਇਰਲ ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖੋ।

ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਤ ਕੀਵਰਡ ਨਾਲ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ punjabi.abplive.com ਦੀ ਵੈੱਬਸਾਈਟ ‘ਤੇ ਮਿਲੀ। 28 ਮਾਰਚ 2024 ਦੀ ਰਿਪੋਰਟ ਵਿੱਚ ਦੱਸਿਆ ਗਿਆ,”ਦਿਲਜੀਤ ਦੋਸਾਂਝ ਫਿਲਮ ‘ਕਰੂ’ ਦੇ ਰਿਲੀਜ ਹੋਣ ਤੋਂ ਪਹਿਲਾ ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ, ਕ੍ਰਿਤੀ ਸੈਨਨ ਅਤੇ ਫਿਲਮ ਦੀ ਡਾਇਰੈਕਟਰ ਰੀਆ ਕਪੂਰ ਨਾਲ ਇੰਸਟਾਗ੍ਰਾਮ ‘ਤੇ ਲਾਈਵ ਆਏ ਅਤੇ ਸਾਰੀਆਂ ਨੇ ਬਹੁਤ ਗਲਾਂ ਕੀਤੀਆਂ।”
Savera Star Talks ਦੇ ਅਧਿਕਾਰਕ ਯੂਟਿਊਬ ਚੈਨਲ ‘ਤੇ ਵੀ ਵੀਡੀਓ ਮਿਲਾ। ਵੀਡੀਓ ਨੂੰ 28 ਮਾਰਚ 2024 ਨੂੰ ਅਪਲੋਡ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, ਵੀਡੀਓ ਫਿਲਮ ‘ਕਰੂ’ ਦੇ ਦੌਰਾਨ ਦਾ ਹੈ।
ਵੀਡੀਓ ਨੂੰ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ 27 ਮਾਰਚ 2024 ਨੂੰ ਸ਼ੇਅਰ ਕੀਤਾ ਸੀ।
ਵੀਡੀਓ ਨਾਲ ਜੁੜੀ ਹੋਰ ਪੋਸਟ ਇੱਥੇ ਵੇਖੋ।
ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦਾ ਫਿਲਮ ‘ਸਰਦਾਰ ਜੀ 3’ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ। ਕਿਉਂਕਿ ਇਸ ਫਿਲਮ ‘ਚ ਉਨ੍ਹਾਂ ਦੇ ਨਾਲ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨੇ ਵੀ ਕੰਮ ਕੀਤਾ ਹੈ।
ਸੋਸ਼ਲ ਮੀਡਿਆ ‘ਤੇ ਦਿਲਜੀਤ ਦੋਸਾਂਝ ਨਾਲ ਜੁੜੇ ਕਈ ਦਾਅਵੇ ਵਾਇਰਲ ਕੀਤੇ ਜਾ ਰਹੇ ਹਨ। ਜਿਨ੍ਹਾਂ ਦੀ ਜਾਂਚ ਵਿਸ਼ਵਾਸ ਨਿਊਜ ਨੇ ਕੀਤੀ ਹੈ। ਫੈਕਟ ਚੈੱਕ ਰਿਪੋਰਟ ਨੂੰ ਇੱਥੇ ਪੜ੍ਹੋ।
ਅਸੀਂ ਵੀਡੀਓ ਮੁੰਬਈ ਵਿਚ ਦੈਨਿਕ ਜਾਗਰਣ ਦੀ ਪੱਤਰਕਾਰ ਸਮੀਤਾ ਸ੍ਰੀਵਾਸਤਵ ਨਾਲ ਸ਼ੇਅਰ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਕਲਿੱਪ ਪੁਰਾਣੀ ਹੈ ਅਤੇ ਫਿਲਮ ‘ਕਰੂ’ ਦੇ ਦੌਰਾਨ ਦੀ ਹੈ। ਉਸ ਸਮੇਂ ਸਾਰੇ ਕਲਾਕਾਰਾਂ ਨੇ ਦਿਲਜੀਤ ਦੋਸਾਂਝ ਨਾਲ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਗੱਲ ਕੀਤੀ ਸੀ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਇੱਕ ਖਾਸ ਵਿਚਾਰਧਾਰਾ ਤੋਂ ਪ੍ਰਭਾਵਿਤ ਹੈ।
ਨਤੀਜਾ: ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਪਤਾ ਲੱਗਿਆ ਕਿ ਕਰੀਨਾ ਕਪੂਰ, ਕ੍ਰਿਤੀ ਸੈਨਨ ਅਤੇ ਰੀਆ ਕਪੂਰ ਨਾਲ ਗੱਲ ਕਰਦੇ ਦਿਲਜੀਤ ਦੋਸਾਂਝ ਦਾ ਇਹ ਵੀਡੀਓ ਸਾਲ 2024 ਦਾ ਹੈ, ਜਦੋਂ ਫਿਲਮ ‘ਕਰੂ’ ਦੀ ਰਿਲੀਜ ਤੋਂ ਪਹਿਲਾ ਸਾਰੇ ਕਲਾਕਾਰਾਂ ਦਿਲਜੀਤ ਨਾਲ ਇੰਸਟਾਗ੍ਰਾਮ ਲਾਈਵ ‘ਤੇ ਜੁੜੇ ਸੀ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
- Claim Review : ਕਰੀਨਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ ਗੱਲ ਕਰਦੇ ਦਿਲਜੀਤ ਦੋਸਾਂਝ ਦਾ ਇਹ ਵੀਡੀਓ ਹਾਲੀਆ ਹੈ
- Claimed By : All India news live
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











