Fact Check : ਸ੍ਰੀ ਹਰਿਮੰਦਰ ਸਾਹਿਬ ਪੁੱਜੇ ਨਾਨਾ ਪਾਟੇਕਰ ਦੀ ਪੁਰਾਣੀ ਤਸਵੀਰ ਗੁਮਰਾਹਕੁੰਨ ਦਾਅਵੇ ਨਾਲ ਵਾਇਰਲ
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਨਾਨਾ ਪਾਟੇਕਰ ਦੀ ਵਾਇਰਲ ਤਸਵੀਰ ਸਾਲ 2018 ਦੀ ਹੈ, ਜਦੋਂ ਉਹ ਆਪਣੀ ਪਤਨੀ ਨਾਲ ਅੰਮ੍ਰਿਤਸਰ ਪੁਜੇ ਸਨ ਅਤੇ ਉਨ੍ਹਾਂ ਨੇ ਇੱਥੇ ਸੇਵਾ ਵੀ ਕੀਤੀ ਸੀ। ਲੋਕ ਪੁਰਾਣੀ ਫੋਟੋ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ।
- By: Jyoti Kumari
- Published: Jul 7, 2025 at 02:02 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਅਦਾਕਾਰ ਨਾਨਾ ਪਾਟੇਕਰ ਦੀ ਇੱਕ ਤਸਵੀਰ ਵਾਇਰਲ ਹੋ ਰਹਿ ਹੈ। ਪੋਸਟ ਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਗਿਆ ਕਿ ਨਾਨਾ ਪਾਟੇਕਰ ਆਪਣੀ ਪਤਨੀ ਨਾਲ ਹਰਿਮੰਦਰ ਸਾਹਿਬ ਪੁੱਜੇ ਹਨ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਨਿਕਲਿਆ। ਨਾਨਾ ਪਾਟੇਕਰ ਦੀ ਵਾਇਰਲ ਤਸਵੀਰ ਸਾਲ 2018 ਦੀ ਹੈ, ਜਦੋਂ ਉਹ ਆਪਣੀ ਪਤਨੀ ਨਾਲ ਹਰਿਮੰਦਰ ਸਾਹਿਬ ਪੁੱਜੇ ਸਨ। ਇੱਥੇ ਉਨ੍ਹਾਂ ਨੇ ਲੰਗਰ ਦੀ ਸੇਵਾ ਕੀਤੀ ਅਤੇ ਬਰਤਨ ਵੀ ਸਾਫ ਕੀਤੇ ਸਨ। ਉਸੇ ਪੁਰਾਣੀ ਤਸਵੀਰ ਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ ਬਾਜ਼ ਵਾਲ਼ੀ ਅੱਖ,Eagle eye ਨੇ 6 ਜੁਲਾਈ 2025 ਨੂੰ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ, “ਮੈਨੂੰ ਖੁਸ਼ੀ ਏਸ ਗੱਲ ਦੀ ਹੈ ਕਿ ਮੈਂ ਆਪਣੀ ਜ਼ਿੰਦਗੀ ਖਤਮ ਹੋਣ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਚ ਮੱਥਾ ਟੇਕਣ ਆ ਸਕਿਆ ਤੇ ਇਸ ਗੱਲ ਦਾ ਗਮ ਵੀ ਹੈ ਕਿ ਮੈਂ ਪਹਿਲਾਂ ਕਿਉਂ ਨੀ ਆ ਸਕਿਆ – ਨਾਨਾ ਪਾਟੇਕਰ
@highlight #trendingpost #viralpost2025”
ਕਈ ਯਜ਼ਰਸ ਨੇ ਇਸ ਪੋਸਟ ਨੂੰ ਸਮਾਨ ਦਵਾਈਆਂ ਨਾਲ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖੋ।

ਪੜਤਾਲ
ਵਾਇਰਲ ਤਸਵੀਰ ਦੀ ਪੜਤਾਲ ਅਸੀਂ ਗੂਗਲ ਲੈਂਸ ਦੀ ਮਦਦ ਨਾਲ ਕੀਤੀ। ਸਾਨੂੰ ਫੋਟੋ ਨਾਲ ਜੁੜੀ ਰਿਪੋਰਟ prokerala.com ਦੀ ਵੈੱਬਸਾਈਟ ‘ਤੇ ਮਿਲੀ। ਰਿਪੋਰਟ ਨੂੰ 14 ਜਨਵਰੀ 2018 ਨੂੰ ਪ੍ਰਕਾਸ਼ਤ ਕੀਤਾ ਗਿਆ ਸੀ। ਦਿੱਤੀ ਗਈ ਜਾਣਕਾਰੀ ਅਨੁਸਾਰ, “ਨਾਨਾ ਪਾਟੇਕਰ ਆਪਣੀ ਪਤਨੀ ਨਾਲ ਹਰਿਮੰਦਰ ਸਾਹਿਬ ਪੁੱਜੇ ਅਤੇ ਉਨ੍ਹਾਂ ਨੇ ਸੇਵਾ ਕੀਤੀ।”
ਸਰਚ ਦੌਰਾਨ ਤਸਵੀਰ ਨਾਲ ਜੁੜੀ ਵੀਡੀਓ ਪੰਜਾਬ ਕੇਸਰੀ ਟੀਵੀ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਮਿਲੀ। 15 ਜਨਵਰੀ 2018 ਨੂੰ ਅਪਲੋਡ ਵੀਡੀਓ ਵਿਚ ਦੱਸਿਆ ਗਿਆ,ਐਕਟਰ ਨਾਨਾ ਪਾਟੇਕਰ ਆਪਣੇ ਪਰਿਵਾਰ ਸਮੇਤ ਦਰਬਾਰ ਸਾਹਿਬ ਨਤਮਸਤਕ ਹੋਏ।”
ਵਾਇਰਲ ਤਸਵੀਰ ਨਾਲ ਜੁੜੀ ਹੋਰ ਰਿਪੋਰਟਾਂ ਇੱਥੇ ਵੇਖੀ ਜਾ ਸਕਦੀ ਹੈ।

ਅਸੀਂ ਤਸਵੀਰ ਨੂੰ ਅੰਮ੍ਰਿਤਸਰ ਪੰਜਾਬੀ ਜਾਗਰਣ ਦੇ ਰਿਪੋਰਟਰ ਅਮ੍ਰਿਤਪਾਲ ਸਿੰਘ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵਾਇਰਲ ਫੋਟੋ ਪੁਰਾਣੀ ਹੈ। ਹਾਲ-ਫਿਲਹਾਲ ਵਿੱਚ ਨਾਨਾ ਪਾਟੇਕਰ ਅੰਮ੍ਰਿਤਸਰ ਨਹੀਂ ਆਏ। ਲੋਕ ਪੁਰਾਣੀ ਤਸਵੀਰ ਨੂੰ ਸ਼ੇਅਰ ਕਰ ਰਹੇ ਹਨ।
ਅੰਤ ਵਿੱਚ ਅਸੀਂ ਫੋਟੋ ਨੂੰ ਸ਼ੇਅਰ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਇਸ ਪੇਜ ਨੂੰ 44 ਹਜਾਰ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਨਾਨਾ ਪਾਟੇਕਰ ਦੀ ਵਾਇਰਲ ਤਸਵੀਰ ਸਾਲ 2018 ਦੀ ਹੈ, ਜਦੋਂ ਉਹ ਆਪਣੀ ਪਤਨੀ ਨਾਲ ਅੰਮ੍ਰਿਤਸਰ ਪੁਜੇ ਸਨ ਅਤੇ ਉਨ੍ਹਾਂ ਨੇ ਇੱਥੇ ਸੇਵਾ ਵੀ ਕੀਤੀ ਸੀ। ਲੋਕ ਪੁਰਾਣੀ ਫੋਟੋ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ।
- Claim Review : ਨਾਨਾ ਪਟੇਕਰ ਆਪਣੀ ਪਤਨੀ ਨਾਲ ਹਰਿਮੰਦਰ ਸਾਹਿਬ ਪੁੱਜੇ ਹਨ।
- Claimed By : FB Page-ਬਾਜ਼ ਵਾਲ਼ੀ ਅੱਖ,Eagle eye
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











