X
X

Fact Check: ਸਿੱਧੂ ਮੂਸੇਵਾਲਾ ਦੀ ਮਾਤਾ ਦਾ ਇਹ ਵੀਡੀਓ ਰਾਜਵੀਰ ਜਵੰਦਾ ਨਾਲ ਸੰਬੰਧਤ ਨਹੀਂ ਹੈ

ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਪਤਾ ਲੱਗਿਆ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਵਾਇਰਲ ਕੀਤਾ ਜਾ ਰਿਹਾ ਵੀਡੀਓ ਜੂਨ 2025 ਦਾ ਹੈ, ਜਦੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜਨਮਦਿਨ ਦੇ ਮੌਕੇ ‘ਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਫੈਨਸ ਪਿੰਡ ਮੂਸਾ ਪਹੁੰਚੇ ਸਨ। ਉਸ ਦੌਰਾਨ ਮਾਤਾ ਭਾਵੁਕ ਹੋ ਗਈ ਸੀ। ਹਾਲਾਂਕਿ, ਅਸੀਂ ਸਵਤੰਤਰ ਤੌਰ ‘ਤੇ ਇਸਦੀ ਪੁਸ਼ਟੀ ਨਹੀਂ ਕਰਦੇ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਅਫਸੋਸ ਕਰਨ ਪਹੁੰਚੇ ਸਨ ਜਾ ਨਹੀਂ। ਪਰ ਇਹ ਸਪਸ਼ਟ ਹੈ ਕਿ ਵੀਡੀਓ ਪੁਰਾਣਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦੇ ਦੇ ਦੇਹਾਂਤ ਤੋਂ ਬਾਅਦ ਸੋਸ਼ਲ ਮੀਡਿਆ ‘ਤੇ ਕਈ ਦਾਅਵੇ ਵਾਇਰਲ ਹੋ ਰਹੇ ਹਨ। ਹੁਣ ਇਸ ਨਾਲ ਜੋੜਦੇ ਹੋਏ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੂੰ ਰੋਂਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਕਿ ਮਾਤਾ ਚਰਨ ਕੌਰ ਗਾਇਕ ਰਾਜਵੀਰ ਜਵੰਦਾ ਦੇ ਘਰ ਅਫਸੋਸ ਕਰਨ ਪਹੁੰਚੇ।

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗਲਤ ਪਾਇਆ। ਵਾਇਰਲ ਹੋ ਰਿਹਾ ਵੀਡੀਓ ਜੂਨ 2025 ਦਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜਨਮਦਿਨ ਦੇ ਮੌਕੇ ਦਾ ਹੈ। ਜਿਸਨੂੰ ਹੁਣ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਯੂਜ਼ਰ Sarvesh Kumar ਨੇ 11 ਅਕਤੂਬਰ 2025 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰ ਲਿਖਿਆ ਹੈ,”ਰਾਜਵੀਰ ਜਵੰਦੇ ਦੇ ਘਰ ਪਹੁੰਚੀ ਸਿੱਧੂ ਮੂਸੇ ਵਾਲੇ ਦੇ ਮਾਤਾ ਜੀ…. ਮਾਂ ਕਦੇ ਵੀ ਪੁੱਤ ਦਾ ਦੁੱਖ ਨਹੀਂ ਭੁੱਲ ਸਕਦੀ।”

ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਜਾਂਚ ਲਈ ਅਸੀਂ ਵੀਡੀਓ ਦੇ ਕੀਫਰੇਮ ਨੂੰ ਗੂਗਲ ਲੈਂਸ ਦੀ ਮੱਦਦ ਨਾਲ ਸਰਚ ਕੀਤਾ। ਸਾਨੂੰ ਵੀਡੀਓ Pro Punjab Tv ਦੇ ਅਧਿਕਾਰਕ ਫੇਸਬੁੱਕ ਪੇਜ ‘ਤੇ ਮਿਲਾ। 11 ਜੂਨ 2025 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ, ਸਿੱਧੂ ਦੇ ਜਨਮਦਿਨ ਮੌਕੇ ਮਾਂ ਚਰਨ ਕੌਰ ਦੇ ਨਹੀਂ ਰੁਕ ਰਹੇ ਹੰਝੂ।”

ਸਾਨੂੰ Daily Post Punjabi ਦੇ ਅਧਿਕਾਰਕ ਯੂਟਿਊਬ ਚੈਨਲ ‘ਤੇ ਵੀਡੀਓ ਮਿਲਾ। 11 ਜੂਨ 2025 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਵੀਡੀਓ ਸਿੱਧੂ ਮੂਸੇਵਾਲਾ ਦੇ ਜਨਮਦਿਨ ਦੇ ਮੌਕੇ ਦਾ ਹੈ। ਪੁੱਤ ਨੂੰ ਯਾਦ ਕਰ ਮਾਤਾ ਚਰਨ ਕੌਰ ਭਾਵੁਕ ਹੋ ਗਈ ਸੀ।”

Filmi Tadka ਦੇ ਅਧਿਕਾਰਕ ਫੇਸਬੁੱਕ ਪੇਜ ‘ਤੇ ਵੀਡੀਓ ਨੂੰ 11 ਜੂਨ 2025 ਨੂੰ ਸ਼ੇਅਰ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, ਵੀਡੀਓ ਸਿੱਧੂ ਮੂਸੇਵਾਲੇ ਦੇ ਜਨਮਦਿਨ ਮੌਕੇ ਦਾ ਹੈ, ਜਦੋਂ ਫੈਨਸ ਵੱਡੀ ਗਿਣਤੀ ਵਿੱਚ ਹਵੇਲੀ ਪਹੁੰਚੇ ਸੀ ਸਿੱਧੂ ਮੂਸੇਵਾਲਾ ਦਾ ਜਨਮਦਿਨ ਮਨਾਉਣ ਲਈ। ਇਸ ਦੌਰਾਨ ਪੁੱਤ ਨੂੰ ਯਾਦ ਕਰ ਮਾਤਾ ਚਰਨ ਕੌਰ ਭਾਵੁਕ ਹੋ ਗਈ ਸੀ।”

ਵਾਇਰਲ ਵੀਡੀਓ ਨਾਲ ਜੁੜੀ ਹੋਰ ਪੋਸਟ ਇੱਥੇ ਵੇਖੋ।

ਸਾਡੀ ਹੁਣ ਤੱਕ ਦੀ ਪੜਤਾਲ ਵਿੱਚ ਇਹ ਤਾਂ ਸਾਫ ਹੋਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ, ਬਲਕਿ ਪੁਰਾਣਾ ਹੈ। ਅਸਲ ਵਿਚ ਇਹ ਵੀਡੀਓ ਸਿੱਧੂ ਮੂਸੇਵਾਲਾ ਦੇ ਜਨਮਦਿਨ ਦੇ ਮੌਕੇ ਦਾ ਹੈ, ਜਿਸਨੂੰ ਹੁਣ ਰਾਜਵੀਰ ਜਵੰਦਾ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਵਿਸ਼ਵਾਸ ਨਿਊਜ ਸਵੰਤਨਤਰ ਤੌਰ ‘ਤੇ ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਅਫਸੋਸ ਕਰਨ ਪਹੁੰਚੇ ਸੀ ਜਾ ਨਹੀਂ। ਪਰ ਇਸ ਗੱਲ ਦੀ ਪੁਸ਼ਟੀ ਕਰਦੇ ਹਾਂ ਕਿ ਇਹ ਵੀਡੀਓ ਪੁਰਾਣਾ ਹੈ।

ਅਸੀਂ ਵੀਡੀਓ ਨੂੰ ਲੈ ਕੇ ਰਾਜਵੀਰ ਨਾਲ ਜੁੜੀ ਖਬਰ ਕਵਰ ਕਰਨ ਵਾਲੇ ਮੋਹਾਲੀ ਦੇ ਪੰਜਾਬੀ ਜਾਗਰਣ ਦੇ ਰਿਪੋਰਟਰ ਰਣਜੀਤ ਸਿੰਘ ਰਾਣਾ ਨਾਲ ਗੱਲ ਕੀਤੀ। ਉਨ੍ਹਾਂ ਨੇ ਦੱਸਿਆ ਕੀ ਵੀਡੀਓ ਰਾਜਵੀਰ ਜਵੰਦੇ ਨਾਲ ਜੁੜਿਆ ਨਹੀਂ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਨੂੰ 84 ਹਜਾਰ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਪਤਾ ਲੱਗਿਆ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਵਾਇਰਲ ਕੀਤਾ ਜਾ ਰਿਹਾ ਵੀਡੀਓ ਜੂਨ 2025 ਦਾ ਹੈ, ਜਦੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜਨਮਦਿਨ ਦੇ ਮੌਕੇ ‘ਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਫੈਨਸ ਪਿੰਡ ਮੂਸਾ ਪਹੁੰਚੇ ਸਨ। ਉਸ ਦੌਰਾਨ ਮਾਤਾ ਭਾਵੁਕ ਹੋ ਗਈ ਸੀ। ਹਾਲਾਂਕਿ, ਅਸੀਂ ਸਵਤੰਤਰ ਤੌਰ ‘ਤੇ ਇਸਦੀ ਪੁਸ਼ਟੀ ਨਹੀਂ ਕਰਦੇ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਅਫਸੋਸ ਕਰਨ ਪਹੁੰਚੇ ਸਨ ਜਾ ਨਹੀਂ। ਪਰ ਇਹ ਸਪਸ਼ਟ ਹੈ ਕਿ ਵੀਡੀਓ ਪੁਰਾਣਾ ਹੈ।

  • Claim Review : ਰਾਜਵੀਰ ਜਵੰਦੇ ਦੇ ਘਰ ਪਹੁੰਚੀ ਸਿੱਧੂ ਮੂਸੇ ਵਾਲੇ ਦੇ ਮਾਤਾ ਜੀ
  • Claimed By : FB User- Sarvesh Kumar
  • Fact Check : ਭ੍ਰਮਕ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later