X
X

Fact Check: ਮਿਸ ਪੂਜਾ ਦੇ ਦਿਹਾਂਤ ਨੂੰ ਲੈ ਕੇ ਸੋਸ਼ਲ ਮੀਡਿਆ ‘ਤੇ FAKE ਪੋਸਟ ਵਾਇਰਲ

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਪੰਜਾਬੀ ਗਾਇਕ ਮਿਸ ਪੂਜਾ ਦੀ ਮੌਤ ਨਾਲ ਜੁੜੀ ਪੋਸਟ ਫਰਜ਼ੀ ਹੈ। ਮਿਸ ਪੂਜਾ ਸਹੀ ਸਲਾਮਤ ਹਨ। ਸੋਸ਼ਲ ਮੀਡਿਆ ‘ਤੇ ਗਲਤ ਪੋਸਟ ਵਾਇਰਲ ਕੀਤੀ ਜਾ ਰਹੀ ਹੈ।

  • By: Jyoti Kumari
  • Published: Dec 22, 2025 at 01:17 PM
  • Updated: Dec 22, 2025 at 04:26 PM

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਪੰਜਾਬੀ ਗਾਇਕ ਮਿਸ ਪੂਜਾ ਨੂੰ ਲੈ ਕੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਪੋਸਟ ਵਿੱਚ ਉਨ੍ਹਾਂ ਦੀ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਿਸ ਪੂਜਾ ਦਾ ਦਿਹਾਂਤ ਹੋ ਗਿਆ ਹੈ। ਇਸ ਪੋਸਟ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਕਈ ਯੂਜਰਸ ਇਸ ਦਾਅਵੇ ਨੂੰ ਸੱਚ ਮੰਨ ਕੇ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ। ਮਿਸ ਪੂਜਾ ਪੂਰੀ ਤਰ੍ਹਾਂ ਸਵਸਥ ਹਨ। ਉਨ੍ਹਾਂ ਦੀ ਮੌਤ ਨਾਲ ਸਬੰਧਤ ਵਾਇਰਲ ਪੋਸਟ ਨੂੰ ਸੱਚ ਮੰਨ ਕੇ ਝੂਠੇ ਦਾਅਵਿਆਂ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ ‘Punjab Online’ ਨੇ (ਆਰਕਾਈਵ ਲਿੰਕ) 19 ਦਸੰਬਰ 2025 ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ, “ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ ਮਿਸ ਪੂਜਾ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆਈ ਹੈ ਕਿ ਮਿਸ ਪੂਜਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ਵਾਹਿਗੁਰੂ ਜੀ ਮੇਹਰ ਕਰਨ ਸਭਨਾਂ ਤੇ।।।।।”

ਪੋਸਟ ਉੱਤੇ ਲਿਖਿਆ ਹੋਇਆ ਹੈ: ਪੰਜਾਬੀ ਗਾਇਕੀ ਦੁਨੀਆ ਨੂੰ ਕਰ ਗਏ ਅੱਲਵਿਦਾ
ਨਹੀਂ ਰਹੇ MISS POOJA ਸਾਨੂੰ ਸਦਾ ਲਈ ਵਿਛੋੜਾ ਦੇ ਗਏ।

ਪੜਤਾਲ

ਵਾਇਰਲ ਦਾਅਵੇ ਦੀ ਪੁਸ਼ਟੀ ਲਈ ਅਸੀਂ ਗੂਗਲ ਓਪਨ ਸਰਚ ਟੂਲ ਦੀ ਵਰਤੋਂ ਕੀਤੀ। ਸਾਨੂੰ ਦਾਅਵੇ ਦੀ ਪੁਸ਼ਟੀ ਕਰਨ ਵਾਲੀ ਕੋਈ ਵੀ ਭਰੋਸੇਯੋਗ ਖਬਰ ਨਹੀਂ ਮਿਲੀ। ਪਰ ਸਾਨੂੰ ਕਈ ਨਿਊਜ ਵੈਬਸਾਈਟ ‘ਤੇ ਵਾਇਰਲ ਦਾਅਵੇ ਦੇ ਖੰਡਨ ਨਾਲ ਜੁੜੀ ਖਬਰ ਮਿਲੀ।

ਸਾਨੂੰ ‘punjabi.abplive.com/’ ਦੀ ਵੈਬਸਾਈਟ ‘ਤੇ ਦਾਅਵੇ ਨਾਲ ਜੁੜੀ ਖਬਰ ਮਿਲੀ। 20 ਦਸੰਬਰ 2025 ਨੂੰ ਪ੍ਰਕਾਸ਼ਤ ਖਬਰ ਵਿੱਚ ਦੱਸਿਆ ਗਿਆ,”ਸੋਸ਼ਲ ਮੀਡੀਆ ‘ਤੇ ਆਪਣੀ ਮੌਤ ਦੀ ਖਬਰ ਵਾਇਰਲ ਹੋਣ ਤੋਂ ਬਾਅਦ ਮਿਸ ਪੂਜਾ ਨੇ ਮਜਾਕੀਆਂ ਤਰੀਕੇ ਨਾਲ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਅਤੇ ਦੱਸਿਆ ਕਿ ਇਹ ਖਬਰ ਇੱਕ ਅਫਵਾਹ ਹੈ।

ਸਾਨੂੰ ਦਾਅਵੇ ਨਾਲ ਜੁੜੀ ਖਬਰ ‘ਪੀਟੀਸੀ’ ਦੀ ਵੈਬਸਾਈਟ ‘ਤੇ ਵੀ ਮਿਲੀ। 20 ਦਸੰਬਰ 2025 ਨੂੰ ਪ੍ਰਕਾਸ਼ਤ ਖਬਰ ਵਿੱਚ ਦੱਸਿਆ ਗਿਆ, “ਪੰਜਾਬੀ ਗਾਇਕਾ ਮਿਸ ਪੂਜਾ ਨੇ ਆਪਣੀ ਮੌਤ ਦੀਆਂ ਅਫਵਾਹਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਦੀ ਮੌਤ ਬਾਰੇ ਇੱਕ ਫੇਸਬੁੱਕ ਪੋਸਟ ਸ਼ੇਅਰ ਕੀਤੀ ਗਈ ਸੀ। ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਅਫਵਾਹ ਦਾ ਜਵਾਬ ਦਿੰਦੇ ਹੋਏ ਬਾਲੀਵੁੱਡ ਫਿਲਮ ‘ਵੈਲਕਮ’ ਦਾ ਡਾਇਲਾਗ “ਅਭੀ ਹਮ ਜ਼ਿੰਦਾ ਹੈਂ” ਲਿਖ ਕੇ ਪੋਸਟ ਕੀਤੀ ਹੈ।”

ਮਿਸ ਪੂਜਾ ਨੇ ਆਪਣੇ ਸੋਸ਼ਲ ਮੀਡਿਆ ਹੈਂਡਲ ‘ਤੇ ਵਾਇਰਲ ਦਾਅਵੇ ਦੇ ਖੰਡਨ ਦੀ ਪੋਸਟ ਸ਼ੇਅਰ ਕੀਤੀ ਹੈ। ਪੋਸਟ ਨੂੰ 18 ਦਸੰਬਰ 2025 ਨੂੰ ਸ਼ੇਅਰ ਕੀਤਾ ਗਿਆ ਹੈ।

ਵਾਇਰਲ ਦਾਅਵੇ ਨਾਲ ਜੁੜੀ ਹੋਰ ਰਿਪੋਰਟਸ ਇੱਥੇ ਵੇਖੋ।

ਅਸੀਂ ਪੋਸਟ ਨੂੰ ਲੈ ਕੇ ਪੰਜਾਬੀ ਜਾਗਰਣ ਬਰਨਾਲਾ ਦੇ ਰਿਪੋਰਟਰ ਯਾਦਵਿੰਦਰ ਸਿੰਘ ਭੁੱਲਰ ਨਾਲ ਗੱਲ ਕੀਤੀ। ਉਨ੍ਹਾਂ ਨੇ ਦਾਅਵੇ ਨੂੰ ਫਰਜੀ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ, ਮਿਸ ਪੂਜਾ ਨੇ ਆਪ ਇਸ ਦਾਅਵੇ ਨੂੰ ਖਾਰਜ ਕੀਤਾ ਹੈ। ਉਸ ਤੋਂ ਬਾਅਦ ਉਨ੍ਹਾਂ ਨੇ ਕਈ ਵੀਡੀਓ ਵੀ ਸ਼ੇਅਰ ਕੀਤੇ ਹਨ।

ਅੰਤ ਵਿੱਚ ਅਸੀਂ ਪੋਸਟ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਪੇਜ ਨੂੰ ਸਕੈਨ ਕੀਤਾ। ਪਤਾ ਲੱਗਿਆ ਇਸ ਪੇਜ ਨੂੰ 6 ਲੱਖ 6 ਹਜਾਰ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਪੰਜਾਬੀ ਗਾਇਕ ਮਿਸ ਪੂਜਾ ਦੀ ਮੌਤ ਨਾਲ ਜੁੜੀ ਪੋਸਟ ਫਰਜ਼ੀ ਹੈ। ਮਿਸ ਪੂਜਾ ਸਹੀ ਸਲਾਮਤ ਹਨ। ਸੋਸ਼ਲ ਮੀਡਿਆ ‘ਤੇ ਗਲਤ ਪੋਸਟ ਵਾਇਰਲ ਕੀਤੀ ਜਾ ਰਹੀ ਹੈ।

  • Claim Review : ਮਿਸ ਪੂਜਾ ਦਾ ਦਿਹਾਂਤ ਹੋ ਗਿਆ ਹੈ।
  • Claimed By : FB Page-Punjab Online
  • Fact Check : ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later