Fact Check : ਸਲਮਾਨ ਖਾਨ ਦੇ ਨਿਧਨ ਨੂੰ ਲੈ ਕੇ ਵਾਇਰਲ ਪੋਸਟ ਫਰਜੀ ਹੈ
ਇੱਕ ਪੋਸਟ ਨੂੰ ਸ਼ੇਅਰ ਕਰ ਦਾਅਵਾ ਕੀਤਾ ਗਿਆ ਕਿ ਸਲਮਾਨ ਖਾਨ ਦਾ ਨਿਧਨ ਹੋ ਗਿਆ ਹੈ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਦਾਅਵਾ ਫਰਜ਼ੀ ਨਿਕਲਿਆ। ਸਲਮਾਨ ਖਾਨ ਬਿਲਕੁਲ ਠੀਕ ਹਨ।
- By: Jyoti Kumari
- Published: Jan 7, 2025 at 02:39 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਅਭਿਨੇਤਾ ਸਲਮਾਨ ਖਾਨ ਨਾਲ ਜੁੜੀ ਇੱਕ ਪੋਸਟ ਵਾਇਰਲ ਹੋ ਰਹੀ ਹੈ। ਪੋਸਟ ਵਿੱਚ ਉਨ੍ਹਾਂ ਦੀ ਫੋਟੋ ਲੱਗੀ ਹੋਈ ਹੈ। ਕੁਝ ਯੂਜ਼ਰਸ ਇਸ ਪੋਸਟ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਸਲਮਾਨ ਖਾਨ ਦਾ ਨਿਧਨ ਹੋ ਗਿਆ ਹੈ। ਇਸ ਨੂੰ ਸੱਚ ਮੰਨਦੇ ਹੋਏ ਪ੍ਰਸ਼ੰਸਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜ਼ੀ ਪਾਇਆ ਗਿਆ। ਜਾਂਚ ਵਿੱਚ ਪਤਾ ਲੱਗਾ ਕਿ ਸਲਮਾਨ ਖਾਨ ਦੇ ਨਿਧਨ ਨਾਲ ਸਬੰਧਤ ਦਾਅਵਾ ਇੱਕ ਅਫਵਾਹ ਹੈ। ਲੋਕ ਗਲਤ ਪੋਸਟ ਸ਼ੇਅਰ ਕਰ ਰਹੇ ਹਨ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ ਹਰਜੀਤ ਸਿੰਘ ਨੇ (ਆਰਕਾਈਵ ਲਿੰਕ) 5 ਜਨਵਰੀ ਨੂੰ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ, “ਬਹੁਤ ਦੁਖ ਦੀ ਗਲ ਹੈ ਹੁਣ ਸਲਮਾਨ ਖਾਨ ਸਾਡੇ ਵਿੱਚ ਨਹੀਂ ਰਹੇ ਵਾਹਿਗੁਰੂ ਆਤਮਾ ਨੂੰ ਸ਼ਾਂਤੀ #StarsEverywhere #viralreelsfacebook #StarSender #starseverywherejenniferlawrence Harjit Singh @highlight”

ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ, ਅਸੀਂ ਪਹਿਲਾਂ ਗੂਗਲ ਓਪਨ ਸਰਚ ਟੂਲ ਦੀ ਵਰਤੋਂ ਕੀਤੀ। ਸਾਨੂੰ ਦਾਅਵੇ ਨਾਲ ਜੁੜੀ ਕੋਈ ਖਬਰ ਨਹੀਂ ਮਿਲੀ। ਪਰ ਸਰਚ ਦੌਰਾਨ ਸਾਨੂੰ ਦੈਨਿਕ ਜਾਗਰਣ ਦੀ ਵੈਬਸਾਈਟ ‘ਤੇ ਇੱਕ ਖਬਰ ਮਿਲੀ। 7 ਜਨਵਰੀ 2024 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ,” ਲੌਰੈਂਸ ਬਿਸ਼ਨੋਈ ਗੈਂਗ ਵਲੋਂ ਲਗਾਤਾਰ ਮਿਲ ਰਹੀ ਧਮਕੀਆਂ ਵਿੱਚਕਾਰ ਸਲਮਾਨ ਖਾਨ ਦੀ ਸਿਕਿਉਰਿਟੀ ਵੱਧਾ ਦਿੱਤੀ ਗਈ ਹੈ। ਸਲਮਾਨ ਦੇ ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ ਦੀ ਸਕਿਉਰਿਟੀ ਵਧਾਉਣ ਦੇ ਨਾਲ-ਨਾਲ ਘਰ ਦੇ ਇੱਕ ਹਿੱਸੇ ਨੂੰ ਬੁਲੇਟ ਪਰੂਫ ਕੰਚ ਨਾਲ ਤਿਆਰ ਕੀਤਾ ਜਾ ਰਿਹਾ ਹੈ।”
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸਲਮਾਨ ਖਾਨ ਦੇ ਸੋਸ਼ਲ ਮੀਡੀਆ ਹੈਂਡਲ ਨੂੰ ਚੈੱਕ ਕੀਤਾ। ਸਾਨੂੰ ਸਲਮਾਨ ਖਾਨ ਦੇ ਵੇਰੀਫਾਈਡ ਇੰਸਟਾਗ੍ਰਾਮ ਅਕਾਊਂਟ ‘ਤੇ 6 ਜਨਵਰੀ 2025 ਨੂੰ ਇੰਸਟਾਗ੍ਰਾਮ ਸਟੋਰੀਜ਼ ‘ਤੇ ਪੋਸਟ ਸ਼ੇਅਰ ਕੀਤੀ ਹੋਈ ਮਿਲੀ।
ਅਸੀਂ ਪੋਸਟ ਨੂੰ ਲੈ ਕੇ ਮੁੰਬਈ ਵਿੱਚ ਦੈਨਿਕ ਜਾਗਰਣ ਦੀ ਮੁੱਖ ਸੰਵਾਦਦਾਤਾ ਸਮਿਤਾ ਸ਼੍ਰੀਵਾਸਤਵ ਨਾਲ ਗੱਲ ਕੀਤੀ। ਉਨ੍ਹਾਂ ਨੇ ਵਾਇਰਲ ਦਾਅਵੇ ਨੂੰ ਅਫਵਾਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਲਮਾਨ ਖਾਨ ਨਾਲ ਅਜਿਹਾ ਕੁਝ ਹੋਇਆ ਹੁੰਦਾ ਤਾਂ ਇਹ ਸੁਰਖੀਆਂ ‘ਚ ਹੁੰਦਾ। ਵਾਇਰਲ ਦਾਅਵਾ ਫਰਜ਼ੀ ਹੈ।
ਪਹਿਲਾ ਵੀ ਸਲਮਾਨ ਖਾਨ ਨਾਲ ਜੁੜੀ ਇੱਕ ਪੋਸਟ ਸੋਸ਼ਲ ਮੀਡਿਆ ‘ਤੇ ਵਾਇਰਲ ਹੋਈ ਸੀ। ਸਾਡੀ ਜਾਂਚ ਵਿੱਚ ਪਤਾ ਲੱਗਿਆ ਸੀ ਕਿ ਵੀਡੀਓ ਬੰਗਲਾਦੇਸ਼ ਹਿੰਸਾ ਦਾ ਹੈ ਅਤੇ ਸਲਮਾਨ ਖਾਨ ਨਾਲ ਜੁੜਿਆ ਦਾਅਵਾ ਫਰਜੀ ਹੈ। ਹਿੰਦੀ ਭਾਸ਼ਾ ਦੀ ਫੈਕਟ ਚੈੱਕ ਰਿਪੋਰਟ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ।
ਅੰਤ ਵਿੱਚ ਅਸੀਂ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪਤਾ ਲੱਗਿਆ ਕਿ ਯੂਜ਼ਰ ਨੂੰ ਕਰੀਬ 60 ਹਜਾਰ ਲੋਕ ਫੋਲੋ ਕਰਦੇ ਹਨ।
ਨਤੀਜਾ: ਇੱਕ ਪੋਸਟ ਨੂੰ ਸ਼ੇਅਰ ਕਰ ਦਾਅਵਾ ਕੀਤਾ ਗਿਆ ਕਿ ਸਲਮਾਨ ਖਾਨ ਦਾ ਨਿਧਨ ਹੋ ਗਿਆ ਹੈ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਦਾਅਵਾ ਫਰਜ਼ੀ ਨਿਕਲਿਆ। ਸਲਮਾਨ ਖਾਨ ਬਿਲਕੁਲ ਠੀਕ ਹਨ।
- Claim Review : ਬਹੁਤ ਦੁਖ ਦੀ ਗਲ ਹੈ ਹੁਣ ਸਲਮਾਨ ਖਾਨ ਸਾਡੇ ਵਿੱਚ ਨਹੀਂ ਰਹੇ ਵਾਹਿਗੁਰੂ ਆਤਮਾ ਨੂੰ ਸ਼ਾਂਤੀ
- Claimed By : FB User-Harjit Singh
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











