X
X

Fact Check: ਵਰਿੰਦਰ ਸਿੰਘ ਘੁੰਮਣ ਦੇ ਅੰਤਿਮ ਯਾਤਰਾ ਦੀ ਨਹੀਂ ਹੈ ਇਹ ਵੀਡੀਓ, ਫਰਜੀ ਦਾਅਵਾ ਵਾਇਰਲ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਅੰਤਿਮ ਯਾਤਰਾ ਦਾ ਨਹੀਂ ਹੈ। ਵੀਡੀਓ ਸਾਲ 2025 ਦਾ ਮਹਾਰਾਸ਼ਟਰ ਦਾ ਹੈ, ਜਿਸਨੂੰ ਹੁਣ ਪੰਜਾਬ ਦਾ ਦੱਸ ਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

  • By: Jyoti Kumari
  • Published: Oct 13, 2025 at 05:35 PM
  • Updated: Nov 11, 2025 at 02:26 PM

ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਅਤੇ ਐਕਟਰ ਵਰਿੰਦਰ ਸਿੰਘ ਘੁੰਮਣ ਦਾ ਹਸਪਤਾਲ ਵਿੱਚ ਓਪਰੇਸ਼ਨ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਹੁਣ ਵਰਿੰਦਰ ਘੁੰਮਣ ਦੇ ਅੰਤਿਮ ਸੰਸਕਾਰ ਨਾਲ ਜੋੜਦੇ ਹੋਏ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਲੋਕਾਂ ਦੀ ਭੀੜ ਨੂੰ ਦੇਖਿਆ ਜਾ ਸਕਦਾ ਹੈ। ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਇਸਨੂੰ ਵਰਿੰਦਰ ਘੁੰਮਣ ਦੇ ਅੰਤਿਮ ਯਾਤਰਾ ਦੀ ਦੱਸ ਰਹੇ ਹਨ। ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦੇ ਦੀ ਅੰਤਿਨ ਯਾਤਰਾ ਦਾ ਦੱਸ ਕੇ ਵੀ ਸ਼ੇਅਰ ਕੀਤਾ ਹੈ।

ਵਿਸ਼ਵਾਸ ਨਿਊਜ ਨੇ ਪੜਤਾਲ ਵਿੱਚ ਵਾਇਰਲ ਦਾਅਵੇ ਨੂੰ ਗਲਤ ਪਾਇਆ। ਅਸਲ ਵਿੱਚ ਇਹ ਵੀਡੀਓ ਸਾਲ 2025 ਦਾ ਮਹਾਰਾਸ਼ਟਰ ਦਾ ਹੈ। ਜਿਸਨੂੰ ਹੁਣ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਪੇਜ Malwa official ਨੇ 10 ਅਕਤੂਬਰ 2025 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰ ਲਿਖਿਆ ਹੈ,”ਵਰਿੰਦਰ ਘੁੰਮਣ ਦੀ ਆਖਰੀ ਯਾਤਰਾ ਦੇਖਲੋ।”

ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਜਾਂਚ ਲਈ ਅਸੀਂ ਵੀਡੀਓ ਦੇ ਕੀਫਰੇਮ ਨੂੰ ਗੂਗਲ ਲੈਂਸ ਦੀ ਮੱਦਦ ਨਾਲ ਸਰਚ ਕੀਤਾ। ਸਾਨੂੰ ਵੀਡੀਓ Divya Varhad Marathi ਨਾਮ ਦੇ ਯੂਟਿਊਬ ਚੈਨਲ ‘ਤੇ ਮਿਲਾ। 1 ਅਗਸਤ 2025 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ, ਵੀਡੀਓ ਮਹਾਰਾਸ਼ਟਰਾ ਦੇ ਖਾਮਗਾਂਵ ਦਾ ਹੈ।”

ਸਾਨੂੰ ਵੀਡੀਓ ‘VIDARBHA NEWS 365’ ਦੇ ਅਧਿਕਾਰਕ ਯੂਟਿਊਬ ਚੈਨਲ ‘ਤੇ ਮਿਲਾ। 31 ਜੁਲਾਈ 2025 ਨੂੰ ਅਪਲੋਡ ਵੀਡੀਓ ਨਾਲ ਦੱਸਿਆ ਗਿਆ, ਸ਼੍ਰੀ ਸੰਤ ਗਜਾਨਨ ਮਹਾਰਾਜ ਦੀ ਪਾਲਕੀ ਖਾਮਗਾਂਵ ਤੋਂ ਹੋਈ ਸ਼ੇਗਾਂਵ ਰਵਾਨਾ।”

ਸਾਨੂੰ ਵੀਡੀਓ saidulislam045 ਨਾਮ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਮਿਲਾ। 21 ਸਤੰਬਰ 2025 ਨੂੰ ਸ਼ੇਅਰ ਵੀਡੀਓ ਨਾਲ ਦੱਸਿਆ ਗਿਆ, “ਵੀਡੀਓ ਮਹਾਰਾਸ਼ਟਰ ਦੇ ਖਾਮਗਾਂਵ ਦਾ ਹੈ।”

ਵਾਇਰਲ ਵੀਡੀਓ ਨਾਲ ਜੁੜੀ ਹੋਰ ਪੋਸਟ ਇੱਥੇ ਵੇਖੋ।

ਅਸੀਂ ਵੀਡੀਓ ਨੂੰ ਲੈ ਕੇ ਵਰਿੰਦਰ ਘੁੰਮਣ ਨਾਲ ਜੁੜੀ ਖਬਰ ਕਵਰ ਕਰਨ ਵਾਲੇ ਜਲੰਧਰ ਵਿੱਚ ਦੈਨਿਕ ਜਾਗਰਣ ਦੇ ਸੀਨੀਅਰ ਰਿਪੋਰਟਰ ਕਮਲ ਕਿਸ਼ੋਰ ਨਾਲ ਗੱਲ ਕੀਤੀ। ਉਨ੍ਹਾਂ ਨੇ ਦੱਸਿਆ ਕੀ ਵੀਡੀਓ ਵਰਿੰਦਰ ਘੁੰਮਣ ਦੀ ਅੰਤਿਮ ਯਾਤਰਾ ਦਾ ਨਹੀਂ ਹੈ। ਇਹ ਵੀਡੀਓ ਕਿਸੇ ਹੋਰ ਥਾਂ ਦਾ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਗਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਇਸ ਪੇਜ ਨੂੰ 2 ਲੱਖ 36 ਹਜਾਰ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਅੰਤਿਮ ਯਾਤਰਾ ਦਾ ਨਹੀਂ ਹੈ। ਵੀਡੀਓ ਸਾਲ 2025 ਦਾ ਮਹਾਰਾਸ਼ਟਰ ਦਾ ਹੈ, ਜਿਸਨੂੰ ਹੁਣ ਪੰਜਾਬ ਦਾ ਦੱਸ ਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

  • Claim Review : ਵਰਿੰਦਰ ਘੁੰਮਣ ਦੇ ਅੰਤਿਮ ਯਾਤਰਾ ਦਾ ਵੀਡੀਓ।
  • Claimed By : ਫੇਸਬੁੱਕ ਪੇਜ -Malwa official
  • Fact Check : ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later