ਦਿਲਜੀਤ ਦੋਸਾਂਝ ਨੂੰ ਲੈ ਕੇ ਵਾਇਰਲ ਹੋਏ ਦਾਅਵਿਆਂ ਦਾ ਸੱਚ, ਪੜ੍ਹੋ ਰਿਪੋਰਟ
ਦਿਲਜੀਤ ਦੋਸਾਂਝ ਦੀ ਫਿਲਮ 'ਸਰਦਾਰ ਜੀ 3' ਸੁਰਖੀਆਂ ਵਿੱਚ ਹੈ। ਇਸ ਦੌਰਾਨ ਬਹੁਤ ਸਾਰੇ ਦਾਅਵੇ ਵਾਇਰਲ ਹੋਏ ਹਨ, ਜਿਹਨਾਂ ਦੀ ਸੱਚਾਈ ਇਸ ਰਿਪੋਰਟ ਵਿੱਚ ਪੜ੍ਹੀ ਜਾ ਸਕਦੀ ਹੈ।
- By: Jyoti Kumari
- Published: Jul 14, 2025 at 06:00 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਆਪਣੀ ਹਾਲੀਆ ਰਿਲੀਜ਼ ਫਿਲਮ ‘ਸਰਦਾਰ ਜੀ 3’ ਨੂੰ ਲੈ ਸੁਰਖੀਆਂ ਵਿਚ ਹਨ। ਇਸ ਫਿਲਮ ਦਾ ਵਿਰੋਧ ਟ੍ਰੇਲਰ ਰਿਲੀਜ਼ ਹੋਣ ਦੇ ਬਾਅਦ ਹੀ ਸ਼ੁਰੂ ਹੋ ਗਿਆ ਸੀ। ਕਿਉਂਕਿ ਇਸ ਫਿਲਮ ਵਿੱਚ ਦਿਲਜੀਤ ਦੇ ਨਾਲ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਜਰ ਆ ਰਹੀ ਹੈ। ਭਾਰਤ ਅਤੇ ਪਾਕਿਸਤਾਨ ਦਰਮਿਆਨ ਚਲ ਰਹੇ ਤਣਾਅ ਵਿਚਕਾਰ ਫਿਲਮ ਨੂੰ ਲੈ ਕੇ ਉਠੇ ਵਿਵਾਦ ਕਾਰਨ ਫਿਲਮ ਨੂੰ ਭਾਰਤ ਵਿੱਚ ਰਿਲੀਜ ਨਹੀਂ ਕੀਤਾ ਗਿਆ ਹੈ। ਹਾਲਾਂਕਿ, ‘ਸਰਦਾਰ ਜੀ 3’ ਹੋਰਨਾਂ ਦੇਸ਼ਾਂ ਵਿੱਚ ਰਿਲੀਜ ਹੋ ਗਈ ਹੈ।
ਇਸੇ ਦੌਰਾਨ ਸੋਸ਼ਲ ਮੀਡਿਆ ‘ਤੇ ਕਈ ਦਾਅਵੇ ਵਾਇਰਲ ਹੋਏ। ਜਿਹਨਾਂ ਦੀ ਜਾਂਚ ਵਿਸ਼ਵਾਸ ਨਿਊਜ ਨੇ ਕੀਤੀ ਅਤੇ ਉਹ ਗੁੰਮਰਾਹਕੁੰਨ ਨਿਕਲੇ। ਪਹਿਲਾ ਵੀ ਦਿਲਜੀਤ ਨੂੰ ਲੈ ਕੇ ਕਈ ਫਰਜੀ ਅਤੇ ਗੁਮਰਾਹਕੁੰਨ ਦਾਅਵੇ ਵਾਇਰਲ ਹੋਏ ਸੀ। ਜਿਹਨਾਂ ਦੀ ਜਾਂਚ ਵਿਸ਼ਵਾਸ ਨਿਊਜ ਨੇ ਕੀਤੀ ਹੈ। ਅੱਜ ਤੁਹਾਨੂੰ ਦਿਲਜੀਤ ਦੋਸਾਂਝ ਨਾਲ ਜੁੜੇ ਅਜਿਹੇ ਕੁਝ ਦਾਅਵਿਆਂ ਬਾਰੇ ਦੱਸਣ ਜਾ ਰਹੇ ਹਨ।
ਪਹਿਲੀ ਪੋਸਟ :
ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰ ਜੀ 3’ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋਇਆ, ਜਿਸ ਵਿੱਚ ਉਨ੍ਹਾਂ ਨੂੰ ਕਰੀਨਾ ਕਪੂਰ, ਕ੍ਰਿਤੀ ਸੈਨਨ ਅਤੇ ਰੀਆ ਕਪੂਰ ਨਾਲ ਗੱਲ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਅਸਲ ਵਿੱਚ ਦਿਲਜੀਤ ਦੋਸਾਂਝ ਦਾ ਇਹ ਵੀਡੀਓ ਸਾਲ 2024 ਦਾ ਹੈ, ਜਦੋਂ ਉਹ ਫਿਲਮ ‘ਕਰੂ’ ਦੀ ਰਿਲੀਜ ਤੋਂ ਪਹਿਲਾ ਫਿਲਮ ਦੇ ਕਲਾਕਾਰਾਂ ਨਾਲ ਇੰਸਟਾਗ੍ਰਾਮ ‘ਤੇ ਲਾਈਵ ਹੋਏ ਸੀ। ਲੋਕ ਉਸੇ ਪੁਰਾਣੇ ਵੀਡੀਓ ਨੂੰ ਹੁਣ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ।
ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ:
ਦੁੱਜੀ ਪੋਸਟ :
ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰ ਜੀ 3’ ਦਾ ਲੋਕ ਵਿਰੋਧ ਕਰ ਰਹੇ ਹਨ। ਇਸ ਨਾਲ ਜੋੜਦੇ ਹੋਏ ਇੱਕ ਵੀਡੀਓ ਵਾਇਰਲ ਕੀਤਾ ਗਿਆ,ਜਿਸ ਵਿੱਚ ਕੁਝ ਲੋਕਾਂ ਨੂੰ ਦਿਲਜੀਤ ਦੋਸਾਂਝ ਦੀਆਂ ਤਸਵੀਰਾਂ ‘ਤੇ ਸਫੇਦ ਰੰਗ ਕਰਦੇ ਨਜਰ ਆ ਰਹੇ ਹਨ। ਵੀਡੀਓ ਨੂੰ ਹਾਲੀਆ ਦੱਸ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਫਿਲਮ ਕਰਨ ‘ਤੇ ਦਿਲਜੀਤ ਦੇ ਵਿਰੋਧ ਵਿੱਚ ਉਨ੍ਹਾਂ ਦੀਆਂ ਤਸਵੀਰਾਂ ਨੂੰ ਰੰਗ ਕਰ ਹਟਾਇਆ ਜਾ ਰਿਹਾ ਹੈ।
ਵਿਸ਼ਵਾਸ ਨਿਊਜ ਨੇ ਆਪਣੀ ਪੜਤਾਲ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਅਸਲ ਵਿੱਚ ਵਾਇਰਲ ਕੀਤਾ ਜਾ ਰਿਹਾ ਵੀਡੀਓ ਪੁਰਾਣਾ ਹੈ, ਜਦੋਂ ਲੁਧਿਆਣਾ ਵਿੱਚ ਹੋਏ ਇੱਕ ਸ਼ੋਅ ਤੋਂ ਪਹਿਲਾ ਦਿਲਜੀਤ ਦੋਸਾਂਝ ਦੀ ਟੀਮ ਨੇ ਫਿਰੋਜ਼ਪੁਰ ਰੋਡ ‘ਤੇ ਬਣੇ ਪਿੱਲਰਾਂ ‘ਤੇ ਤਸਵੀਰਾਂ ਬਣਾਈ ਸੀ ਅਤੇ ਸਲੋਗਨ ਲਿਖੇ ਗਏ ਸਨ। ਇਸ ਸੰਬੰਧ ਵਿੱਚ ਨੈਸ਼ਨਲ ਹਾਈਵੇ ਅਥਾਰਟੀ ਤੋਂ ਕੋਈ ਮਨਜੂਰੀ ਨਹੀਂ ਲਈ ਗਈ ਸੀ। ਸ਼ੋਅ ਦੇ ਇੱਕ ਹਫਤੇ ਬਾਅਦ ਇਹਨਾਂ ਤਸਵੀਰਾਂ ਨੂੰ ਸਫੇਦ ਰੰਗ ਕਰ ਹਟਾ ਦਿੱਤਾ ਗਿਆ ਸੀ।
ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ:
ਤਿੱਜੀ ਪੋਸਟ
ਗਾਇਕ ਅਤੇ ਐਕਟਰ ਦਿਲਜੀਤ ਦੋਸਾਂਝ ਦਾ ਫਿਲਮ ‘ਸਰਦਾਰ ਜੀ 3’ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਵਿਵਾਦ ਨਾਲ ਜੋੜਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਇਆ, ਜਿਸ ਵਿੱਚ ਉਨ੍ਹਾਂ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਪਰਵਾਹ ਨਹੀਂ ਹੈ ਕਿ ਉਨ੍ਹਾਂ ਨੂੰ ਬਾਲੀਵੁੱਡ ਵਿਚ ਕੰਮ ਮਿਲੇਗਾ ਜਾਂ ਨਹੀਂ। ਨਾਲ ਹੀ, ਉਹ ਇਹ ਵੀ ਕਹਿੰਦੇ ਦਿੱਖ ਰਹੇ ਹੈ ਕਿ ਉਨ੍ਹਾਂ ਨੂੰ ਬਾਲੀਵੁੱਡ ਵਿੱਚ ਕੰਮ ਕਰਨ ਵਿੱਚ ਕੋਈ ਦਿਲਚਸਪੀ ਨਹੀਂ ਹੈ। ਸੋਸ਼ਲ ਮੀਡੀਆ ਤੇ, ਕੁਝ ਲੋਕਾਂ ਨੇ ਇਸ ਵੀਡੀਓ ਨੂੰ ‘ਸਰਦਾਰ ਜੀ 3’ ਫਿਲਮ ਦੇ ਵਿਵਾਦ ਨਾਲ ਜੋੜ ਕੇ ਸ਼ੇਅਰ ਕੀਤਾ।
ਵਿਸ਼ਵਾਸ ਨਿਊਜ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਇਹ ਦਾਅਵਾ ਗਲਤ ਹੈ। ਅਸਲ ਵਿੱਚ ਦਿਲਜੀਤ ਦਾ ਇਹ ਵੀਡੀਓ 2021 ਦੇ ਇੱਕ ਇੰਟਰਵਿਊ ਦਾ ਹੈ।
ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ:
ਚੌਥੀ ਪੋਸਟ
ਜਿਵੇਂ ਕਿ ਅਸੀਂ ਤੁਹਾਨੂੰ ਦੱਸਿਆ ਕਿ ਇਸ ਤੋਂ ਪਹਿਲਾ ਵੀ ਦਿਲਜੀਤ ਦੋਸਾਂਝ ਨੂੰ ਕੇ ਲੈ ਕਈ ਦਾਅਵੇ ਵਾਇਰਲ ਹੋਏ ਹਨ। ਅਜਿਹਾ ਹੀ ਇੱਕ ਦਾਅਵਾ, ਜਿਸ ਵਿੱਚ ਉਨ੍ਹਾਂ ਨੂੰ ਯੂਪੀ ਸਰਕਾਰ ਦੀ ਪ੍ਰਸ਼ੰਸਾ ਕਰਦੇ ਸੁਣਿਆ ਜਾ ਸਕਦਾ ਹੈ ਵਾਇਰਲ ਹੋਇਆ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਗਿਆ ਕਿ ਦਿਲਜੀਤ ਨੇ ਮਹਾਕੁੰਭ ਨੂੰ ਲੈ ਕੇ ਯੂਪੀ ਪ੍ਰਸ਼ਾਸਨ ਦੀ ਪ੍ਰਸ਼ੰਸਾ ਕੀਤੀ ਹੈ।
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਗਿਆ ਕਿ ਇਹ ਦਾਅਵਾ ਗਲਤ ਹੈ। ਅਸਲ ਵਿੱਚ ਦਿਲਜੀਤ ਨੇ ਮਹਾਕੁੰਭ ਦੇ ਇੰਤਜਾਮਾਂ ਨੂੰ ਲੈ ਕੇ ਨਹੀਂ, ਬਲਕਿ ਲਖਨਊ ਵਿਚ ਹੋਏ ਆਪਣੇ ਸ਼ੋਅ ਦੇ ਲਈ ਯੂਪੀ ਪ੍ਰਸ਼ਾਸਨ ਦੀ ਪ੍ਰਸ਼ੰਸਾ ਕੀਤੀ ਸੀ। ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਗਿਆ ਸੀ।
ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ:
ਪੰਜਵੀਂ ਪੋਸਟ
ਦਿਲਜੀਤ ਦੋਸਾਂਝ ਦੇ ਨਾਮ ‘ਤੇ ਇੱਕ ਟਵੀਟ ਦਾ ਸਕ੍ਰੀਨਸ਼ੋਟ ਵਾਇਰਲ ਹੋਇਆ ਸੀ, ਜਿਸ ‘ਚ ਲਿਖਿਆ ਸੀ ਕਿ, ”ਕਾਸ਼ ਕਿਸਾਨਾਂ ਵਾਂਗ ਜੇਕਰ ਪੜ੍ਹੇ-ਲਿਖੇ ਲੋਕ ਵੀ ਸੜਕਾਂ ਤੇ ਆ ਜਾਂਦੇ ਤਾਂ ਨਾ ਏਅਰਪੋਰਟ ਵਿਕਦਾ, ਨਾ ਰੇਲਵੇ ਸਟੇਸ਼ਨ, ਨਾ ਨੌਕਰੀ ਜਾਂਦੀ, ਨਾ ਜੀਡੀਪੀ ਗਿਰਦੀ।” ਦਾਅਵਾ ਕੀਤਾ ਗਿਆ ਕਿ ਇਹ ਟਵੀਟ ਦਿਲਜੀਤ ਦੁਸਾਂਝ ਨੇ ਕੀਤਾ ਹੈ।
ਪਰ ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਦਾਅਵੇ ਨੂੰ ਗਲਤ ਪਾਇਆ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਟਵੀਟ ਦਿਲਜੀਤ ਨੇ ਨਹੀਂ ਕੀਤਾ। ਲੋਕ ਉਨ੍ਹਾਂ ਦੇ ਨਾਮ ‘ਤੇ ਬਣੇ ਫੇਕ ਅਕਾਊਂਟ ਦੇ ਟਵੀਟ ਨੂੰ ਅਸਲੀ ਸਮਝ ਕੇ ਸ਼ੇਅਰ ਕਰ ਰਹੇ ਸਨ।
ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ:
ਵਿਸ਼ਵਾਸ ਨਿਊਜ ਦੀ ਵੈੱਬਸਾਈਟ ‘ਤੇ ਅਜਿਹੇ ਕਈ ਫਰਜੀ ਅਤੇ ਗੁਮਰਾਹਕੁੰਨ ਦਾਅਵਿਆਂ ਦੀ ਫੈਕਟ ਚੈੱਕ ਰਿਪੋਰਟ ਪੜ੍ਹੀ ਜਾ ਸਕਦੀ ਹੈ।
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











