ਪਹਿਲਗਾਮ ਅੱਤਵਾਦੀ ਹਮਲੇ ਅਤੇ ‘ਓਪਰੇਸ਼ਨ ਸਿੰਦੂਰ’ ਨਾਲ ਜੋੜ ਕੇ ਵਾਇਰਲ ਹੋਏ ਇਹ ਫਰਜੀ ਅਤੇ ਗੁਮਰਾਹਕੁੰਨ ਦਾਅਵੇ, ਪੜ੍ਹੋ ਰਿਪੋਰਟ
ਪਹਿਲਗਾਮ ਅੱਤਵਾਦੀ ਹਮਲੇ ਅਤੇ 'ਓਪਰੇਸ਼ਨ ਸਿੰਦੂਰ' ਨਾਲ ਜੋੜ ਕੇ ਸੋਸ਼ਲ ਮੀਡਿਆ 'ਤੇ ਕਈ ਫਰਜੀ ਅਤੇ ਗੁਮਰਾਹਕੁੰਨ ਦਾਅਵੇ ਵਾਇਰਲ ਕੀਤੇ ਗਏ। ਜਿਸ ਦੀ ਪੜਤਾਲ ਨੂੰ ਇਸ ਰਿਪੋਰਟ ਵਿੱਚ ਪੜ੍ਹਿਆ ਜਾ ਸਕਦਾ ਹੈ।
- By: Jyoti Kumari
- Published: May 21, 2025 at 06:00 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)।22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਸੈਨਾ ਨੇ ‘ਓਪਰੇਸ਼ਨ ਸਿੰਧੂਰ’ ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ (ਪੀਓਕੇ) ਦੇ ਨੌ ਅੱਤਵਾਦੀ ਠਿਕਾਣਿਆਂ ‘ਤੇ ਹਮਲਾ ਕੀਤਾ ਸੀ। ‘ਓਪਰੇਸ਼ਨ ਸਿੰਦੂਰ’ ਦੇ ਤਹਿਤ ਕੀਤੀ ਗਈ ਕਾਰਵਾਈ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਸਿਜਫ਼ਾਇਰ ਦਾ ਐਲਾਨ ਕੀਤਾ ਗਿਆ।
ਇਸ ਦੌਰਾਨ ਕਦੇ ਕਿਸੇ ਹੋਰ ਦੇਸ਼ ਦੇ ਵੀਡੀਓ ਨੂੰ ਪਹਿਲਗਾਮ ਜਾਂ ‘ਓਪਰੇਸ਼ਨ ਸਿੰਦੂਰ’ ਨਾਲ ਜੋੜ ਕੇ ਵਾਇਰਲ ਕੀਤਾ ਗਿਆ, ਕਦੇ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਗਿਆ। ਕਈ ਵੀਡੀਓ ਅਜਿਹੇ ਸੀ, ਜਿਸ ਵਿੱਚ ਭਿਆਨਕ ਅੱਗ ਲੱਗੀ ਨਜਰ ਆਈ ਅਤੇ ਦਾਅਵਾ ਕੀਤਾ ਗਿਆ ਕਿ ਇਹ ਹਮਲੇ ਦਾ ਵੀਡੀਓ ਹੈ। ਪਰ ਇਹ ਸਾਰੇ ਦਾਅਵੇ ਭ੍ਰਮ ਫੈਲਾਉਣ ਦੇ ਉਦੇਸ਼ ਨਾਲ ਸਾਂਝੇ ਕੀਤੇ ਗਏ। ਅੱਜ ਅਸੀਂ ਤੁਹਾਨੂੰ ਅਜਿਹੇ ਕੁਝ ਦਾਅਵਿਆਂ ਬਾਰੇ ਦੱਸਣ ਜਾ ਰਹੇ ਹੈ, ਜਿਹਨਾਂ ਦੀ ਪੜਤਾਲ ਵਿਸ਼ਵਾਸ ਨਿਊਜ ਨੇ ਕੀਤੀ ਹੈ।
ਪਹਿਲੀ ਪੋਸਟ
ਪਹਿਲਗਾਮ ਹਮਲੇ ਦੇ ਬਾਅਦ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਕੀਤਾ ਗਿਆ, ਜਿਸ ਵਿੱਚ ਇੱਕ ਇਮਾਰਤ ਨੂੰ ਧਮਾਕੇ ਦੇ ਬਾਅਦ ਢਹਿੰਦੇ ਹੋਏ ਦੇਖਿਆ ਜਾ ਸਕਦਾ ਹੈ। ਕੁਝ ਯੂਜ਼ਰਸ ਨੇ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਕਿ ਧਮਾਕੇ ਦਾ ਇਹ ਵੀਡੀਓ ਪਾਕਿਸਤਾਨ ਦਾ ਹੈ।
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਅਸਲ ਵਿੱਚ ਇਹ ਵੀਡੀਓ ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਸਾਲ 2024 ਵਿੱਚ ਹੋਏ ਹਮਲੇ ਦਾ ਹੈ, ਜਿਸਨੂੰ ਪਾਕਿਸਤਾਨ ਦਾ ਦੱਸ ਕੇ ਸ਼ੇਅਰ ਕੀਤਾ ਗਿਆ ਸੀ।
ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ:
ਦੁੱਜੀ ਪੋਸਟ
ਭਾਰਤ-ਪਾਕਿਸਤਾਨ ਤਨਾਵ ਨਾਲ ਜੋੜ ਕੇ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋਇਆ, ਜਿਸ ਵਿੱਚ ਭਿਆਨਕ ਅੱਗ ਲੱਗੀ ਦੇਖੀ ਜਾ ਸਕਦੀ ਹੈ। ਯੂਜ਼ਰਸ ਨੇ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਕਿ ਇਹ ਵੀਡੀਓ ਲੁਧਿਆਣਾ ਵਿੱਚ ਹੋਏ ਹਮਲੇ ਦਾ ਹੈ।
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਅਸਲ ਵਿੱਚ ਇਹ ਵੀਡੀਓ ਮਾਰਚ 2025 ਦਾ ਹੈ, ਜਦੋਂ ਲੁਧਿਆਣਾ ਦੇ ਸਰਾਭਾ ਨਗਰ ਵਿਚ ਇੱਕ ਗੋਦਾਮ ਵਿੱਚ ਅੱਗ ਲੱਗ ਗਈ ਸੀ। ਉਸੇ ਵੀਡੀਓ ਨੂੰ ਹੁਣ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ:
ਤੀਜੀ ਪੋਸਟ
ਸੋਸ਼ਲ ਮੀਡਿਆ ‘ਤੇ ਇੱਕ ਯੂਜ਼ਰਸ ਨੇ ਇੱਕ ਵੀਡੀਓ ਕਲਿਪ ਨੂੰ ਸ਼ੇਅਰ ਕਰ ਦਾਅਵਾ ਕੀਤਾ ਕਿ ਇਹ ਵੀਡੀਓ ਰਾਜਸਥਾਨ ਦੇ ਜੈਸਲੇਮੇਰ ਦਾ ਹੈ, ਜਿੱਥੇ ਭਾਰਤੀ ਸੈਨਾ ਨੇ ਦੇਸ਼ ਦੀ ਸੀਮਾ ‘ਤੇ ਘੁਸਪੈਠ ਕਰ ਰਹੇ ਪਾਕਿਸਤਾਨੀ ਸੈਨਿਕਾਂ ਅਤੇ ਅੱਤਵਾਦੀਆਂ ਨੂੰ ਭਜਾਇਆ ।
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗਲਤ ਪਾਇਆ। ਅਸਲ ਵਿੱਚ ਇਹ ਵੀਡੀਓ ਸਾਲ 2024 ਦਾ ਹੈ, ਜਦੋਂ ਬਲੋਚਿਸਤਾਨ ਦੇ ਲੋਕ ਗਵਾਦਰ ਪੋਰਟ ਵਿੱਚ ਇੱਕ ਰਾਸ਼ਟਰ ਸੰਮੇਲਨ ਵਿੱਚ ਭਾਗ ਲੈਣ ਲਈ ਜਾ ਰਹੇ ਸਨ। ਇਸ ਦੌਰਾਨ ਪਾਕਿਸਤਾਨੀ ਸੈਨਾ ਨੇ ਲੋਕਾਂ ‘ਤੇ ਹਮਲਾ ਕਰ ਦਿੱਤਾ ਸੀ। ਉਸੇ ਵੀਡੀਓ ਨੂੰ ਹੁਣ ਜੈਸਲਮੇਰ ਦੇ ਨਾਮ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ:
ਚੌਥੀ ਪੋਸਟ
ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੋਸ਼ਲ ਮੀਡਿਆ ‘ਤੇ ਇੱਕ ਪੋਸਟ ਵਾਇਰਲ ਕੀਤੀ ਗਈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ ਦੇ ਹਮਲੇ ਵਿੱਚ ਮਾਨਸਾ ਪਿੰਡ ਦਾ ਸੈਨਿਕ ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋ ਗਿਆ, ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਵਿਸ਼ਵਾਸ ਨਿਊਜ ਨੇ ਪੜਤਾਲ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਦਰਅਸਲ, ਅਮ੍ਰਿਤਪਾਲ ਸਿੰਘ ਨੇ ਅਕਤੂਬਰ 2023 ਵਿਚ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਸੀ। ਉਸੀ ਪੁਰਾਣੀ ਘਟਨਾ ਅਤੇ ਮ੍ਰਿਤ ਫੌਜੀ ਦੀ ਤਸਵੀਰ ਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਗਿਆ।
ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ:
ਪੰਜਵੀਂ ਪੋਸਟ
ਓਪਰੇਸ਼ਨ ਸਿੰਦੂਰ’ ਦੇ ਤਹਿਤ ਕੀਤੀ ਗਈ ਕਾਰਵਾਈ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਸਿਜਫ਼ਾਇਰ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਗਿਆ, ਜਿਸ ਵਿੱਚ ਭਿਆਨਕ ਅੱਗ ਅਤੇ ਅਸਮਾਨ ‘ਚ ਕਾਲੇ ਧੁਆਂ ਦੇਖਿਆ ਜਾ ਸਕਦਾ ਹੈ। ਯੂਜ਼ਰਸ ਨੇ ਇਸ ਵੀਡੀਓ ਨੂੰ ਰਾਜਸਥਾਨ ਹਮਲੇ ਦਾ ਦੱਸ ਕੇ ਸ਼ੇਅਰ ਕੀਤਾ।
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਫਰਜੀ ਪਾਇਆ। ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਜਾ ਰਿਹਾ ਵੀਡੀਓ ਰਾਜਸਥਾਨ ਦਾ ਹੀ ਹੈ, ਪਰ ਇਹ ਵੀਡੀਓ ਕਿਸੇ ਹਮਲੇ ਦਾ ਨਹੀਂ ਹੈ। ਇਹ ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਇੱਕ ਕੈਮੀਕਲ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਦਾ ਹੈ। ਜਿਸਨੂੰ ਹੁਣ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ:
ਵਿਸ਼ਵਾਸ ਨਿਊਜ ਦੀ ਵੈੱਬਸਾਈਟ ‘ਤੇ ਅਜਿਹੀ ਕਈ ਦਾਅਵਿਆਂ ਨਾਲ ਜੁੜੀ ਫੈਕਟ ਚੈੱਕ ਰਿਪੋਰਟ ਨੂੰ ਪੜ੍ਹਿਆ ਜਾ ਸਕਦਾ ਹੈ।
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











