X
X

ਭਾਰਤ ਵਿੱਚ ਹੜ੍ਹ ਅਤੇ ਆਪਦਾ ਵਿੱਚਕਾਰ ਵਾਇਰਲ ਹੋਏ ਦਾਅਵਿਆਂ ਦੀ ਸੱਚਾਈ, ਪੜ੍ਹੋ ਰਿਪੋਰਟ

ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਲੋਕਾਂ ਲਈ ਆਫ਼ਤ ਬਣ ਗਈ ਹੈ। ਮੀਂਹ ਕਾਰਨ ਕਈ ਥਾਵਾਂ ਤੇ ਬੱਦਲ ਫੱਟਣ ਦੀ ਅਤੇ ਬਹੁਤ ਸਾਰੀਆਂ ਥਾਵਾਂ ਤੇ ਭੁਸਖਲਨ ਦੀਆਂ ਖਰਾਬ ਸਾਹਮਣੇ ਆ ਰਹੀਆਂ ਹਨ। ਜਿਸ ਕਾਰਣ ਲੋਕਾਂ ਦਾ ਹਾਲ ਬੇਹਾਲ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਬਹੁਤ ਸਾਰੇ ਦਾਅਵੇ ਵੀ ਵਾਇਰਲ ਹੋ ਰਹੇ ਹਨ।

  • By: Jyoti Kumari
  • Published: Jul 31, 2025 at 05:12 PM
  • Updated: Jul 31, 2025 at 05:54 PM

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਲੋਕਾਂ ਲਈ ਆਫ਼ਤ ਬਣ ਗਈ ਹੈ। ਮੀਂਹ ਕਾਰਨ ਕਈ ਥਾਵਾਂ ਤੇ ਬੱਦਲ ਫੱਟਣ ਦੀ ਅਤੇ ਬਹੁਤ ਸਾਰੀਆਂ ਥਾਵਾਂ ਤੇ ਭੁਸਖਲਨ ਦੀਆਂ ਖਰਾਬ ਸਾਹਮਣੇ ਆ ਰਹੀਆਂ ਹਨ। ਜਿਸ ਕਾਰਣ ਲੋਕਾਂ ਦਾ ਹਾਲ ਬੇਹਾਲ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਬਹੁਤ ਸਾਰੇ ਦਾਅਵੇ ਵੀ ਵਾਇਰਲ ਹੋ ਰਹੇ ਹਨ। ਜਿਹਨਾਂ ਵਿੱਚੋਂ ਕਈ ਵੀਡੀਓ ਕਿਸੇ ਹੋਰ ਥਾਂ ਦੇ ਹਨ ਅਤੇ ਕਈ ਵੀਡੀਓ ਪੁਰਾਣੇ ਹੈ। ਜਿਹਨਾਂ ਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਹੜ੍ਹਾਂ ਦੇ ਬਹੁਤ ਸਾਰੇ ਏਆਈ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਸ ਹੋ ਰਹੇ ਹਨ।

ਵਿਸ਼ਵਾਸ ਨਿਊਜ ਨੇ ਸਮੇਂ-ਸਮੇਂ ‘ਤੇ ਅਜਿਹੇ ਬਹੁਤ ਸਾਰੇ ਦਾਅਵਿਆਂ ਦੀ ਜਾਂਚ ਕੀਤੀ ਹੈ। ਇਸ ਰਿਪੋਰਟ ਵਿੱਚ ਅਸੀਂ ਅਜਿਹੇ ਕੁਝ ਦਾਅਵਿਆਂ ਬਾਰੇ ਦੱਸਾਂਗੇ।

ਪਹਿਲੀ ਪੋਸਟ :

ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਹੜ੍ਹ ਵਿੱਚ ਗੱਡੀਆਂ ਨੂੰ ਰੁੜਦੇ ਹੋਏ ਦੇਖਿਆ ਜਾ ਸਕਦਾ ਹੈ। ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਇਹ ਵੀਡੀਓ ਉੱਤਰਾਖੰਡ ਦਾ ਹੈ।

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿਚ ਪਾਇਆ ਕਿ ਵਾਇਰਲ ਦਾਅਵਾ ਗਲਤ ਹੈ। ਵਾਇਰਲ ਵੀਡੀਓ ਮੈਕਸੀਕੋ ਦਾ ਹੈ। ਵੀਡੀਓ ਨੂੰ ਉੱਤਰਾਖੰਡ ਦਾ ਦੱਸ ਕੇ ਗੁਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਦਾ ਭਾਰਤ ਨਾਲ ਕੋਈ ਸੰਬੰਧ ਨਹੀਂ ਹੈ।

ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ:

ਦੁੱਜੀ ਪੋਸਟ :

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਨੇ ਬਹੁਤ ਤਬਾਹੀ ਮਚਾਈ ਹੈ। ਕਈ ਥਾਵਾਂ ‘ਤੇ ਬੱਦਲ ਫਟ ਗਏ ਅਤੇ ਹੜ ਆ ਗਿਆ ਹੈ। ਮੀਂਹ ਕਾਰਨ ਲੋਕਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਹੁਣ ਇਸ ਨਾਲ ਜੋੜਦੇ ਹੋਏ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਅਚਾਨਕ ਪਾਣੀ ਦਾ ਤੇਜ ਬਹਾਵ ਆਉਂਦਾ ਹੈ ਅਤੇ ਘਰ ਅਤੇ ਰੁੱਖ ਪਾਣੀ ਵਿੱਚ ਬਹਿ ਜਾਂਦੇ ਹੈ। ਵੀਡੀਓ ਨੂੰ ਕੁਝ ਯੂਜ਼ਰਸ ਹਿਮਾਚਲ ਦਾ ਦੱਸ ਕੇ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿਚ ਵਾਇਰਲ ਦਾਅਵੇ ਨੂੰ ਗਲਤ ਪਾਇਆ। ਵਾਇਰਲ ਵੀਡੀਓ ਚੀਨ ‘ਚ ਜੁਲਾਈ 2025 ਵਿੱਚ ਹੋਏ ਭੂਸਖਲਨ ਦਾ ਹੈ। ਜਿਸਨੂੰ ਹੁਣ ਹਿਮਾਚਲ ਦਾ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ:

ਤਿੱਜੀ ਪੋਸਟ

ਦੇਸ਼ ਦੇ ਕਈ ਹਿਸਿਆਂ ਵਿੱਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਜੋੜਦੇ ਹੋਏ ਸੋਸ਼ਲ ਮੀਡਿਆ ‘ਤੇ ਕਈ ਫਰਜੀ ਅਤੇ ਗੁਮਰਾਹਕੁੰਨ ਦਾਅਵੇ ਵੀ ਵਾਇਰਲ ਕੀਤੇ ਜਾ ਰਹੇ ਹਨ। ਅਜਿਹਾ ਹੀ ਹੜ ਦਾ ਇੱਕ ਵੀਡੀਓ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕੁਝ ਲੋਕਾਂ ਨੂੰ ਮਰੀਜਾਂ ਅਤੇ ਲੋਕਾਂ ਨੂੰ ਟ੍ਰੈਕਟਰ ਟਰਾਲੀਆਂ ‘ਤੇ ਲਿਜਾਂਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਅਸਲ ਵਿੱਚ ਇਹ ਵੀਡੀਓ ਸਾਲ 2023 ਦਾ ਹੈ,ਜਦੋਂ ਭਾਰੀ ਮੀਂਹ ਕਾਰਨ ਨੀਲਮ ਹਸਪਤਾਲ ਦੇ ਅੰਦਰ ਪਾਣੀ ਵੜ ਗਿਆ ਸੀ ਅਤੇ ਮਰੀਜਾਂ ਨੂੰ ਟ੍ਰੈਕਟਰ ਟਰਾਲੀਆਂ ਵਿੱਚ ਦੂੱਜੇ ਹਸਪਤਾਲ ਲਿਜਾਇਆ ਗਿਆ ਸੀ। ਉਸੇ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ:

ਚੌਥੀ ਪੋਸਟ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਬੱਦਲ ਫਟਣ ਨਾਲ ਜੁੜੀਆਂ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ। ਭਾਰੀ ਬਾਰਿਸ਼ ਕਾਰਣ ਕਈ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਹੁਣ ਇਸ ਨਾਲ ਜੋੜਦੇ ਹੋਏ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਨਦੀ ‘ਚ ਕਈ ਸਾਰੀਆਂ ਗੱਡੀਆਂ ਨੂੰ ਫਸੇ ਦੇਖਿਆ ਜਾ ਸਕਦਾ ਹੈ। ਕੁਝ ਯੂਜ਼ਰਸ ਇਸ ਵੀਡੀਓ ਅਸਲੀ ਸਮਝ ਕੇ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗਲਤ ਹੈ। ਵਾਇਰਲ ਕੀਤਾ ਜਾ ਰਿਹਾ ਵੀਡੀਓ ਅਸਲੀ ਨਹੀਂ ਹੈ, ਬਲਕਿ ਏਆਈ ਨਾਲ ਬਣਾਇਆ ਗਿਆ ਹੈ। ਹਾਲਾਂਕਿ ਹਿਮਾਚਲ ਵਿੱਚ ਕਈ ਥਾਵਾਂ ‘ਤੇ ਬੱਦਲ ਫੱਟਣ ਦੀਆਂ ਖਬਰਾਂ ਆਈਆਂ ਹਨ।

ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ:

ਪੰਜਵੀਂ ਪੋਸਟ

ਭਾਰਤ ਦੇ ਕਈ ਹਿਸਿਆਂ ਵਿੱਚ ਭਾਰੀ ਮੀਂਹ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਹੁਣ ਇਸ ਨਾਲ ਜੋੜਦੇ ਹੋਏ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਵੱਡੇ ਦਰਖੱਤ ਨੂੰ ਪੁੱਲ ਨਾਲ ਟਕਰਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਨੰਗਲ ਡੈਮ ਦਾ ਦੱਸ ਕੇ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿਚ ਵਾਇਰਲ ਦਾਅਵੇ ਨੂੰ ਗਲਤ ਪਾਇਆ। ਅਸਲ ਵਿੱਚ ਇਹ ਵੀਡੀਓ ਚੀਨ ਦੇ ਗੁਆਂਗਸੀ ਪ੍ਰਾਂਤ ਦਾ ਹੈ, ਜਿਸਨੂੰ ਹੁਣ ਨੰਗਲ ਡੈਮ ਦਾ ਦੱਸ ਕੇ ਸ਼ੇਅਰ ਕੀਤਾ ਜਾ ਰਿਆ ਹੈ। ਵੀਡੀਓ ਦਾ ਭਾਰਤ ਨਾਲ ਕੋਈ ਸੰਬੰਧ ਨਹੀਂ ਹੈ।

ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੋ:

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later