X
X

Fact Check: ਹਸਪਤਾਲ ਵਿੱਚ ਭਰਤੀ ਆਪ ਨੇਤਾ ਰਾਜਵਿੰਦਰ ਕੌਰ ਥਿਆੜਾ ਦੀ ਪੁਰਾਣੀ ਤਸਵੀਰ ਗੁਮਰਾਹਕੁੰਨ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਦੀ ਵਾਇਰਲ ਫੋਟੋ ਸਾਲ 2021 ਦੀ ਹੈ, ਜਦੋਂ ਪੰਜਾਬ ਵਿੱਚ ਭਾਜਪਾ ਖਿਲਾਫ ਵਿਰੋਧ ਪ੍ਰਦਰਸ਼ਨ ਦੌਰਾਨ ਰਾਜਵਿੰਦਰ ਕੌਰ ਜਖਮੀ ਹੋ ਗਈ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ। ਤਸਵੀਰ ਉਸੇ ਸਮੇਂ ਦੀ ਹੈ, ਜਿਸਨੂੰ ਹੁਣ ਹਾਲੀਆ ਦੱਸ ਕੇ ਗੁਮਰਾਹਕੁੰਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਆਪ ਆਗੂ ਅਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਨ੍ਹਾਂ ਨੂੰ ਹਸਪਤਾਲ ਵਿੱਚ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਫੋਟੋ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁਮਰਾਹਕੁੰਨ ਪਾਇਆ। ਅਸਲ ਵਿਚ ਇਹ ਤਸਵੀਰ ਸਾਲ 2021 ਦੀ ਹੈ, ਜਦੋਂ ਵਿਰੋਧ ਪ੍ਰਦਰਸ਼ਨ ਦੌਰਾਨ ਰਾਜਵਿੰਦਰ ਕੌਰ ਥਿਆੜਾ ਜਖਮੀ ਹੋ ਗਈ ਸੀ ਅਤੇ ਉਨ੍ਹਾਂ ਨੂੰ ਮੋਹਾਲੀ ਹਸਪਤਾਲ ‘ਚ ਦਾਖ਼ਿਲ ਕਰਵਾਇਆ ਗਿਆ ਸੀ। ਉਸੇ ਪੁਰਾਣੀ ਤਸਵੀਰ ਨੂੰ ਹੁਣ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ ਨੇ (ਆਰਕਾਈਵ ਲਿੰਕ) 31 ਮਈ 2025 ਨੂੰ ਵਾਇਰਲ ਫੋਟੋ ਸਾਂਝੀ ਕਰਦੇ ਹੋਏ ਲਿਖਿਆ ਹੈ, “ਤੁਹਾਡਾ ਇੱਕ ਲਾਈਕ ਮੇਰੀ ਜਾਨ ਬਚਾ ਸਕਦਾ ਹੈ”

ਯੂਜ਼ਰਸ ਇਸ ਪੋਸਟ ਨੂੰ ਸੱਚ ਸਮਝ ਕੇ ਰਾਜਵਿੰਦਰ ਕੌਰ ਥਿਆੜਾ ਦੀ ਸਿਹਤ ਲਈ ਪ੍ਰਾਰਥਨਾ ਕਰ ਰਹੇ ਹਨ।

ਪੜਤਾਲ

ਵਾਇਰਲ ਤਸਵੀਰ ਦੀ ਪੜਤਾਲ ਲਈ ਅਸੀਂ ਗੂਗਲ ਲੈਂਸ ਦਾ ਇਸਤੇਮਾਲ ਕੀਤਾ। ਸਾਨੂੰ ਇਹ ਫੋਟੋ ‘ਆਪ ਪੰਜਾਬ’ ਦੇ ਐਕਸ ਹੈਂਡਲ ‘ਤੇ ਮਿਲੀ। 29 ਅਗਸਤ 2021 ਨੂੰ ਸ਼ੇਅਰ ਪੋਸਟ ਨਾਲ ਲਿਖਿਆ ਗਿਆ,’ਆਪ’ ਮਹਿਲਾ ਵਿੰਗ ਵੱਲੋਂ ਕਿਸਾਨ ਧੀ ਦੇ ਹੱਕ ‘ਚ ਭਾਜਪਾ ਦੇ ਖ਼ਿਲਾਫ਼ ਕੀਤੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਦੁਆਰ ਕੀਤੇ ਲਾਠੀਚਾਰਜ ਅਤੇ ਜਲ ਤੋਪਾਂ ਨਾਲ਼ ਜ਼ਖਮੀ ਹੋਈ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਅਤੇ ਯੂਥ ਵਿੰਗ ਦੀ ਸੂਬਾ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਨੂੰ ਮੋਹਾਲੀ ਹਸਪਤਾਲ ‘ਚ ਦਾਖ਼ਿਲ ਕਰਵਾਇਆ ਗਿਆ।”

ਸਾਨੂੰ Filmi Tadka ਦੇ ਫੇਸਬੁੱਕ ਪੇਜ ‘ਤੇ ਫੋਟੋ ਨਾਲ ਜੁੜੀ ਖਬਰ ਮਿਲੀ। 29 ਅਗਸਤ 2021 ਨੂੰ ਅਪਲੋਡ ਵੀਡੀਓ ਨਾਲ ਦੱਸਿਆ ਗਿਆ,Modi ਖਿਲਾਫ ਪ੍ਰਦਸ਼ਨ ਕਰ ਰਹੀ Anmol Gagan Maan ਦਾ Chandigarh ਪੁਲਿਸ ਨੇ ਕੀਤਾ ਬੁਰਾ ਹਾਲ, ਦੇਖੋ ਤਸਵੀਰਾਂ”

‘ਆਮ ਆਦਮੀ ਪੰਜਾਬ’ ਦੇ ਫੇਸਬੁੱਕ ਪੇਜ ‘ਤੇ ਵੀ ਵਾਇਰਲ ਤਸਵੀਰ ਸ਼ੇਅਰ ਕੀਤੀ ਗਈ ਹੈ। 29 ਅਗਸਤ 2021 ਨੂੰ ਕੀਤੀ ਗਈ ਪੋਸਟ ਵਿੱਚ ਰਾਜਵਿੰਦਰ ਕੌਰ ਥਿਆੜਾ ਦੀ ਫੋਟੋ ਦੇ ਨਾਲ ਅਨਮੋਲ ਗਗਨ ਮਾਨ ਦੀ ਤਸਵੀਰ ਵੀ ਮੌਜੂਦ ਹੈ।

ਅਗਸਤ 2021 ਨੂੰ ਪ੍ਰਕਾਸ਼ਤ ਕਈ ਨਿਊਜ ਰਿਪੋਰਟਸ ਵਿਚ ਦੱਸਿਆ ਗਿਆ ਕਿ,”ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਨੇ ਭਾਜਪਾ ਨੇਤਾਵਾਂ ‘ਤੇ ਪੰਜਾਬ ਅਤੇ ਦੇਸ਼ ਭਰ ਦੀਆਂ ਔਰਤਾਂ ਅਤੇ ਕਿਸਾਨਾਂ ‘ਤੇ ਅਭੱਦਰ ਭਾਸ਼ਾ ਦਾ ਇਸਤੇਮਾਲ ਕਰਨ ਅਤੇ ਹਮਲਾ ਕਰਨ ਦੇ ਖਿਲਾਫ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦੇ ਰਾਜ ਦਫਤਰ ਦਾ ਘੇਰਾਵ ਕੀਤਾ। ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਵਾਟਰ ਕੈਨਨ ਅਤੇ ਲਾਠੀਚਾਰਜ ਦਾ ਸਹਾਰਾ ਲਿਆ। ਇਸ ਦੌਰਾਨ ਰਾਜਵਿੰਦਰ ਕੌਰ ਅਤੇ ਅਨਮੋਲ ਗਗਨ ਮਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ।”

ਅਸੀਂ ਰਾਜਵਿੰਦਰ ਕੌਰ ਥਿਆੜਾ ਦੇ ਸੋਸ਼ਲ ਮੀਡਿਆ ਹੈਂਡਲ ਨੂੰ ਸਕੈਨ ਕੀਤਾ। ਸਾਨੂੰ ਉੱਥੇ ਅਜਿਹੀ ਕੋਈ ਜਾਣਕਾਰੀ ਨਹੀਂ ਮਿਲੀ।

ਅਸੀਂ ਪੋਸਟ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨਾਲ ਸ਼ੇਅਰ ਕੀਤਾ।ਉਨ੍ਹਾਂ ਨੇ ਦੱਸਿਆ ਕਿ ਇਹ ਫੋਟੋ ਪੁਰਾਣੀ ਹੈ। ਰਾਜਵਿੰਦਰ ਕੌਰ ਬਿਲਕੁਲ ਠੀਕ ਹੈ।

ਅੰਤ ਵਿੱਚ ਅਸੀਂ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਾ ਕਿ ਯੂਜ਼ਰ ਨੂੰ 79 ਹਜਾਰ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਦੀ ਵਾਇਰਲ ਫੋਟੋ ਸਾਲ 2021 ਦੀ ਹੈ, ਜਦੋਂ ਪੰਜਾਬ ਵਿੱਚ ਭਾਜਪਾ ਖਿਲਾਫ ਵਿਰੋਧ ਪ੍ਰਦਰਸ਼ਨ ਦੌਰਾਨ ਰਾਜਵਿੰਦਰ ਕੌਰ ਜਖਮੀ ਹੋ ਗਈ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ। ਤਸਵੀਰ ਉਸੇ ਸਮੇਂ ਦੀ ਹੈ, ਜਿਸਨੂੰ ਹੁਣ ਹਾਲੀਆ ਦੱਸ ਕੇ ਗੁਮਰਾਹਕੁੰਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

  • Claim Review : ਰਾਜਵਿੰਦਰ ਕੌਰ ਥਿਆੜਾ ਦੀ ਇਹ ਫੋਟੋ ਹਾਲੀਆ ਹੈ
  • Claimed By : FB User-Producerdxxx
  • Fact Check : ਭ੍ਰਮਕ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later