Fact Check: ਕੁਮਾਰ ਵਿਸ਼ਵਾਸ ਦੀ 2014 ਲੋਕ ਸਭਾ ਚੋਣਾਂ ਦੀ ਤਸਵੀਰ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ
ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਕੁਮਾਰ ਵਿਸ਼ਵਾਸ ਦੀ ਵਾਇਰਲ ਹੋ ਰਹੀ ਤਸਵੀਰ ਸਾਲ 2014 ਦੀ ਹੈ। ਇਹ ਤਸਵੀਰ ਉਸ ਸਮੇਂ ਦੀ ਹੈ, ਜਦੋਂ ਉਹ ਲੋਕ ਸਭਾ ਚੌਣਾਂ 2014 ਵਿੱਚ ਅਮੇਠੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੀ। ਪੁਰਾਣੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- By: Umam Noor
- Published: Feb 4, 2025 at 05:33 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ਼) ਪਿਛਲੇ ਦਿਨਾਂ ਆਪਣੇ ਕਈ ਬਿਆਨਾਂ ਨੂੰ ਲੈ ਕੇ ਚਰਚਾ ਵਿਚ ਰਹਿਣ ਵਾਲੇ ਕਵੀ ਕੁਮਾਰ ਵਿਸ਼ਵਾਸ ਦੀ ਇੱਕ ਤਸਵੀਰ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਵਾਇਰਲ ਹੋ ਰਹੀ ਹੈ। ਵਾਇਰਲ ਫੋਟੋ ਵਿੱਚ, ਉਨ੍ਹਾਂ ਨੂੰ ਆਮ ਤੌਰ ‘ਤੇ ਮੁਸਲਿਮਾਂ ਦੇ ਪਹਿਨੇ ਜਾਣ ਵਾਲੇ ਸਕਾਰਫ ਵਿੱਚ ਦੇਖਿਆ ਜਾ ਸਕਦਾ ਹੈ। ਫੋਟੋ ਸ਼ੇਅਰ ਕਰਦੇ ਹੋਏ ਯੂਜ਼ਰਸ ਇਸਨੂੰ ਹਾਲੀਆ ਦੱਸਦੇ ਹੋਏ ਨਿਸ਼ਾਨਾ ਸਾਧ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਕੁਮਾਰ ਵਿਸ਼ਵਾਸ ਦੀ ਇਹ ਵਾਇਰਲ ਫੋਟੋ ਸਾਲ 2014 ਦੀ ਹੈ। ਇਹ ਫੋਟੋ ਉਸ ਸਮੇਂ ਦੀ ਹੈ, ਜਦੋਂ ਉਹ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਅਮੇਠੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ। ਪੁਰਾਣੀ ਫੋਟੋ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਫੈਲਾਇਆ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਵਾਇਰਲ ਪੋਸਟ ਨੂੰ ਸਾਂਝਾ ਕਰਦੇ ਹੋਏ, ਫੇਸਬੁੱਕ ਯੂਜ਼ਰ ਨੇ ਲਿਖਿਆ, “माशाल्लाह, सुभानल्लाह, अल्हम्दुलिल्लाह क्या खूबसूरत अंदाज है-अपने हिन्दू ह्रदय सम्राट कुमार विश्वास साहब का।”
ਪੋਸਟ ਦਾ ਆਰਕਾਈਵਡ ਵਰਜ਼ਨ ਇੱਥੇ ਦੇਖੋ।

ਪੜਤਾਲ
ਆਪਣੀ ਜਾਂਚ ਸ਼ੁਰੂ ਕਰਦੇ ਹੋਏ, ਸਭ ਤੋਂ ਪਹਿਲਾਂ ਅਸੀਂ ਗੂਗਲ ਲੈਂਸ ਰਾਹੀਂ ਵਾਇਰਲ ਫੋਟੋ ਨੂੰ ਸਰਚ ਕੀਤਾ। ਸਰਚ ਕਰਨ ‘ਤੇ, ਸਾਨੂੰ ਇਹ ਫੋਟੋ ਕਈ ਸੋਸ਼ਲ ਮੀਡੀਆ ਹੈਂਡਲ ‘ਤੇ ਅਪਲੋਡ ਹੋਈ ਮਿਲੀ।
ਏਐਨਆਈ ਦੇ ਐਕਸ ਹੈਂਡਲ ‘ਤੇ ਇਹ ਫੋਟੋ 7 ਮਈ 2014 ਨੂੰ ਅਪਲੋਡ ਕੀਤੀ ਗਈ ਸੀ।
ਇਸ ਆਧਾਰ ‘ਤੇ, ਅਸੀਂ ਆਪਣੀ ਪੜਤਾਲ ਨੂੰ ਅੱਗੇ ਵਧਾਇਆ ਅਤੇ ਸਾਨੂੰ ਇਸੇ ਨਾਲ ਜੁੜਿਆ ਇੱਕ ਵੀਡੀਓ ਏਬੀਪੀ ਨਿਊਜ਼ ਦੇ ਯੂਟਿਊਬ ਚੈਨਲ ‘ਤੇ 7 ਮਈ 2014 ਨੂੰ ਅਪਲੋਡ ਹੋਇਆ ਮਿਲਾ। ਇੱਥੇ ਕੁਮਾਰ ਵਿਸ਼ਵਾਸ ਦੇ ਇੰਟਰਵਿਊ ਦੀ ਬਾਈਟ ਦੇਖੀ ਜਾ ਸਕਦੀ ਹੈ। ਜਾਣਕਾਰੀ ਅਨੁਸਾਰ, ਇਹ ਵੀਡੀਓ ਉਸ ਸਮੇਂ ਦਾ ਹੈ ਜਦੋਂ ਕੁਮਾਰ ਵਿਸ਼ਵਾਸ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਅਮੇਠੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ।
ਇਸ ਮਾਮਲੇ ਨਾਲ ਸਬੰਧਤ ਖ਼ਬਰਾਂ 7 ਮਈ 2014 ਨੂੰ ਆਜ ਤਕ ਅਤੇ ਨਿਊਜ਼ ਐਕਸਪ੍ਰੈਸ ਦੇ ਯੂਟਿਊਬ ਚੈਨਲਾਂ ‘ਤੇ ਵੀ ਵੇਖੀਆਂ ਜਾ ਸਕਦੀਆਂ ਹਨ।
ਵਾਇਰਲ ਪੋਸਟਾਂ ਦੀ ਪੁਸ਼ਟੀ ਲਈ, ਅਸੀਂ ਦੈਨਿਕ ਜਾਗਰਣ ਅਮੇਠੀ ਦੇ ਬਿਊਰੋ ਚੀਫ ਦਿਲੀਪ ਸਿੰਘ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨਾਲ ਵਾਇਰਲ ਪੋਸਟ ਸਾਂਝੀ ਕੀਤੀ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਇਹ ਤਸਵੀਰ 2014 ਦੀਆਂ ਲੋਕ ਸਭਾ ਚੋਣਾਂ ਦੇ ਸਮੇਂ ਦੀ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸਾਂਝਾ ਕਰਨ ਵਾਲੇ ਪੇਜ ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਪਤਾ ਲੱਗਾ ਕਿ ਇਸ ਪੇਜ ਦੇ 15 ਹਜਾਰ ਤੋਂ ਵੱਧ ਮੈਂਬਰ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਕੁਮਾਰ ਵਿਸ਼ਵਾਸ ਦੀ ਵਾਇਰਲ ਹੋ ਰਹੀ ਤਸਵੀਰ ਸਾਲ 2014 ਦੀ ਹੈ। ਇਹ ਤਸਵੀਰ ਉਸ ਸਮੇਂ ਦੀ ਹੈ, ਜਦੋਂ ਉਹ ਲੋਕ ਸਭਾ ਚੌਣਾਂ 2014 ਵਿੱਚ ਅਮੇਠੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੀ। ਪੁਰਾਣੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- Claim Review : ਕੁਮਾਰ ਵਿਸ਼ਵਾਸ ਦੀ ਹਾਲੀਆ ਤਸਵੀਰ।
- Claimed By : FB Page- लोकगायक प्रदीप मौर्य अमेठी
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











