X

Fact Check: ਚੰਨੀ ਦੇ ਸੀਐਮ ਉਮੀਦਵਾਰ ਬਣਨ ਤੇ ਨਵਜੋਤ ਸਿੰਘ ਸਿੱਧੂ ਨੇ ਨਹੀਂ ਦਿੱਤਾ ਇਹ ਰਿਐਕਸ਼ਨ , 11 ਸਾਲ ਪੁਰਾਣੀ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਹੋਈ ਵਾਇਰਲ

ਵਿਸ਼ਵਾਸ ਨਿਊਜ਼ ਨੇ ਨਵਜੋਤ ਸਿੰਘ ਸਿੱਧੂ ਬਾਰੇ ਵਾਇਰਲ ਦਾਅਵੇ ਦੀ ਜਾਂਚ ਕੀਤੀ ਅਤੇ ਪਾਇਆ ਕਿ ਵਾਇਰਲ ਦਾਅਵਾ ਗ਼ਲਤ ਹੈ। ਵੀਡੀਓ ਹਾਲ – ਫਿਲਹਾਲ ਦੀ ਨਹੀਂ,ਬਲਕਿ ਸਾਲ 2010 ਦੀ ਹੈ। ਉਸ ਦੌਰਾਨ ਸਿੱਧੂ ਕਾਂਗਰਸ ਨਹੀਂ , ਬਲਕਿ ਬੀਜੇਪੀ ਦਾ ਹਿੱਸਾ ਸਨ । ਜਿਸਨੂੰ ਹੁਣ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

  • By Vishvas News
  • Updated: February 10, 2022

ਨਵੀਂ ਦਿੱਲੀ (ਵਿਸ਼ਵਾਸ ਟੀਮ)। ਸੋਸ਼ਲ ਮੀਡੀਆ ਤੇ ਨਵਜੋਤ ਸਿੰਘ ਸਿੱਧੂ ਦਾ 17 ਸੈਕਿੰਡ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਨਵਜੋਤ ਸਿੰਘ ਸਿੱਧੂ ਕਹਿੰਦੇ ਨਜ਼ਰ ਆ ਰਹੇ ਹਨ ਕਿ ਰਾਹੁਲ ਬਾਬਾ ਸਕੂਲ ਜਾਓ, ਸਕੂਲ ਜਾਓ। ਸਕੂਲ ਜਾ ਕੇ ਪੜ੍ਹਨਾ ਸਿੱਖੋ ਅਤੇ ਰਾਸ਼ਟਰਵਾਦ ਅਤੇ ਰਾਸ਼ਟਰਧ੍ਰੋਹ ਦੇ ਵਿੱਚਕਾਰ ਅੰਤਰ ਸਿੱਖੋ। ਇਸ ਵੀਡੀਓ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਦੁਆਰਾ ਚੰਨੀ ਨੂੰ ਕਾਂਗਰਸ ਦੇ ਵੱਲੋਂ ਪੰਜਾਬ ਦੇ ਸੀਐਮ ਅਹੁਦੇ ਦਾ ਉਮੀਦਵਾਰ ਬਣਾਉਣ ਦੇ ਬਾਅਦ ਸਿੱਧੂ ਨੇ ਰਾਹੁਲ ਗਾਂਧੀ ਨੂੰ ਲੈ ਕੇ ਇਹ ਬਿਆਨ ਦਿੱਤਾ ਹੈ। ਵਿਸ਼ਵਾਸ ਨਿਊਜ਼ ਨੇ ਵਾਇਰਲ ਦਾਅਵੇ ਦੀ ਜਾਂਚ ਕੀਤੀ ਅਤੇ ਪਾਇਆ ਕਿ ਵਾਇਰਲ ਦਾਅਵਾ ਝੂਠਾ ਹੈ। ਵੀਡੀਓ ਹਾਲ-ਫਿਲਹਾਲ ਦਾ ਨਹੀਂ, ਸਗੋਂ ਸਾਲ 2010 ਦਾ ਹੈ, ਉਸ ਦੌਰਾਨ ਸਿੱਧੂ ਕਾਂਗਰਸ ਨਹੀਂ, ਬਲਕਿ ਭਾਜਪਾ ਦਾ ਹਿੱਸਾ ਸਨ। ਜਿਸ ਨੂੰ ਹੁਣ ਸੋਸ਼ਲ ਮੀਡੀਆ ਤੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ Jakhar Chunilal ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਕਿ ਜਿਵੇਂ ਹੀ ਰਾਹੁਲ ਗਾਂਧੀ ਨੇ ਪੰਜਾਬ ਦੇ CM ਪਦ ਦੇ ਉਮੀਦਵਾਰ ਦਾ ਨਾਂ ਦੱਸਿਆ ਉਵੇਂ ਹੀ ਸਿੱਧੂ ਦਾ ਰਿਐਕਸ਼ਨ ।

ਫੇਸਬੁੱਕ ਯੂਜ਼ਰ Rk Pandit ਨੇ ਵੀ ਅਜਿਹੀ ਹੀ ਪੋਸਟ ਨਾਲ ਇਸ ਦਾਅਵੇ ਨੂੰ ਆਪਣੇ ਫੇਸਬੁੱਕ ਤੇ ਸਾਂਝਾ ਕੀਤਾ ਹੈ। ਸੋਸ਼ਲ ਮੀਡੀਆ ਉੱਪਰ ਕਈ ਹੋਰ ਯੂਜ਼ਰਸ ਇਸ ਪੋਸਟ ਨਾਲ ਮਿਲਦੇ – ਜੁਲਦੇ ਦਾਅਵੇ ਸਾਂਝੇ ਕਰ ਰਹੇ ਹਨ। ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।

https://twitter.com/i/status/1490300508636008450

ਪੜਤਾਲ

ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਤੇ ਕੁਝ ਕੀਵਰਡਸ ਰਾਹੀਂ ਸਰਚ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਦਾਅਵੇ ਨਾਲ ਜੁੜੀ ਇੱਕ ਰਿਪੋਰਟ ਦੈਨਿਕ ਜਾਗਰਣ ਦੀ ਵੈੱਬਸਾਈਟ ਤੇ ਪ੍ਰਕਾਸ਼ਿਤ ਮਿਲੀ। 16 ਜਨਵਰੀ 2017 ਨੂੰ ਪ੍ਰਕਾਸ਼ਿਤ ਇਸ ਰਿਪੋਰਟ ਅਨੁਸਾਰ, ਸਾਲ 2017 ਵਿੱਚ ਪੰਜਾਬ ਵਿਧਾਨ ਸਭਾ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਇਸ ਦੌਰਾਨ ਸੋਸ਼ਲ ਮੀਡੀਆ ਤੇ ਲੋਕਾਂ ਨੇ ਇਸ ਵੀਡੀਓ ਨੂੰ ਸ਼ੇਅਰ ਕਰਕੇ ਸਿੱਧੂ ਨੂੰ ਖੂਬ ਟ੍ਰੋਲ ਕੀਤਾ ਸੀ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਵਿਸ਼ਵਾਸ ਨਿਊਜ਼ ਨੇ InVID ਟੂਲ ਦੀ ਵਰਤੋਂ ਕਰਕੇ ਵਾਇਰਲ ਵੀਡੀਓ ਦੇ ਕਈ ਗ੍ਰੈਬਸ ਕੱਢੇ। ਇਸ ਤੋਂ ਬਾਅਦ ਅਸੀਂ ਇਹਨਾਂ ਗ੍ਰੈਬਸ ਨੂੰ ਗੂਗਲ ਰਿਵਰਸ ਇਮੇਜ ਰਾਹੀਂ ਸਰਚ ਕੀਤਾ। ਇਸ ਦੌਰਾਨ ਸਾਨੂੰ 8 ਅਕਤੂਬਰ 2010 ਨੂੰ ਇੰਡੀਆ ਟੀਵੀ ਦੇ ਅਧਿਕਾਰਤ ਯੂਟਿਊਬ ਚੈਨਲ ਤੇ ਅੱਪਲੋਡ ਕੀਤਾ ਗਿਆ ਅਸਲੀ ਵੀਡੀਓ ਮਿਲਿਆ। 22 ਸੈਕਿੰਡ ਦੇ ਬਾਅਦ ਵਾਇਰਲ ਵੀਡੀਓ ਵਾਲੇ ਹਿੱਸੇ ਨੂੰ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਦਿੱਤੀ ਜਾਣਕਾਰੀ ਮੁਤਾਬਿਕ ਰਾਹੁਲ ਗਾਂਧੀ ਨੇ ਸਿਮੀ ਅਤੇ ਆਰਐੱਸਐੱਸ ਦੀ ਤੁਲਨਾ ਕਰਦੇ ਹੋਏ ਦੋਵਾਂ ਨੂੰ ਇੱਕੋ ਜਿਹਾ ਸੰਗਠਨ ਦੱਸਿਆ ਸੀ। ਜਿਸ ਤੇ ਬੀਜੇਪੀ ਦੇ ਵੱਲੋਂ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਰਾਹੁਲ ਬਾਬਾ ਸਕੂਲ ਜਾਓ, ਸਕੂਲ। ਸਕੂਲ ਵਿੱਚ ਜਾ ਕੇ ਪੜ੍ਹਨਾ ਸਿੱਖੋ ਅਤੇ ਰਾਸ਼ਟਰਵਾਦ ਅਤੇ ਰਾਸ਼ਟਰਧ੍ਰੋਹ ਦੇ ਵਿਚਾਲੇ ਦਾ ਅੰਤਰ ਸਿੱਖੋ।

ਅਸੀਂ ਬਹੁਤ ਸਾਰੇ ਕੀਵਰਡਸ ਦੁਆਰਾ ਗੂਗਲ ਤੇ ਖੋਜ ਕੀਤੀ। ਪਰ ਸਾਨੂੰ ਅਜਿਹੀ ਕੋਈ ਖ਼ਬਰ ਨਹੀਂ ਮਿਲੀ ਕਿ ਚੰਨੀ ਨੂੰ ਕਾਂਗਰਸ ਦੀ ਤਰਫ ਤੋਂ ਉਮੀਦਵਾਰ ਬਣਾਏ ਜਾਣ ਤੇ ਸਿੱਧੂ ਨੇ ਰਾਹੁਲ ਗਾਂਧੀ ਨੂੰ ਅਪਸ਼ਬਦ ਕਹੇ ਹਨ। ਅਸੀਂ ਨਵਜੋਤ ਸਿੰਘ ਸਿੱਧੂ ਦੇ ਸਾਰੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਵੀ ਖੰਗਾਲਿਆ ,ਪਰ ਸਾਨੂੰ ਅਜਿਹੀ ਕੋਈ ਪੋਸਟ ਪ੍ਰਾਪਤ ਨਹੀਂ ਹੋਈ ਹੈ।

ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਪੰਜਾਬ ਦੇ ਡਿਪਟੀ ਨਿਊਜ਼ ਐਡੀਟਰ ਕਮਲੇਸ਼ ਭੱਟ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਵਾਇਰਲ ਵੀਡੀਓ ਬਹੁਤ ਪੁਰਾਣੀ ਹੈ। ਚੰਨੀ ਨੂੰ ਸੀਐਮ ਉਮੀਦਵਾਰ ਬਣਾਏ ਜਾਣ ਤੋਂ ਲੈ ਕੇ ਹੁਣ ਤੱਕ ਨਵਜੋਤ ਸਿੰਘ ਸਿੱਧੂ ਵੱਲੋਂ ਅਜਿਹੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

ਜਾਂਚ ਦੇ ਅੰਤ ਵਿੱਚ ਅਸੀਂ ਦਾਅਵਾ ਸਾਂਝਾ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਸਾਨੂੰ ਪਤਾ ਲੱਗਾ ਕਿ ਯੂਜ਼ਰ ਇੱਕ ਵਿਚਾਰਧਾਰਾ ਤੋਂ ਪ੍ਰਭਾਵਿਤ ਹੈ। ਫੇਸਬੁੱਕ ਤੇ Jakhar Chunilal ਨੂੰ 150 ਤੋਂ ਵੱਧ ਲੋਕ ਫੋਲੋ ਕਰਦੇ ਹਨ। ਯੂਜ਼ਰ Yogi Adityanath for next PM ਨਾਂ ਦੇ ਗਰੁੱਪ ਨਾਲ ਜੁੜਿਆ ਹੋਇਆ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਨਵਜੋਤ ਸਿੰਘ ਸਿੱਧੂ ਬਾਰੇ ਵਾਇਰਲ ਦਾਅਵੇ ਦੀ ਜਾਂਚ ਕੀਤੀ ਅਤੇ ਪਾਇਆ ਕਿ ਵਾਇਰਲ ਦਾਅਵਾ ਗ਼ਲਤ ਹੈ। ਵੀਡੀਓ ਹਾਲ – ਫਿਲਹਾਲ ਦੀ ਨਹੀਂ,ਬਲਕਿ ਸਾਲ 2010 ਦੀ ਹੈ। ਉਸ ਦੌਰਾਨ ਸਿੱਧੂ ਕਾਂਗਰਸ ਨਹੀਂ , ਬਲਕਿ ਬੀਜੇਪੀ ਦਾ ਹਿੱਸਾ ਸਨ । ਜਿਸਨੂੰ ਹੁਣ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

  • Claim Review : ਜਿਵੇਂ ਹੀ ਰਾਹੁਲ ਗਾਂਧੀ ਨੇ ਪੰਜਾਬ ਦੇ CM ਪਦ ਦੇ ਉਮੀਦਵਾਰ ਦਾ ਨਾਂ ਚੰਨੀਦੱਸਿਆ ਉਵੇਂ ਹੀ ਸਿੱਧੂ ਦਾ ਰਿਐਕਸ਼ਨ
  • Claimed By : Jakhar Chunilal
  • Fact Check : ਭ੍ਰਮਕ
ਭ੍ਰਮਕ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later