X
X

Fact Check: ਹੜ ਦੇ ਪੁਰਾਣੇ ਵੀਡੀਓ ਨੂੰ ਸਿੰਧੂ ਜਲ ਸੰਧੀ ਮੁਅੱਤਲ ਨਾਲ ਜੋੜ ਕੇ ਕੀਤਾ ਜਾ ਰਿਹਾ ਹੈ ਵਾਇਰਲ

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿਚ ਪਾਇਆ ਕਿ ਵਾਇਰਲ ਦਾਅਵਾ ਫਰਜੀ ਹੈ। ਵੀਡਿਓ 16 ਅਪ੍ਰੈਲ 2025 ਤੋਂ ਇੰਟਰਨੈਟ ਤੇ ਮੌਜੂਦ ਹੈ, ਜਦੋਂਕਿ ਕੇਂਦਰ ਸਰਕਾਰ ਨੇ 22 ਅਪ੍ਰੈਲ 2025 ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਿੰਧੂ ਜਲ ਸੰਧੀ ਮੁਅੱਤਲ ਕਰਨ ਦਾ ਫੈਸਲਾ ਲਿਆ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਜੰਮੂ-ਕਸ਼ਮੀਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਸਖਤ ਕਦਮ ਉਠਾਉਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ, ਭਾਰਤ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਬਾਅਦ, ਹੁਣ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿਚ ਇੱਕ ਸੜਕ ‘ਤੇ ਤੇਜ ਗਤੀ ਨਾਲ ਆਉਂਦਾ ਪਾਣੀ ਦੇਖਿਆ ਜਾ ਸਕਦਾ ਹੈ।ਵੀਡੀਓ ਨੂੰ ਸਾਂਝਾ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਸਿੰਧੂ ਜਲ ਸੰਧੀ ਮੁਅੱਤਲ ਹੋਣ ਤੋਂ ਬਾਅਦ ਦਾ ਹੈ, ਜਿਸ ਤੋਂ ਬਾਅਦ ਕਦੇ ਭਾਰਤ ਪਾਕਿਸਤਾਨ ਨੂੰ ਜਾ ਰਿਹਾ ਪਾਣੀ ਰੋਕ ਰਿਹਾ ਹੈ ਅਤੇ ਕਦੇ ਅਚਾਨਕ ਛੱਡ ਰਿਹਾ ਹੈ।

ਵਿਸ਼ਵਾਸ ਨਿਊਜ ਨੇ ਜਾਂਚ ਵਿਚ ਪਾਇਆ ਕਿ ਇਹ ਵੀਡੀਓ 16 ਅਪ੍ਰੈਲ 2025 ਤੋਂ ਇੰਟਰਨੈਟ ਤੇ ਮੌਜੂਦ ਹੈ, ਜਦੋਂਕਿ ਕੇਂਦਰ ਸਰਕਾਰ ਨੇ 22 ਅਪ੍ਰੈਲ 2025 ਨੂੰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਫੈਸਲਾ ਕਰਦੇ ਹੋਏ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਲਿਆ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਇੰਸਟਾਗ੍ਰਾਮ ਯੂਜ਼ਰ vera_Sharma_CRETTR ਨੇ 28 ਅਪ੍ਰੈਲ 2025 ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ,”कभी पानी रोक रहे, कभी पानी से डूबा रहे हो, MODi रहम करो।”

ਬਹੁਤ ਸਾਰੇ ਯੂਜ਼ਰਸ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਹੈ।ਪੋਸਟ ਦਾ ਆਰਕਾਈਵ ਲਿੰਕ ਵੇਖੋ।

ਪੜਤਾਲ

ਵਾਇਰਲ ਦਾਅਵੇ ਦੀ ਸੱਚਾਈ ਨੂੰ ਜਾਣਨ ਲਈ, ਅਸੀਂ ਪਹਿਲਾਂ ਵੀਡੀਓ ਦੇ ਕੀਫਰੇਮ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ‘ਤੇ ਸਰਚ ਕੀਤਾ। ਸਾਨੂੰ ਇਹ ਵੀਡੀਓ ਸਭ ਤੋਂ ਪਹਿਲਾ ‘अफ़ग़ानिस्तान वेदर इन्फो’ ਨਾਮ ਦੇ ਫੇਸਬੁੱਕ ਪੇਜ ਤੇ ਅਪਲੋਡ 16 ਅਪ੍ਰੈਲ 2025 ਨੂੰਅਪਲੋਡ ਮਿਲਿਆ। ਇਥੇ ਇਸਨੂੰ ਪਾਕਿਸਤਾਨ ਵਿੱਚ ਹੋਏ ਤੇਜ ਮੀਂਹ ਦਾ ਦੱਸਿਆ ਗਿਆ ਹੈ।

ਸਾਨੂੰ ਇਹ ਵੀਡਿਓ 17 ਅਪ੍ਰੈਲ 2025 ਨੂੰ hadinaveed2030 ਨਾਮ ਦੇ ਤੇ ਇੰਸਟਾਗ੍ਰਾਮ ਅਕਾਊਂਟ ‘ਤੇ ਮਿਲਿਆ, ਜਿੱਥੇ ਇਸ ਦੇ ਸਥਾਨ ਨੂੰ ਦੱਸਿਆ ਨਹੀਂ ਗਿਆ ਸੀ।

ਉੱਥੇ ਹੀ, 22 ਅਪ੍ਰੈਲ 2025 ਦੀ ਇਕ ਇੰਸਟਾਗ੍ਰਾਮ ਪੋਸਟ ਵਿਚ, ਇਸਨੂੰ ਜੰਮੂ-ਕਸ਼ਮੀਰ ਦੇ ਰਾਮਬਨ ਦਾ ਦੱਸਿਆ ਗਿਆ ਸੀ।

ਕੀਵਰਡਸ ਨਾਲ ਸਰਚ ਕਰਨ ‘ਤੇ ਸਾਨੂੰ ਪਤਾ ਲੱਗਿਆ ਕਿ ਜੰਮੂ-ਕਸ਼ੀਮਰ ਦੇ ਰਾਮਬਨ ਵਿਚ 20 ਅਪ੍ਰੈਲ 2025 ਨੂੰ ਬੱਦਲ ਫਟਣ ਦੀ ਘਟਨਾ ਹੋਈ ਸੀ, ਜਦਕਿ ਵਾਇਰਲ ਵੀਡੀਓ 16 ਅਪ੍ਰੈਲ ਤੋਂ ਇੰਟਰਨੈਟ ਤੇ ਮੌਜੂਦ ਹੈ।

ਸਾਨੂੰ ਕੀਵਰਡ ਨਾਲ ਲੱਭਣ ‘ਤੇ ਪਾਕਿਸਤਾਨ ਵਿੱਚ 16 ਅਪ੍ਰੈਲ 2025 ਨੂੰ ਹੋਈ ਭਾਰੀ ਮੀਂਹ ਬਾਰੇ ਬਹੁਤ ਸਾਰੀਆਂ ਖ਼ਬਰਾਂ ਪ੍ਰਾਪਤ ਹੋਈਆਂ।

ਇਸ ਵਿਸ਼ੇ ਦੀ ਪੁਸ਼ਟੀ ਕਰਨ ਲਈ, ਅਸੀਂ ਪਾਕਿਸਤਾਨ ਦੇ ਨਿਊਜ ਚੈਨਲ 24 ਨਿਊਜ ਕਰਾਚੀ ਦੇ ਅਸਾਈਨਮੈਂਟ ਐਡੀਟਰ ਮੁਹੰਮਦ ਕਾਮਰਾਨ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਇਸਲਾਮਾਬਾਦ ਅਤੇ ਖੈਬਰ ਪਖਤੂਨਖਵਾ ਸੂਬੇ ਦੇ ਕੁਝ ਹਿੱਸਿਆਂ ਵਿੱਚ ਬੁਧਵਾਰ 16 ਅਪ੍ਰੈਲ ਨੂੰ ਭਾਰੀ ਮੀਂਹ ਅਤੇ ਗੜੇਮਾਰੀ ਹੋਈ ਸੀ। ਹਾਲਾਂਕਿ, ਉਨ੍ਹਾਂ ਨੇ ਵਾਇਰਲ ਵੀਡੀਓ ਦੇ ਪਾਕਿਸਤਾਨ ਦਾ ਹੋਣ ਦੀ ਪੁਸ਼ਟੀ ਨਹੀਂ ਕੀਤੀ।

ਵਿਸ਼ਵਾਸ ਨਿਊਜ ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ ਕਿ ਵਾਇਰਲ ਵੀਡੀਓ ਕਿੱਥੇ ਦਾ ਹੈ, ਪਰ ਇਸ ਦੀ ਪੁਸ਼ਟੀ ਕਰਦਾ ਹੈ ਕਿ ਵੀਡੀਓ 16 ਅਪ੍ਰੈਲ 2025 ਤੋਂ ਇੰਟਰਨੇਟ ‘ਤੇ ਮੌਜੂਦ ਹੈ, ਜਦਕਿ ਭਾਰਤ ਸਰਕਾਰ ਵਲੋਂ ਸਿੰਧੂ ਜਲ ਸੰਧੀ ਮੁਅੱਤਲ ਕਰਨ ਕਰਨ ਦਾ ਫੈਸਲਾ 22 ਅਪ੍ਰੈਲ 2025 ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਲਿਆ ਗਿਆ ਹੈ।

ਵਾਇਰਲ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ 150000 ਤੋਂ ਵੱਧ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿਚ ਪਾਇਆ ਕਿ ਵਾਇਰਲ ਦਾਅਵਾ ਫਰਜੀ ਹੈ। ਵੀਡਿਓ 16 ਅਪ੍ਰੈਲ 2025 ਤੋਂ ਇੰਟਰਨੈਟ ਤੇ ਮੌਜੂਦ ਹੈ, ਜਦੋਂਕਿ ਕੇਂਦਰ ਸਰਕਾਰ ਨੇ 22 ਅਪ੍ਰੈਲ 2025 ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਿੰਧੂ ਜਲ ਸੰਧੀ ਮੁਅੱਤਲ ਕਰਨ ਦਾ ਫੈਸਲਾ ਲਿਆ ਹੈ।

  • Claim Review : ਸਿੰਧੂ ਜਲ ਸੰਧੀ ਮੁਅੱਤਲ ਹੋਣ ਤੋਂ ਬਾਅਦ, ਕਦੇ ਭਾਰਤ ਪਾਕਿਸਤਾਨ ਨੂੰ ਜਾ ਰਿਹਾ ਪਾਣੀ ਰੋਕ ਰਿਹਾ ਹੈ ਅਤੇ ਕਦੇ ਅਚਾਨਕ ਛੱਡ ਰਿਹਾ ਹੈ
  • Claimed By : Instagram User veer_sharma_creator
  • Fact Check : ਭ੍ਰਮਕ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later