X

Fact Check: ਅਰਵਿੰਦ ਕੇਜਰੀਵਾਲ ਵਲੋਂ ਭਗਵੰਤ ਮਾਨ ਦੇ ਸ਼ਰਾਬ ਛੱਡਣ ਨੂੰ ਲੈ ਕੇ ਕੀਤੀ ਗਈ ਤਰੀਫ ਦਾ ਪੁਰਾਣਾ ਵੀਡੀਓ ਹੋਇਆ ਵਾਇਰਲ

ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

  • By Vishvas News
  • Updated: January 28, 2022

ਨਵੀਂ ਦਿੱਲੀ( ਵਿਸ਼ਵਾਸ ਨਿਊਜ਼)। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, 59 ਸੈਕੰਡ ਦੇ ਇਸ ਵੀਡੀਓ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਪਣੇ ਭਾਸ਼ਣ ਵਿੱਚ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ‘ਮੇਰਾ ਦਿਲ ਜਿੱਤ ਲਿਆ ,ਅਤੇ ਮੈਨੂੰ ਲਗਦਾ ਹੈ ਸਿਰਫ ਮੇਰਾ ਦਿਲ ਨਹੀਂ ਜਿਤਿਆ ਭਗਵੰਤ ਮਾਨ ਨੇ ਪੂਰੇ ਪੰਜਾਬ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਨੇ ਜਨਤਾ ਦੇ ਲਈ ਇਨ੍ਹੀ ਵੱਡੀ ਕੁਰਬਾਨੀ ਦੇ ਦਿੱਤੀ। ਉਨ੍ਹਾਂ ਨੇ ਸੰਕਲਪ ਕੀਤਾ ਹੈ ਕਿ 1 ਜਨਵਰੀ ਤੋਂ ਬਾਅਦ ਸ਼ਰਾਬ ਨੂੰ ਹੱਥ ਨਹੀਂ ਲਗਾਉਣਗੇ , ਇਹ ਬਹੁਤ ਵੱਡੀ ਗੱਲ ਹੈ ਦੋਸਤੋਂ। ਇਸ ਵੀਡੀਓ ਨੂੰ ਹਾਲੀਆ ਪੰਜਾਬ ਚੌਣਾਂ ਨਾਲ ਜੋੜਦੇ ਹੋਏ ਵਾਇਰਲ ਕੀਤਾ ਜਾ ਰਿਹਾ ਹੈ। ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ। ਇੱਕ ਸਮਾਗਮ ਦੇ ਦੌਰਾਨ ਅਰਵਿੰਦ ਕੇਜਰੀਵਾਲ ਨੇ ਇਹ ਗੱਲ ਆਖੀ ਸੀ ,ਜਿਸਨੂੰ ਹੁਣ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ Rajesh Jindal ਨੇ 23 ਜਨਵਰੀ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ : Indeed Bhagwant Mann has given the biggest sacrifice in political history for people of Punjab. He has promised not to touch liquor for 1st Jan….
Strange Isn’t it ??? Who else has given such Sacrifices…..

ਫੇਸਬੁੱਕ ਪੇਜ ਪੰਜਾਬੀ ਸੂਬਾ punjabi suba ਨੇ ਵੀ ਇਸ ਵੀਡੀਓ ਨੂੰ 23 ਜਨਵਰੀ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ : ਭਗਵੰਤ ਮਾਨ ਨੇ ਦੁਨੀਆਂ ਦੀ ਰਾਜਨੀਤੀ ‘ਚ ਹੁਣ ਤੱਕ ਦਾ ਸਭ ਤੋਂ ਵੱਡਾ ਤਿਆਗ ਕੀਤਾ ਅਤੇ ਜਿੱਤਿਆ ਕੇਜਰੀਵਾਲ ਦਾ ਦਿਲ। ਸੁਣੋਂ ਕੇਜਰੀਵਾਲ ਦੀ ਜ਼ੁਬਾਨੀ।”

Bihar ਨਾਮ ਦੇ ਫੇਸਬੁੱਕ ਪੇਜ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ,’भगवंत मान की ‘कुर्बानी’ के बारे में बता रहे हैं सरजी,अंत तक सुनें। इतनी महान कुर्बानी का ऋण कैसे चुका पाएगा पंजाब? 🤷वैसे सरजी, 1 जनवरी तो ठीक, साल कौन सा, 2053? और ‘हाथ नही लगाएंगे’ में, कोई अन्यअपने हाथ से पिला देगा या सीधे मुहं लगा कि गटक लेंगे का स्कोप बचता है.🙆 चुनाव प्रचार चल रहा है या हमारे चचा का शराबबंदी अभियान? 😅’

ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ। ਪੋਸਟ ਦਾ ਆਰਕਾਈਵ ਵਰਜਨ ਨੂੰ ਇੱਥੇ ਦੇਖੋ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਸੰਬੰਧਿਤ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਸਾਰੀਆਂ ਖਬਰਾਂ ਤੋਂ ਇਹ ਸਾਫ ਹੋਇਆ ਕਿ ਵਾਇਰਲ ਹੋ ਰਿਹਾ ਵੀਡੀਓ ਜਨਵਰੀ 2019 ਦਾ ਹੈ।

Oneindia Hindi | वनइंडिया हिंदी ਦੇ ਯੂਟਿਊਬ ਚੈਨਲ ਤੇ 21 ਜਨਵਰੀ 2019 ਨੂੰ ਇਸ ਨਾਲ ਜੁੜਿਆ ਪੂਰਾ ਵੀਡੀਓ ਮਿਲਿਆ। ਵੀਡੀਓ ਵਿੱਚ ਦੱਸਿਆ ਕਿ ਪੰਜਾਬ ਦੇ ਬਰਨਾਲਾ ਵਿੱਚ ਇੱਕ ਰੈਲੀ ਦੇ ਦੌਰਾਨ ਭਗਵੰਤ ਮਾਨ ਨੇ ਸ਼ਰਾਬ ਨਾ ਪੀਣ ਦੀ ਕਸਮ ਖਾਧੀ। ਭਗਵੰਤ ਮਾਨ ਦੇ ਇਸ ਬਿਆਨ ਦੇ ਬਾਅਦ ਅਰਵਿੰਦ ਕੇਜਰੀਵਾਲ ਨੇ ਖ਼ੂਬ ਤਾਰੀਫ ਕੀਤੀ। 4 ਮਿੰਟ 35 ਸੈਕੰਡ ਦੇ ਇਸ ਵੀਡੀਓ ਵਿੱਚ ਵਾਇਰਲ ਵੀਡੀਓ ਵਾਲੇ ਹਿੱਸੇ ਨੂੰ 2 ਮਿੰਟ 43 ਸੈਕੰਡ ਤੋਂ 3 ਮਿੰਟ 35 ਸੈਕੰਡ ਵਿੱਚਕਾਰ ਸੁਣਿਆ ਜਾ ਸਕਦਾ ਹੈ। ਪੂਰੀ ਵੀਡੀਓ ਨੂੰ ਇੱਥੇ ਵੇਖੋ।

ਇਸ ਮਾਮਲੇ ਨਾਲ ਜੁੜੀ ਖ਼ਬਰ ਸਾਨੂੰ News Tak ਦੇ ਯੂਟਿਊਬ ਚੈਨਲ ਤੇ ਵੀ ਮਿਲੀ। 21 ਜਨਵਰੀ 2019 ਨੂੰ ਅਪਲੋਡ ਹੋਏ ਵੀਡੀਓ ਦੇ ਅਨੁਸਾਰ, “बरनाला रैली में भगवंत मान का एलान, 1 जनवरी से उन्होंने संकल्प लिया है कि वे अब शराब को हाथ नहीं लगाएंगे, उन्होंने मंच पर अपनी माताजी और पंजाब की जनता के सामने वादा किया कि अपना तन मन धन पंजाब की सेवा के लिए लगाएंगे.” 2 ਮਿੰਟ 20 ਸੈਕੰਡ ਦੇ ਇਸ ਵੀਡੀਓ ਵਿੱਚ 1 ਮਿੰਟ 18 ਸੈਕੰਡ ਤੋਂ ਲੈ ਕੇ 2 ਮਿੰਟ 14 ਸੈਕੰਡ ਵਿੱਚਕਾਰ ਸੁਣਿਆ ਜਾ ਸਕਦਾ ਹੈ।

punjabijagran.com ਦੀ ਵੈਬਸਾਈਟ ਤੇ ਵੀ ਇਸ ਨਾਲ ਜੁੜੀ ਖਬਰ ਮਿਲੀ। 21 ਜਨਵਰੀ 2019 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ ਕਿ ‘ ਭਗਵੰਤ ਮਾਨ ਦੇ ਸ਼ਰਾਬ ਛੱਡਣ ਦੇ ਐਲਾਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਖ਼ਾਤਰ ਆਪਣੇ ਆਪ ਨੂੰ 24 ਘੰਟੇ ਸਮਰਪਿਤ ਕਰ ਕੇ ਮੇਰੇ ਸਮੇਤ ਪੂਰੀ ਦੁਨੀਆ ‘ਚ ਵੱਸਦੇ ਸਾਰੇ ਪੰਜਾਬੀਆਂ ਦਾ ਦਿਲ ਜਿੱਤ ਲਿਆ। ਕੇਜਰੀਵਾਲ ਨੇ ਭਗਵੰਤ ਮਾਨ ਨੂੰ ਪੰਜਾਬ ਦਾ ਇੱਕ ਬਹੁਤ ਵੱਡਾ ਨੇਤਾ ਦੱਸਦੇ ਹੋਏ ਕਿਹਾ ਕਿ ਨੇਤਾ ਏੇਦਾਂ ਦਾ ਹੀ ਹੋਣਾ ਚਾਹੀਦਾ ਹੈ ਜੋ ਆਪਣੇ ਪੰਜਾਬ, ਦੇਸ਼ ਅਤੇ ਲੋਕਾਂ ਲਈ ਸਭ ਕੁੱਝ ਕੁਰਬਾਨ ਕਰਨ ਦਾ ਮਾਦਾ ਰੱਖਦਾ ਹੋਵੇ।’ ਪੂਰੀ ਖਬਰ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ।

ਕਿਉਂਕਿ ਇਹ ਵੀਡੀਓ ਪੰਜਾਬ ਦੇ ਬਰਨਾਲਾ ਦਾ ਹੈ ਇਸ ਲਈ ਅਸੀਂ ਬਰਨਾਲਾ ਦੇ ਪੰਜਾਬੀ ਜਾਗਰਣ ਦੇ ਜ਼ਿਲਾ ਇਨਚਾਰਜ ਯਾਦਵਿੰਦਰ ਸਿੰਘ ਭੁੱਲਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਸਗੋ ਪੁਰਾਣਾ ਹੈ। ਇਹ ਬਰਨਾਲਾ ਦਾ 2019 ਦਾ ਵੀਡੀਓ ਹੈ ਜਦੋਂ ਭਗਵੰਤ ਮਾਨ ਨੇ ਸਟੇਜ ਵਿੱਚ ਆਪਣੀ ਮਾਂ ਦੀ ਕਸਮ ਖਾਧੀ ਸੀ ਤੇ ਕਿਹਾ ਸੀ ਕਿ ਸਾਰਿਆਂ ਨਾਲ ਵਾਅਦਾ ਕਰਦਾ ਹਾਂ ਕਿ ਹੁਣ ਪੰਜਾਬ ਅਤੇ ਤੁਸੀਂ ਪੰਜਾਬ ਦੇ ਲੋਕ ਹੀ ਮੇਰੀ ਦਾਰੂ ਹੋ। ਉਨ੍ਹਾਂ ਨੇ ਉਸ ਹੀ ਸਮੇਂ ਸਟੇਜ ਤੋਂ ਆਪਣੀ ਮਾਂ ਦੀ ਕਸਮ ਖਾ ਕੇ ਕਿਹਾ ਸੀ ਕਿ ਹੁਣ ਤੋਂ ਮੈਂ ਦਾਰੂ ਨਹੀਂ ਪਿਆਂਗਾ ਅਤੇ ਵਿਰੋਧੀ ਰਾਜਨੀਤਿਕ ਪਾਰਟੀਆਂ ਨੇ ਇਸ ਰੈਲੀ ਲਈ ਆਮ ਆਦਮੀ ਪਾਰਟੀ ਤੇ ਤੰਜ ਕੱਸਦੇ ਹੋਏ ਕਿਹਾ ਸੀ ਕਿ ਇਹ ‘ਦਾਰੂ ਛੋੜ ਰੈਲੀ ਬਣ ਗਈ ਹੈ। ਯਾਦਵਿੰਦਰ ਸਿੰਘ ਭੁੱਲਰ ਨੇ ਸਾਨੂੰ ਇਹ ਵੀ ਦੱਸਿਆ ਕਿ ਅਜੇ ਤੱਕ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਇੱਥੇ ਨਹੀਂ ਆਏ ਹਨ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਪਟਿਆਲਾ ਦਾ ਰਹਿਣ ਵਾਲਾ ਹੈ ਅਤੇ ਯੂਜ਼ਰ ਨੂੰ 120 ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

  • Claim Review : Indeed Bhagwant Mann has given the biggest sacrifice in political history for people of Punjab.
  • Claimed By : Rajesh Jindal
  • Fact Check : ਭ੍ਰਮਕ
ਭ੍ਰਮਕ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later