Fact Check : ਈਸਾਈ ਧਰਮ ਬਾਰੇ ਬੋਲਦੇ ਨਵਜੋਤ ਸਿੰਘ ਸਿੱਧੂ ਦਾ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਨਵਜੋਤ ਸਿੰਘ ਸਿੱਧੂ ਦਾ ਵਾਇਰਲ ਵੀਡੀਓ ਪੁਰਾਣਾ ਹੈ, ਜਦੋਂ ਅਮ੍ਰਿਤਸਰ ਈਸਟ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਈਸਾਈ ਧਰਮ ਦੀ ਰੱਖਿਆ ਵਾਲੀ ਗੱਲ ਕਹਿ ਸੀ। ਕੁਝ ਲੋਕ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬਧ ਨਹੀਂ ਹੈ।
- By: Jyoti Kumari
- Published: Apr 10, 2025 at 04:48 PM
- Updated: Apr 10, 2025 at 05:37 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮ ‘ਤੇ ਉੱਘੇ ਰਾਜਨੀਤਕ ਆਗੂ ਅਤੇ ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਉਨ੍ਹਾਂ ਨੂੰ ਈਸਾਈ ਧਰਮ ਬਾਰੇ ਗੱਲ ਕਰਦੇ ਹੋਏ ਸੁਣਿਆ ਜਾ ਸਕਦਾ ਹੈ। ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਨਵਜੋਤ ਸਿੰਘ ਸਿੱਧੂ ਨੇ ਇਹ ਵੀਡੀਓ ਹਾਲੀਆ ਹੈ।
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਜਾ ਰਿਹਾ ਨਵਜੋਤ ਸਿੰਘ ਸਿੱਧੂ ਦਾ ਇਹ ਵੀਡੀਓ ਸਾਲ 2022 ਦਾ ਹੈ, ਜਦੋਂ ਉਨ੍ਹਾਂ ਨੇ ਅੰਮ੍ਰਿਤਸਰ ਈਸਟ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਰੇ ਧਰਮਾਂ ਬਾਰੇ ਗੱਲ ਕੀਤੀ ਸੀ ਅਤੇ ਈਸਾਈ ਧਰਮ ਦੀ ਰੱਖਿਆ ਕਰਨ ਬਾਰੇ ਬੋਲਿਆ ਸੀ। ਕੁਝ ਲੋਕ ਉਸੀ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ।
ਕੀ ਹੈ ਵਾਇਰਲ ਪੋਸਟ ਵਿੱਚ ?
ਇੰਸਟਾਗ੍ਰਾਮ ਯੂਜ਼ਰ kalia._kalia ਨੇ 5 ਅਪ੍ਰੈਲ 2025 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਹੈ,”ਮਿੱਟੀ ਪਲੀਤ ਕਰਨ ਲੱਗੇ ਹੋਏ ਪੰਜਾਬ ਦੀ ਤੇ ਇਹਨਾਂ ਸਭ ਦਾ ਆਕਾ ਪੰਜੇ ਵਾਲੇ ਨੇ।”
ਵੀਡੀਓ ਉੱਤੇ ਲਿਖਿਆ ਹੋਇਆ ਹੈ: ਕੋਈ ਮੁਗਲਾਂ ਦਾ ਤੇ ਕੋਈ ਫ਼ਿਰੰਗੀਆਂ ….. ਬਣਿਆ ਬੈਠਾ ਇਹਦਾ ਵਾਜਾ ਵੀ ਸੁਣ ਲਓ। ਪੱਗ ਦਾ ਮੁੱਲ ਇਹ ਪਾਇਆ ਤੂੰ 2ਵੋਟਾਂ ਬਦਲੇ।
ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ। ਵੀਡੀਓ ਦਾ ਆਰਕਾਈਵ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਨਣ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤੀ। ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ ਏਐਨਆਈ ਦੀ ਵੈਬਸਾਈਟ ‘ਤੇ ਮਿਲੀ। 11 ਫਰਵਰੀ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ, ਅੰਮ੍ਰਿਤਸਰ ਈਸਟ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਨੇ ਕਿਹਾ ਕਿ,”ਮੈਂ ਚਰਚ, ਮਸਜਿਦ, ਗੁਰੂਦੁਆਰੇ ਅਤੇ ਵੈਸ਼ਨੋ ਦੇਵੀ ਦੇ ਦਰਸ਼ਨ ਕੀਤੇ ਕਿਉਂਕਿ ਸਾਰੀਆਂ ਦਾ ਈਸ਼ਵਰ ਇੱਕ ਹੈ। ਜਦੋਂ ਤੱਕ ਮੈਂ ਜਿਉਂਦਾ ਹਾਂ, ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਕੋਈ ਵੀ ਈਸਾਈ ਧਰਮ ‘ਤੇ ਬੁਰੀ ਨਜ਼ਰ ਨਹੀਂ ਪਾ ਸਕਦਾ।”
ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ ਦ ਟ੍ਰਿਬਿਊਨ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਮਿਲੀ। ਵੀਡੀਓ ਨੂੰ 10 ਫਰਵਰੀ 2022 ਨੂੰ ਅਪਲੋਡ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ, ਵੀਡੀਓ ਅੰਮ੍ਰਿਤਸਰ ਈਸਟ ਦਾ ਹੈ, ਜਦੋਂ ਇੱਕ ਰੈਲੀ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਈਸਾਈ ਧਰਮ ਦੀ ਰੱਖਿਆ ਕਰਨ ਵਾਲੀ ਗੱਲ ਕਹਿ ਸੀ।
ਵਾਇਰਲ ਵੀਡੀਓ ਨਾਲ ਜੁੜੀ ਖਬਰ republicworld.com ਦੀ ਵੈੱਬਸਾਈਟ ‘ਤੇ ਮਿਲੀ। 10 ਫਰਵਰੀ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਦਸਿਆ ਗਿਆ ਕਿ,”ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਈਸਟ ਵਿੱਚ ਇੱਕ ਰੈਲੀ ਨੂੰ ਸੰਬੋਧਨ ਕੀਤਾ, ਜਿਥੇ ਉਨ੍ਹਾਂ ਨੇ ਈਸਾਈ ਧਰਮ ਦੀ ਰੱਖਿਆ ਵਾਲੀ ਗੱਲ ਕਹਿ ਸੀ।”
ਵਾਇਰਲ ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੀ ਜਾ ਸਕਦੀ ਹੈ।
ਅਸੀਂ ਵੀਡੀਓ ਨੂੰ ਪੰਜਾਬੀ ਜਾਗਰਣ, ਅੰਮਿ੍ਤਸਰ ਦੇ ਰਿਪੋਰਟਰ ਅਮ੍ਰਿਤਪਾਲ ਸਿੰਘ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ, ਨਵਜੋਤ ਸਿੰਘ ਸਿੱਧੂ ਦਾ ਇਹ ਵੀਡੀਓ ਪੁਰਾਣਾ ਹੈ। ਹਾਲ ਹੀ ਵਿੱਚ ਉਹ ਆਈਪੀਐਲ ਵਿੱਚ ਕਮੈਂਟਰੀ ਕਰ ਰਹੇ ਹਨ।”
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਨੂੰ ਇਸੰਤਾਗ੍ਰਾਮ ‘ਤੇ 850 ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਨਵਜੋਤ ਸਿੰਘ ਸਿੱਧੂ ਦਾ ਵਾਇਰਲ ਵੀਡੀਓ ਪੁਰਾਣਾ ਹੈ, ਜਦੋਂ ਅਮ੍ਰਿਤਸਰ ਈਸਟ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਈਸਾਈ ਧਰਮ ਦੀ ਰੱਖਿਆ ਵਾਲੀ ਗੱਲ ਕਹਿ ਸੀ। ਕੁਝ ਲੋਕ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬਧ ਨਹੀਂ ਹੈ।
- Claim Review : ਨਵਜੋਤ ਸਿੰਘ ਸਿੱਧੂ ਦਾ ਇਹ ਵੀਡੀਓ ਹਾਲੀਆ ਹੈ।
- Claimed By : Insta User- kalia._kalia
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











