X

Fact Check: ਇਹ ਵੀਡੀਓ 5 ਸਾਲ ਪਹਿਲਾਂ ਕਸ਼ਮੀਰ ਵਿਚ ਹੋਏ ਇੱਕ ਪ੍ਰਦਰਸ਼ਨ ਦਾ ਹੈ, ਹਾਲੀਆ ਕਿਸਾਨ ਸੰਘਰਸ਼ ਦਾ ਨਹੀਂ

  • By Vishvas News
  • Updated: December 10, 2020

ਨਵੀਂ ਦਿੱਲੀ (Vishvas News)। ਦਿੱਲੀ ਦੀ ਹੱਦ ‘ਤੇ ਚਲ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜੀ ਨਾਲ ਵਾਇਰਲ ਹੋ ਰਿਹਾ ਹੈ। ਇਸਦੇ ਵਿਚ ਕੁਝ ਲੋਕਾਂ ਦੇ ਸਮੂਹ ਨੂੰ ਨਾਅਰੇਬਾਜੀ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਆਪਣੇ ਪ੍ਰਦਰਸ਼ਨ ਵਿਚ ਪਾਕਿਸਤਾਨ ਅਤੇ ਖਾਲਿਸਤਾਨ ਦੇ ਹੱਕ ਵਿਚ ਨਾਅਰੇ ਲਾ ਰਹੇ ਹਨ। ਵਿਸ਼ਵਾਸ ਟੀਮ ਨੇ ਵਾਇਰਲ ਪੋਸਟ ਦੀ ਪੜਤਾਲ ਕੀਤੀ। ਅਸੀਂ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ 5 ਸਾਲ ਪੁਰਾਣਾ ਹੈ, ਜਦੋਂ ਕਸ਼ਮੀਰ ਦੇ ਬਾਰਾਮੂਲਾ ਵਿਚ ਪੰਜਾਬ ‘ਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਸੀ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਯੂਜ਼ਰ Shukla Rahul ਨੇ 9 ਦਿਸੰਬਰ ਨੂੰ ਇਹ ਇੱਕ ਮਿੰਟ ਦਾ ਵੀਡੀਓ ਅਪਲੋਡ ਕਰਦੇ ਹੋਏ ਕੈਪਸ਼ਨ ਲਿਖਿਆ: “ਕਿਸਾਨ ਅੰਦੋਲਨ ਦੀ ਦੇਸ਼ ਵਿਰੋਧੀ ਝਲਕ ਇਸ 1 ਮਿੰਟ ਦੇ ਵੀਡੀਓ ਵਿਚ…..ਵੇਖੋ – ਕਸ਼ਮੀਰ ਬਣੇਗਾ ਪਾਕਿਸਤਾਨ…ਪੰਜਾਬ ਬਣੇਗਾ ਖਾਲਿਸਤਾਨ.. ਅਤੇ 21 ਵਿਪਕ੍ਸ਼ੀ ਦਲ ਇਨ੍ਹਾਂ ਦਾ ਸਮਰਥਨ ਕਰ ਰਹੇ ਹਨ…ਇਸਤੋਂ ਨੀਚ ਰਾਜਨੀਤੀ ਕਿ ਹੋਵੇਗੀ? ਸੋਚਣ ਵਾਲੀ ਗੱਲ ਹੈ… ਕੀ ਹੁਣ ਵੀ ਤੁਹਾਨੂੰ ਲਗਦਾ ਹੈ ਕਿ ਇਹ ਸਿਰਫ ਕਿਸਾਨ ਅੰਦੋਲਨ ਹੈ ਤਾਂ ਤੁਹਾਡਾ ਰੱਬ ਹੀ ਮਾਲਕ ਹੈ..“

ਵਾਇਰਲ ਫੇਸਬੁੱਕ ਪੋਸਟ ਦਾ ਆਰਕਾਇਵਡ ਲਿੰਕ ਇਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਬਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਸੁਣਿਆ। ਵੀਡੀਓ ਵਿਚ ਨਾਅਰੇਬਾਜੀ ਕਰ ਰਹੇ ਲੋਕਾਂ ਦੇ ਪਿਛੋਕੜ ਵਿਚ ਪਹਾੜਾਂ ਨੂੰ ਵੇਖਿਆ ਜਾ ਸਕਦਾ ਹੈ।

ਹੁਣ ਅਸੀਂ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ Youtube ‘ਤੇ ਕੀਵਰਡ ਸਰਚ ਦੇ ਜਰੀਏ ਇਸ ਵੀਡੀਓ ਨੂੰ ਲੱਭਣਾ ਸ਼ੁਰੂ ਕੀਤਾ। ਸਾਨੂੰ ਅਸਲੀ ਵੀਡੀਓ The Kashmir Pulse ਦੇ ਅਕਾਊਂਟ ਦੁਆਰਾ 19 ਅਕਤੂਬਰ 2015 ਨੂੰ ਸ਼ੇਅਰ ਕੀਤਾ ਮਿਲਿਆ। ਇਸ ਵੀਡੀਓ ਅਨੁਸਾਰ, ਇਹ ਪ੍ਰਦਰਸ਼ਨ ਪੰਜਾਬ ਵਿਚ ਸਿੱਖ ਧਾਰਮਿਕ ਗ੍ਰੰਥ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਕੀਤਾ ਗਿਆ। 3 ਮਿੰਟ ਦੇ ਇਸ ਅਸਲੀ ਵੀਡੀਓ ਵਿਚ ਇੱਕ ਵਿਅਕਤੀ ਇਸ ਪੂਰੇ ਮਾਮਲੇ ਨੂੰ ਲੈ ਕੇ ਜਾਣਕਾਰੀ ਦਿੰਦਾ ਸੁਣਿਆ ਜਾ ਸਕਦਾ ਹੈ। ਪੂਰਾ ਵੀਡੀਓ ਤੁਸੀਂ ਇਥੇ ਵੇਖੋ

ਹੁਣ ਅਸੀਂ ਅੱਗੇ ਵੱਧਦੇ ਹੋਏ ਇਸ ਪ੍ਰਦਰਸ਼ਨ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਮਾਮਲੇ ਨੂੰ ਲੈ ਕੇ DECCAN CHRONICLE ‘ਤੇ ਇੱਕ ਖਬਰ ਮਿਲੀ, ਜਿਸਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ। ਇਹ ਖਬਰ 19 ਅਕਤੂਬਰ 2015 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ। ਖਬਰ ਅਨੁਸਾਰ, ਇਸ ਪ੍ਰਦਰਸ਼ਨ ਦੀ ਵਜ੍ਹਾ ਪੰਜਾਬ ਵਿਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੀ ਸੀ।

ਇਹ ਸਾਫ਼ ਹੋ ਗਿਆ ਸੀ ਕਿ ਵੀਡੀਓ ਪੁਰਾਣਾ ਹੈ ਅਤੇ ਹਾਲੀਆ ਕਿਸਾਨ ਸੰਘਰਸ਼ ਨਾਲ ਇਸਦਾ ਕੋਈ ਮਤਲਬ ਨਹੀਂ ਹੈ। ਪੜਤਾਲ ਦੇ ਅਖੀਰਲੇ ਚਰਣ ਵਿਚ ਹੁਣ ਅਸੀਂ ਇਸ ਵੀਡੀਓ ਨੂੰ ਲੈ ਕੇ ਪੁਸ਼ਟੀ ਲਈ ਸਾਡੇ ਸਹਿਯੋਗੀ ਦੈਨਿਕ ਜਾਗਰਣ ਦੇ ਜੰਮੂ ਇੰਚਾਰਜ ਰਾਹੁਲ ਸ਼ਰਮਾ ਨਾਲ ਸੰਪਰਕ ਕੀਤਾ। ਰਾਹੁਲ ਨੇ ਇਸ ਮਾਮਲੇ ਨੂੰ ਲੈ ਕੇ ਆਲ ਪਾਰਟੀ ਸਿੱਖ ਕੋ-ਅਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਜਗਮੋਹਨ ਸਿੰਘ ਰੈਨਾ ਨਾਲ ਗੱਲ ਕੀਤੀ। ਉਨ੍ਹਾਂ ਨੇ ਕਿਹਾ, “ਇਹ ਵੀਡੀਓ ਹਾਲੀਆ ਨਹੀਂ 5 ਸਾਲ ਪੁਰਾਣਾ ਹੈ ਜਦੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਕਸ਼ਮੀਰ ਦੇ ਬਾਰਾਮੂਲਾ ਵਿਚ ਡਾਕਟਰ ਤਾਰਾ ਸਿੰਘ ਦੀ ਅਗੁਆਈ ਵਿਚ ਇੱਕ ਪ੍ਰਦਰਸ਼ਨ ਕੱਢਿਆ ਗਿਆ ਸੀ। ਇਸ ਪ੍ਰਦਰਸ਼ਨ ਦਾ ਸਾਡੀ ਕਮੇਟੀ ਦੁਆਰਾ ਵਿਰੋਧ ਵੀ ਕੀਤਾ ਗਿਆ ਸੀ। ਸਿੱਖ ਹਮੇਸ਼ਾ ਤੋਂ ਹੀ ਭਾਰਤ ਨੂੰ ਆਪਣਾ ਦੇਸ਼ ਮੰਨਦੇ ਹਨ। ਮੁੜ ਇਸ ਵੀਡੀਓ ਨੂੰ ਵਾਇਰਲ ਕਰਨਾ ਸਿੱਖਾਂ ਦੀ ਬਦਨਾਮੀ ਕਰਨਾ ਹੈ।

ਇਸ ਵੀਡੀਓ ਨੂੰ ਫਰਜੀ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ Shukla Rahul ਨੇ ਆਪਣੇ ਆਪ ਨੂੰ ਬਾਰਾਬੰਕੀ ਦਾ ਰਹਿਣ ਵਾਲਾ ਦੱਸਿਆ ਹੈ। ਇਹ ਅਕਾਊਂਟ ਸਿਤੰਬਰ 2016 ਵਿਚ ਬਣਾਇਆ ਗਿਆ ਸੀ। ਇਸ ਯੂਜ਼ਰ ਦੇ 4,743 ਫੇਸਬੁੱਕ ਦੋਸਤ ਹਨ।

ਨਤੀਜਾ: ਵਿਸ਼ਵਾਸ ਟੀਮ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜੀ ਪਾਇਆ। ਜਿਹੜੇ ਵੀਡੀਓ ਨੂੰ ਹਾਲੀਆ ਕਿਸਾਨ ਸੰਘਰਸ਼ ਦੇ ਨਾਂ ਤੋਂ ਵਾਇਰਲ ਕੀਤਾ ਜਾ ਰਿਹਾ ਹੈ, ਉਹ ਲੱਗਭਗ 5 ਸਾਲ ਪੁਰਾਣਾ ਹੈ, ਜਦੋਂ ਕਸ਼ਮੀਰ ਦੇ ਬਾਰਾਮੂਲਾ ਵਿਚ ਪੰਜਾਬ ‘ਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਸੀ।

  • Claim Review : ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਆਪਣੇ ਪ੍ਰਦਰਸ਼ਨ ਵਿਚ ਪਾਕਿਸਤਾਨ ਅਤੇ ਖਾਲਿਸਤਾਨ ਦੇ ਹੱਕ ਵਿਚ ਨਾਅਰੇ ਲਾ ਰਹੇ ਹਨ।
  • Claimed By : FB User- Shukla Rahul
  • Fact Check : ਫਰਜ਼ੀ
ਫਰਜ਼ੀ
    ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

RELATED ARTICLES

Post saved! You can read it later