X

Fact Check : ਹਰਸਿਮਰਤ ਕੌਰ ਬਾਦਲ ਦੀ ਐਡੀਟਡ ਤਸਵੀਰ ਗ਼ਲਤ ਦਾਅਵੇ ਨਾਲ ਕੀਤੀ ਜਾ ਰਹੀ ਸ਼ੇਅਰ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਿਆ। ਵਾਇਰਲ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿੱਚ ਹਰਸਿਮਰਤ ਕੌਰ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਪੋਸਟਰ ਫੜਿਆ ਹੋਇਆ ਸੀ , ਜਿਸਨੂੰ ਨੂੰ ਹੁਣ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

  • By Vishvas News
  • Updated: July 27, 2022

ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਸੋਸ਼ਲ ਮੀਡੀਆ ‘ਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਤਸਵੀਰ ਵਿੱਚ ਹਰਸਿਮਰਤ ਕੌਰ ਬਾਦਲ ਨੂੰ ਇੱਕ ਪੋਸਟਰ ਫੜ੍ਹੇ ਹੋਏ ਦੇਖਿਆ ਜਾ ਸਕਦਾ ਹੈ , ਪੋਸਟਰ ਵਿੱਚ ਲਿਖਿਆ ਹੈ “ਅਸੀਂ ਅੰਦਰ ਖਾਤੇ ਬੀਜੇਪੀ ਨਾਲ ਹਾਂ।” ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਇਸਨੂੰ ਜਾਂਚ ਵਿੱਚ ਫਰਜੀ ਪਾਇਆ ਹੈ। ਅਸਲ ਤਸਵੀਰ ਨੂੰ ਐਡਿਟ ਕਰਕੇ ਇਸਨੂੰ ਗ਼ਲਤ ਸੰਦਰਭ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ ?

ਫੇਸਬੁੱਕ ਪੇਜ “Europe vich punjabi ” ਨੇ 20 ਜੁਲਾਈ ਨੂੰ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਧੰਨਵਾਦ ਨੰਨੀ ਛਾਂ ਜੀ ਇਸ ਜਾਣਕਾਰੀ ਲਈ,, ਵੈਸੇ ਇਸ ਗੱਲ ਨੂੰ ਪੰਜਾਬ ਦਾ ਬੱਚਾ ਬੱਚਾ ਜਾਣਦਾ,, ਅੱਜ ਵੀ ਤੁਹਾਡੇ ਟੱਬਰ ਦੀਆਂ ਕੋਈ ਕਾਲ ਰਿਕੋਡਿੰਗ ਘੜਵਾ ਲਵੇ ਤਾਂ 90% ਕਾਲਾਂ ਭਾਜਪਾ ਨੂੰ ਕੀਤੀਆਂ ਮਿਲਣਗੀਆਂ ॥”

ਸੋਸ਼ਲ ਮੀਡਿਆ ‘ਤੇ ਕਈ ਹੋਰ ਯੂਜ਼ਰਸ ਨੇ ਵੀ ਇਸ ਪੋਸਟ ਨੂੰ ਸਮਾਨ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਪੋਸਟ ਦੇ ਆਰਕਾਈਵ ਵਰਜਨ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਰਿਵਰਸ ਇਮੇਜ ਦੀ ਮਦਦ ਲਈ। ਇਸ ਦੌਰਾਨ ਸਾਨੂੰ ਅਸਲ ਤਸਵੀਰ 20 ਜੁਲਾਈ 2022 ਨੂੰ ਹਰਸਿਮਰਤ ਕੌਰ ਬਾਦਲ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੋਂ ਕੀਤੇ ਗਏ ਇੱਕ ਟਵੀਟ ਵਿੱਚ ਮਿਲੀ। ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ ਸੀ ,”ਪਹਿਲਾਂ ਪਾਰਲੀਮੈਂਟ ਦੇ ਬਾਹਰ ਤੇ ਬਾਅਦ ‘ਚ ਅੰਦਰ ਵੀ, ਇੱਕ ਵਾਰ ਫ਼ੇਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਅੱਗੇ ਆਪਣੇ ਪੰਥ ਦੇ ਹੱਕ ਦੀ ਅਵਾਜ਼ ਬੁਲੰਦ ਕੀਤੀ। ਗੁਰੂ ਸਾਹਿਬ ਬਲ ਬਖ਼ਸ਼ਣ ਅਤੇ ਜਦੋਂ ਤੱਕ ਫ਼ਤਿਹ ਨਹੀਂ ਮਿਲਦੀ, ਇੱਕ ਨਿਮਾਣੀ ਸਿੱਖ ਵਜੋਂ ਆਪਣਾ ਫ਼ਰਜ਼ ਨਿਭਾਉਂਦੀ ਰਹਾਂਗੀ। #BandiSinghRihaKaro “

ਹਰਸਿਮਰਤ ਕੌਰ ਬਾਦਲ ਦੇ ਅਧਿਕਾਰਿਕ ਫੇਸਬੁੱਕ ਪੇਜ ‘ਤੇ ਵੀ ਇਹ ਤਸਵੀਰ 20 ਜੁਲਾਈ 2022 ਨੂੰ ਸ਼ੇਅਰ ਕੀਤੀ ਹੋਈ ਮਿਲੀ। ਸ਼੍ਰੋਮਣੀ ਅਕਾਲੀ ਦਲ ਦੇ ਅਧਿਕਾਰਿਕ ਫੇਸਬੁੱਕ ਪੇਜ ‘ਤੇ ਵੀ ਇਹ ਤਸਵੀਰ ਪੋਸਟ ਕੀਤੀ ਗਈ ਸੀ।

ਸਰਚ ਵਿੱਚ ਸਾਨੂੰ ਵਾਇਰਲ ਤਸਵੀਰ ਨਾਲ ਮਿਲਦੀ – ਜੁਲਦੀ ਤਸਵੀਰਾਂ gettyimages.co ਦੀ ਵੈੱਬਸਾਈਟ ‘ਤੇ ਵੀ ਮਿਲੀਆ। ਇਹਨਾਂ ਨੂੰ ਇੱਥੇ ਦੇਖੋ।

ਵਾਇਰਲ ਤਸਵੀਰ ਨਾਲ ਜੁੜੀ ਖਬਰ ਸਾਨੂੰ ਪੀਟੀਸੀ ਦੁਆਰਾ 20 ਜੁਲਾਈ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਵੀ ਮਿਲੀ। ਖਬਰ ਵਿੱਚ ਵਾਇਰਲ ਤਸਵੀਰ ਦੇ ਸਕ੍ਰੀਨਸ਼ੋਟ ਦਾ ਇਸਤੇਮਾਲ ਕਰਦੇ ਹੋਏ ਦੱਸਿਆ ਗਿਆ ,”ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪਹਿਲਾਂ ਸੰਸਦ ਦੇ ਬਾਹਰ ਅਤੇ ਬਾਅਦ ਵਿੱਚ ਅੰਦਰ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕ ਵਾਰ ਫਿਰ ਕੇਂਦਰ ਸਰਕਾਰ ਅੱਗੇ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਮੁੱਖ ਅਕਾਲੀ ਆਗੂ ਨੇ ਕਿਹਾ ਕਿ ਉਹ ਗੁਰੂ ਸਾਹਿਬ ਦਾ ਆਸ਼ੀਰਵਾਦ ਅਤੇ ਜਿੱਤ ਪ੍ਰਾਪਤ ਹੋਣ ਤੱਕ ਇੱਕ ਨਿਮਾਣੇ ਸਿੱਖ ਵਜੋਂ ਆਪਣਾ ਫਰਜ਼ ਨਿਭਾਉਂਦੀ ਰਹੇਗੀ।” ਪੂਰੀ ਖਬਰ ਇੱਥੇ ਪੜ੍ਹੋ।

ਅਸਲੀ ਅਤੇ ਫਰਜੀ ਤਸਵੀਰ ਦੇ ਵਿੱਚਕਾਰ ਦੇ ਫਰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।

ਵਾਇਰਲ ਦਾਅਵੇ ਨੂੰ ਲੈ ਕੇ ਅਸੀਂ ਪੰਜਾਬ ਜਾਗਰਣ ਦੇ ਪੰਜਾਬ ਬਿਊਰੋ ਚੀਫ ਕੈਲਾਸ਼ ਨਾਥ ਨਾਲ ਸੰਪਰਕ ਕੀਤਾ। ਵਾਇਰਲ ਪੋਸਟ ਦੇ ਲਿੰਕ ਨੂੰ ਉਨ੍ਹਾਂ ਦੇ ਨਾਲ ਸ਼ੇਅਰ ਵੀ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ , ਇਹ ਫੋਟੋ ਐਡੀਟੇਡ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਐਡੀਟੇਡ ਫੋਟੋ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਜਾਂਚ ਵਿੱਚ ਸਾਨੂੰ ਪਤਾ ਲੱਗਿਆ ਕਿ ਇਸ ਪੇਜ ਨੂੰ 63,544 ਲੋਕ ਫੋਲੋ ਕਰਦੇ ਹਨ। ਫੇਸਬੁੱਕ ਤੇ ਇਸ ਪੇਜ ਨੂੰ 12 ਜੁਲਾਈ 2017 ਨੂੰ ਬਣਾਇਆ ਗਿਆ ਸੀ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਿਆ। ਵਾਇਰਲ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿੱਚ ਹਰਸਿਮਰਤ ਕੌਰ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਪੋਸਟਰ ਫੜਿਆ ਹੋਇਆ ਸੀ , ਜਿਸਨੂੰ ਨੂੰ ਹੁਣ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

  • Claim Review : ਅਸੀਂ ਅੰਦਰ ਖਾਤੇ ਬੀਜੇਪੀ ਨਾਲ ਹਾਂ।
  • Claimed By : Europe vich punjabi
  • Fact Check : ਫਰਜ਼ੀ
ਫਰਜ਼ੀ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later