X

Fact Check: ਪੰਜਾਬ ਵਿੱਚ ਨਾਗਾ ਸਾਧੂ ਨਾਲ ਹੋਈ ਕੁੱਟਮਾਰ ਦੀ ਘਟਨਾ ਨੂੰ ਆਮ ਆਦਮੀ ਪਾਰਟੀ ਨਾਲ ਜੋੜ ਕੇ ਗਲਤ ਸੰਦਰਭ ਵਿੱਚ ਕੀਤਾ ਜਾ ਰਿਹਾ ਸ਼ੇਅਰ

ਵਿਸ਼ਵਾਸ ਨਿਊਜ਼ ਨੇ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਵਾਇਰਲ ਦਾਅਵਾ ਗ਼ਲਤ ਹੈ। ਵਾਇਰਲ ਵੀਡੀਓ ਹਾਲ – ਫਿਲਹਾਲ ਦਾ ਨਹੀਂ,ਸਗੋਂ ਸਾਲ 2014 ਦਾ ਹੈ। ਜਿਸ ਨੂੰ ਹੁਣ ਗ਼ਲਤ ਤਰੀਕੇ ਨਾਲ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

  • By Vishvas News
  • Updated: March 18, 2022

ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਸੋਸ਼ਲ ਮੀਡੀਆ ਤੇ ਇਨ੍ਹੀਂ ਦਿਨੀਂ ਇੱਕ ਸਾਧੂ ਦੇ ਨਾਲ ਕੁੱਟਮਾਰ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਕੁਝ ਸਿੱਖ ਇੱਕ ਨਾਗਾ ਸਾਧੂ ਨੂੰ ਕੁੱਟਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਚੋਣ ਜਿੱਤਣ ਤੋਂ ਬਾਅਦ ਸਾਧੂ -ਸੰਤਾਂ ਤੇ ਉੱਤੇ ਹਮਲਾ ਹੋਣਾ ਸ਼ੁਰੂ ਹੋ ਗਿਆ ਹੈ।ਤਾਂ ਉੱਥੇ ਹੀ ਕਈ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰਕੇ ਦਾਅਵਾ ਕਰ ਰਹੇ ਹਨ ਕਿ ਆਪ ਵਰਕਰਾ ਅਤੇ ਸਮਰਥਕਾਂ ਨੇ ਚੋਣ ਜਿੱਤਣ ਤੋਂ ਬਾਅਦ ਸਾਧਾਂ-ਸੰਤਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਹੈ। ਵਿਸ਼ਵਾਸ ਨਿਊਜ਼ ਨੇ ਵੀਡੀਓ ਦੀ ਜਾਂਚ ਕੀਤੀ ਅਤੇ ਵਾਇਰਲ ਦਾਅਵਾ ਗ਼ਲਤ ਪਾਇਆ। ਵਾਇਰਲ ਵੀਡੀਓ ਹਾਲ – ਫਿਲਹਾਲ ਦਾ ਨਹੀਂ, ਸਗੋਂ ਸਾਲ 2014 ਦਾ ਹੈ। ਜਿਸ ਨੂੰ ਹੁਣ ਗਲਤ ਤਰੀਕੇ ਨਾਲ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Manoj Sarda ਨੇ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ , “Horror started on Hindus Sadhu by the supporters of Jihadi AAP & Khalistan.Whom you

{ਪੰਜਾਬੀ ਅਨੁਵਾਦ – ‘ਆਪ’ ਸਮਰਥਕ ਨੇ ਹਿੰਦੂਆਂ ‘ਤੇ ਅਤਿਆਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਲਈ ਇਹ ਦੇਖਣਾ ਬਹੁਤ ਜ਼ਰੂਰੀ ਹੈ ਕਿ ਤੁਸੀਂ ਕਿਸ ਨੂੰ ਵੋਟ ਦੇ ਰਹੇ ਹੋ।} ਪੋਸਟ ਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ –
ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਇਨਵਿਡ ਟੂਲ ਦੀ ਵਰਤੋਂ ਕੀਤੀ। ਇਸ ਟੂਲ ਦੀ ਮਦਦ ਨਾਲ ਅਸੀਂ ਵੀਡੀਓਜ਼ ਦੇ ਕਈ ਗਰੇਬਸ ਕੱਢੇ ਅਤੇ ਉਹਨਾਂ ਨੂੰ ਗੂਗਲ ਰਿਵਰਸ ਇਮੇਜ ਰਾਹੀਂ ਖੋਜਿਆ। ਇਸ ਦੌਰਾਨ ਸਾਨੂੰ ਵਾਇਰਲ ਵੀਡੀਓ Whatsapp Stars ਨਾਮ ਦੇ ਯੂਟਿਊਬ ਚੈਨਲ ਤੇ 14 ਅਕਤੂਬਰ 2014 ਨੂੰ ਅਪਲੋਡ ਮਿਲਿਆ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀਵਰਡਸ ਦੇ ਰਾਹੀਂ ਖੋਜ ਕੀਤੀ। ਇਸ ਦੌਰਾਨ ਸਾਨੂੰ ਵਾਇਰਲ ਦਾਅਵੇ ਨਾਲ ਜੁੜੀ ਇੱਕ ਨਿਊਜ਼ ਰਿਪੋਰਟ ਸਿੰਘ ਸਟੇਸ਼ਨ ਦੀ ਵੈੱਬਸਾਈਟ ਤੇ 13 ਜੁਲਾਈ 2014 ਨੂੰ ਪ੍ਰਕਾਸ਼ਿਤ ਮਿਲੀ। ਰਿਪੋਰਟ ਵਿੱਚ ਦਿੱਤੀ ਗਈ ਜਾਣਕਾਰੀ ਮੁਤਾਬਿਕ, ਨਾਗਾ ਸਾਧੂ ਨਾਲ ਕੁੱਟਮਾਰ ਦੀ ਇਹ ਘਟਨਾ ਪੰਜਾਬ ਦੇ ਫਗਵਾੜਾ ਸ਼ਹਿਰ ਦੇ ਨੇੜੇ ਹੋਈ ਸੀ। ਇਸ ਮਾਮਲੇ ਨੂੰ ਸੰਗਿਆਨ ਵਿੱਚ ਲੈਂਦੇ ਹੋਏ ਪੁਲਿਸ ਨੇ ਤਿੰਨ ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ। ਬ੍ਰਿਟੇਨ ਦੇ ਅਖਬਾਰ ਡੇਲੀ ਮੇਲ ਨੇ ਵੀ ਇਸ ਘਟਨਾ ਤੇ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ।

ਵੱਧ ਜਾਣਕਾਰੀ ਲਈ ਅਸੀਂ ਪੰਜਾਬੀ ਜਾਗਰਣ ਪੰਜਾਬ ਦੇ ਕਪੂਰਥਲਾ ਦੇ ਬਿਊਰੋ ਇੰਚਾਰਜ ਅਮਰੀਕ ਮਲ੍ਹੀ ਨਾਲ ਸੰਪਰਕ ਕੀਤਾ। ਅਸੀਂ ਵਾਇਰਲ ਵੀਡੀਓ ਨੂੰ ਉਨ੍ਹਾਂ ਦੇ ਨਾਲ ਸਾਂਝਾ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਵਾਇਰਲ ਦਾਅਵਾ ਗ਼ਲਤ ਹੈ। ਵੀਡੀਓ ਹਾਲ – ਫਿਲਹਾਲ ਦਾ ਨਹੀਂ ਹੈ, ਸਗੋਂ ਤਕਰੀਬਨ 7-8 ਸਾਲ ਪੁਰਾਣਾ ਹੈ। ਹਾਲ – ਫਿਲਹਾਲ ਵਿੱਚ ਪੰਜਾਬ ਵਿੱਚ ਇਸ ਤਰ੍ਹਾਂ ਦੀ ਕੋਈ ਘਟਨਾ ਨਹੀਂ ਹੋਈ ਹੈ। ਪੁਰਾਣੇ ਵੀਡੀਓ ਨੂੰ ਗਲਤ ਸੰਦਰਭ ਵਿੱਚ ਸਾਂਝਾ ਕੀਤਾ ਜਾ ਰਿਹਾ ਹੈ।

ਵਿਸ਼ਵਾਸ ਨਿਊਜ਼ ਨੇ ਜਾਂਚ ਦੇ ਆਖਰੀ ਪੜਾਅ ਵਿੱਚ ਉਸ ਪ੍ਰੋਫਾਈਲ ਦੀ ਜਾਂਚ ਕੀਤੀ, ਜਿਸਨੇ ਵਾਇਰਲ ਪੋਸਟ ਨੂੰ ਸਾਂਝਾ ਕੀਤਾ ਸੀ। ਅਸੀਂ ਪਾਇਆ ਕਿ ਯੂਜ਼ਰ ਨੂੰ 96 ਲੋਕ ਫੋਲੋ ਕਰਦੇ ਹਨ। Manoj Sarda ਮਹਾਰਾਸ਼ਟਰ ਦੇ ਅਮਰਾਵਤੀ ਦਾ ਰਹਿਣ ਵਾਲਾ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਵਾਇਰਲ ਦਾਅਵਾ ਗ਼ਲਤ ਹੈ। ਵਾਇਰਲ ਵੀਡੀਓ ਹਾਲ – ਫਿਲਹਾਲ ਦਾ ਨਹੀਂ,ਸਗੋਂ ਸਾਲ 2014 ਦਾ ਹੈ। ਜਿਸ ਨੂੰ ਹੁਣ ਗ਼ਲਤ ਤਰੀਕੇ ਨਾਲ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

  • Claim Review : Horror started on Hindus Sadhu by the supporters of Jihadi *AAP & Khalistan*
  • Claimed By : Manoj Sarda
  • Fact Check : ਭ੍ਰਮਕ
ਭ੍ਰਮਕ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later