Fact Check: ਆਪ ਆਗੂ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਮੌਤ ਦੀ ਅਫਵਾਹ ਵਾਇਰਲ
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਮੌਤ ਨਾਲ ਸਬੰਧਤ ਪੋਸਟ ਫਰਜ਼ੀ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਬਿਲਕੁਲ ਠੀਕ ਹਨ, ਉਨ੍ਹਾਂ ਦੀ ਮੌਤ ਦਾ ਦਾਅਵਾ ਕਰਨ ਵਾਲੀ ਵਾਇਰਲ ਪੋਸਟ ਮਹਿਜ਼ ਅਫਵਾਹ ਹੈ।
- By: Jyoti Kumari
- Published: Dec 6, 2024 at 01:36 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਜੁੜੀ ਇਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਨਿਧਨ ਹੋ ਗਿਆ ਹੈ। ਕਈ ਯੂਜ਼ਰਸ ਇਸ ਪੋਸਟ ਨੂੰ ਸੱਚ ਮੰਨਦੇ ਹੋਏ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਿਆ। ਸੰਤ ਬਲਬੀਰ ਸਿੰਘ ਸੀਚੇਵਾਲ ਬਿਲਕੁਲ ਸਹੀ-ਸਲਾਮਤ ਹੈ, ਲੋਕ ਗਲਤ ਪੋਸਟ ਸ਼ੇਅਰ ਕਰ ਰਹੇ ਹਨ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ “Jagjeet Singh” ਨੇ 3 ਦਸੰਬਰ ਨੂੰ ਇਹ ਪੋਸਟ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ, “RIP ਵਾਹਿਗੁਰੂ ਵਿਛੜੀ ਰੂਹ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ”
ਕਈ ਹੋਰ ਯੂਜ਼ਰਸ ਨੇ ਵੀ ਇਸ ਪੋਸਟ ਨੂੰ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ। ਪੋਸਟ ਦੇ ਆਰਕਾਇਵ ਲਿੰਕ ਨੂੰ ਇੱਥੇ ਵੇਖੋ।

ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਨਣ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਮੌਤ ਨਾਲ ਜੁੜੀ ਅਜਿਹੀ ਕੋਈ ਖਬਰ ਨਹੀਂ ਮਿਲੀ। ਜੇਕਰ ਅਜਿਹਾ ਕੁਝ ਵੀ ਵਾਪਰਿਆ ਹੁੰਦਾ ਤਾਂ, ਇਹ ਖਬਰ ਹਰ ਮੀਡਿਆ ਸੰਸਥਾਨ ਦੀ ਸੁਰਖੀਆਂ ਵਿੱਚ ਹੁੰਦੀ। ਪਰ ਸਾਨੂੰ ਅਜਿਹੀ ਕੋਈ ਖਬਰ ਨਹੀਂ ਮਿਲੀ।
ਜਾਂਚ ਵਿੱਚ ਅੱਗੇ ਅਸੀਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸੋਸ਼ਲ ਮੀਡਿਆ ਹੈਂਡਲ ਨੂੰ ਖੰਗਾਲਿਆ। ਸਾਨੂੰ ਉਨ੍ਹਾਂ ਦੇ ਆਧਿਕਾਰਿਕ ਫੇਸਬੁੱਕ ਅਕਾਊਂਟ ‘ਤੇ 6 ਦਸੰਬਰ 2024 ਨੂੰ ਕੀਤੀ ਗਈ ਕਈ ਪੋਸਟ ਮਿਲੀ।

ਸਾਨੂੰ ਸੰਤ ਸੀਚੇਵਾਲ ਨਾਲ ਜੁੜੀ ਕਈ ਖਬਰਾਂ ਵੀ ਮਿਲਿਆ, ਜਿਨ੍ਹਾਂ ਨੂੰ 5 ਦਸੰਬਰ 2024 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ।
ਵਾਇਰਲ ਪੋਸਟ ਨੂੰ ਅਸੀਂ ਪੰਜਾਬੀ ਜਾਗਰਣ ਜਲੰਧਰ ਦੇ ਰਿਪੋਰਟਰ ਜਤਿੰਦਰ ਪੰਮੀ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਵਾਇਰਲ ਪੋਸਟ ਨੂੰ ਫਰਜੀ ਦੱਸਿਆ ਹੈ।
ਅੰਤ ਵਿੱਚ ਅਸੀਂ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪਤਾ ਲੱਗਿਆ ਕਿ ਯੂਜ਼ਰ ਨੂੰ ਫੇਸਬੁੱਕ ‘ਤੇ 317 ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਮੌਤ ਨਾਲ ਸਬੰਧਤ ਪੋਸਟ ਫਰਜ਼ੀ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਬਿਲਕੁਲ ਠੀਕ ਹਨ, ਉਨ੍ਹਾਂ ਦੀ ਮੌਤ ਦਾ ਦਾਅਵਾ ਕਰਨ ਵਾਲੀ ਵਾਇਰਲ ਪੋਸਟ ਮਹਿਜ਼ ਅਫਵਾਹ ਹੈ।
- Claim Review : ਸੰਤ ਬਲਬੀਰ ਸਿੰਘ ਸੀਚੇਵਾਲ ਦਾ ਨਿਧਨ ਹੋ ਗਿਆ ਹੈ।
- Claimed By : ਫੇਸਬੁੱਕ ਯੂਜ਼ਰ -Jagjeet Singh
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...











