X

Fact Check: ਕੇਜਰੀਵਾਲ ਅਤੇ ਭਗਵੰਤ ਮਾਨ ਦੀ ਇਹ ਤਸਵੀਰ ਫਰਜ਼ੀ ਹੈ, ਐਡੀਟਿੰਗ ਤੋਂ ਤਿਆਰ ਕੀਤੀ ਗਈ ਫੋਟੋ ਗਲਤ ਦਾਅਵੇ ਨਾਲ ਵਾਇਰਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਆਟੋ ਚਾਲਕ ਦੇ ਸੱਦੇ ਨੂੰ ਸਵੀਕਾਰ ਕਰਦੇ ਹੋਏ ਉਨ੍ਹਾਂ ਦੇ ਘਰ ਭੋਜਨ ਕੀਤਾ ਸੀ ਅਤੇ ਉਸ ਸਮੇਂ ਦੀ ਤਸਵੀਰ ਨੂੰ ਐਡਿਟ ਕਰਕੇ ਦੁਰਪ੍ਰਚਾਰ ਦੇ ਇਰਾਦੇ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਜਾ ਰਿਹਾ ਹੈ।

  • By Vishvas News
  • Updated: April 8, 2022

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇੱਕ ਤਸਵੀਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੁਝ ਹੋਰ ਲੋਕਾਂ ਨਾਲ ਬੈਠ ਕੇ ਖਾਣਾ ਖਾਂਦੇ ਹੋਏ ਨਜ਼ਰ ਆ ਰਹੇ ਹਨ। ਤਸਵੀਰ ‘ਚ ਨਜ਼ਰ ਆ ਰਹੀ ਸ਼ਰਾਬ ਦੀ ਬੋਤਲ ਨਾਲ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਖਾਣੇ ਦੇ ਨਾਲ ਸ਼ਰਾਬ ਵੀ ਪਰੋਸੀ ਗਈ।

ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਵਾਇਰਲ ਹੋ ਰਹੀ ਇਹ ਤਸਵੀਰ ਫਰਜ਼ੀ ਨਿਕਲੀ, ਜਿਸ ਨੂੰ ਦੁਰਪ੍ਰਚਾਰ ਦੇ ਇਰਾਦੇ ਨਾਲ ਐਡਿਟ ਕਰਕੇ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਅਸਲ ਤਸਵੀਰ ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਦੇ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਇੱਕ ਆਟੋ ਚਾਲਕ ਦੇ ਘਰ ਖਾਣਾ ਖਾਂਦੇ ਸਮੇਂ ਦੀ ਹੈ। ਲੁਧਿਆਣਾ ‘ਚ ਚੋਣ ਪ੍ਰਚਾਰ ਦੌਰਾਨ ਇੱਕ ਆਟੋ ਰਿਕਸ਼ਾ ਚਾਲਕ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਆਪਣੇ ਘਰ ਖਾਣਾ ਖਾਣ ਲਈ ਸੱਦਾ ਦਿੱਤਾ ਸੀ , ਜਿਸ ਤੋਂ ਬਾਅਦ ਦੋਵੇਂ ਨੇਤਾਵਾਂ ਨੇ ਉੱਥੇ ਜਾ ਕੇ ਖਾਣਾ ਖਾਇਆ ਸੀ।

ਕੀ ਹੈ ਵਾਇਰਲ ਤਸਵੀਰ ਵਿੱਚ ?
ਸੋਸ਼ਲ ਮੀਡੀਆ ਯੂਜ਼ਰ ‘Thakur Sanjay Singh Rawal’ ਨੇ ਆਪਣੀ ਪ੍ਰੋਫਾਈਲ ਤੋਂ ਇਹ ਤਸਵੀਰ (ਆਰਕਾਈਵ ਲਿੰਕ ) ਨੂੰ ਸ਼ੇਅਰ ਕਰਦੇ ਹੋਏ ਭਗਵੰਤ ਮਾਨ ਤੇ ਤੰਜ ਕਸਿਆ ਹੈ।

ਸੋਸ਼ਲ ਮੀਡੀਆ ਤੇ ਕਈ ਹੋਰ ਯੂਜ਼ਰਸ ਨੇ ਇਸ ਫਰਜ਼ੀ ਤਸਵੀਰ ਨੂੰ ਸੱਚ ਮੰਨਦੇ ਹੋਏ ਇਸ ਹੀ ਤਰ੍ਹਾਂ ਦੇ ਸਮਾਨ ਅਤੇ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕੀਤਾ ਹੈ।

ਪੜਤਾਲ

ਇਹ ਤਸਵੀਰ ਸ਼ੁਰੂਆਤੀ ਨਿਰੀਖਣ ਦੌਰਾਨ ਹੀ ਐਡਿਟ ਕੀਤੀ ਹੋਈ ਜਾਪਦੀ ਹੈ। ਅਸਲੀ ਤਸਵੀਰ ਨੂੰ ਲੱਭਣ ਲਈ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਲਈ। ਸਰਚ ‘ਚ ਕਈ ਪੁਰਾਣੀਆਂ ਨਿਊਜ਼ ਰਿਪੋਰਟਾਂ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਸਲੀ ਤਸਵੀਰ ਮਿਲੀ ਹੈ, ਜਿਸ ਨੂੰ ਐਡਿਟ ਕਰਕੇ ਗਲਤ ਦਾਅਵੇ ਨਾਲ ਦੁਰਪ੍ਰਚਾਰ ਦੇ ਇਰਾਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਟਾਈਮਜ਼ ਆਫ਼ ਇੰਡੀਆ ਦੀ ਵੈੱਬਸਾਈਟ ਤੇ 22 ਨਵੰਬਰ 2021 ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ਦੇ ਅਨੁਸਾਰ, ‘ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿੱਚ ਇੱਕ ਆਟੋ ਡਰਾਈਵਰ ਦੇ ਵੱਲੋਂ ਤੋਂ ਖਾਣਾ ਖਾਣ ਦਾ ਸੱਦਾ ਸਵੀਕਾਰ ਕਰਦੇ ਹੋਏ ਉਨ੍ਹਾਂ ਦੇ ਘਰ ਜਾ ਕੇ ਖਾਣਾ ਖਾਧਾ। ਰਿਪੋਰਟ ਵਿੱਚ ਇਸਤੇਮਾਲ ਕੀਤੀ ਗਈ ਤਸਵੀਰ ਵਿੱਚ ਕੇਜਰੀਵਾਲ ਅਤੇ ਮਾਨ ਨੂੰ ਆਟੋ ਚਾਲਕ ਨਾਲ ਫਰਸ਼ ਤੇ ਬੈਠ ਕੇ ਖਾਣਾ ਖਾਂਦੇ ਹੋਏ ਦੇਖਿਆ ਜਾ ਸਕਦਾ ਹੈ। ਜਿੱਥੋਂ ਤੱਕ ਪਰੋਸੇ ਗਏ ਭੋਜਨ ਦੀ ਗੱਲ ਹੈ ਤਾਂ ਤਸਵੀਰ ਅਨੁਸਾਰ ਥਾਲੀ ਵਿੱਚ ਰੋਟੀ, ਸਬਜ਼ੀ, ਦਾਲ ਅਤੇ ਸਲਾਦ ਨਜ਼ਰ ਆ ਰਿਹਾ ਹੈ। ਉੱਥੇ ਹੀ ਵਾਇਰਲ ਹੋ ਰਹੀ ਤਸਵੀਰ ਅਨੁਸਾਰ ਥਾਲੀ ਵਿੱਚ ਮੀਟ ਅਤੇ ਸ਼ਰਾਬ ਦੀਆਂ ਬੋਤਲਾਂ ਨਜ਼ਰ ਆ ਰਹੀਆਂ ਹਨ।

TOI ਚੰਡੀਗੜ੍ਹ ਦੇ ਵੈਰੀਫਾਈਡ ਟਵਿੱਟਰ ਹੈਂਡਲ ਦੁਆਰਾ ਟਵੀਟ ਕੀਤੇ ਗਏ ਇੱਕ ਵੀਡੀਓ ਵਿੱਚ, ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਹੋਰ ਨੇਤਾਵਾਂ ਨੂੰ ਆਟੋ ਡਰਾਈਵਰ ਨਾਲ ਖਾਣਾ ਖਾਂਦੇ ਹੋਏ ਦੇਖਿਆ ਜਾ ਸਕਦਾ ਹੈ।

ਕਈ ਹੋਰ ਨਿਊਜ਼ ਰਿਪੋਰਟਾਂ ਵਿੱਚ ਵੀ ਇਸ ਤਸਵੀਰ ਦਾ ਇਸਤੇਮਾਲ ਕੀਤਾ ਗਿਆ ਹੈ। ਹੇਠਾਂ ਦਿਖਾਏ ਗਏ ਕੋਲਾਜ ਵਿੱਚ ਅਸਲ ਤਸਵੀਰ ਅਤੇ ਐਡੀਟਿੰਗ ਦੀ ਮਦਦ ਨਾਲ ਕੀਤੀ ਗਈ ਛੇੜਛਾੜ ਦੇ ਵਿਚਾਲੇ ਫਰਕ ਨੂੰ ਸਾਫ਼ ਦੇਖਿਆ ਜਾ ਸਕਦਾ ਹੈ।

ਵਾਇਰਲ ਤਸਵੀਰ ਨੂੰ ਲੈ ਕੇ ਵਿਸ਼ਵਾਸ ਨਿਊਜ਼ ਨੇ ਆਪਣੇ ਸਹਿਯੋਗੀ ਦੈਨਿਕ ਜਾਗਰਣ ਦੇ ਲੁਧਿਆਣਾ ਬਿਊਰੋ ਚੀਫ਼ ਭੁਪਿੰਦਰ ਭਾਟੀਆ ਨਾਲ ਸੰਪਰਕ ਕੀਤਾ। ਵਾਇਰਲ ਤਸਵੀਰ ਨੂੰ ਫਰਜ਼ੀ ਦੱਸਦੇ ਹੋਏ ਉਨ੍ਹਾਂ ਕਿਹਾ,’ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਲੁਧਿਆਣਾ ਵਿਖੇ ਇੱਕ ਆਟੋ ਚਾਲਕ ਦੇ ਘਰ ਖਾਣਾ ਖਾਣ ਦਾ ਸੱਦਾ ਸਵੀਕਾਰ ਕਰਦੇ ਹੋਏ ਹੈਬੋਵਾਲ ਵਿਖੇ ਸਥਿਤ ਉਸਦੇ ਘਰ ਜਾ ਕੇ ਖਾਣਾ ਖਾਧਾ ਸੀ।

ਇਸ ਤੋਂ ਪਹਿਲਾਂ ਵੀ ਸੋਸ਼ਲ ਮੀਡੀਆ ਤੇ ਕਈ ਤਸਵੀਰਾਂ ਵਾਇਰਲ ਹੋ ਚੁੱਕੀਆਂ ਹਨ। ਅਜਿਹੀ ਹੀ ਇੱਕ ਤਸਵੀਰ ਵਿੱਚ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਇੱਕ ਸ਼ਰਾਬ ਦੀ ਦੁਕਾਨ ਦੇ ਬਾਹਰ ਬੈਠੇ ਹੋਣ ਦਾ ਦਾਅਵਾ ਕੀਤਾ ਗਿਆ ਸੀ। ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਇਸ ਤਸਵੀਰ ਨੂੰ ਐਡੀਟੇਡ ਅਤੇ ਫਰਜ਼ੀ ਪਾਇਆ ਸੀ।

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਫਰਜ਼ੀ ਅਤੇ ਐਡੀਟਿਡ ਤਸਵੀਰ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਫੇਸਬੁੱਕ ਤੇ ਕਰੀਬ 7,000 ਲੋਕ ਫੋਲੋ ਕਰਦੇ ਹਨ। ਇਹ ਪ੍ਰੋਫਾਈਲ ਫੇਸਬੁੱਕ ਤੇ ਜੂਨ 2017 ਤੋਂ ਸਰਗਰਮ ਹੈ।

ਨਤੀਜਾ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਆਟੋ ਚਾਲਕ ਦੇ ਸੱਦੇ ਨੂੰ ਸਵੀਕਾਰ ਕਰਦੇ ਹੋਏ ਉਨ੍ਹਾਂ ਦੇ ਘਰ ਭੋਜਨ ਕੀਤਾ ਸੀ ਅਤੇ ਉਸ ਸਮੇਂ ਦੀ ਤਸਵੀਰ ਨੂੰ ਐਡਿਟ ਕਰਕੇ ਦੁਰਪ੍ਰਚਾਰ ਦੇ ਇਰਾਦੇ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਜਾ ਰਿਹਾ ਹੈ।

  • Claim Review : ਸਾਰਵਜਨਿਕ ਥਾਂ 'ਤੇ ਸ਼ਰਾਬ ਅਤੇ ਮੀਟ ਦਾ ਸੇਵਨ ਕਰਦੇ ਹੋਏ ਕੇਜਰੀਵਾਲ ਅਤੇ ਭਗਵੰਤ ਮਾਨ
  • Claimed By : FB User-Thakur Sanjay Singh Rawal
  • Fact Check : ਫਰਜ਼ੀ
ਫਰਜ਼ੀ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ
ਹੋਰ ਪੜ੍ਹੋ

No more pages to load

RELATED ARTICLES

Next pageNext pageNext page

Post saved! You can read it later