X
X

Fact Check: ਬਿਹਾਰ ਵਿੱਚ ਨਤੀਜੇ ਆਉਣ ਤੋਂ ਬਾਅਦ ਦਾ ਨਹੀਂ, ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਦਾ ਹੈ ਇਹ ਵੀਡੀਓ

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਭੀੜ ਦੇ ਇਸ ਵੀਡੀਓ ਦਾ ਬਿਹਾਰ ਵਿਧਾਨਸਭਾ ਚੌਣਾਂ ਨਾਲ ਕੋਈ ਸੰਬੰਧ ਨਹੀਂ ਹੈ। ਅਸਲ ਵਿੱਚ ਇਹ ਵੀਡੀਓ ਸਾਲ 2025 ਦਾ ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਦਾ ਹੈ। ਵੀਡੀਓ ਨੂੰ ਬਿਹਾਰ ਚੌਣਾਂ ਨਾਲ ਜੋੜ ਕੇ ਗਲਤ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਬਿਹਾਰ ਵਿਧਾਨ ਸਭਾ ਚੌਣਾਂ ਦੇ ਨਤੀਜੇ ਆਉਣ ਤੋਂ ਬਾਅਦ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਲੋਕਾਂ ਦੀ ਭੀੜ ਨੂੰ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਬਿਹਾਰ ਦਾ ਹੈ, ਜਿੱਥੇ ਚੌਣ ਨਤੀਜੇ ਆਉਣ ਤੋਂ ਬਾਅਦ ਲੋਕਾਂ ਨੇ ਚੋਣ ਆਯੋਗ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗਲਤ ਪਾਇਆ। ਦਰਅਸਲ ਇਹ ਵੀਡੀਓ ਬਿਹਾਰ ਦਾ ਨਹੀਂ, ਸਗੋਂ ਸਾਲ 2025 ਦਾ ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਦਾ ਹੈ। ਜਿਸਨੂੰ ਹੁਣ ਬਿਹਾਰ ਵਿਧਾਨਸਭਾ ਚੌਣਾਂ ਦਾ ਦੱਸ ਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਯੂਜ਼ਰ ‘sharma fkrsr wala’ ਨੇ 16 ਨਵੰਬਰ 2025 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ ਹੈ। ਕੈਪਸ਼ਨ ਵਿੱਚ ਲਿਖਿਆ ਹੈ,”ਬਿਹਾਰ ਦੇ ਵਿੱਚ 2025 ਦੇ ਇਲੈਕਸ਼ਨ ਹੋਏ ਆ ਉਹਦਾ ਜੋ ਰਿਜ਼ਲਟ ਆਇਆ ਉਹਦੇ ਵਿਰੋਧ ਵਿੱਚ ਪ੍ਰੋਟੈਸਟ ਸ਼ੁਰੂ ਹੋ ਗਿਆ”

ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਮਿਲਦੇ-ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ। ਵੀਡੀਓ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖੋ।

ਪੜਤਾਲ

ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਵੀਡੀਓ ਦੇ ਕੀਫ੍ਰੇਮ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਲੈਂਸ ਦੀ ਮਦਦ ਨਾਲ ਸਰਚ ਕੀਤਾ। ਸਾਨੂੰ ਵੀਡੀਓ @RepublicWorld ਦੇ ਅਧਿਕਾਰਕ ਯੂਟਿਊਬ ਚੈਨਲ ‘ਤੇ ਮਿਲਾ। ਵੀਡੀਓ ਨੂੰ 21 ਸਤੰਬਰ 2025 ਨੂੰ ਅਪਲੋਡ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ, ਵੀਡੀਓ ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਦਾ ਹੈ, ਜਦੋਂ ਸੜਕਾਂ ‘ਤੇ ਭਾਰੀ ਭੀੜ ਇਕੱਠੀ ਹੋ ਗਈ ਸੀ। ਪ੍ਰਸ਼ੰਸਕ ਵਾਹਨ ਦੇ ਨਾਲ-ਨਾਲ ਚਲਦੇ ਹੋਏ ਗਾਇਕ ਨੂੰ ਭਾਵੁਕ ਸ਼ਰਧਾਂਜਲੀ ਦੇ ਰਹੇ ਸਨ।

ਵੀਡੀਓ @indiatimes ਦੇ ਅਧਿਕਾਰਕ ਯੂਟਿਊਬ ਚੈਨਲ ‘ਤੇ ਮਿਲਾ। 22 ਸਤੰਬਰ 2025 ਨੂੰ ਅਪਲੋਡ ਵੀਡੀਓ ਵਿੱਚ ਦੱਸਿਆ ਗਿਆ, ਇਹ ਵੀਡੀਓ ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਦਾ ਹੈ।

ਵੀਡੀਓ ਨੂੰ a.s.husne_murtaza7 ਨਾਮ ਦੇ ਇੰਸਟਾਗ੍ਰਾਮ ਯੂਜ਼ਰ ਨੇ ਵੀ ਸ਼ੇਅਰ ਕੀਤਾ ਹੈ। 22 ਸਤੰਬਰ 2025 ਨੂੰ ਸ਼ੇਅਰ ਵੀਡੀਓ ਵਿੱਚ ਇਸ ਵੀਡੀਓ ਨੂੰ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਦਾ ਦੱਸਿਆ ਗਿਆ ਹੈ।

ਵੀਡੀਓ ਨਾਲ ਜੁੜੀ ਹੋਰ ਪੋਸਟ ਇੱਥੇ ਦੇਖੋ।

ਵਧੇਰੇ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਪਟਨਾ ਦੇ ਚੀਫ ਰਿਪੋਰਟਰ ਜਿਤੇਂਦਰ ਕੁਮਾਰ ਨਾਲ ਗੱਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਵੀਡੀਓ ਬਿਹਾਰ ਦਾ ਨਹੀਂ ਹੈ।

ਅੰਤ ਵਿੱਚ, ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਇੱਕ ਖਾਸ ਵਿਚਾਰਧਾਰਾ ਨਾਲ ਜੁੜੀਆਂ ਪੋਸਟ ਸ਼ੇਅਰ ਕਰਦਾ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਭੀੜ ਦੇ ਇਸ ਵੀਡੀਓ ਦਾ ਬਿਹਾਰ ਵਿਧਾਨਸਭਾ ਚੌਣਾਂ ਨਾਲ ਕੋਈ ਸੰਬੰਧ ਨਹੀਂ ਹੈ। ਅਸਲ ਵਿੱਚ ਇਹ ਵੀਡੀਓ ਸਾਲ 2025 ਦਾ ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਦਾ ਹੈ। ਵੀਡੀਓ ਨੂੰ ਬਿਹਾਰ ਚੌਣਾਂ ਨਾਲ ਜੋੜ ਕੇ ਗਲਤ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

  • Claim Review : ਬਿਹਾਰ ਵਿੱਚ ਨਤੀਜੇ ਆਉਣ ਤੋਂ ਬਾਅਦ ਚੋਣ ਆਯੋਗ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ।
  • Claimed By : FB user-sharma fkrsr wala
  • Fact Check : ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later