X
X

Fact Check: ਨਸ਼ਾ ਕਰਦੇ ਪੁਲਿਸ ਮੁਲਾਜਮ ਦਾ ਇਹ ਵੀਡੀਓ ਦੋ ਸਾਲ ਪੁਰਾਣਾ ਹੈ, ਹਾਲੀਆ ਦੱਸ ਕੇ ਕੀਤਾ ਜਾ ਰਿਹਾ ਸ਼ੇਅਰ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਨਸ਼ਾ ਕਰਦੇ ਪੁਲਿਸ ਮੁਲਾਜਮ ਦਾ ਵਾਇਰਲ ਵੀਡੀਓ ਜੁਲਾਈ 2023 ਦਾ ਹੈ, ਜਿਸਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ੇ ਖਿਲਾਫ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ। ਹੁਣ ਇਸ ਨਾਲ ਜੋੜਦੇ ਹੋਏ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਪੁਲਿਸ ਮੁਲਾਜਮ ਨੂੰ ਨਸ਼ਾ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਜਾ ਰਿਹਾ ਵੀਡੀਓ ਸਾਲ 2023 ਦਾ ਹੈ ਅਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵੀਡੀਓ ਵਿੱਚ ਨਜਰ ਆ ਰਹੇ ਪੁਲਿਸ ਮੁਲਾਜਮ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਕੁਝ ਲੋਕ ਪੁਰਾਣੇ ਵੀਡੀਓ ਹਾਲੀਆ ਸੰਦਰਭ ਵਿੱਚ ਵਾਇਰਲ ਕਰ ਰਹੇ ਹਨ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ “ਭੇਡਾਂ ਦਾ ਜੀਜਾ” ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ,”ਪੰਜਾਬ ਪੁਲਿਸ ਨੇ ਨਸ਼ਿਆਂ ਦੇ ਖਿਲਾਫ ਜੰਗ ਛੇੜੀ ਹੈ। ਜੋ ਨਸ਼ਾ ਥਾਣੇ ਵਿੱਚ ਪਿਆ ਹੈ ਉਹਨੂੰ ਪੀ ਪੀ ਕੇ ਖਤਮ ਕਰ ਰਹੇ ਹਨ।”

ਵਾਇਰਲ ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਖਬਰ freepressjournal.in ਦੀ ਵੈੱਬਸਾਈਟ ‘ਤੇ ਮਿਲੀ। ਰਿਪੋਰਟ ਨੂੰ 8 ਜੁਲਾਈ 2023 ਨੂੰ ਪ੍ਰਕਾਸ਼ਤ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ,”ਇਹ ਵੀਡੀਓ ਪੰਜਾਬ ਦੇ ਫਿਰੋਜ਼ਪੁਰ ਦਾ ਹੈ, ਜਿੱਥੇ ਇੱਕ ਪੁਲਿਸ ਕਾਂਸਟੇਬਲ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਸਨੂੰ ਵਰਦੀ ਪਹਿਨੇ ਨਸ਼ੇ ਦਾ ਸੇਵਨ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਪੁਲਿਸ ਮੁਲਾਜ਼ਮ ਦੀ ਪਛਾਣ ਕਾਂਸਟੇਬਲ ਸਤਪਾਲ ਸਿੰਘ ਵਜੋਂ ਹੋਈ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਤਪਾਲ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਅਤੇ ਉਸਦੇ ਖਿਲਾਫ ਵਿਭਾਗੀ ਜਾਂਚ ਕੀਤੀ ਗਈ ਸੀ।”

ਖਬਰ ਵਿੱਚ ਕਾਂਸਟੇਬਲ ਸਤਪਾਲ ਦਾ ਬਿਆਨ ਵੀ ਮਿਲਾ। ਇਸਦੇ ਮੁਤਾਬਕ, ਕਾਂਸਟੇਬਲ ਸੱਤਪਾਲ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਵੀਡੀਓ ਨੂੰ ਪੁਰਾਣਾ ਦੱਸਿਆ ਹੈ।

ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਖਬਰ ਪੰਜਾਬੀ ਜਾਗਰਣ ਦੀ ਵੈੱਬਸਾਈਟ ‘ਤੇ ਮਿਲੀ। 8 ਜੁਲਾਈ 2023 ਨੂੰ ਪ੍ਰਕਾਸ਼ਤ ਖਬਰ ਮੁਤਾਬਕ, ਵੀਡੀਓ ਵਿੱਚ ਨਜਰ ਆ ਰਿਹਾ ਕਾਂਸਟੇਬਲ ਫਿਰੋਜ਼ਪੁਰ ਦੇ ਮੱਖੂ ਥਾਣੇ ਵਿੱਚ ਤਾਇਨਾਤ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਮੁਲਾਜਮ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਗਿਆ ਸੀ ਅਤੇ ਉਸਦੇ ਖਿਲਾਫ ਵਿਭਾਗੀ ਜਾਂਚ ਦੇ ਨਿਰਦੇਸ਼ ਵੀ ਦਿੱਤੇ ਗਏ ਸਨ।

ਵਾਇਰਲ ਵੀਡੀਓ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਐਕਸ ਹੈਂਡਲ ਤੋਂ ਸ਼ੇਅਰ ਕੀਤਾ ਸੀ। ਵੀਡੀਓ ਨੂੰ 8 ਜੁਲਾਈ 2023 ਨੂੰ ਸ਼ੇਅਰ ਕਰ ਇਸਨੂੰ ਫਿਰੋਜ਼ਪੁਰ ਦਾ ਦੱਸਿਆ ਹੈ।

ਵਾਇਰਲ ਵੀਡੀਓ ਨਾਲ ਜੁੜੀ ਹੋਰ ਖਬਰਾਂ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ।

ਅਸੀਂ ਵੀਡੀਓ ਨੂੰ ਲੈ ਕੇ ਦੈਨਿਕ ਜਾਗਰਣ ਦੇ ਫਿਰੋਜ਼ਪੁਰ ਇੰਚਾਰਜ ਪਰਮਿੰਦਰ ਸਿੰਘ ਥਿੰਦ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਨਾਲ ਅਸੀਂ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਵੀਡੀਓ ਪੁਰਾਣਾ ਹੈ। ਵੀਡੀਓ ਹਾਲ ਦਾ ਨਹੀਂ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪਤਾ ਲੱਗਿਆ ਕਿ ਯੂਜ਼ਰ ਨੂੰ ਫੇਸਬੁੱਕ ‘ਤੇ 15 ਹਜਾਰ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਨਸ਼ਾ ਕਰਦੇ ਪੁਲਿਸ ਮੁਲਾਜਮ ਦਾ ਵਾਇਰਲ ਵੀਡੀਓ ਜੁਲਾਈ 2023 ਦਾ ਹੈ, ਜਿਸਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।

  • Claim Review : ਪੰਜਾਬ ਪੁਲਿਸ ਮੁਲਾਜਮ ਦਾ ਇਹ ਵੀਡੀਓ ਹਾਲੀਆ ਹੈ।
  • Claimed By : ਫੇਸਬੁੱਕ ਯੂਜ਼ਰ -ਭੇਡਾਂ ਦਾ ਜੀਜਾ
  • Fact Check : ਭ੍ਰਮਕ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later