X
X

Fact Check: ਨੌਜਵਾਨਾਂ ਦੀ ਪੜ੍ਹਾਈ ਬਾਰੇ ਗੱਲ ਕਰਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅਧੂਰਾ ਵੀਡੀਓ ਸ਼ੇਅਰ ਕਰ ਗਲਤ ਦਾਅਵਾ ਕੀਤਾ ਜਾ ਰਿਹਾ ਹੈ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵਾਇਰਲ ਵੀਡੀਓ ਸਾਲ 2019 ਦਾ ਹੈ, ਜਦੋਂ ਉਨ੍ਹਾਂ ਨੇ ਪ੍ਰਚਾਰ ਦੌਰਾਨ ਇਹ ਗੱਲਾਂ ਅਕਾਲੀ ਦਲ ਬਾਰੇ ਕਹਿ ਸੀ। ਉਸੇ ਵੀਡੀਓ ਦੇ ਇੱਕ ਹਿੱਸੇ ਨੂੰ ਹੁਣ ਹਾਲੀਆ ਦੱਸਦਿਆਂ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

  • By: Jyoti Kumari
  • Published: Nov 29, 2024 at 05:15 PM
  • Updated: Nov 29, 2024 at 05:54 PM

ਨਵੀਂ ਦਿੱਲੀ ( ਵਿਸ਼ਵਾਸ ਨਿਊਜ਼)। ਸੋਸ਼ਲ ਮੀਡਿਆ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਵੋਟਾਂ ਅਤੇ ਪੜ੍ਹਾਈ ਬਾਰੇ ਬੋਲਤੇ ਸੁਣਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਕਿ ਵੀਡੀਓ ਵਿੱਚ ਰਾਜਾ ਵੜਿੰਗ ਆਪਣੀ ਪਾਰਟੀ ਬਾਰੇ ਗੱਲ ਕਰ ਰਹੇ ਹਨ। ਯੂਜ਼ਰਸ ਵੀਡੀਓ ਨੂੰ ਹਾਲੀਆ ਦੱਸਦਿਆਂ ਵਾਇਰਲ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਸਾਲ 2019 ਦਾ ਹੈ, ਜਦੋਂ ਜਲਾਲਾਬਾਦ ਵਿੱਚ ਪ੍ਰਚਾਰ ਦੌਰਾਨ ਉਨ੍ਹਾਂ ਨੇ ਦੁੱਜੀ ਪਾਰਟੀ ਬਾਰੇ ਇਹ ਗੱਲਾਂ ਕਹਿ ਸੀ, ਉਸੇ ਵੀਡੀਓ ਦੇ ਇੱਕ ਹਿੱਸੇ ਨੂੰ ਕੱਟ ਕੇ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ “Rangla Punjab – ਰੰਗਲਾ ਪੰਜਾਬ” ਨੇ (ਆਰਕਾਈਵ ਲਿੰਕ ) ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ ਹੈ। ਵੀਡੀਓ ਉੱਤੇ ਲਿਖਿਆ ਹੋਇਆ ਹੈ,”ਅੱਜ ਰਾਜੇ ਨੇ ਅੰਦਰਲੀ ਗੱਲ ਦੱਸ ਹੀ ਦਿੱਤੀ”

ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕੀਤਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਦੇ ਕੀਫਰੇਮ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਰਾਹੀਂ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ Dainik Savera ਦੇ ਫੇਸਬੁੱਕ ਪੇਜ ‘ਤੇ ਮਿਲੀ। ਵੀਡੀਓ ਨੂੰ 11 ਅਕਤੂਬਰ 2019 ਨੂੰ ਸ਼ੇਅਰ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, ਵਾਇਰਲ ਵੀਡੀਓ ਵਿੱਚ ਰਾਜਾ ਵੜਿੰਗ ਸ਼ਿਰੋਮਣੀ ਅਕਾਲੀ ਦਲ ਪਾਰਟੀ ਬਾਰੇ ਗੱਲ ਕਰ ਸੀ।

ਸਾਨੂੰ ਵਾਇਰਲ ਵੀਡੀਓ ਨੂੰ ਲੈ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਇੱਕ ਵੀਡੀਓ ਵੀ ਮਿਲਾ। 11 ਅਕਤੂਬਰ 2019 ਨੂੰ ਸ਼ੇਅਰ ਕੀਤੇ ਵੀਡੀਓ ਵਿੱਚ ਉਨ੍ਹਾਂ ਨੇ ਵਾਇਰਲ ਦਾਅਵੇ ਦਾ ਖੰਡਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਵੀਡੀਓ ਨੂੰ ਐਡਿਟ ਕਰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਗਿਆ ਹੈ।

ਪਹਿਲੇ ਵੀ ਇਹ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਹੋਇਆ ਸੀ। ਅਸੀਂ ਵੀਡੀਓ ਨੂੰ ਲੈ ਕੇ ਰਾਜਾ ਵੜਿੰਗ ਨਾਲ ਗੱਲ ਕੀਤੀ ਸੀ। ਉਨ੍ਹਾਂ ਨੇ ਸਾਨੂੰ ਦੱਸਿਆ ਸੀ ਕਿ ਇਹ ਵੀਡੀਓ ਐਡਿਟ ਹੈ । ਅੱਗੇ ਉਨ੍ਹਾਂ ਨੇ ਕਿਹਾ ਕਿ ਇਹ ਵੀਡੀਓ ਪੁਰਾਣਾ ਹੈ ਅਤੇ ਇਹ ਸਾਰੀਆਂ ਗੱਲਾਂ ਉਨ੍ਹਾਂ ਨੇ ਅਕਾਲੀ ਦਲ ਨੂੰ ਲੈ ਕੇ ਕੀਤੀਆਂ ਸੀ। ਫੈਕਟ ਚੈੱਕ ਰਿਪੋਰਟ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਪਤਾ ਲੱਗਿਆ ਕਿ ਇਸ ਪੇਜ ਨੂੰ 334K ਹਜਾਰ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵਾਇਰਲ ਵੀਡੀਓ ਸਾਲ 2019 ਦਾ ਹੈ, ਜਦੋਂ ਉਨ੍ਹਾਂ ਨੇ ਪ੍ਰਚਾਰ ਦੌਰਾਨ ਇਹ ਗੱਲਾਂ ਅਕਾਲੀ ਦਲ ਬਾਰੇ ਕਹਿ ਸੀ। ਉਸੇ ਵੀਡੀਓ ਦੇ ਇੱਕ ਹਿੱਸੇ ਨੂੰ ਹੁਣ ਹਾਲੀਆ ਦੱਸਦਿਆਂ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

  • Claim Review : ਰਾਜਾ ਵੜਿੰਗ ਦਾ ਇਹ ਵੀਡੀਓ ਹਾਲੀਆ ਹੈ।
  • Claimed By : Rangla Punjab - ਰੰਗਲਾ ਪੰਜਾਬ
  • Fact Check : ਭ੍ਰਮਕ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later