X

Fact Check: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹੱਥਾਂ ‘ਚ ਫੜੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਤਸਵੀਰ,ਵਾਇਰਲ ਹੋ ਰਹੀ ਇਹ ਪੋਸਟ ਫਰਜ਼ੀ ਅਤੇ ਐਡੀਟੇਡ ਹੈ

ਵਿਸ਼ਵਾਸ ਨਿਊਜ਼ ਦੀ ਜਾਂਚ ਤੋਂ ਸਪੱਸ਼ਟ ਹੋਇਆ ਕਿ ਸੋਸ਼ਲ ਮੀਡੀਆ ਤੇ ਮੁੱਖ ਮੰਤਰੀ ਚੰਨੀ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਅਸਲ ਤਸਵੀਰ ਵਿੱਚ ਸੀ.ਐਮ ਚੰਨੀ ਨੇ ਹੱਥ ‘ਚ ਸ਼ਹੀਦ ਭਗਤ ਸਿੰਘ ਦੀ ਤਸਵੀਰ ਫੜੀ ਹੋਈ ਹੈ। ਅਸਲ ਤਸਵੀਰ ਨੂੰ ਐਡਿਟ ਕਰਕੇ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।

  • By Vishvas News
  • Updated: October 6, 2021

ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਕੋਈ ਨਾ ਕੋਈ ਫਰਜ਼ੀ ਪੋਸਟ ਵਾਇਰਲ ਹੁੰਦੀ ਰਹਿੰਦੀ ਹੈ। ਅਜਿਹੀ ਹੀ ਇੱਕ ਪੋਸਟ ਉਨ੍ਹਾਂ ਨੂੰ ਲੈ ਕੇ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਚਰਨਜੀਤ ਸਿੰਘ ਚੰਨੀ ਦੇ ਹੱਥ ‘ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਤਸਵੀਰ ਫੜ੍ਹੇ ਵੇਖਿਆ ਜਾ ਸਕਦਾ ਹੈ। ਸੋਸ਼ਲ ਮੀਡਿਆ ਯੂਜ਼ਰਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੀ.ਐਮ ਚੰਨੀ ਨੇ ਇੰਦਰਾ ਗਾਂਧੀ ਦੀ ਤਸਵੀਰ ਫੜ੍ਹੀ ਸੀ। ਵਿਸ਼ਵਾਸ਼ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਝੂਠਾ ਨਿਕਲਿਆ। ਸਾਡੀ ਜਾਂਚ ਵਿੱਚ ਸਾਹਮਣੇ ਆਇਆ ਕਿ ਸੀ.ਐਮ ਚੰਨੀ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਨੂੰ ਫੜ੍ਹਿਆ ਸੀ। ਹੁਣ ਉਸ ਹੀ ਤਸਵੀਰ ਨੂੰ ਐਡਿਟ ਕਰਕੇ ਫਰਜ਼ੀ ਦਾਅਵੇ ਨਾਲ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਪੇਜ ਨੇਤਾ ਦੀ ਰੇਲ ਨੇ 5 ਅਕਤੂਬਰ ਨੂੰ ਵਾਇਰਲ ਪੋਸਟ ਨੂੰ ਫੇਸਬੁੱਕ ਤੇ ਸ਼ੇਅਰ ਕੀਤਾ ਅਤੇ ਪੋਸਟ ਦੇ ਨਾਲ ਲਿਖਿਆ ” ਤਸਵੀਰ ਬਹੁਤ ਕੁੱਝ ਕਹਿੰਦੀ ਆ ਜੇ ਸਮਝੋ ਤੇ🙏🏻”

ਪੋਸਟ ਅਤੇ ਉਸਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ ।

ਪੜਤਾਲ

ਪੜਤਾਲ ਦੀ ਸ਼ੁਰੂਆਤ ਅਸੀਂ ਗੂਗਲ ਰਿਵਰਸ ਇਮੇਜ ਸਰਚ ਨਾਲ ਕੀਤੀ , ਸਰਚ ਕਰਨ ਤੇ ਸਾਨੂੰ Aaj Tak ਦੇ ਯੂਟਿਊਬ ਚੈਨਲ ਤੇ 5 ਅਕਤੂਬਰ 2021 ਨੂੰ ਅਪਲੋਡ ਇੱਕ ਵੀਡੀਓ ਮਿਲਿਆ । ਖ਼ਬਰ ਅਨੁਸਾਰ ਲਖੀਮਪੁਰ ਖੇਰੀ ਵਿੱਚ ਵਾਪਰੀ ਘਟਨਾ ਦੇ ਵਿਰੁੱਧ ਸੀ.ਐਮ ਚੰਨੀ ਨੇ ਵਿਰੋਧ ਪ੍ਰਦਰਸ਼ਨ ਕਰਕੇ ਹਾਦਸੇ ਦੀ ਨਿੰਦਾ ਕੀਤੀ ਹੈ, ਤੁਸੀਂ ਵੀਡੀਓ ਵਿੱਚ ਉਨ੍ਹਾਂ ਦੇ ਹੱਥਾਂ ਵਿੱਚ ਭਗਤ ਸਿੰਘ ਦੀ ਤਸਵੀਰ ਫੜੀ ਹੋਈ ਵੇਖ ਸਕਦੇ ਹੋ ।

1 ਮਿੰਟ 39 ਸੈਕੰਡ ਦੇ ਵੀਡੀਓ ਵਿੱਚ ਤੁਸੀਂ ਸੀ.ਐਮ ਚੰਨੀ ਨੂੰ ਸ਼ਹੀਦ ਭਗਤ ਸਿੰਘ ਦੀ ਫੋਟੋ ਨੂੰ ਸਭ ਨੂੰ ਦਿਖਾਉਂਦੇ ਹੋਏ ਵੇਖ ਸਕਦੇ ਹੋ। ਪੂਰੀ ਵੀਡੀਓ ਨੂੰ ਇੱਥੇ ਵੇਖੋ।

ਹੋਰ ਸਰਚ ਕਰਨ ਤੇ ਸਾਨੂੰ ਇਹ ਤਸਵੀਰ amarujala.com ਦੀ ਵੈਬਸਾਈਟ ਤੇ 5 ਅਕਤੂਬਰ 2021 ਨੂੰ ਪ੍ਰਕਾਸ਼ਿਤ ਖਬਰ ਵਿੱਚ ਲੱਗੀ ਮਿਲੀ। ਖਬਰ ਅਨੁਸਾਰ ਚੰਡੀਗੜ੍ਹ ਸਥਿਤ ਗਾਂਧੀ ਸਮਾਰਕ ਭਵਨ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਪ੍ਰਤਿਮਾ ਦੇ ਸਾਹਮਣੇ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਦੇ ਨਾਲ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਦੇ ਹੋਏ ਸੰਕਲਪ ਲਿਆ ਕਿ ਉਹ ਭਾਜਪਾ ਦੀ ਅਗਵਾਈ ਵਾਲੇ ਕੇਂਦਰ ਅਤੇ ਰਾਜ ਸਰਕਾਰਾਂ ਦੇ ਅੱਗੇ ਝੁਕਣ ਵਾਲੇ ਨਹੀਂ , ਕਿਉਂਕਿ ਭਾਜਪਾ ਦਹਿਸ਼ਤ ਕਾਇਮ ਕਰਕੇ ਲੋਕਾਂ ਨੂੰ ਡਰਾਉਣਾ ਚਾਹੁੰਦੀ ਹੈ। ਪੂਰੀ ਖਬਰ ਇੱਥੇ ਪੜ੍ਹੋ।

ਇਸ ਨਾਲ ਜੁੜੀ ਇੱਕ ਹੋਰ ਖਬਰ ਸਾਨੂੰ funsboxworld.com ਤੇ ਵੀ 5 ਅਕਤੂਬਰ 2021 ਨੂੰ ਪ੍ਰਕਾਸ਼ਿਤ ਖਬਰ ਵਿੱਚ ਲੱਗੀ ਮਿਲੀ। ਖਬਰ ਨਾਲ ਲਿਖਿਆ ਗਿਆ ਸੀ ” चन्नी की गांधीगीरी: पंजाब के सीएम पहुंचे गांधी स्मारक भवन, प्रतिमा को प्रणाम कर हुए भावुक” ਇਸ ਖਬਰ ਵਿੱਚ ਵੀ ਮੁੱਖ ਮੰਤਰੀ ਚੰਨੀ ਨੂੰ ਹੱਥ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਤਸਵੀਰ ਨੂੰ ਫੜੇ ਹੋਏ ਵੇਖ ਸਕਦੇ ਹੋ।

Arth Parkash TV ਦੇ ਅਧਿਕਾਰਿਤ ਯੂਟਿਊਬ ਚੈਨਲ ਤੇ ਵੀ ਇਹ ਵੀਡੀਓ 5 ਅਕਤੂਬਰ 2021 ਨੂੰ ਅਪਲੋਡ ਮਿਲਿਆ ਅਤੇ ਵੀਡੀਓ ਵਿੱਚ ਦਿੱਤੀ ਜਾਣਕਾਰੀ ਅਨੁਸਾਰ ” ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇਰੀ ਵਿੱਚ ਵਾਪਰੀ ਘਟਨਾ ਦੇ ਵਿਰੋਧ ਵਿੱਚ ਚੰਡੀਗੜ੍ਹ ਦੇ ਸੈਕਟਰ 16 ਗਾਂਧੀ ਭਵਨ ਵਿੱਚ ਕਾਂਗਰਸ ਆਗੂਆਂ ਨੇ ਪ੍ਰਦਰਸ਼ਨ ਕੀਤਾ ਅਤੇ ਪ੍ਰਦਰਸ਼ਨ ਵਿੱਚ ਯੂ.ਪੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ ਅਤੇ ਇਸ ਵਿੱਚ ਸੀਐਮ ਚਰਨਜੀਤ ਸਿੰਘ ਚੰਨੀ ਵੀ ਆਪਣੇ ਸਮਰਥਕਾਂ ਨਾਲ ਸ਼ਾਮਿਲ ਹੋਏ ਸੀ। 2 ਮਿੰਟ 10 ਸੈਕੰਡ ਦੇ ਵੀਡੀਓ ਵਿੱਚ ਤੁਸੀਂ ਸੀ.ਐਮ ਚੰਨੀ ਨੂੰ 1 ਮਿੰਟ 37 ਸੈਕੰਡ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਨੂੰ ਆਪਣੇ ਹੱਥਾਂ ਵਿੱਚ ਫੜੇ ਹੋਏ ਵੇਖ ਸਕਦੇ ਹੋ। ਵੀਡੀਓ ਨੂੰ ਇੱਥੇ ਵੇਖਿਆ ਜਾ ਸਕਦਾ ਹੈ ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਵਿਸ਼ਵਾਸ ਨਿਊਜ਼ ਨੇ ਪੰਜਾਬ ਵਿੱਚ ਮੌਜੂਦ ਦੈਨਿਕ ਜਾਗਰਣ ਦੇ ਬਿਉਰੋ ਚੀਫ ਇੰਦਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ । ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਫੋਟੋ ਉਸ ਵੀਡੀਓ ਦਾ ਹਿੱਸਾ ਹੈ ਜਦੋਂ ਚੰਡੀਗੜ੍ਹ ਸੈਕਟਰ 16 ਗਾਂਧੀ ਭਵਨ ਵਿੱਚ ਸੀਐਮ ਚੰਨੀ ਕਾਂਗਰਸ ਦੇ ਹੋਰ ਆਗੂਆਂ ਨਾਲ ਲਖੀਮਪੁਰ ਖੇਰੀ ਵਿੱਚ ਵਾਪਰੀ ਘਟਨਾ ਦੇ ਖਿਲਾਫ ਹੋ ਰਹੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ ਸੀ ਅਤੇ ਉਨ੍ਹਾਂ ਨੇ ਉੱਥੇ ਹੀ ਸ਼ਹੀਦ ਭਗਤ ਸਿੰਘ ਦੀ ਫੋਟੋ ਨੂੰ ਐਦਾਂ ਦਿਖਾਇਆ ਸੀ ।

ਵਾਇਰਲ ਅਤੇ ਅਸਲ ਤਸਵੀਰਾਂ ਦੇ ਕੋਲਾਜ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਫਰਜ਼ੀ ਫੋਟੋ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਪੇਜ ਦੀ ਸੋਸ਼ਲ ਸਕੈਨਿੰਗ ਕੀਤੀ । ਸਾਨੂੰ ਪਤਾ ਲੱਗਿਆ ਕਿ ਇਸ ਪੇਜ ਨੂੰ 44,233 ਲੋਕ ਫੋਲੋ ਕਰਦੇ ਹਨ ਅਤੇ ਇਸ ਪੇਜ ਨੂੰ 15,ਅਗਸਤ 2018 ਨੂੰ ਬਣਾਇਆ ਗਿਆ ਸੀ ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਤੋਂ ਸਪੱਸ਼ਟ ਹੋਇਆ ਕਿ ਸੋਸ਼ਲ ਮੀਡੀਆ ਤੇ ਮੁੱਖ ਮੰਤਰੀ ਚੰਨੀ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਅਸਲ ਤਸਵੀਰ ਵਿੱਚ ਸੀ.ਐਮ ਚੰਨੀ ਨੇ ਹੱਥ ‘ਚ ਸ਼ਹੀਦ ਭਗਤ ਸਿੰਘ ਦੀ ਤਸਵੀਰ ਫੜੀ ਹੋਈ ਹੈ। ਅਸਲ ਤਸਵੀਰ ਨੂੰ ਐਡਿਟ ਕਰਕੇ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।

  • Claim Review : ਤਸਵੀਰ ਬਹੁਤ ਕੁੱਝ ਕਹਿੰਦੀ ਆ ਜੇ ਸਮਝੋ ਤੇ
  • Claimed By : fb page: ਨੇਤਾ ਦੀ ਰੇਲ
  • Fact Check : ਫਰਜ਼ੀ
ਫਰਜ਼ੀ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ
ਹੋਰ ਪੜ੍ਹੋ

No more pages to load

RELATED ARTICLES

Next pageNext pageNext page

Post saved! You can read it later