X

Fact Check : ਆਮ ਆਦਮੀ ਪਾਰਟੀ ਨੂੰ ਲੈ ਕੇ ਵਾਇਰਲ ਹੋਈ ਅਖਬਾਰ ਦੀ ਫਰਜ਼ੀ ਕਟਿੰਗ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਫਰਜ਼ੀ ਸਾਬਿਤ ਹੋਇਆ। ਵਾਇਰਲ ਅਖਬਾਰ ਦੀ ਕਲਿਪ ਨੂੰ ਐਡਿਟ ਕਰ ਬਣਾਇਆ ਗਿਆ ਹੈ।

  • By Vishvas News
  • Updated: July 9, 2021

ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਜਿਵੇਂ-ਜਿਵੇਂ ਪੰਜਾਬ ਵਿੱਚ 2022 ਦੀਆਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ,ਉਸ ਤਰ੍ਹਾਂ ਹੀ ਸੋਸ਼ਲ ਮੀਡੀਆ ਤੇ ਸਿਆਸੀ ਆਗੂਆਂ ਅਤੇ ਸਿਆਸੀ ਪਾਰਟੀਆਂ ਨੂੰ ਲੈ ਕੇ ਫਰਜ਼ੀ ਖਬਰਾਂ ਦਾ ਹੜ੍ਹ ਵੀ ਵੱਧ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਫਰਜ਼ੀ ਖ਼ਬਰ ਸੋਸ਼ਲ ਮੀਡਿਆ ਤੇ ਵਾਇਰਲ ਹੁੰਦੀ ਰਹਿੰਦੀ ਹੈ , ਇਸੇ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਇੱਕ ਨਿਊਜ਼ ਪੇਪਰ ਦੀ ਕਟਿੰਗ ਵਾਇਰਲ ਹੋ ਰਹੀ ਹੈ ਜਿਸ ਦੇ ਮੁਤਾਬਿਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਵੋਟ ਪ੍ਰਤੀਸ਼ਤ ਲਗਾਤਾਰ ਘਟਣਾ ਖਤਰੇ ਦੀ ਘੰਟੀ ਹੈ। ਯੂਜ਼ਰਸ ਇਸ ਨੂੰ ਸੱਚ ਮੰਨਦਿਆਂ ਅੱਗੇ ਤੋਂ ਅੱਗੇ ਸ਼ੇਅਰ ਕਰ ਰਹੇ ਹੈਂ। ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਪੋਸਟ ਫਰਜ਼ੀ ਨਿਕਲੀ। ਇਹ ਕਟਿੰਗ ਐਡੀਟਿੰਗ ਦੀ ਮਦਦ ਨਾਲ ਬਣਾਈ ਗਈ ਹੈ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਯੂਜ਼ਰ “Harjinder Singh Bhaowal” ਨੇ 7 ਜੁਲਾਈ ਨੂੰ ਇਸ ਵਾਇਰਲ ਕਟਿੰਗ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ: ਮਾਝਾ ਮਾਲਵਾ ਦੁਆਬਾ ਅਕਾਲੀ ਬਸਪਾ ਫਤਿਹ 2022✌✌” ਅਖਬਾਰ ਦੀ ਕਟਿੰਗ ਵਿੱਚ ਲਿਖਿਆ ਹੋਇਆ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਵੋਟ ਪ੍ਰਤੀਸ਼ਤ ਲਗਾਤਾਰ ਘਟਣਾ ਖਤਰੇ ਦੀ ਘੰਟੀ।” 2022 ਚੌਣਾ ‘ਚ ਮੁੱਖ ਮੁਕਾਬਲਾ ਅਕਾਲੀ- ਬਸਪਾ ਤੇ ਕਾਂਗਰਸ ਵਿਚਾਲੇ

ਫੇਸਬੁੱਕ ਪੋਸਟ ਦਾ ਆਰਕਾਇਵਡ ਲਿੰਕ ਇੱਥੇ ਵੇਖੋ।

ਪੜਤਾਲ

ਪੜਤਾਲ ਦੀ ਸ਼ੁਰੂਆਤ ਅਸੀਂ ਨਿਊਜ਼ ਸਰਚ ਤੋਂ ਕੀਤੀ ਅਤੇ ਇਸ ਸਬੰਧਿਤ ਕੀਵਰਡ ਨਾਲ ਖਬਰਾਂ ਲੱਭਣੀਆਂ ਸ਼ੁਰੂ ਕੀਤੀ। ਗੌਰ ਕਰਨ ਵਾਲੀ ਗੱਲ ਇਹ ਹੈ ਕਿ ਇਸ ਮਾਮਲੇ ਨਾਲ ਜੁੜੀ ਕੋਈ ਵੀ ਮੀਡਿਆ ਰਿਪੋਰਟ ਸਾਨੂੰ ਨਹੀਂ ਮਿਲੀ, ਜੇਕਰ ਅਜਿਹੀ ਕੋਈ ਖਬਰ ਕਿਸੇ ਨਿਊਜ਼ ਏਜੰਸੀ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਹੁੰਦੀ ਤਾਂ ਉਹ ਇੰਟਰਨੈੱਟ ਤੇ ਜ਼ਰੂਰ ਮੌਜੂਦ ਹੋਣੀ ਸੀ, ਪਰ ਸਾਨੂੰ ਇਸ ਨਾਲ ਜੁੜੀ ਕੋਈ ਮੀਡਿਆ ਰਿਪੋਰਟ ਕਿਤੇ ਵੀ ਨਹੀਂ ਮਿਲੀ।

ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਆਮ ਆਦਮੀ ਪਾਰਟੀ ਦੇ ਟਵੀਟਰ ਹੈਂਡਲ ਤੇ ਵੀ ਇਸ ਪੋਸਟ ਨੂੰ ਲੱਭਣਾ ਸ਼ੁਰੂ ਕੀਤਾ। ਉੱਥੇ ਵੀ ਸਾਨੂੰ ਇਸ ਖ਼ਬਰ ਨਾਲ ਜੁੜਿਆ ਕੋਈ ਟਵੀਟ ਜਾਂ ਪੋਸਟ ਨਹੀਂ ਮਿਲੀ।

ਹੁਣ ਅਸੀਂ ਇਸ ਵਾਇਰਲ ਅਖਬਾਰ ਦੀ ਕਟਿੰਗ ਨੂੰ ਧਿਆਨ ਨਾਲ ਵੇਖਿਆ। ਇਸ ਵਾਇਰਲ ਅਖਬਾਰ ਦੀ ਕਟਿੰਗ ਵਿੱਚ ਸਾਨੂੰ ਬਹੁਤ ਸਾਰੀਆਂ ਵਿਆਕਰਨ ਦੀਆਂ ਗਲਤੀਆਂ ਦੇਖਣ ਨੂੰ ਮਿਲੀਆਂ ਜਿਹੜੀ ਕੋਈ ਵੀ ਵੱਡੇ ਮੀਡਿਆ ਸੰਸਥਾਨ ਵੱਲੋਂ ਨਹੀਂ ਕੀਤੀ ਜਾਂਦੀ, ਨਾਲ ਹੀ ਇਸ ਕਟਿੰਗ ਵਿੱਚ ਅਖਬਾਰ ਦਾ ਨਾਂਅ ਵੀ ਨਹੀਂ ਲਿਖਿਆ ਹੋਇਆ ਸੀ, ਜਿਸ ਤੋਂ ਸਾਨੂੰ ਸ਼ੱਕ ਹੋਇਆ ਕਿ ਇਹ ਕਟਿੰਗ ਫਰਜ਼ੀ ਹੈ। ਹੇਠਾਂ ਤੁਸੀਂ ਅਖਬਾਰ ਦੀ ਕਟਿੰਗ ਵਿੱਚ ਗ਼ਲਤੀਆਂ ਨੂੰ ਦੇਖ ਸਕਦੇ ਹੋ।

ਅੱਗੇ ਵਧਦੇ ਹੋਏ ਅਸੀਂ ਇਸ ਕਟਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਵਕਤਾ ਹਰਜੋਤ ਸਿੰਘ ਬੈਂਸ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਉਨ੍ਹਾਂ ਨੇ ਵੀ ਇਹ ਵਾਇਰਲ ਅਖਬਾਰ ਦੀ ਕਟਿੰਗ ਦੇਖੀ ਹੈ ਅਤੇ ਇਹ ਖ਼ਬਰ ਪੂਰੀ ਤਰ੍ਹਾਂ ਫਰਜ਼ੀ ਹੈ। ਕਿਉਂਕਿ ਅਖਬਾਰ ਵਿੱਚ ਕਿਸੇ ਮੀਡਿਆ ਸੰਸਥਾਨ ਦਾ ਜਿਕਰ ਨਹੀਂ ਹੈ।

ਮਾਮਲੇ ਵਿੱਚ ਹੋਰ ਪੁਸ਼ਟੀ ਲਈ ਅਸੀਂ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਦਿਗਵਿਜੈ ਧੰਜੂ ਨਾਲ ਸੰਪਰਕ ਕੀਤਾ। ਦਿਗਵਿਜੈ ਧੰਜੂ ਨੇ ਇਸ ਕਟਿੰਗ ਨੂੰ ਫਰਜ਼ੀ ਦੱਸਦਿਆਂ ਕਿਹਾ ਕਿ ਇਹ ਖ਼ਬਰ ਗ਼ਲਤ ਹੈ, ਇਸ ਨੂੰ ਐਡੀਟੇਡ ਕਰ ਬਣਾਇਆ ਗਿਆ ਹੈ। ਸਾਡੀ ਨਜ਼ਰ ਵਿੱਚ ਵੀ ਇਹ ਪੋਸਟ ਆਈ ਸੀ, ਇਹ ਗ਼ਲਤ ਖ਼ਬਰ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਵਾਇਰਲ ਦਾਅਵੇ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ “Harjinder Singh Bhaowal” ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਿਆ ਕਿ ਯੂਜ਼ਰ ਦੇ 3,007 ਮਿੱਤਰ ਹਨ ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਫਰਜ਼ੀ ਸਾਬਿਤ ਹੋਇਆ। ਵਾਇਰਲ ਅਖਬਾਰ ਦੀ ਕਲਿਪ ਨੂੰ ਐਡਿਟ ਕਰ ਬਣਾਇਆ ਗਿਆ ਹੈ।

  • Claim Review : ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਵੋਟ ਪ੍ਰਤੀਸ਼ਤ ਲਗਾਤਾਰ ਘਟਣਾ ਖਤਰੇ ਦੀ ਘੰਟੀ ਹੈ।
  • Claimed By : ਫੇਸਬੁੱਕ ਯੂਜ਼ਰ “Harjinder Singh Bhaowal”
  • Fact Check : ਫਰਜ਼ੀ
ਫਰਜ਼ੀ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ
ਹੋਰ ਪੜ੍ਹੋ

No more pages to load

RELATED ARTICLES

Next pageNext pageNext page

Post saved! You can read it later