X

Fact Check: ਪੰਜਾਬ ਪੁਲਿਸ ਨੇ ਨਹੀਂ ਕੱਢੀ ਕਾਂਸਟੇਬਲ ਭਰਤੀ ਦੇ ਲਈ ਇਹ ਨੋਟੀਫਿਕੇਸ਼ਨ

  • By Vishvas News
  • Updated: April 19, 2021

ਵਿਸ਼ਵਾਸ ਨਿਊਜ਼(ਨਵੀਂ ਦਿੱਲੀ ) ਸ਼ੋਸ਼ਲ ਮੀਡੀਆ ਖਾਸ ਤੌਰ ਤੇ ਵਹਟਸਐੱਪ ਤੇ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਭਰਤੀ ਨੂੰ ਲੈ ਕੇ ਇੱਕ ਇਸ਼ਤਿਹਾਰ ਵਾਇਰਲ ਹੋ ਰਿਹਾ ਹੈ। ਵਾਇਰਲ ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਨੇ ਕਾਂਸਟੇਬਲਾਂ ਦੀ ਭਰਤੀ ਨੂੰ ਲੈ ਕੇ ਇੱਕ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਜਿਸ ਵਿੱਚ ਪੰਜਾਬ ਪੁਲਿਸ ਭਰਤੀ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਹੈ। ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਇਹ ਦਾਅਵਾ ਫ਼ਰਜ਼ੀ ਸਾਬਿਤ ਹੋਇਆ।

ਅਜਿਹੀ ਕੋਈ ਵੀ ਅਧਿਕਾਰਿਕ ਘੋਸ਼ਣਾ ਨਹੀਂ ਕੀਤੀ ਗਈ ਹੈ ।

ਕੀ ਹੋ ਰਿਹਾ ਹੈ ਵਾਇਰਲ

ਪੰਜਾਬ ਪੁਲਿਸ ਨੇ ਕਾਂਸਟੇਬਲਾਂ ਦੀ ਭਰਤੀ ਨੂੰ ਲੈ ਕੇ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਵਾਇਰਲ ਹੋ ਰਹੇ 6 ਪੇਜਾਂ ਦੇ ਇਸ਼ਤਿਹਾਰ ਵਿੱਚ ਪੰਜਾਬ ਪੁਲਿਸ ਵਿੱਚ ਭਰਤੀ ਨੂੰ ਲੈ ਕੇ ਨਿਯਮ , ਯੋਗਤਾ ਦੱਸੀ ਗਈ ਹੈ।

ਪੜਤਾਲ

ਆਪਣੀ ਪੜਨਾਲ ਨੂੰ ਸ਼ੁਰੂ ਕਰਦੇ ਹੋਏ ਸਭ ਤੋਂ ਪਹਿਲਾ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਸਰਚ ਕਰਨਾ ਸ਼ੁਰੂ ਕੀਤਾ ਅਤੇ ਇਸ ਸੰਬੰਧਿਤ ਜਾਣਕਾਰੀ ਪ੍ਰਾਪਤ ਕੀਤੀ। ਸਾਨੂੰ ਪੰਜਾਬ ਪੁਲਿਸ ਦੀ ਭਰਤੀ ਬਾਰੇ ਕੋਈ ਪੋਸਟ ਜਾਂ ਇਸ਼ਤਿਹਾਰ ਨਹੀਂ ਮਿਲਿਆ। ਫਿਰ ਅਸੀਂ ਵਾਇਰਲ ਹੋ ਰਹੀ ਨੋਟੀਫਿਕੇਸ਼ਨ ਨੂੰ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰਿਕ ਫੇਸਬੁੱਕ ਅਤੇ ਟਵਿਟਰ ਹੈਂਡਲ ਨੂੰ ਵੀ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਫੇਸਬੁੱਕ ਪੋਸਟ ਮਿਲੀ।

ਪੰਜਾਬ ਪੁਲਿਸ ਦੀ ਇਸ ਪੋਸਟ ਮੁਤਾਵਿਕ ਪੰਜਾਬ ਪੁਲਿਸ ਕਾਂਸਟੇਬਲ ਭਰਤੀ ਨੂੰ ਲੈ ਕੇ ਇੱਕ ਜਾਅਲੀ ਦਸਤਾਵੇਜ ਵਾਇਰਲ ਕੀਤਾ ਜਾ ਰਿਹਾ ਹੈ ਜੋ ਕਿ ਗ਼ਲਤ ਹੈ। ਪੰਜਾਬ ਪੁਲਿਸ ਨੇ ਇਹ ਵੀ ਲਿਖਿਆ ਕਿ ਉਹ ਭਰਤੀ ਨਾਲ ਜੁੜੀ ਜਾਣਕਾਰੀ ਨੂੰ ਅਖ਼ਬਾਰਾਂ ਅਤੇ ਸਰਕਾਰੀ ਵੈੱਬਸਾਈਟ ਰਾਹੀਂ ਜਾਰੀ ਕਰਨਗੇ।

ਪੰਜਾਬ ਪੁਲੀਸ ਨੇ ਆਪਣੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਵੀ ਇਸ ਜਾਣਕਾਰੀ ਨੂੰ ਸਾਂਝਾ ਕੀਤਾ।

ਵੱਧ ਜਾਣਕਾਰੀ ਲਈ ਅਸੀਂ ਪੰਜਾਬ ਪੁਲਿਸ ਡਿਪਾਰਟਮੈਂਟ ਵਿੱਚ ਸੰਪਰਕ ਕੀਤਾ ਤੇ ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਸ ਤਰ੍ਹਾਂ ਦਾ ਕੋਈ ਇਸ਼ਤਿਹਾਰ ਨਹੀਂ ਦਿੱਤਾ ਗਿਆ ਹੈ ਅਤੇ ਭਰਤੀ ਸੰਬੰਧਿਤ ਖ਼ਬਰ ਨੂੰ ਔਫ਼ਿਸ਼ਲ ਵੈੱਬਸਾਈਟ ਤੇ ਸਾਂਝਾ ਕੀਤਾ ਜਾਵੇਗਾ ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਤੋਂ ਸਪਸ਼ਟ ਹੁੰਦਾ ਹੈ,ਕਿ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਪੰਜਾਬ ਪੁਲਿਸ ਦਾ ਨੋਟੀਫਿਕੇਸ਼ਨ ਫ਼ਰਜ਼ੀ ਹੈ। ਪੰਜਾਬ ਪੁਲਿਸ ਨੇ ਕਾਂਸਟੇਬਲ ਭਰਤੀ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਇਸ਼ਤਿਹਾਰ ਜਾਰੀ ਨਹੀਂ ਕੀਤਾ ਹੈ।

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

RELATED ARTICLES

Post saved! You can read it later