X

Fact Check: ਪੀਐਮ ਮੋਦੀ ਨੇ ਨਹੀਂ ਫੜੀ ਸਿੰਗਰ ਸਿੱਧੂ ਮੂਸੇਵਾਲੇ ਦੀ ਫੋਟੋ ਫ੍ਰੇਮ , ਐਡੀਟੇਡ ਤਸਵੀਰ ਵਾਇਰਲ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਸੋਸ਼ਲ ਮੀਡਿਆ ‘ਤੇ ਵਾਇਰਲ ਪੀਐਮ ਮੋਦੀ ਦੀ ਤਸਵੀਰ ਐਡੀਟੇਡ ਸਾਬਿਤ ਹੋਈ। ਅਸਲ ਤਸਵੀਰ ਨੂੰ ਐਡਿਟ ਕਰਕੇ ਵਾਇਰਲ ਕੀਤਾ ਜਾ ਰਿਹਾ ਹੈ। ਪੀਐਮ ਮੋਦੀ ਨੇ ਹੱਥ ਵਿੱਚ ਦਿਵੰਗਤ ਗਾਇਕ ਸਿੱਧੂ ਮੂਸੇਵਾਲੇ ਦੀ ਤਸਵੀਰ ਵਾਲੀ ਫੋਟੋ ਫ੍ਰੇਮ ਨਹੀਂ ਫੜੀ ਹੈ ਬਲਕਿ ਕੋਈ ਹੋਰ ਫ੍ਰੇਮ ਫੜਿਆ ਹੋਇਆ ਹੈ।

  • By Vishvas News
  • Updated: November 9, 2022

ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਸੋਸ਼ਲ ਮੀਡਿਆ ਦੇ ਵੱਖ – ਵੱਖ ਪਲੇਟਫਾਰਮ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ , ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਦਿਵੰਗਤ ਗਾਇਕ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀ ਫੋਟੋ ਫ੍ਰੇਮ ਫੜੇ ਹੋਏ ਦੇਖਿਆ ਜਾ ਸਕਦਾ ਹੈ। ਤਸਵੀਰ ਵਿੱਚ ਲਿਖਿਆ ਹੈ “King of Punjabi Industry . ” ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੀਐਮ ਮੋਦੀ ਨੇ ਸਿੱਧੂ ਮੂਸੇਵਾਲੇ ਦੀ ਫੋਟੋ ਫ੍ਰੇਮ ਫੜੀ ਹੈ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਦਾਅਵਾ ਫਰਜੀ ਨਿਕਲਿਆ। ਐਡੀਟੇਡ ਤਸਵੀਰ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ

ਫੇਸਬੁੱਕ ਯੂਜ਼ਰ “Riya Riya ” ਨੇ ਇਸ ਤਸਵੀਰ ਨੂੰ ਸ਼ੇਅਰ ਕੀਤਾ ਹੈ। ਪੋਸਟ ਨਾਲ ਲਿਖਿਆ ਹੈ “Rip sidhumoosewala King of Punjab “

ਵਾਇਰਲ ਪੋਸਟ ਵਿੱਚ ਪੀਐਮ ਮੋਦੀ ਨੇ ਦਿਵੰਗਤ ਸਿੱਧੂ ਮੂਸੇਵਾਲੇ ਦੀ ਫੋਟੋ ਫ੍ਰੇਮ ਫੜੀ ਹੋਈ ਹੈ। ਸੋਸ਼ਲ ਮੀਡੀਆ ਤੇ ਯੂਜ਼ਰਸ ਇਸ ਪੋਸਟ ਨੂੰ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ। ਪੋਸਟ ਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਪੋਸਟ ਦੀ ਪੜਤਾਲ ਲਈ ਅਸੀਂ ਗੂਗਲ ਰਿਵਰਸ ਇਮੇਜ ਟੂਲ ਦਾ ਇਸਤੇਮਾਲ ਕੀਤਾ। ਸਾਨੂੰ ਵਾਇਰਲ ਤਸਵੀਰ ਕਈ ਨਿਊਜ਼ ਵੈਬਸਾਈਟਾਂ ‘ਤੇ ਪ੍ਰਕਾਸ਼ਿਤ ਖਬਰਾਂ ਵਿੱਚ ਮਿਲੀ , ਪਰ ਕਿਸੇ ਵੀ ਤਸਵੀਰ ਵਿੱਚ ਪੀਐਮ ਮੋਦੀ ਨੇ ਸਿੱਧੂ ਮੂਸੇਵਾਲੇ ਦੀ ਤਸਵੀਰ ਵਾਲੀ ਫੋਟੋ ਫ੍ਰੇਮ ਨਹੀਂ ਫੜੀ ਹੋਈ ਬਲਕਿ ਕੋਈ ਹੋਰ ਫ੍ਰੇਮ ਫੜਿਆ ਹੋਇਆ ਹੈ।

ਜਾਂਚ ਦੌਰਾਨ ਸਾਨੂੰ 05 ਨਵੰਬਰ 2015 ਨੂੰ ਪ੍ਰਧਾਨ ਮੰਤਰੀ ਮੋਦੀ ਦੇ ਅਧਿਕਾਰਤ ਵੈੱਬਸਾਈਟ ‘ਤੇ ਪੋਸਟ ਕੀਤੀ ਗਈ ਅਸਲੀ ਤਸਵੀਰ ਮਿਲੀ। ਇਸ ਤਸਵੀਰ ਵਿੱਚ ਭਾਰਤ ਦੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਨਿਰਮਲਾ ਸੀਤਾਰਮਨ ਦੇ ਨਾਲ ਪੀਐਮ ਮੋਦੀ ਵੀ ਨਜ਼ਰ ਆ ਰਹੇ ਹਨ। ਰਿਪੋਰਟ ਅਨੁਸਾਰ ਤਸਵੀਰ 05 ਨਵੰਬਰ 2015 ਨੂੰ ਨਵੀਂ ਦਿੱਲੀ ਵਿੱਚ ਆਯੋਜਿਤ ਸਮਾਗਮ ਦੀ ਹੈ ਜਿੱਥੇ ਸਰਕਾਰ ਨੇ ਸੋਨੇ ਨਾਲ ਸੰਬੰਧਿਤ ਕਈ ਯੋਜਨਾਵਾਂ ਲਾਂਚ ਕੀਤੀਆਂ ਸੀ।

ਪੀਐਮ ਮੋਦੀ ਦੇ ਅਧਿਕਾਰਿਤ ਯੂਟਿਊਬ ਚੈਨਲ ‘ਤੇ ਇਸ ਇਵੇੰਟ ਦੇ ਵੀਡੀਓ ਨੂੰ ਦੇਖਿਆ ਜਾ ਸਕਦਾ ਹੈ।ਵੀਡੀਓ ਨੂੰ 05 ਨਵੰਬਰ 2015 ਨੂੰ ਅਪਲੋਡ ਕੀਤਾ ਗਿਆ ਸੀ।

ndtv.com ਦੀ ਵੈਬਸਾਈਟ ਤੇ ਵੀ ਅਸਲ ਤਸਵੀਰ ਨੂੰ ਦੇਖਿਆ ਜਾ ਸਕਦਾ ਹੈ। 05 ਨਵੰਬਰ 2015 ਨੂੰ ਪ੍ਰਕਾਸ਼ਿਤ ਖਬਰ ਵਿੱਚ ਪੀਐਮ ਮੋਦੀ ਦੇ ਹੱਥ ਵਿੱਚ ਸਿੱਧੂ ਮੂਸੇਵਾਲੇ ਦੀ ਤਸਵੀਰ ਵਾਲੀ ਫੋਟੋ ਫ੍ਰੇਮ ਨਹੀਂ ਫੜੀ ਹੋਈ ਹੈ।

ਵਧੇਰੇ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਨੈਸ਼ਨਲ ਬਿਊਰੋ ਦੇ ਪੱਤਰਕਾਰ ਨੀਲੂ ਰੰਜਨ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਦਾਅਵਾ ਗ਼ਲਤ ਹੈ। ਵਾਇਰਲ ਤਸਵੀਰ ਐਡੀਟੇਡ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਪੋਸਟ ਨੂੰ ਸ਼ੇਅਰ ਕਰਨ ਵਾਲੀ ਯੂਜ਼ਰ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲਗਿਆ ਕਿ ਯੂਜ਼ਰ ਨਵੀਂ ਦਿੱਲੀ ਦੀ ਰਹਿਣ ਵਾਲੀ ਹੈ ਅਤੇ ਯੂਜ਼ਰ 2020 ਤੋਂ ਫੇਸਬੁੱਕ ‘ਤੇ ਸਕ੍ਰਿਯ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਸੋਸ਼ਲ ਮੀਡਿਆ ‘ਤੇ ਵਾਇਰਲ ਪੀਐਮ ਮੋਦੀ ਦੀ ਤਸਵੀਰ ਐਡੀਟੇਡ ਸਾਬਿਤ ਹੋਈ। ਅਸਲ ਤਸਵੀਰ ਨੂੰ ਐਡਿਟ ਕਰਕੇ ਵਾਇਰਲ ਕੀਤਾ ਜਾ ਰਿਹਾ ਹੈ। ਪੀਐਮ ਮੋਦੀ ਨੇ ਹੱਥ ਵਿੱਚ ਦਿਵੰਗਤ ਗਾਇਕ ਸਿੱਧੂ ਮੂਸੇਵਾਲੇ ਦੀ ਤਸਵੀਰ ਵਾਲੀ ਫੋਟੋ ਫ੍ਰੇਮ ਨਹੀਂ ਫੜੀ ਹੈ ਬਲਕਿ ਕੋਈ ਹੋਰ ਫ੍ਰੇਮ ਫੜਿਆ ਹੋਇਆ ਹੈ।

  • Claim Review : ਪੀਐਮ ਮੋਦੀ ਨੇ ਸਿੱਧੂ ਮੂਸੇਵਾਲੇ ਦੀ ਫੋਟੋ ਫ੍ਰੇਮ ਫੜੀ ਹੈ।
  • Claimed By : ਫੇਸਬੁੱਕ ਯੂਜ਼ਰ -Riya Riya
  • Fact Check : ਫਰਜ਼ੀ
ਫਰਜ਼ੀ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later